Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਪੰਜਾਬ ਸਰਕਾਰ ਸ਼ਹਿਰਾਂ ਵਿੱਚ ਇਮਾਰਤੀ ਨਕਸ਼ਿਆਂ ਦੀ ਆਨਲਾਈਨ ਮਨਜ਼ੂਰੀ ਸ਼ੁਰੂ ਕਰੇਗੀ : ਅਸ਼ਨਵੀ ਸੇਖੜੀ

Web Admin

Web Admin

5 Dariya News

ਬਟਾਲਾ , 16 Jan 2018

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀਆਂ ਨੂੰ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਈ-ਗਵਰਨੈਂਸ ਪ੍ਰਾਜੈਕਟ ਸ਼ੁਰੂ ਕਰਨ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ ਅਤੇ ਜੁਲਾਈ ਮਹੀਨੇ ਤੋਂ ਸੂਬੇ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਵਿੱਚ ਇਮਾਰਤਾਂ ਦੇ ਨਕਸ਼ੇ ਆਨਲਾਈਨ ਮਨਜ਼ੂਰ ਹੋਣਗੇ।ਇਸ ਬਾਰੇ ਗੱਲ ਕਰਦਿਆਂ ਸਾਬਕਾ ਮੰਤਰੀ ਸ੍ਰੀ ਅਸ਼ਨਵੀ ਸੇਖੜੀ ਨੇ ਕਿਹਾ ਕਿ ਆਨ-ਲਾਈਨ ਨਕਸ਼ੇ ਪਾਸ ਹੋਣ ਨਾਲ ਜਿਥੇ ਇਕ ਪਾਸੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਵੇਗੀ ਉਥੇ ਸ਼ਹਿਰ ਵਾਸੀ ਘਰ ਬੈਠਿਆਂ ਹੀ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਸੂਬੇ ਦੀਆਂ ਸਮੂਹ ਸ਼ਹਿਰੀ ਸਥਾਨਕ ਸਰਕਾਰਾਂ ਇਕਾਈਆਂ ਵਿੱਚ ਆਨਲਾਈਨ ਇਮਾਰਤੀ ਨਕਸ਼ੇ ਪਾਸ ਕੀਤੇ ਜਾਣਗੇ ਜਿਸ ਦਾ ਕੰਮ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਜਾਵੇਗਾ।ਸ੍ਰੀ ਸੇਖੜੀ ਨੇ ਦੱਸਿਆ ਕਿ ਆਨਲਾਈਨ ਇਮਾਰਤੀ ਨਕਸ਼ੇ ਪਾਸ ਕਰਨ ਦੇ ਸਿਸਟਮ ਤਹਿਤ ਦਸਤਾਵੇਜ਼ਾਂ ਜਮ੍ਹਾਂ ਹੋਣ ਤੋਂ ਲੈ ਕੇ ਨਕਸ਼ੇ ਪਾਸ ਦੀ ਪ੍ਰਵਾਨਗੀ ਆਨਲਾਈਨ ਹੀ ਹੋਵੇਗੀ। ਕਿਸੇ ਵੀ ਸ਼ਹਿਰੀ ਨੂੰ ਇਸ ਸਬੰਧੀ ਕਿਸੇ ਵੀ ਸਰਕਾਰੀ ਦਫਤਰ ਨਹੀਂ ਜਾਣਾ ਪਵੇਗਾ। ਫੀਸ ਸਮੇਤ ਆਰਕੀਟੈਕਟਾਂ ਦੀ ਰਜਿਸਟ੍ਰੇਸ਼ਨ, ਨਕਸ਼ੇ ਪਾਸ ਕਰਨ ਦੀ ਪ੍ਰਵਾਨਗੀ, ਬਿਲਡਿੰਗ ਪੂਰੀ ਹੋਣ ਦਾ ਸਰਟੀਫਿਕੇਟ ਆਦਿ ਸਭ ਆਨਲਾਈਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਿਸਟਮ ਦੇ ਸ਼ੁਰੂ ਹੋਣ ਨਾਲ ਜਿੱਥੇ ਸ਼ਹਿਰੀਆਂ ਨੂੰ ਬਿਨਾਂ ਕਿਸੇ ਦਫ਼ਤਰ ਜਾਏ ਹਰ ਕਿਸਮ ਦੀ ਪ੍ਰਵਾਨਗੀ ਮਿਲੇਗੀ ਉਥੇ ਸਬੰਧਤ ਵਿਭਾਗ ਵੀ ਆਨਲਾਈਨ ਕਿਸੇ ਵੇਲੇ ਵੀ ਨਕਸ਼ੇ ਪਾਸ ਕਰਨ ਲਈ ਜਮ੍ਹਾਂ ਦਸਤਾਵੇਜ਼ਾਂ ਦੀ ਜਾਂਚ ਕਰ ਸਕਦਾ ਹੈ। ਸ੍ਰੀ ਸੇਖੜੀ ਨੇ ਸੂਬਾ ਸਰਕਾਰ ਦੇ ਇਸ ਕਦਮ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। 

 

Tags: PUNJAB CONGRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD