Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਸਰਕਾਰੀ ਸਕੂਲਾਂ ਨੂੰ ਜਿੰਦੇ ਲਾਉਣ ਦੀ ਥਾਂ ਕੇਜਰੀਵਾਲ ਸਰਕਾਰ ਤੋਂ ਸੇਧ ਲੈਣ ਕੈਪਟਨ ਅਮਰਿੰਦਰ-ਅਮਨ ਅਰੋੜਾ

ਦਿੱਲੀ ਦੇ ਪ੍ਰਾਈਵੇਟ ਸਕੂਲਾਂ 'ਚ ਹਟ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਲੈ ਰਹੇ ਹਨ ਬੱਚੇ-ਅਮਨ ਅਰੋੜਾ

Web Admin

Web Admin

5 Dariya News

ਚੰਡੀਗੜ੍ਹ , 21 Oct 2017

ਪੰਜਾਬ 'ਚ ਸੈਂਕੜੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੀ ਕਾਰਵਾਈ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਸਰਕਾਰੀ ਸਕੂਲਾਂ ਨੂੰ ਜਿੰਦਰੇ ਲਗਾਉਣ ਦੀ ਥਾਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਸੂਬੇ ਦੀ ਨਿੱਘਰ ਚੁੱਕੀ ਸਰਕਾਰੀ ਸਕੂਲ ਸਿੱਖਿਆ ਦਾ ਕਾਇਆ-ਕਲਪ ਕਰਨ।ਆਪ ਵੱਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ 'ਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਰੰਧਾਵਾ, ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧਰਾਮ ਅਤੇ ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਨੇ ਕਿਹਾ ਕਿ 800 ਤੋਂ ਵੱਧ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੀ ਕਾਰਵਾਈ ਤੁਰੰਤ ਰੋਕੀ ਜਾਵੇ।'ਆਪ' ਵਿਧਾਇਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਕਲਿਆਣਕਾਰੀ ਸਰਕਾਰ (ਵੈਲਫੇਅਰ ਸਟੇਟ) ਦੀਆਂ ਸਿੱਖਿਆ ਅਤੇ ਸਿਹਤ ਵਰਗੀਆਂ ਮੁੱਢਲੀਆਂ ਜ਼ਿੰਮੇਵਾਰੀਆਂ ਤੋਂ ਭਗੌੜਾ ਨਹੀਂ ਹੋਣਾ ਚਾਹੀਦਾ, ਕਿਉਂਕਿ ਪੰਜਾਬ ਦੇ ਲੋਕਾਂ ਨੇ ਵੱਡੀ ਆਸ ਨਾਲ ਕੈਪਟਨ ਦੀ ਸਰਕਾਰ ਬਣਾਈ ਸੀ।ਪਾਰਟੀ ਦੇ ਸਹਿ-ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਜਿਹੜੇ ਸੈਂਕੜੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ 20 ਤੋਂ ਵੀ ਥੱਲੇ ਆ ਰਹੀ ਹੈ, ਇਸ ਲਈ ਬੱਚੇ ਜਾਂ ਮਾਪੇ ਕਸੂਰਵਾਰ ਨਹੀਂ ਸਗੋਂ ਇਹ ਪੰਜਾਬ ਸਰਕਾਰ ਦੀ ਸਰਕਾਰੀ ਸਕੂਲਾਂ ਪ੍ਰਤੀ ਨੀਅਤ ਅਤੇ ਨੀਤੀ ਦਾ ਨਤੀਜਾ ਹੈ। ਇਸ ਲਈ ਆਮ ਆਦਮੀ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਮਰਤਾ ਸਹਿਤ ਬੇਨਤੀ ਕਰਦੀ ਹੈ ਕਿ ਉਹ (ਕੈਪਟਨ) ਆਪਣੀ ਸਿੱਖਿਆ ਮੰਤਰੀ ਨੂੰ ਨਾਲ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਕੋਲ ਜਾਣ ਅਤੇ ਸਰਕਾਰੀ ਸਕੂਲ ਸਿੱਖਿਆ 'ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਵਾਲੇ ਸਿੱਖਿਆ ਮਾਡਲ ਨੂੰ ਸਮਝ ਕੇ ਸੱਚੀ ਨੀਅਤ ਨਾਲ ਪੰਜਾਬ 'ਚ ਲਾਗੂ ਕਰਨ।ਅਮਨ ਅਰੋੜਾ ਨੇ ਦੱਸਿਆ ਕਿ ਇਸ ਅਕਾਦਮਿਕ ਸੈਸ਼ਨ ਦੌਰਾਨ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਨਾਲੋਂ 9 ਫ਼ੀਸਦੀ ਜ਼ਿਆਦਾ ਰਿਹਾ। ਨਤੀਜੇ ਵੱਜੋ ਦਿੱਲੀ ਦੇ ਲੋਕਾਂ ਦਾ ਸਰਕਾਰੀ ਸਕੂਲਾਂ 'ਚ ਇੰਨਾ ਭਰੋਸਾ ਵਧ ਗਿਆ ਹੈ ਕਿ ਮਾਪਿਆਂ ਨੇ ਹਜ਼ਾਰਾਂ ਬੱਚੇ ਪ੍ਰਾਈਵੇਟ ਸਕੂਲਾਂ 'ਚ ਹਟਾ ਕੇ ਸਰਕਾਰੀ ਸਕੂਲਾਂ 'ਚ ਦਾਖਲ ਕਰਵਾ ਦਿੱਤੇ ਹਨ। ਇਕੱਲੇ ਸਰਕਾਰੀ ਸਰਵੋਦਿਆ ਕੋਐਡ ਸਕੂਲ ਰੋਹਿਨੀ ਸੈਕਟਰ 21 ਵਿਚ 900 ਬੱਚੇ ਪ੍ਰਾਈਵੇਟ ਸਕੂਲਾਂ 'ਚੋਂ ਨਾਂ ਕਟਵਾ ਕੇ ਦਾਖਲ ਹੋਏ।ਇਸ ਲਈ ਕੈਪਟਨ ਸਰਕਾਰ ਨੂੰ ਦਿੱਲੀ ਸਰਕਾਰ ਦੇ ਸਿੱਖਿਆ ਮਾਡਲ ਨੂੰ ਪੰਜਾਬ 'ਚ ਲਾਗੂ ਕਰਕੇ ਸਰਕਾਰੀ ਸਕੂਲਾਂ ਦਾ ਵਿੱਦਿਅਕ ਮਿਆਰ ਉੱਚਾ ਚੁੱਕਣਾ ਚਾਹੀਦਾ ਹੈ ਤਾਂ ਕਿ ਹਰ ਗ਼ਰੀਬ-ਅਮੀਰ ਦੇ ਬੱਚੇ ਨੂੰ ਸਿੱਖਿਆ ਦੇ ਬਰਾਬਰ ਮੌਕੇ ਮਿਲ ਸਕਣ। 'ਆਪ' ਵਿਧਾਇਕ ਨੇ ਕਿਹਾ ਕਿ ਜਿਹੜੇ 800 ਪ੍ਰਾਈਵੇਟ ਸਕੂਲ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਪਿੰਡਾਂ/ਮੁਹੱਲਿਆਂ ਦੇ ਬੱਚਿਆਂ ਦਾ ਦੂਸਰੇ ਸਕੂਲਾਂ ਵਿਚ ਜਾਣ ਆਉਣ ਦਾ ਕੀ ਪ੍ਰਬੰਧ ਕੀਤਾ ਹੈ ਅਤੇ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਦੀਆਂ ਖ਼ਤਮ ਹੋ ਰਹੀਆਂ ਅਸਾਮੀਆਂ ਦਾ ਹਿਸਾਬ ਆਮ ਆਦਮੀ ਪਾਰਟੀ ਆਉਂਦੇ ਵਿਧਾਨ ਸਭਾ ਸੈਸ਼ਨ 'ਚ ਲਵੇਗੀ।ਇਸ ਤੋਂ ਬਿਨਾ 'ਆਪ' ਇਨ੍ਹਾਂ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨਾਲ ਮਿਲ ਕੇ ਸਰਕਾਰੀ ਸਕੂਲ ਸਿੱਖਿਆ ਦੇ ਮੁੱਦੇ 'ਤੇ ਲੋਕ ਲਹਿਰ ਖੜੀ ਕਰੇਗੀ।

 

Tags: Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD