Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਮੁੱਖ ਮੰਤਰੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਾਘੀ ਮੌਕੇ 40 ਮੁਕਤਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ

ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕਈ ਪ੍ਰੋਜੈਕਟਾਂ ਦਾ ਕੀਤਾ ਐਲਾਣ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 14 Jan 2018

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕਈ ਪ੍ਰੋਜੈਕਟਾਂ ਦਾ ਐਲਾਣ ਕੀਤਾ ਜਿੰਨ੍ਹਾਂ ਵਿਚ ਜਲਾਲਾਬਾਦ ਰੋਡ ਤੇ ਰੇਲਵੇ ਓਵਰ ਬ੍ਰਿਜ ਦਾ ਨਿਰਮਾਣ ਕਰਵਾਉਣਾ ਅਤੇ ਸਟੇਡੀਅਮ ਤੇ ਪੰਜਾਬ ਯੁਨੀਵਰਸਿਟੀ ਦੇ ਖੇਤਰੀ ਕੇਂਦਰ ਨੂੰ ਅਪਗ੍ਰੇਡ ਕਰਨਾ ਸ਼ਾਮਿਲ ਹੈ। ਵਿੱਤ ਮੰਤਰੀ ਨੇ ਇਹ ਐਲਾਣ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਤੇ ਮਾਘੀ ਦੇ ਪਵਿੱਤਰ ਦਿਨ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਨਹਿਰੀ ਵਿਸ਼ਰਾਮ ਘਰ ਵਿਖੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕੀਤਾ। ਮਾਘੀ ਮੌਕੇ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕਰਨ ਦੇ ਮੁੱਦੇ ਤੇ ਗੱਲ ਕਰਦਿਆਂ ਸ: ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਧਾਰਮਿਕ ਆਯੋਜਨ ਸਿਆਸਤ ਤੋਂ ਮੁਕਤ ਹੋਣੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸ਼ਹੀਦੀ ਜੋੜ ਮੇਲਿਆਂ ਤੇ ਸਿਆਸੀ ਕਾਨਫਰੰਸ ਨਾ ਕਰਨ ਦੀਆਂ ਹਦਾਇਤਾਂ ਦੀ ਪਹਿਲਾਂ ਫਤਿਹਗੜ੍ਹ ਸਾਹਿਬ ਵਿਖੇ ਅਤੇ ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਲਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਨੂੰ ਵੀ ਧਾਰਮਿਕ ਮੇਲਿਆਂ ਨੂੰ ਸਿਆਸਤ ਦੇ ਅਖਾੜੇ ਨਹੀਂ ਬਣਾਉਣਾ ਚਾਹੀਦਾ ਕਿਉਂਕਿ ਸਿਆਸਤ ਕਰਨ ਲਈ ਸਿਆਸੀ ਪਾਰਟੀਆਂ ਕੋਲ ਹੋਰ ਬਹੁਤ ਮੰਚ ਹਨ। ਇਲਾਕੇ ਦੇ ਵਿਕਾਸ ਦੀ ਗੱਲ ਕਰਦਿਆਂ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ਼ਹਿਰ ਵਿਚ ਜਲਾਲਾਬਾਦ ਰੋਡ ਤੇ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਲਈ ਉਹ ਤੁਰੰਤ ਫੰਡ ਜਾਰੀ ਕਰਣਗੇ ਅਤੇ ਛੇਤੀ ਹੀ ਇਸ ਦਾ ਨਿਰਮਾਣ ਸ਼ੁਰੂ ਕਰਵਾ ਦਿੱਤ ਜਾਵੇਗਾ। ਇੱਥੇ ਜ਼ਿਕਰਯੋਗ ਹੈ ਕਿ ਇਸ ਦਾ ਨੀਂਹ ਪੱਥਰ ਸਾਬਕਾ ਉਪਮੁੱਖ ਮੰਤਰੀ ਨੇ ਬਹੁਤ ਸਮਾਂ ਪਹਿਲਾਂ ਰੱਖਿਆ ਸੀ ਪਰ ਉਸਾਰੀ ਸ਼ੁਰੂ ਨਹੀਂ ਕਰਵਾਈ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂਹ ਪਿੱਛਲੀ ਕੈਪਟਨ ਸਰਕਾਰ ਸਮੇਂ ਬਣਾਏ ਸ੍ਰੀ ਮੁਕਤਸਰ ਸਾਹਿਬ ਦੇ ਸਟੇਡੀਅਮ, ਚਾਰ ਯਾਦਗਾਰੀ ਦਰਵਾਜਿਆਂ ਅਤੇ ਮੁਕਤ-ਏ-ਮਿਨਾਰ ਯਾਦਗਾਰ ਦੀ ਮੁਰਮੰਤ ਲਈ ਵੀ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਕੀਤੇ ਜਾਣਗੇ।ਪੰਜਾਬ ਯੁਨੀਵਰਸਿਟੀ ਦੇ ਖੇਤਰੀ ਕੇਂਦਰ ਦੀ ਇਮਾਰਤ ਦੇ ਸਬੰਧ ਵਿਚ ਪੁੱਛੇ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਯੁਨੀਵਰਸਿਟੀ ਤੋਂ ਉਸਦੇ ਵਿੱਤੀ ਘਾਟੇ ਸਬੰਧੀ ਰਿਪੋਟ ਮੰਗੀ ਹੈ ਤਾਂ ਜੋ ਇਸ ਸਬੰਧੀ ਅਗਲੇ ਬਜਟ ਵਿਚ ਉਪਬੰਧ ਕੀਤਾ ਜਾ ਸਕੇ। ਵਿੱਤ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਕ ਅਤੇ ਠੋਸ ਕਚਰੇ ਦੇ ਨਿਪਟਾਰੇ ਲਈ ਡੰਪ ਬਣਾਉਣ ਲਈ ਫੰਡ ਮੁਹਈਆ ਕਰਵਾਉਣ ਦੀ ਗੱਲ ਕਰਦਿਆਂ ਕਿਹਾ ਕਿ ਕਿਸੇ ਵੀ ਵਿਕਾਸ ਪ੍ਰੋਜੈਕਟ ਲਈ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿੱਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵਿਚ ਆਪਣਾ ਵਿਸਵਾਸ਼ ਪ੍ਰਗਟਾਇਆ ਸੀ ਅਤੇ ਸਰਕਾਰ ਵੀ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਦ੍ਰਿੜ ਸਕੰਲਪਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ 428 ਬਿੰਦੂ ਸਨ ਜਿੰਨ੍ਹਾਂ ਵਿਚੋ 125 ਤੋਂ ਵੱਧ ਉਹ ਚੋਣ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਲਈ ਕੋਈ ਵਿੱਤੀ ਪ੍ਰਬੰਧ ਦੀ ਜਰੂਰਤ ਨਹੀਂ ਸੀ। ਉਨ੍ਹਾਂ ਕਿਹਾ ਕਿ ਬੇਸ਼ਕ ਪਿੱਛਲੀ ਸਰਕਾਰ ਖਾਲੀ ਖ਼ਜਾਨਾ ਸਾਨੂੰ ਵਿਰਾਸਤ ਵਿਚ ਦੇ ਕੇ ਗਈ ਹੈ ਫਿਰ ਵੀ ਕਾਂਗਰਸ ਸਰਕਾਰ ਨੇ ਕਿਸਾਨੀ ਕਰਜੇ ਮਾਫੀ ਅਤੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੁਨਿਟ ਬਿਜਲੀ ਦੇਣ ਵਰਗੇ ਆਪਣੇ ਅਹਿਮ ਚੋਣ ਵਾਅਦੇ ਪੂਰੇ ਕਰਨ ਦੀ ਪ੍ਰਕ੍ਰਿਆ ਆਰੰਭੀ ਹੋਈ ਹੈ। ਸੂਬੇ ਵਿਚ ਕਪਾਹ ਤੇ ਝੋਨੇ ਦੀ ਰਿਕਾਰਡ ਉਤਪਾਦਨ ਦੀ ਗੱਲ ਕਰਦਿਆਂ ਸ: ਬਾਦਲ ਨੇ ਕਿਹਾ ਕਿ ਇਸ ਨਾਲ ਰਾਜ ਦੇ ਅਰਥਚਾਰੇ ਵਿਚ 15000 ਕਰੋੜ ਰੁਪਏ ਸ਼ਾਮਿਲ ਹੋਏ ਹਨ। ਜਦ ਕਿ ਪਿੱਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਖੇਤੀ ਸੈਕਟਰ ਤਬਾਹੀ ਦੇ ਕੰਢੇ ਪਹੁੰਚ ਗਿਆ ਸੀ। ਉਨ੍ਹਾਂ ਰਾਜ ਦੀ ਖਰਾਬ ਵਿੱਤੀ ਹਾਲਤ ਲਈ ਪਿੱਛਲੀ ਸਰਕਾਰ ਨੂੰ ਜਿੰਮੇਵਾਰ ਦਸੱਦਿਆਂ ਕਿਹਾ ਕਿ ਪਿੱਛਲੀ ਸਰਕਾਰ ਨਾ ਕੇਵਲ 31000 ਕਰੋੜ ਦਾ ਕਣਕ ਝੋਨੇ ਦੇ ਸਟਾਕ ਦਾ ਲੋਨ ਸੂਬੇ ਸਿਰ ਝੜਾ ਗਈ ਸੀ ਸਗੋਂ ਪਿੱਛਲੀ ਸਰਕਾਰ ਨੇ ਤਾਂ ਮੰਡੀ ਬੋਰਡ ਅਤੇ ਪੀ.ਆਈ.ਡੀ.ਬੀ. ਦੀ ਆਉਣ ਵਾਲੇ 5 ਸਾਲਾਂ ਦੀ ਆਮਦਨ ਵੀ ਗਿਰਵੀ ਰੱਖ ਕੇ ਲੋਨ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਅਰਥਚਾਰੇ ਨੂੰ ਲੀਹ ਤੇ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਚੌਥਾ ਬਜਟ ਵਾਧੂ ਮਾਲੀਏ ਵਾਲਾ ਬਜਟ ਹੋਵੇਗਾ। ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਆਗੂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਟ ਜਨਤਕ ਹੋਣ ਤੋਂ ਪਹਿਲਾਂ ਹੀ ਘਬਰਾਏ ਹੋਏ ਹਨ ਜੋ ਕਿ ਅਕਾਲੀ ਆਗੂਆਂ ਦੇ ਅੰਦਰਲੇ ਡਰ ਨੂੰ ਉਜਾਗਰ ਕਰਦਾ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਖਜ਼ਾਨਾ ਮੰਤਰੀ ਨੇ ਕਿਹਾ ਕਿ ਤਨਖਾਹ ਕਮਿਸ਼ਨ ਦੀ ਰਿਪੋਟ ਲਗਭਗ ਇਕ ਸਾਲ ਵਿਚ ਆਉਣ ਦੀ ਆਸ ਹੈ। ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਇਸ ਨੂੰ ਚਲਾਉਣਾ ਵਿੱਤੀ ਤੌਰ ਤੇ ਲਾਭਦਾਇਕ ਨਹੀਂ ਰਿਹਾ ਸੀ ਪਰ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਕੱਚੇ ਪੱਕੇ ਮੁਲਾਜ਼ਮ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਅਤੇ ਸਾਰੇ ਮੁਲਾਜ਼ਮਾਂ ਨੂੰ ਬਠਿੰਡਾ ਜ਼ਿਲ੍ਹੇ ਵਿਚ ਹੀ ਰੱਖਿਆ ਜਾਵੇਗਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ, ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ, ਐਸ.ਐਸ.ਪੀ. ਸ੍ਰੀ ਸੁਸ਼ੀਲ ਕੁਮਾਰ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ: ਗੁਰਮੀਤ ਸਿੰਘ ਖੁੱਡੀਆਂ, ਸੀਨਿਅਰ ਆਗੂ ਸ: ਜਗਜੀਤ ਸਿੰਘ ਹਨੀ ਫੱਤਣਵਾਲਾ, ਸ: ਗੁਰਸੰਤ ਸਿੰਘ ਬਰਾੜ, ਸ: ਹਰਚਰਨ ਸਿੰਘ ਸੋਥਾ, ਬੀਬੀ ਚਰਨਜੀਤ ਕੌਰ ਬਰਾੜ, ਬਲਾਕ ਪ੍ਰਧਾਨ ਸ੍ਰੀ ਭਿੰਦਰ ਸ਼ਰਮਾ, ਸ:ਸਿਮਰਜੀਤ ਸਿੰਘ, ਸ: ਸਖਵਿੰਦਰ ਸਿੰਘ, ਗਰਪ੍ਰੀਤ ਸਿੰਘ ਗਿੱਲ ਆਦਿ ਵੀ ਹਾਜਰ ਸਨ।  

 

Tags: Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD