Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਦੂਜੇ ਰਾਜ ਪੱਧਰੀ ਰੋਜ਼ਗਾਰ ਮੇਲੇ 20 ਫਰਵਰੀ ਤੋਂ 8 ਮਾਰਚ ਤੱਕ ਲਗਾਏ ਜਾਣਗੇ: ਚਰਨਜੀਤ ਸਿੰਘ ਚੰਨੀ

ਸੂਬੇ ਭਰ ਵਿਚ 22 ਥਾਵਾਂ 'ਤੇ ਲਗਾਏ ਜਾਣਗੇ ਰੋਜ਼ਗਾਰ ਮੇਲੇ, ਮੈਗਾ ਰੋਜ਼ਗਾਰ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਣਗੇ ਨਿਯੁਕਤੀ ਪੱਤਰ

Web Admin

Web Admin

5 Dariya News

ਚੰਡੀਗੜ੍ਹ , 16 Jan 2018

ਪੰਜਾਬ ਸਰਕਾਰ ਵਲੋਂ ਘਰ ਘਰ ਨੌਕਰੀ ਦੀ ਲੜੀ ਨੂੰ ਅੱਗੇ ਤੋਰਦਿਆਂ ਇਸ ਸਾਲ ਵੀ ਸੂਬੇ ਭਰ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿਚ ਰੋਜ਼ਗਾਰ ਮੇਲੇ ਲਗਾਏ ਜਾਣਗੇ। ਅੱਜ ਇੱਥੇ ਰੋਜ਼ਗਾਰ ਮੇਲਿਆਂ ਦੀ ਰੂਪ-ਰੇਖਾ ਤਿਆਰ ਕਰਨ ਲਈ ਸੱਦੀ ਗਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਸਾਲ ਰੋਜ਼ਗਾਰ ਮੇਲੇ 20 ਫਰਵਰੀ ਤੋਂ 8 ਮਾਰਚ, 2018 ਤੱਕ ਲਗਾਏ ਜਾਣਗੇ।ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਉਦਘਾਟਨ ਇੱਕੋ ਦਿਨ 20 ਫਰਵਰੀ ਨੂੰ ਚਾਰ ਵੱਖ ਵੱਖ ਥਾਵਾਂ 'ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵਲੋਂ ਕੀਤਾ ਜਾਵੇਗਾ। ਅੱਠ ਮਾਰਚ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਨੌਕਰੀਆਂ ਪਾਉਣ ਵਾਲੇ ਨੌਜਵਾਨਾਂ ਨੂੰ ਲੁਧਿਆਣਾ ਵਿਖੇ ਮੈਗਾ ਰੋਜ਼ਗਾਰ ਮੇਲੇ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ।ਸ. ਚੰਨੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਰੋਜਗਾਰ ਮੁਹੱਈਆ ਕਰਵਾਉਣ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ।ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵਲੋਂ 2000 ਹਜ਼ਾਰ ਤੋਂ ਵੱਧ ਕੰਪਨੀਆਂ ਨੂੰ ਸੱਦਾ ਪੱਤਰ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਦੀਆਂ ਦੀਆਂ ਸਾਰੀਆਂ ਵੱਡੀਆ ਛੋਟੀਆਂ ਉਦਯੋਗਿਕ ਇਕਾਈਆਂ ਨੂੰ ਇੰਨਾਂ ਮੇਲਿਆਂ ਵਿਚ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਸ. ਚੰਨੀ ਨੇ ਦੱਸਿਆ ਕਿ ਇਸ ਵਾਰ ਇੰਨਾਂ ਰੋਜਗਾਰ ਮੇਲਿਆਂ ਦਾ ਦਾਇਰਾ ਵੀ ਵਧਾਇਆ ਜਾ ਰਿਹਾ ਹੈ।ਇਸ ਸਾਲ ਇਨਾਂ ਮੇਲਿਆਂ ਵਿਚ ਤਕਨੀਕੀ ਸਿੱਖਿਆ ਵਿਭਾਗ ਤੋਂ ਇਲਾਵਾ ਰੋਜ਼ਗਾਰ ਜਨਰੇਸ਼ਨ, ਉੱਚੇਰੀ ਸਿੱਖਿਆ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਵੀ ਭਾਈਵਾਲ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਸਿਧਾਂਤਕ ਤੌਰ 'ਤੇ ਫੈਸਲਾ ਕੀਤਾ ਗਿਆ ਹੈ ਕਿ 20 ਫਰਵਰੀ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਪਟਿਆਲਾ ਵਿਖੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਅੰਮ੍ਰਿਤਸਰ ਵਿਖੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ਵਿਖੇ ਉਹ ਖੁੱਦ ਰਾਜ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨਗੇ।ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਰੋਜ਼ਗਾਰ ਮੇਲਿਆਂ ਲਈ ਆਨਲਾਈਨ ਰਜਿਸ਼ਟਰੇਸ਼ਨ ਕੀਤੀ ਜਾਵੇਗੀ।ਨੌਜ਼ਵਾਨ 1 ਫਰਵਰੀ ਤੋਂ ਵਿਭਾਗ ਦੇ ਪੋਰਟਲ 'ਤੇ ਆਨਲਾਈਨ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਸਾਲ ਵਿਭਾਗ ਦੇ ਆਨਲਾਈਨ ਪੋਰਟਲ ਵਿਚ ਕਾਫੀ ਬਦਲਾਅ ਕੀਤੇ ਗਏ ਹਨ ਅਤੇ ਨੌਜਵਾਨਾਂ ਦਾ ਸੰਪੂਰਨ ਡਾਟਾ ਇਸ ਪੋਰਟਲ 'ਤੇ ਉਪਲੱਭਧ ਹੋਵੇਗਾ।ਇਸ ਤੋਂ ਇਲਾਵਾ ਕਿਹੜੀਆਂ ਕੰਪਨੀਆਂ ਕਿਸ ਦਿਨ ਕਿਸ ਅਦਾਰੇ ਵਿਚ ਨੌਕਰੀ ਲਈ ਇੰਟਰਵਿਊ ਕਰਨ ਪਹੁੰਚ ਰਹੀਆਂ ਹਨ ਉਸ ਬਾਰੇ ਵੀ ਦੱਸਿਆ ਜਾਵੇਗਾ।ਇਸ ਮੌਕੇ ਸਾਰੇ ਸਬੰਧਤ ਵਿਭਾਗਾਂ, ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਰੋਜ਼ਗਾਰ ਮੇਲਿਆਂ ਲਈ ਇੱਕ ਨੋਡਲ ਅਫਸਰ ਨਿਯੁਕਤ ਕਰਨ।ਇਹ ਨੋਡਲ ਅਫਸਰ ਰੋਜ਼ਗਾਰ ਮੇਲਿਆਂ ਲਈ ਸਾਰੀ ਜਾਣਕਾਰੀ ਇੱਕ ਥਾਂ ਇੱਕਤਰ ਕਰਨ ਅਤੇ ਸਾਰੇ ਕੰਮ ਨੂੰ ਇੱਕ ਲੜੀ ਵਿਚ ਪ੍ਰੋਣ ਲਈ ਇੱਕ ਕੜੀ ਵਜੋਂ ਕੰਮ ਕਰਨਗੇ। ਅੱਜ ਹੋਈ ਮੀਟਿੰਗ ਵਿਚ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਐਮ.ਪੀ ਸਿੰਘ, ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਡਾਇਰੈਕਟਰ ਸ੍ਰੀਮਤੀ ਭਾਵਨਾ ਗਰਗ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਪ੍ਰਵੀਨ ਥਿੰਦ, ਡੀ.ਪੀ.ਆਈ ਕਾਲਜ ਸ. ਹਰਜੀਤ ਸਿੰਘ ਤੋਂ ਇਲਾਵਾ ਮੈਡੀਕਲ ਸਿੱਖਿਆ ਵਿਭਾਗ, ਨਿੱਜੀ ਯੂਨੀਵਰਸਿਟੀਆਂ ਅਤੇ ਸਰਕਾਰੀ ਪੌਲੀਟੈਕਨੀਕ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਿਰ ਸਨ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD