Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਵੱਖ-ਵੱਖ ਕਤਲਾਂ ਦੇ ਕਾਤਲ ਗ੍ਰਿਫ਼ਤਾਰ

Web Admin

Web Admin

5 Dariya News

ਫ਼ਿਰੋਜ਼ਪੁਰ , 10 Jan 2018

ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਥਾਣਾ ਕੈਂਟ ਫ਼ਿਰੋਜ਼ਪੁਰ ਦੇ ਮੁੱਖ ਅਫ਼ਸਰ ਐੱਸ.ਆਈ ਨਵੀਨ ਕੁਮਾਰ ਅਤੇ ਇੰਚਾਰਜ ਸੀ.ਆਈ.ਏ ਹੈੱਡਕੁਆਟਰ ਇੰਸਪੈਕਟਰ ਅਵਤਾਰ ਸਿੰਘ ਰਾਜਪਾਲ ਦੀ ਟੀਮ ਵੱਲੋਂ ਟੈਕਨੀਕਲ ਤਰੀਕੇ ਨਾਲ ਤਫ਼ਤੀਸ਼ ਕਰਕੇ ਅਮਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ 148-ਪੀ, ਸੰਤਲਾਲ ਰੋਡ ਫ਼ਿਰੋਜ਼ਪੁਰ ਛਾਉਣੀ ਦੇ ਕਤਲ ਦੇ ਦੋਸ਼ੀ ਦੀ ਪਛਾਣ ਕਰਕੇ ਮਿਤੀ 9 ਜਨਵਰੀ 2018 ਨੂੰ ਦੋਸ਼ੀ ਨੂੰ 16 ਘੰਟਿਆਂ ਵਿੱਚ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਵਾਰਦਾਤ ਸਮੇਂ ਵਰਤੀ ਗਈ ਕਿਰਚ ਵੀ ਬਰਾਮਦ ਕਰ ਲਈ ਗਈ। ਇਸ ਤੋਂ ਇਲਾਵਾ ਜ਼ੀਰਾ ਵਿਖੇ ਹੋਏ ਕਤਲ ਦੇ ਸਬੰਧ ਵਿੱਚ ਵੀ ਪੁਲਿਸ ਨੇ ਕਥਿਤ ਕਾਤਲ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਸ੍ਰ: ਭੁਪਿੰਦਰ ਸਿੰਘ ਪੀ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 8 ਜਨਵਰੀ 2018 ਦੀ ਰਾਤ ਨੂੰ ਵਕਤ ਕਰੀਬ 10.30 ਵਜੇ ਅਮਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ 148-ਪੀ, ਸੰਤਲਾਲ ਰੋਡ ਫ਼ਿਰੋਜ਼ਪੁਰ ਛਾਉਣੀ ਦੇ ਘਰ ਵਿਚ ਕੋਈ ਅਣਪਛਾਤਾ ਵਿਅਕਤੀ ਕੰਧ ਟੱਪ ਕੇ ਦਾਖਲ ਹੋਇਆ ਜਿਸ ਤੇ ਅਮਰ ਸਿੰਘ ਵੱਲੋਂ ਖੜਕਾ ਸੁਣ ਕੇ ਆਪਣੇ ਘਰ ਦੇ ਕਮਰੇ ਵਿਚੋਂ ਬਾਹਰ ਨਿਕਲ ਕੇ ਬਾਹਰ ਵਿਹੜੇ ਵਿੱਚ ਆਇਆ ਜਦ ਉਸ ਨੇ ਅਣਪਛਾਤੇ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਅਣਪਛਾਤੇ ਵਿਅਕਤੀ ਵੱਲੋਂ ਅਮਰ ਸਿੰਘ ਨਾਲ ਹੱਥੋਪਾਈ ਹੋਣ ਤੇ ਉਕਤ ਵਿਅਕਤੀ ਨੇ ਆਪਣੇ ਹੱਥ ਵਿੱਚ ਫੜੀ ਕਿਰਚ ਨਾਲ ਅਮਰ ਸਿੰਘ ਦੇ ਪੇਟ ਅਤੇ ਛਾਤੀ ਵਿਚ ਕਈ ਵਾਰ ਕਰ ਦਿੱਤੇ ਜਿਸ ਤੇ ਰੋਲਾ ਸੁਣ ਕੇ ਅਮਰ ਸਿੰਘ ਦੀ ਪਤਨੀ ਚਰਨਜੀਤ ਕੌਰ ਬਾਹਰ ਨਿਕਲੀ ਜਿਸ ਨੇ ਵੀ ਉਕਤ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀ ਨੇ ਚਰਨਜੀਤ ਕੌਰ ਦੇ ਮੂੰਹ, ਗਰਦਨ, ਹੱਥ ਅਤੇ ਹੱਥ ਦੇ ਅੰਗੂਠੇ ਤੇ ਤੇਜ਼ਧਾਰ ਹਥਿਆਰ ਦੇ ਵਾਰ ਕੀਤੇ ਅਤੇ ਦੋਸ਼ੀ ਮੌਕੇ ਤੋਂ ਲੱਕੜ ਦੀ ਪੌੜੀ ਚੜ੍ਹ ਕੇ ਛੱਤ ਰਾਹੀਂ ਭੱਜ ਗਿਆ।

 ਉਕਤ ਸੱਟਾਂ ਨਾਲ ਅਮਰ ਸਿੰਘ ਦੀ ਮੌਤ ਹੋ ਗਈ ਸੀ ਅਤੇ ਚਰਨਜੀਤ ਕੌਰ ਨੂੰ ਸਿਵਲ ਹਸਪਤਾਲ ਫ਼ਿਰੋਜਪੁਰ ਦਾਖਲ ਕਰਵਾਇਆ ਗਿਆ ਅਤੇ ਚਰਨਜੀਤ ਕੌਰ ਦੇ ਬਿਆਨ ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਨੰਬਰ 03 ਮਿਤੀ 9-01-18 ਅ/ਧ 302,324 ਭ:ਦ ਥਾਣਾ ਕੈਂਟ ਫ਼ਿਰੋਜ਼ਪੁਰ ਦਰਜ ਕੀਤਾ ਗਿਆ। ਦੋਸ਼ੀ ਦਾ ਨਾਮ ਰੋਬਿਟ ਉਰਫ਼ ਜੋਨੀ ਪੁੱਤਰ ਮੰਗਲ ਵਾਸੀ ਹਾਤਾ ਨੰਬਰ 131, ਭਗਤ ਸਿੰਘ ਰੋਡ ਵਾਕਰ ਬਿਲਡਿੰਗ ਫ਼ਿਰੋਜ਼ਪੁਰ ਛਾਉਣੀ ਹੈ, ਜਿਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਪੇਸ਼  ਕੀਤਾ ਗਿਆ ਹੈ ।ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮਿਤੀ 27 ਦਸੰਬਰ 2017 ਨੂੰ ਬਲਦੇਵ ਸਿੰਘ ਵਾਸੀ ਵਾਰਡ ਨੰ 12 ਮੱਲਾਂਵਾਲਾ ਰੋਡ ਜ਼ੀਰਾ ਨੇ ਸ:ਥ ਦਵਿੰਦਰ ਕੁਮਾਰ ਪਾਸ ਆਪਣਾ ਬਿਆਨ ਲਿਖਵਾਇਆ ਕਿ ਉਨ੍ਹਾਂ ਦੇ ਘਰ ਅਣਪਛਾਤੇ ਵਿਅਕਤੀਆਂ ਵੱਲੋਂ ਅਣਅਧਿਕਾਰ ਦਾਖਲ ਹੋ ਕੇ ਉਸ ਦੀ ਮਾਤਾ ਛਿੰਦਰ ਕੌਰ ਉਮਰ 85 ਸਾਲ ਦੇ ਸੱਟਾਂ ਮਾਰੀਆਂ ਹਨ ਜਿਸ ਦੀ ਸ:ਥ ਦਵਿੰਦਰ ਕੁਮਾਰ ਵੱਲੋਂ ਮੁਕੱਦਮਾ ਨੰਬਰ 287 ਅ/ਧ 452, 323 ਭ:ਦ ਥਾਣਾ ਸਦਰ ਜ਼ੀਰਾ ਦਰਜ ਹੋਇਆ। ਮਿਤੀ 28 ਦਸੰਬਰ 2017 ਨੂੰ ਮਜਰੂਬ ਛਿੰਦਰ ਕੌਰ ਦੀ ਮੌਤ ਹੋ ਗਈ ਅਤੇ ਮੁਕੱਦਮਾ ਵਿਚ ਜੁਰਮ 302 ਭ:ਦ ਦਾ ਵਾਧਾ ਕੀਤਾ ਗਿਆ। ਜੇਰੇ ਨਿਗਰਾਨੀ ਸ਼੍ਰੀ ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ ਜ਼ੀਰਾ ਅਤੇ ਇੰਸ. ਅਵਤਾਰ ਸਿੰਘ ਰਾਜਪਾਲ ਇੰਚਾਰਜ ਸੀ.ਆਈ.ਏ ਹੈੱਡਕੁਆਟਰ ਅਤੇ ਸ.ਥ ਦਵਿੰਦਰ ਕੁਮਾਰ ਵੱਲੋਂ ਮੁਕੱਦਮਾ ਦੀ ਬਾਰੀਕੀ ਨਾਲ ਤਫ਼ਤੀਸ਼ ਕਰਨ ਤੇ ਦੋਸ਼ੀ ਛਿੰਦਰ ਸਿੰਘ ਪੁੱਤਰ ਦੇਵ ਸਿੰਘ ਵਾਸੀ ਪਿੰਡ ਚੋਲਾ ਜੋ ਕਿ ਇਨ੍ਹਾਂ ਦਾ ਸੀਰੀ ਸੀ ਨੂੰ ਮਿਤੀ 10 ਜਨਵਰੀ 2018 ਨੂੰ ਗ੍ਰਿਫ਼ਤਾਰ ਕਰਕੇ ਕਤਲ ਸਮੇਂ ਵਰਤਿਆ ਹਥਿਆਰ ਬਰਾਮਦ ਕੀਤਾ ਜਾ ਚੁੱਕਾ ਹੈ ਅਤੇ ਦੋਸ਼ੀਆਂ ਪਾਸੋਂ ਪੁੱਛਗਿੱਛ ਜਾਰੀ ਹੈ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD