Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

65 ਲੱਖ ਰੁਪਏ ਦੀ ਲਾਗਤ ਨਾਲ ਕਾਦੀਆਂ ਸ਼ਹਿਰ ਦੀਆਂ ਲਿੰਕ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ - ਫਤਿਹਜੰਗ ਸਿੰਘ ਬਾਜਵਾ

ਫਤਿਹਜੰਗ ਸਿੰਘ ਬਾਜਵਾ ਵੱਲੋਂ ਨਗਰ ਕੌਂਸਲ ਨੂੰ ਕਾਦੀਆਂ ਸ਼ਹਿਰ ਵਿੱਚ ਸਫਾਈ ਰੱਖਣ ਦੀ ਹਦਾਇਤ

Web Admin

Web Admin

5 Dariya News

ਕਾਦੀਆਂ/ਬਟਾਲਾ , 10 Jan 2018

ਕਾਦੀਆਂ ਸ਼ਹਿਰ ਨੂੰ ਆਉਣ ਵਾਲੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਆਉਣ-ਜਾਣ ਵਾਲੇ ਰਾਹੀਆਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਸੂਬਾ ਸਰਕਾਰ ਵੱਲੋਂ ਕਾਦੀਆਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਲਈ ਕਰੀਬ 65 ਲੱਖ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕਾਦੀਆਂ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਸਥਿਤੀ ਦਾ ਜਾਇਜਾ ਲੈਂਦਿਆਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਇਸ ਮੌਕੇ ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਸ. ਦਵਿੰਦਰਪਾਲ ਸਿੰਘ, ਭੁਪਿੰਦਰ ਸਿੰਘ ਭਗਤੂਪੁਰ ਅਤੇ ਨਗਰ ਕੌਂਸਲ ਕਾਦੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਵਿਧਾਇਕ ਸ. ਬਾਜਵਾ ਨੇ ਦੱਸਿਆ ਕਿ ਕਾਦੀਆਂ ਸ਼ਹਿਰ ਵਿੱਚ ਬਟਾਲਾ ਤੋਂ ਜਾਂਦੀ ਮੁੱਖ ਸੜਕ ਦੀ ਰਿਪੇਅਰ ਉੱਪਰ 40 ਲੱਖ ਰੁਪਏ ਖਰਚ ਕੀਤੇ ਜਾਣਗੇ, ਜਦਕਿ ਬੁੱਟਰ ਰੋਡ ਦੀ ਰਿਪੇਅਰ ਤੇ 15 ਲੱਖ ਅਤੇ ਸਿੱਖ ਨੈਸ਼ਨਲ ਕਾਲਜ ਰੋਡ ਦੀ ਰਿਪੇਅਰ 'ਤੇ 10 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਨ੍ਹਾਂ ਸੜਕਾਂ ਦੀ ਰਿਪੇਅਰ ਦਾ ਕੰਮ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਇਸ ਸਬੰਧੀ ਵਿਭਾਗ ਨੂੰ ਲੋੜੀਂਦਾ ਫੰਡ ਭੇਜਿਆ ਜਾ ਚੁੱਕਾ ਹੈ। ਇਸ ਮੌਕੇ ਸ. ਬਾਜਵਾ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਦੀਆਂ ਸ਼ਹਿਰ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਾਦੀਆਂ ਨੂੰ ਖੂਬਸੂਰਤ ਸ਼ਹਿਰ ਬਣਾਉਣ ਵਿੱਚ ਕੋਈ ਕਸਰ ਛੱਡੀ ਨਹੀਂ ਜਾਵੇਗੀ।ਇਸੇ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਦਵਿੰਦਰਪਾਲ ਸਿੰਘ ਨੇ ਕਿਹਾ ਕਿ ਕਾਦੀਆਂ ਦੀਆਂ ਤਿੰਨ ਸੜਕਾਂ ਦੀ ਰਿਪੇਅਰ ਲਈ ਵਿਭਾਗ ਕੋਲ ਮਨਜੂਰੀ ਅਤੇ ਫੰਡ ਆ ਗਏ ਹਨ ਅਤੇ ਠੰਡ ਦਾ ਜੋਰ ਘਟਦਿਆਂ ਹੀ ਫਰਵਰੀ ਮਹੀਨੇ ਵਿੱਚ ਇਨ੍ਹਾਂ ਤਿੰਨਾਂ ਸੜਕਾਂ ਦੀ ਰਿਪੇਅਰ ਕਰ ਦਿੱਤੀ ਜਾਵੇਗੀ। 

 

Tags: Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD