Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ.ਕੇ. ਸ਼ਰਮਾ ਅਪਲਾਈਡ ਸਾਇੰਸਜ਼ ਵਿਭਾਗ ਸੀਜੀਸੀ ਲਾਂਡਰਾਂ ਵੱਲੋਂ ਵਰਕਸ਼ਾਪ ਦਾ ਆਯੋਜਨ ਪ੍ਰੀਤ ਕਲੋਨੀ ਰੂਪਨਗਰ ਵਿਖੇ ਇਮਾਰਤ ਡਿੱਗਣ ਸੰਬੰਧੀ ਬਚਾਅ ਓਪਰੇਸ਼ਨ ਹੋਇਆ ਪੂਰਾ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

 

ਸੱਭਿਆਚਾਰ ਦੀ ਰਾਖੀ ਲਈ ਅਸੂਲਾਂ 'ਤੇ ਪਹਿਰਾ ਜ਼ਰੂਰੀ: ਰਾਣਾ ਕੇ.ਪੀ.ਸਿੰਘ

ਖਿਜ਼ਰਾਬਾਦ ਵਿਖੇ ਸਤੀ ਮਾਤਾ ਕੈਲਮ ਦੇਵੀ ਦੇ ਮੇਲੇ ਵਿਚ ਕੀਤੀ ਸ਼ਿਰਕਤ, ਧਾਰਮਿਕ ਸਥਾਨ ਲਈ 05 ਲੱਖ ਰੁਪਏ ਦੇਣ ਦਾ ਐਲਾਨ

Web Admin

Web Admin

5 Dariya News

ਕੁਰਾਲੀ (ਖਿਜ਼ਰਾਬਾਦ) , 15 Jan 2018

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਿੰਡ ਖਿਜ਼ਰਾਬਾਦ ਸਥਿਤ ਸਤੀ ਮਾਤਾ ਕੈਲਮ ਦੇਵੀ ਦੇ ਮੰਦਰ ਵਿਖੇ ਲਾਏ ਮੇਲੇ ਵਿਚ ਸ਼ਿਰਕਤ ਕਰਦਿਆਂ ਇਸ ਸਥਾਨ ਲਈ 05 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵੀ ਹਾਜ਼ਰ ਸਨ।ਮੰਦਰ ਵਿਚ ਮੱਥਾ ਟੇਕਣ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਭਾਰਤੀ ਸੱਭਿਆਚਾਰ ਅਤੇ ਪੁਰਾਤਨ ਗੰ੍ਰਥਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜਿਹੜਾ  ਇਨਸਾਨ ਅਸੂਲਾਂ ਦੀ ਰਾਖੀ ਕਰ ਸਕਦਾ ਹੈ, ਸੱਭਿਆਚਾਰ ਦੀ ਰਾਖੀ ਵੀ ਉਹੀ ਇਨਸਾਨ ਕਰ ਸਕਦਾ ਹੈ। ਉਨ੍ਹਾਂ ਨੇ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਇਸ ਸਥਾਨ ਸਬੰਧੀ ਚੰਗੀ ਯੋਜਨਾ ਬਣਾਈ ਜਾਵੇ ਤੇ ਕਮੇਟੀ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਮ ਭੂਮੀ ਨਾਲ ਪਿਆਰ ਹੋਣਾ ਬਹੁਤ ਲਾਜ਼ਮੀ ਹੈ ਤੇ ਜਨਮ ਭੂਮੀ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦ ਭਾਰਤ ਵਿਚ ਰਹਿ ਰਹੇ ਹਾਂ। ਸ੍ਰੀ ਕੇ.ਪੀ. ਨੇ ਕਿਹਾ ਕਿ ਭਾਰਤ ਦੀ ਰਾਖੀ ਅਤੇ ਇਸ ਦਾ ਮੌਜੂਦਾ ਸਰੂਪ ਘੜਨ ਵਿਚ ਰਾਜਪੂਤ ਭਾਈਚਾਰੇ ਨੇ ਅਹਿਮ ਯੋਗਦਾਨ ਪਾਇਆ ਹੈ ਤੇ ਭਾਰਤੀ ਸੱਭਿਆਚਾਰ ਨੂੰ ਕਾਇਮ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਇਤਿਹਾਸ ਅਤੇ ਪਿਛਲੀਆਂ ਪੀੜ੍ਹੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਭੁੱਲਣਾ ਨਹੀਂ ਚਾਹੀਦਾ।ਉਨ੍ਹਾਂ ਕਿਹਾ ਕਿ ਮਾਤਾ ਕੈਲਮ ਦੇਵੀ ਦੇ ਸਥਾਨ ਪ੍ਰਤੀ ਲੋਕਾਂ ਵਿਚ ਭਾਰੀ ਸ਼ਰਧਾ ਹੈ ਤੇ ਉਨ੍ਹਾਂ ਨੂੰ ਵੀ ਇਸ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।  ਇਸ ਧਾਰਮਿਕ ਸਥਾਨ ਵੱਲ ਜਾਂਦੀਆਂ ਸੜਕਾਂ ਦੀ ਹਾਲਤ ਸੁਧਾਰਨ ਸਬੰਧੀ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ ਤੇ ਉਸੇ ਤਹਿਤ ਇਨ੍ਹਾਂ ਸੜਕਾਂ ਸਬੰਧੀ ਖਾਮੀਆਂ ਦੂਰ ਕਰ ਦਿੱਤੀਆਂ ਜਾਣਗੀਆਂ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਹੋ ਰਹੇ ਹਨ ਅਤੇ ਨਸ਼ੇ ਵੀ ਬੰਦ ਹੋ ਗਏ ਹਨ।  ਇਸ ਮੌਕੇ ਸਤੀ ਮਾਤਾ ਕੈਲਮ ਦੇਵੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਣਾ ਰਾਏ ਸਿੰਘ ,ਰਾਣਾ ਜੈ ਦੇਵ ਸਿੰਘ, ਰਾਣਾ ਰਣਧੀਰ ਸਿੰਘ, ਲਖਵਿੰਦਰ ਕੌਰ ਗਰਚਾ, ਰਾਣਾ ਰਾਜੇਸ਼ ਰਾਠੌਰ, ਰਾਣਾ ਜੈ ਮਲ ਸਿੰਘ, ਰਾਣਾ ਨਰੇਸ਼ ਕੁਮਾਰ, ਰਾਣਾ ਰਾਮਪਾਲ ਸਿੰਘ ਸੋਤਲ, ਰਾਣਾ ਰਾਮ ਪਾਲ ਸਿੰਘ (ਖਿਜ਼ਰਾਬਾਦ) ਰਾਣਾ ਕੁਸ਼ਲਪਾਲ ਸਿੰਘ, ਰਾਣਾ ਮੁਕੇਸ਼ ਕੁਮਾਰ, ਅਜੈ ਰਾਠੌਰ, ਰਾਣਾ ਰਣਦੀਪ ਸਿੰਘ, ਰਾਣਾ ਜਗਦੀਪ ਸਿੰਘ ਮਾਜਰੀ, ਹਰਦੀਪ ਸਿੰਘ ਵੀ ਮੌਜੂਦ ਸਨ।

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD