Friday, 26 April 2024

 

 

ਖ਼ਾਸ ਖਬਰਾਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ ਸਿਖਲਾਈ ਦੇਣ ਦੇ ਉਦੇਸ਼ ਨਾਲ ਵੇਅਰ ਹਾਊਸ ਤੋਂ ਈਵੀਐਮ ਕੱਢੀਆਂ ਗਈਆਂ ਈ-ਸਿਗਰੇਟ ਨੂੰ ਵਰਤਣ ਤੇ ਵੇਚਣ ਉੱਪਰ ਪੂਰਨ ਪਾਬੰਦੀ, ਸਜ਼ਾ ਤੇ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ

 

ਕੈਪਟਨ ਅਮਰਿੰਦਰ ਸਿੰਘ ਵੱਲੋਂ '84 ਦੇ ਦੰਗਿਆਂ ਦੀ ਪੜਤਾਲ ਲਈ ਨਵੀਂ ਜਾਂਚ ਟੀਮ ਬਣਾਉਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

ਕੈਨੇਡਾ ਅਤੇ ਅਮਰੀਕਾ ਦੇ ਗੁਰਦੁਆਰਿਆਂ 'ਚ ਭਾਰਤੀ ਅਧਿਕਾਰੀਆਂ ਦੇ ਜਾਣ 'ਤੇ ਪਾਬੰਦੀ ਲਾਉਣ ਦੀ ਕਾਰਵਾਈ ਨੂੰ ਸਿੱਖ ਵਿਰੋਧੀ ਦੱਸਿਆ

Web Admin

Web Admin

5 Dariya News

ਚੰਡੀਗੜ੍ਹ , 11 Jan 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ 186 ਕੇਸਾਂ ਦੀ ਨਵੇਂ ਸਿਰਿਓਂ ਪੜਤਾਲ ਕਰਵਾਉਣ ਲਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਕਾਇਮ ਕਰਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਕਰਦਿਆਂ ਆਸ ਪ੍ਰਗਟਾਈ ਕਿ ਇਸ ਕਦਮ ਨਾਲ ਆਖਰ ਪੀੜਤਾਂ ਨੂੰ ਇਨਸਾਫ ਮਿਲੇਗਾ। ਅੱਜ ਇੱਥੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਹਿੰਸਕ ਕਾਰਵਾਈ ਨੂੰ ਵਾਪਰਿਆਂ 30 ਵਰ੍ਹਿਆਂ ਤੋਂ ਵੱਧ ਸਮਾਂ ਟੱਪ ਚੁੱਕਾ ਹੈ ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਜਾਨ ਗੁਆਉਣੀ ਪਈ ਅਤੇ ਕਈ ਲੋਕ ਬੇਘਰ ਹੋ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੀ ਜਾਂਚ ਲਈ ਵੱਖ-ਵੱਖ ਕਮਿਸ਼ਨ ਕਾਇਮ ਕੀਤੇ ਗਏ ਪਰ ਪੀੜਤ ਅਜੇ ਵੀ ਇਨਸਾਫ ਤੋਂ ਵਿਹੂਣੇ ਹਨ। ਉਨ੍ਹਾਂ ਕਿਹਾ ਕਿ ਦੰਗਿਆਂ ਨਾਲ ਸਬੰਧਤ ਕਈ ਲੋਕਾਂ ਦੇ ਨਾਂ ਕੱਟ ਦਿੱਤੇ ਗਏ ਅਤੇ ਇਹ ਹੁਣ ਵਿਸ਼ੇਸ਼ ਜਾਂਚ ਟੀਮ ਦੇ ਹੱਥ-ਵੱਸ ਹੈ ਕਿ ਇਨ੍ਹਾਂ ਦੋਸ਼ਾਂ ਦੀ ਤਸਦੀਕ ਕਰਕੇ ਜਾਂਚ ਨੂੰ ਫੈਸਲਾਕੁੰਨ ਸਿੱਟੇ ਤੱਕ ਪਹੁੰਚਾਵੇ। ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੇ ਖੁਦ ਇਨ੍ਹਾਂ ਹਿੰਸਕ ਕਾਰਵਾਈਆਂ ਵਿਰੁੱਧ ਸੰਸਦ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ, ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਨਿਆਂ ਦੇਣ ਦਾ ਇਹ ਸਹੀ ਸਮਾਂ ਹੈ।ਕੈਨੇਡਾ ਅਤੇ ਅਮਰੀਕਾ ਦੇ ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੇ ਜਾਣ 'ਤੇ ਕੁਝ ਤੱਤਾਂ ਵੱਲੋਂ ਪਾਬੰਦੀ ਲਾਉਣ ਦੇ ਐਲਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਭਾਵੇਂ ਸਿੱਖ ਹੈ ਜਾਂ ਨਹੀਂ ਹੈ, ਗੁਰੂ ਘਰ ਵਿੱਚ ਨਤਮਸਤਕ ਹੋਣ ਜਾਂ ਲੰਗਰ ਪ੍ਰਸਾਦ ਛਕਣ ਲਈ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਗੁਰਦੁਆਰਾ ਸਾਹਿਬ ਵਿੱਚ ਜਾਣ ਤੋਂ ਰੋਕਣਾ ਸਿੱਖ ਸਿਧਾਂਤਾਂ ਦੇ ਖਿਲਾਫ਼ ਹੈ। ਉਨ੍ਹਾਂ ਨੇ ਪਾਬੰਦੀ ਦੇ ਫੈਸਲੇ ਦੀ ਅਲੋਚਨਾ ਕਰਦਿਆਂ ਇਸ ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਕਾਂ ਦੇ ਸਿੱਖ ਭਾਈਚਾਰੇ ਅਤੇ ਉਥੋਂ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਕਦੇ ਵੀ ਨਹੀਂ ਵਾਪਰਿਆ ਕਿ ਕਿਸੇ ਵਿਅਕਤੀ ਨੂੰ ਗੁਰਦਆਰਾ ਸਾਹਿਬ ਵਿੱਚ ਜਾਣ ਤੋਂ ਰੋਕਿਆ ਗਿਆ ਹੋਵੇ।

ਸ਼ਹੀਦੀ ਸਮਾਗਮਾਂ ਦੌਰਾਨ ਸਿਆਸੀ ਕਾਨਫਰੰਸਾਂ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਕਾਇਮ ਕੀਤੀ ਰਵਾਇਤ ਨੂੰ ਮਾਘੀ ਅਤੇ ਚਮਕੌਰ ਸਾਹਿਬ ਦੇ ਸਮਾਗਮਾਂ ਮੌਕੇ ਵੀ ਬਰਕਰਾਰ ਰੱਖਿਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਵਿੱਚ ਸਿਆਸੀ ਕਾਨਫਰੰਸਾਂ ਨਾ ਕਰਨ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੰਦੇਸ਼ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੇ ਮੰਨਿਆ ਹੈ ਅਤੇ ਬਾਕੀ ਅਜਿਹੇ ਸਮਾਗਮਾਂ ਲਈ ਵੀ ਅਜਿਹੀ ਰਵਾਇਤ ਨੂੰ ਅਪਣਾਇਆ ਜਾਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਅਕਾਲੀ ਦਲ ਨੇ ਇੱਥੇ ਸਿਆਸੀ ਕਾਨਫਰੰਸ ਕਰਨ ਦੀ ਯੋਜਨਾ ਬਣਾਈ ਹੈ ਤਾਂ ਇਸ ਬਾਰੇ ਉਹ ਹੀ ਆਪਣੇ ਇਸ ਫੈਸਲੇ ਨੂੰ ਜਾਇਜ਼ ਠਹਿਰਾਉਣ ਲਈ ਜੁਆਬ ਦੇਵੇ। ਮੁੱਖ ਮੰਤੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਮ ਸਮਾਗਮਾਂ ਜੋ ਸ਼ਹਾਦਤ ਨਾਲ ਸਬੰਧਤ ਨਾ ਹੋਣ, ਵਿਖੇ ਸਿਆਸੀ ਕਾਨਫਰੰਸਾਂ ਕਰਨ ਦੇ ਵਿਰੁੱਧ ਨਹੀਂ ਹਨ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD