Wednesday, 08 May 2024

 

 

ਖ਼ਾਸ ਖਬਰਾਂ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ, ਵਿਸ਼ਾਲ ਜਨਸਭਾ ਕਰਕੇ ਲੋਕਾਂ ਨੂੰ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ ਸਿਵਲ ਸਰਜਨ ਵਲੋਂ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ - ਗੁਰਜੀਤ ਔਜਲਾ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

 

ਪੰਜਾਬ ਸਰਕਾਰ ਵੱਲੋਂ ਬਾਇਓ-ਗੈਸ ਤੇ ਬਾਇਓ-ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਲਈ ਭਾਰਤੀ ਤੇਲ ਨਿਗਮ ਨਾਲ ਸਮਝੌਤਾ ਸਹੀਬੰਦ

5000 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਪ੍ਰੋਜੈਕਟ ਨਾਲ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ

Web Admin

Web Admin

5 Dariya News

ਚੰਡੀਗੜ੍ਹ , 15 Jan 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸੂਬੇ ਵਿੱਚ ਬਾਇਓ-ਗੈਸ ਅਤੇ ਬਾਇਓ-ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਕਰਨ ਲਈ ਭਾਰਤੀ ਤੇਲ ਨਿਗਮ (ਆਈ.ਓ.ਸੀ.) ਲਿਮਟਡ ਨਾਲ ਇਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕੀਤਾ। ਸੂਬਾ ਸਰਕਾਰ ਦਾ ਇਹ ਉਪਰਾਲਾ ਝੋਨੇ ਦੀ ਪਰਾਲੀ ਸਾੜਣ ਦੀ ਰੋਕਥਾਮ ਲਈ ਹੰਢਣਸਾਰ ਹੱਲ ਲੱਭਣ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਹਿੱਸਾ ਹੈ।ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਆਈ.ਓ.ਸੀ. ਨੇ ਪੰਜਾਬ ਬਿਊਰੋ ਆਫ ਇੰਡਸਟਰੀਅਲ ਪ੍ਰਮੋਸ਼ਨ (ਪੀ.ਬੀ.ਆਈ.ਪੀ.) ਤੇ ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਨਾਲ ਸਮਝੌਤਾ ਸਹੀਬੰਦ ਕੀਤਾ। ਇਸ ਨਾਲ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਤੇ ਰਿਆਇਤਾਂ ਪੀ.ਬੀ.ਆਈ.ਪੀ. ਦੁਆਰਾ ਮੁਹੱਈਆ ਕਰਵਾਈਆਂ ਜਾਣਗੀਆਂ ਜਦਕਿ ਤਕਨੀਕੀ ਸਹਿਯੋਗ ਲਈ ਪੇਡਾ ਨੂੰ ਨਾਮਜ਼ਦ ਕੀਤਾ ਗਿਆ।ਨਵੀ ਤਕਨੀਕ 'ਤੇ ਅਧਾਰਿਤ ਇਨ੍ਹਾਂ ਪਲਾਂਟਾਂ ਨੂੰ ਸਥਾਪਤ ਕਰਨ ਲਈ 5000 ਕਰੋੜ ਦਾ ਨਿਵੇਸ਼ ਹੋਵੇਗਾ ਅਤੇ ਇਨ੍ਹਾਂ ਨਾਲ ਲਗਪਗ 4000 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਹਾਸਲ ਹੋਣਗੇ। ਸਾਲ 2018 ਵਿੱਚ 42 ਪਲਾਂਟ ਸ਼ੁਰੂ ਕੀਤੇ ਜਾਣਗੇ ਜਿਨ੍ਹਾਂ ਦੀ ਗਿਣਤੀ ਆਉਂਦੇ ਤਿੰਨ-ਚਾਰ ਸਾਲਾਂ ਵਿੱਚ ਵਧ ਕੇ 400 ਦੇ ਕਰੀਬ ਹੋ ਜਾਵੇਗੀ ਜੋ ਕਿ ਦੇਸ਼ ਵਿੱਚ ਇਕ ਵੱਡਾ ਪ੍ਰਾਜੈਕਟ ਹੋਵੇਗਾ।ਇਸ ਪ੍ਰਾਜੈਕਟ ਤਹਿਤ ਸਥਾਪਤ ਹੋਣ ਵਾਲੇ 400 ਪਲਾਂਟ ਸਾਲਾਨਾ 10 ਮਿਲੀਅਨ ਟਨ ਬਾਇਓ-ਗੈਸ ਦੀ ਖਪਤ ਕਰਨਗੇ ਅਤੇ ਸਾਲਾਨਾ 1400 ਮਿਲੀਅਨ ਕਿਲੋ ਸੀ.ਐਨ.ਜੀ. ਅਤੇ 6000 ਮਿਲੀਅਨ ਕਿਲੋ ਖਾਦ ਦੀ ਪੈਦਾਵਾਰ ਹੋਵੇਗੀ। ਆਈ.ਓ.ਸੀ. ਦੇ ਸੀ.ਜੇ.ਐਮ. ਸੁਬੋਧ ਕੁਮਾਰ ਨੇ ਪ੍ਰਾਜੈਕਟ ਦੀ ਹੰਢਣਸਾਰਤਾ ਨੂੰ ਦਰਸਾਇਆ ਜਿਸ ਨਾਲ 18 ਤੋਂ 20 ਫੀਸਦੀ ਮੁਨਾਫਾ ਵਧਣ ਦੀ ਆਸ ਹੈ।ਬਾਇਓ-ਮਾਸ ਨੂੰ ਬਾਇਓਗੈਸ ਅਤੇ ਬਾਇਓ-ਸੀ.ਐਨ.ਜੀ. 'ਚ ਤਬਦੀਲ ਕਰਨ ਵਾਲੇ ਇਨ੍ਹਾਂ ਪਲਾਂਟਾਂ ਦੀ ਸਥਾਪਤੀ ਨਾਲ ਨਾੜ ਨੂੰ ਸਾੜਨ ਦੀ ਸਮੱਸਿਆ ਤੋਂ ਨਿਜਾਤ ਮਿਲਣ ਦੇ ਨਾਲ-ਨਾਲ ਕਿਸਾਨਾਂ ਲਈ ਵਾਧੂ ਆਮਦਨ ਵੀ ਪੈਦਾ ਹੋਵੇਗੀ। ਇਹ ਪ੍ਰੋਜੈਕਟ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ ਅਤੇ ਨਾਲ ਹੀ ਕੁਦਰਤੀ ਤਰੀਕੇ ਨਾਲ ਤਿਆਰ ਹਰੀ ਖਾਦ ਖੇਤਾਂ ਦੀ ਮਿੱਟੀ ਨੂੰ ਹੋਰ ਸਿਹਤਮੰਦ ਬਣਾਏਗੀ। 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਬੇਰੁਜ਼ਗਾਰ ਨੌਜਵਾਨਾਂ ਦੀਆਂ ਸੁਸਾਇਟੀਆਂ ਬਣਾ ਕੇ ਸੂਬਾ ਸਰਕਾਰ ਦੀ ਮਦਦ ਨਾਲ ਉਨ੍ਹਾਂ ਨੂੰ ਇਸ ਪ੍ਰੋਜੈਕਟ ਤਹਿਤ ਯੂਨਿਟ ਸਥਾਪਤ ਕਰਨ ਲਈ ਉਤਸ਼ਾਹਤ ਕੀਤਾ ਜਾਵੇ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਯੂਨਿਟ ਦੀ ਪੈਦਾਵਾਰ ਦੀ ਵਿਕਰੀ ਕਰਵਾਏ। ਕਾਰਪੋਰੇਸ਼ਨ ਦੇ ਮੁੱਖ ਜਨਰਲ ਮੈਨੇਜਰ ਨੇ ਇਸ ਸੁਝਾਅ ਸਬੰਧੀ ਸੰਭਾਵਨਾਵਾਂ ਦੀ ਹਾਮੀ ਭਰੀ।ਇਸ ਪ੍ਰੋਜੈਕਟ ਤਹਿਤ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਥਾਵਾਂ ਦੀ ਸ਼ਨਾਖਤ ਲਈ ਪੰਜਾਬ ਸਰਕਾਰ ਹਰ ਸੰਭਵ ਸਹਿਯੋਗ ਦੇਣ ਦੇ ਨਾਲ-ਨਾਲ ਰਾਜ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2017 ਅਤੇ ਰਾਜ ਨਵੀਆਂ ਅਤੇ ਨਵਿਆਉਣਯੋਗ ਊਰਜਾ ਦੇ ਸਰੋਤਾਂ ਨੀਤੀ-2012 ਤਹਿਤ ਪਲਾਂਟਾਂ 'ਤੇ ਲਾਗੂ ਹੁੰਦੀਆਂ ਰਿਆਇਤਾਂ ਅਤੇ ਫਾਇਦੇ ਵੀ ਮੁਹੱਈਆ ਕਰਵਾਏ ਜਾਣਗੇ। ਪੇਡਾ ਰਾਹੀਂ ਇੰਡੀਅਨ ਆਇਲ ਸਾਰੀਆਂ ਸ਼ਰਤਾਂ ਮੁਕੰਮਲ ਕਰਨ ਉਪਰੰਤ ਖਾਦ ਆਦਿ ਨੂੰ ਵੇਚਣ ਦੀ ਪ੍ਰਵਾਨਗੀ ਹਾਸਲ ਕਰੇਗਾ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਸੁਝਾਅ ਦਿੱਤਾ ਕਿ ਪੇਡਾ ਨੂੰ ਇਸ ਪ੍ਰੋਜੈਕਟ ਲਈ ਨੋਡਲ ਏਜੰਸੀ ਲਾ ਕੇ ਪਲਾਂਟਾਂ ਦੀ ਸਥਾਪਤੀ ਵਾਸਤੇ ਯੋਗ ਤਾਲਮੇਲ ਲਈ ਵੱਖਰੇ ਤੌਰ 'ਤੇ  ਨੋਡਲ ਅਧਿਕਾਰੀ ਤਾਇਨਾਤ ਕੀਤਾ ਜਾਵੇ।ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਮੁਤਾਬਕ ਇਸ ਤਕਨੀਕ ਲਈ ਊਰਜਾ ਅਤੇ ਪੌਸ਼ਟਿਕ ਤੱਤਾਂ ਦੀ ਨਾ ਮਾਤਰ ਜ਼ਰੂਰਤ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਕਨੀਕ ਤਹਿਤ ਬਹੁਤ ਘੱਟ ਖੇਤਰ ਦੀ ਜ਼ਰੂਰਤ ਪੈਂਦੀ ਹੈ ਅਤੇ ਸਮੁੱਚੀ ਪ੍ਰਕਿਰਿਆ ਬੰਦ ਢੋਲ ਦੇ ਆਕਾਰ ਵਾਲੇ ਢਾਂਚੇ ਵਿੱਚ ਚੱਲੇਗੀ। ਇਹ ਪ੍ਰਕਿਰਿਆ ਮੌਜੂਦਾ ਸਮੇਂ ਤੇਲ ਅਤੇ ਬਿਜਲੀ ਦੀਆਂ ਕੀਮਤਾਂ ਕਾਰਨ ਲਾਭਕਾਰੀ ਵੀ ਰਹੇਗੀ।ਮੀਟਿੰਗ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਸਹਿਕਾਰਤਾ ਡੀ.ਪੀ. ਰੈਡੀ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਜੀਤ ਖੰਨਾ, ਵਿੱਤ ਕਮਿਸ਼ਨਰ ਮਾਲ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਸੀ.ਈ.ਓ. ਇਨਵੈਸਟ ਪੰਜਾਬ ਤੇ ਸਕੱਤਰ ਸਨਅਤ ਰਾਕੇਸ਼ ਵਰਮਾ, ਸੀ.ਈ.ਓ. ਪੇਡਾ ਐਨ.ਪੀ.ਐਸ. ਰੰਧਾਵਾ, ਭਾਰਤੀ ਤੇਲ ਨਿਗਮ ਦੇ ਸੀਨੀਅਰ ਜਨਰਲ ਮੈਨੇਜਰ ਨਵਿਆਉਣਯੋਗ ਊਰਜਾ ਸੁਬੋਧ ਕੁਮਾਰ ਅਤੇ ਚੀਫ ਜਨਰਲ ਮੈਨੇਜਰ ਪੰਜਾਬ ਜਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਸੰਦੀਪ ਜੈਨ ਹਾਜ਼ਰ ਸਨ। 

 

Tags: Amarinder Singh , Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD