Friday, 10 May 2024

 

 

ਖ਼ਾਸ ਖਬਰਾਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

 

ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕੈਪਟਨ ਸਰਕਾਰ- ਭਗਵੰਤ ਮਾਨ

ਲਹਿਰਾਗਾਗਾ ਦੇ ਕਿਸਾਨਾਂ 'ਤੇ ਪਰਾਲੀ ਨੂੰ ਅੱਗ ਲਗਾਉਣ ਦਾ ਕੇਸ ਤੁਰੰਤ ਰੱਦ ਕਰਨ ਦੀ ਕੀਤੀ ਮੰਗ

Web Admin

Web Admin

5 Dariya News

ਚੰਡੀਗੜ੍ਹ , 21 Oct 2017

ਆਮ ਆਦਮੀ ਪਾਰਟੀ (ਆਪ) ਨੇ ਲਹਿਰਾਗਾਗਾ ਵਿਧਾਨ ਸਭਾ ਹਲਕੇ ਦੇ ਪਿੰਡ ਬਖੋਰਾ ਦੇ ਅੱਧੀ ਦਰਜਨ ਕਿਸਾਨ ਉੱਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਕੇਸ ਦਰਜ ਕਰਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਦੇ ਕਿਸਾਨਾਂ ਦਾ ਸਬਰ ਦਾ ਇਮਤਿਹਾਨ ਨਾ ਲਵੇ।'ਆਪ' ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਸਹਿ-ਪ੍ਰਧਾਨ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਆਪਣੇ ਅਧਿਕਾਰੀਆਂ ਨੂੰ ਤੁਰੰਤ ਪਰਚਾ ਰੱਦ ਕਰਨ ਦੇ ਹੁਕਮ ਦੇਣ ਤਾਂ ਕਿ ਕਿਸਾਨ ਵਿਰੋਧੀ ਇਹ ਸਿਲਸਿਲਾ ਅੱਗੇ ਨਾ ਵਧੇ।'ਆਪ' ਆਗੂਆਂ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਆੜ 'ਚ ਕਿਸਾਨਾਂ ਉੱਤੇ ਜੁਰਮਾਨੇ ਅਤੇ ਪਰਚੇ ਕਰਨ ਦਾ ਕੈਪਟਨ ਸਰਕਾਰ ਨੂੰ ਉਦੋਂ ਤੱਕ ਕੋਈ ਅਧਿਕਾਰ ਨਹੀਂ ਜਦੋਂ ਤੱਕ ਸਰਕਾਰ ਐਨਜੀਟੀ ਦੀ ਰਿਪੋਰਟ ਦੇ ਪੈਰਾ ਨੰਬਰ 14 ਦੀਆਂ ਮੱਦਾਂ ਨੂੰ ਆਪਣੇ ਉੱਪਰ ਲਾਗੂ ਨਹੀਂ ਕਰਦੀ।ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਖ਼ੁਦ ਪਰਾਲੀ ਨੂੰ ਅੱਗ ਲਗਾਉਣਾ ਨਹੀਂ ਚਾਹੁੰਦਾ ਸਗੋਂ ਇਸ ਸਮੱਸਿਆ ਦਾ ਹੱਲ ਚਹੁੰਦਾ ਹੈ ਜਦਕਿ ਹੱਲ ਪੰਜਾਬ ਸਰਕਾਰ ਕੋਲ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦੇ ਹੋਏ 'ਆਪ' ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਦੇ ਕਿਸਾਨਾਂ ਪ੍ਰਤੀ ਸੰਜੀਦਾ ਹੁੰਦੇ ਤਾਂ ਨਾ ਕੇਵਲ 6 ਮਹੀਨਿਆਂ 'ਚ ਚੋਣਾਂ ਸਮੇਂ ਸਮੁੱਚੇ ਕਰਜ਼ੇ ਮੁਆਫ਼ੀ ਵਾਲੇ ਲਿਖਤੀ ਵਾਅਦੇ 'ਤੇ ਖਰਾ ਉੱਤਰਦੇ ਬਲਕਿ ਐਨਜੀਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਲੋੜੀਂਦੇ ਸੰਦ, ਸਾਜੋ-ਸਮਾਨ ਅਤੇ ਵਿੱਤੀ ਸਾਧਨ ਕਿਸਾਨਾਂ ਨੂੰ ਮੁਹੱਈਆ ਕਰਦੇ, ਪਰੰਤੂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਨ ਪਿੱਛੋਂ ਪੰਜਾਬ ਦੇ ਲੋਕਾਂ ਦੀ ਪ੍ਰਵਾਹ ਕਰਨੀ ਹੀ ਛੱਡ ਗਏ ਹਨ ਸਿੱਟੇ ਵਜੋਂ ਹੋਰ ਜ਼ਿਆਦਾ ਨਿਰਾਸ਼ ਹੋਏ ਕਿਸਾਨਾਂ ਅਤੇ ਖੇਤ ਮਜ਼ਦੂਰਾਂ 'ਚ ਖੁਦਕੁਸ਼ੀਆਂ ਦਾ ਮੰਦਭਾਗਾ ਰੁਝਾਨ ਵੱਧ ਗਿਆ ਹੈ।ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਲਹਿਰਾਗਾਗਾ ਹਲਕੇ ਦੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਨਾ ਲਿਆ ਤਾਂ 'ਆਪ' ਦੀ ਸੰਗਰੂਰ ਇਕਾਈ ਜ਼ਿਲ੍ਹਾ ਹੈਡਕਵਾਟਰ ਦਾ ਘਿਰਾਓ ਕਰੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਦੇ ਸੰਬੰਧ ਵਿਚ ਐਨਜੀਟੀ ਦੀ ਰਿਪੋਰਟ ਸਮੇਤ ਮੰਗ ਪੱਤਰ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੇ ਚੁੱਕੀ ਹੈ।ਜਿਸ ਵਿਚ ਐਨਜੀਟੀ ਦੇ ਬਹਾਨੇ ਨਾਲ ਕਿਸਾਨਾਂ ਨੂੰ ਤੰਗ ਪਰੇਸ਼ਾਨ ਨਾ ਕਰਨ ਦੀ ਅਪੀਲ ਕੀਤੀ ਗਈ।

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD