Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਹਾਲੀ ਵਿਖੇ ਐਸ.ਟੀ.ਪੀ.ਆਈ. ਦੀ ਸ਼ੁਰੂਆਤ ਲਈ ਸਮਝੌਤੇ 'ਤੇ ਸਹੀ ਪਾਉਣ ਦਾ ਐਲਾਨ

ਆਈ.ਟੀ. ਅਤੇ ਆਈ.ਟੀ.ਈ.ਐਸ. ਦੇ ਨਿਵੇਸ਼ 'ਚ ਸਹੂਲਤ ਮੁਹੱਈਆ ਕਰਾਉਣ ਲਈ ਸਟਾਰਟਅਪ ਪੋਰਟਲ ਦੀ ਸ਼ੁਰੂਆਤ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Jan 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਫਟਵੇਅਰ ਤਕਨਾਲੋਜੀ ਪਾਰਕ ਆਫ ਇੰਡੀਆ (ਐਸ.ਟੀ.ਪੀ.ਆਈ.) ਦਾ ਮੋਹਾਲੀ ਵਿਖੇ ਇਕ ਕੇਂਦਰ ਸਥਾਪਿਤ ਕਰਨ ਵਾਸਤੇ ਸਹਿਮਤੀ ਪੱਤਰ 'ਤੇ ਸਹੀ ਪਾਉਣ ਦਾ ਐਲਾਨ ਕੀਤਾ ਹੈ ਜਿੱਥੇ ਸੂਬਾ ਸਰਕਾਰ ਦਾ ਸਰਕਾਰੀ ਸਮਰਥਨ ਵਾਲਾ ਭਾਰਤ ਦਾ ਸਭ ਤੋਂ ਵੱਡਾ ਸ਼ੁਰੂਆਤੀ ਧੁਰਾ (ਸਟਾਰਟਅਪ ਹੱਬ) ਸਥਾਪਤ ਕਰਨ ਦਾ ਪ੍ਰਸਤਾਵ ਹੈ।ਇਸ ਸਹਿਮਤੀ ਪੱਤਰ 'ਤੇ ਉਦਯੋਗ ਵਿਭਾਗ, ਸੋਫਟਵੇਅਰ ਤਕਨਾਲੋਜੀ ਪਾਰਕ ਆਫ ਇੰਡੀਆ, ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐਸ.ਬੀ.) ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ.) ਨੇ ਹਸਤਾਖਰ ਕੀਤੇ ਹਨ। ਆਈ.ਐਸ.ਬੀ. ਅਤੇ ਪੀ.ਟੀ.ਯੂ. ਇਸ ਸ਼ੁਰੂਆਤੀ ਧੁਰੇ ਦੇ ਬੋਧ ਭਾਈਵਾਲ ਵਜੋਂ ਕਾਰਜ ਕਰਨਗੇ।ਟਾਈਮਜ਼ ਆਫ ਇੰਡੀਆ ਗਰੁੱਪ ਵੱਲੋਂ ਆਯੋਜਿਤ 'ਮੋਹਾਲੀ ਐਜ਼ ਨੈਕਸਟ ਬਿੱਗ ਆਈ.ਟੀ. ਹੱਬ ਇਨ ਦਾ ਨਾਰਥ' ਇਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਮੋਹਾਲੀ ਸ਼ੁਰੂਆਤੀ ਧੁਰੇ ਲਈ ਪੀ.ਟੀ.ਯੂ. ਦੀ ਭਾਈਵਾਲੀ ਨਾਲ 100 ਕਰੋੜ ਰੁਪਏ ਦੇ ਫੰਡਾਂ ਦਾ ਐਲਾਨ ਕੀਤਾ ਹੈ। ਇਸ ਨੂੰ 45,000 ਵਰਗ ਫੁਟ ਖੇਤਰ ਵਿੱਚ ਬਣਾਇਆ ਜਾਵੇਗਾ। 

ਇਹ ਸ਼ੁਰੂਆਤੀ ਧੁਰਾ ਸੂਬਾ ਸਰਕਾਰ ਦੀ ਨਵੀਂ ਸਨਅਤੀ ਨੀਤੀ ਦੇ ਹਿੱਸੇ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਉਦਮਾਂ ਨੂੰ ਸ਼ੁਰੂ ਕਰਨ ਵਾਸਤੇ ਜ਼ੋਰ ਦਿੱਤਾ ਗਿਆ ਹੈ।ਮੁੱਖ ਮੰਤਰੀ ਨੇ ਉਦਯੋਗ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦਾ ਨਵਾਂ ਸਟਾਰਟਅਪ ਪੋਰਟਲ ਵੀ ਸ਼ੁਰੂ ਕੀਤਾ। ਇਹ ਸਾਰੇ ਦਾਅਵੇਦਾਰਾਂ ਨੂੰ ਆਪਸ ਵਿੱਚ ਜੋੜੇਗਾ।ਇਸ ਮੌਕੇ ਹਾਜ਼ਰੀਨ ਨੂੰ ਮੁਖਾਤਵ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਪੰਜਾਬ ਵਿੱਚ ਹਵਾਈ ਸੰਪਰਕ ਨੂੰ ਬੜ੍ਹਾਵਾ ਦੇਣ ਲਈ ਛੋਟੇ ਹਵਾਈ ਜਹਾਜ਼ਾਂ (20 ਸੀਟਾਂ ਵਾਲੇ) ਲਈ ਹਵਾਈ ਪੱਟੀਆਂ ਦੀ ਵਰਤੋਂ ਦੀ ਆਗਿਆ ਦੇਣ ਵਾਸਤੇ ਹਵਾਈ ਫੌਜ ਦੇ ਮੁਖੀ ਨਾਲ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਉਹ ਫੌਜ ਦੇ ਮੁਖੀ ਅਤੇ ਕੇਂਦਰੀ ਸ਼ਹਿਰਾ ਹਵਾਬਾਜ਼ੀ ਮੰਤਰੀ ਦੇ ਨਾਲ ਸੀ.ਏ.ਟੀ.-3 ਉਡਾਨਾਂ ਉਤਰਣ ਦੀ ਸਥਾਪਤੀ ਬਾਰੇ ਵੀ ਵਿਚਾਰ ਵਟਾਂਦਰਾ ਕਰਨਗੇ। ਆਈ.ਟੀ. ਅਤੇ ਆਈ.ਟੀ.ਈ.ਐਸ. ਸੈਕਟਰਾਂ ਨੂੰ ਬੜ੍ਹਾਵਾ ਦੇਣ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਗਿਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਪੂੰਜੀ ਨਿਵੇਸ਼ਕਾਂ ਅਤੇ ਉਦਮੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸ਼ੁਰੂਆਤੀ ਧੁਰੇ 'ਚ ਇਕ 'ਅੰਤਰ-ਰਾਸ਼ਟਰੀ ਡੈਸਕ' ਵੀ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਦੇ ਨਾਲ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛਾ ਰੱਖਣ ਵਾਲੇ ਦੁਨੀਆ ਭਰ ਦੇ ਉਦਮੀਆਂ ਨੂੰ ਮਦਦ ਮਿਲੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਵੱਡੀ ਪੱਧਰ 'ਤੇ ਨਿਵੇਸ਼ ਕਰਨ ਲਈ ਪੰਜਾਬੀਆਂ ਅਤੇ ਭਾਰਤੀਆਂ ਨੂੰ ਆਕਰਸ਼ਤ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਪਾਰ ਅਤੇ ਵਣਜ ਲਈ ਹਾਂ ਪੱਖੀ ਅਤੇ ਢੁਕਵਾਂ ਮਾਹੌਲ ਨਵੀਂ ਸਨਅਤੀ ਨੀਤੀ ਵਿੱਚ ਸਿਰਜਿਆ ਗਿਆ ਹੈ ਅਤੇ ਇਸ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਵਿਕਾਸ ਦੇ ਲਈ ਵਿਦੇਸ਼ਾਂ ਵਿੱਚ ਵਸੇ ਭਾਰਤੀਆਂ ਨੂੰ ਆਪਣੇ ਨਾਲ ਜੋੜਨਾ ਚਾਹੁੰਦੀ  ਹੈ ਅਤੇ ਉਨ੍ਹਾਂ ਨੂੰ ਭਾਈਵਾਲ ਬਣਾਉਣਾ ਚਾਹੁੰਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਨੂੰ ਆਈ.ਟੀ. ਧੁਰੇ ਵਜੋਂ ਵਿਕਸਿਤ ਕਰਨ ਲਈ ਸਰਕਾਰ ਦੀ ਸਹਾਇਤਾ ਕਰਨ ਵਾਸਤੇ ਟਾਈਮਜ਼ ਆਫ ਇੰਡੀਆ ਦਾ ਧੰਨਵਾਦ ਕੀਤਾ। ਇਸ ਧੁਰੇ ਨੂੰ ਵਿਕਸਿਤ ਕਰਨ ਦਾ ਵਿਚਾਰ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਸਾਲ 2002 ਦੇ ਸ਼ੁਰੂਆਤੀ ਕਾਲ ਦੌਰਾਨ ਇਨਫੋਸਿਸ ਦੇ ਦੌਰੇ ਦੌਰਾਨ ਆਇਆ ਸੀ। ਉਸ ਸਮੇਂ ਉਹ ਹੈਦਰਾਬਾਦ ਤੇ ਬੰਗਲੌਰ ਗਏ ਸਨ ਅਤੇ ਇਨਫੋਸਿਸ ਕੈਂਪਸ ਦਾ ਦੌਰਾ ਕੀਤਾ ਸੀ ਜਿੱਥੇ ਉਨ੍ਹਾਂ ਨੇ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਨੂੰ ਇੰਟਰਵਿਊ ਦੀ ਉਡੀਕ ਕਰਦੇ ਹੋਏ ਵੇਖਿਆ। ਇਸ ਗੱਲ ਨਾਲ ਹੀ ਉਨ੍ਹਾਂ ਨੂੰ ਪੰਜਾਬ ਸਮਰਥਾ ਤੋਂ ਫਾਇਦਾ ਉਠਾਉਣ ਦਾ ਵਿਚਾਰ ਆਇਆ।ਮੋਹਾਲੀ ਵਿੱਚ ਹੋਰ ਵੱਡੇ ਪੱਧਰ 'ਤੇ ਸੂਚਨਾ ਤਕਨਾਲੋਜੀ ਦਾ ਪਾਸਾਰ ਕਰਕੇ ਇਸ ਨੂੰ ਤਕਨਾਲੋਜੀ ਦੇ ਧੁਰੇ ਵਜੋਂ ਵਿਕਸਤ ਕਰਨ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਲੱਖ ਯੋਗ ਨੌਜਵਾਨ ਨੌਕਰੀਆਂ ਦੀ ਭਾਲ ਵਿੱਚ ਹਨ ਜਿਸ ਕਰਕੇ ਸਰਕਾਰ ਪੰਜਾਬ ਵਿੱਚ ਵੱਡੀ ਪੱਧਰ 'ਤੇ ਵੱਧ ਤੋਂ ਵੱਧ ਸਨਅਤੀ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਸੁਧਾਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਨੌਜਵਾਨਾਂ ਨੂੰ ਨੌਕਰੀਆਂ ਦੇ ਹਾਣ ਦਾ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਲਈ ਸਿਰਫ ਰੁਜ਼ਗਾਰ ਹੀ ਇਕੋ-ਇਕ ਵਸੀਲਾ ਹੈ ਅਤੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਵਾਸਤੇ ਮੋਹਾਲੀ ਵਿੱਚ ਅਥਾਹ ਮੌਕੇ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਮੋਹਾਲੀ ਨੂੰ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਤਕਨਾਲੋਜੀ ਧੁਰੇ ਵਜੋਂ ਉਭਰਨਾ ਵੇਖਣਾ ਚਾਹੁੰਦੇ ਹਨ ਅਤੇ ਇਸ ਲਈ ਸ਼ਹਿਰ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਮੋਹਾਲੀ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗੀ ਅਚੇ ਤਕਨਾਲੋਜੀ ਦੇ ਵਿਕਾਸ ਲਈ ਪੰਜਾਬ ਨੂੰ ਮੋਹਰੀ ਸੂਬਾ ਬਣਾਏਗੀ।

ਇਸ ਮੌਕੇ ਮੁੱਖ ਮੰਤਰੀ ਨੇ ਖਰੜ ਤੋਂ ਅਪਾਹਜ ਯਤੀਮ ਲੜਕੀ ਜੋਤਿਕਾ ਸ਼ਰਮਾ ਨੂੰ ਇਕ ਲੈਪਟਾਪ ਅਤੇ 15 ਹਜ਼ਾਰ ਰੁਪਏ ਦਿੱਤੇ। ਇਸ ਲੜਕੀ ਨੇ ਸਰਕਾਰ ਪਾਸੋਂ ਸਹਾਇਤਾ ਮੰਗੀ ਸੀ ਤਾਂ ਕਿ ਉਹ ਆਪਣੇ ਘਰ ਤੋਂ ਕੰਮ ਕਰ ਸਕੇ।ਇਸ ਤੋਂ ਪਹਿਲਾਂ 'ਟਾਇਮਜ਼ ਆਫ਼ ਇੰਡੀਆ' ਦੇ ਰੈਜ਼ੀਡੈਂਟ ਸੰਪਾਦਕ ਰੌਬਿਨ ਡੇਵਿਡ ਨੇ ਕਿਹਾ ਕਿ ਜੇਕਰ ਮੋਹਾਲੀ ਨੂੰ ਤਕਨਾਲੋਜੀ ਧੁਰੇ ਵਜੋਂ ਸਫਲਤਾ ਨਾਲ ਵਿਕਸਤ ਕੀਤਾ ਜਾਵੇ ਤਾਂ ਮੋਹਾਲੀ, ਪੰਜਾਬ ਦਾ ਭਵਿੱਖ ਬਣ ਸਕਦਾ ਹੈ। ਮੁੱਖ ਮੰਤਰੀ ਦੀ ਸੂਝ-ਸਿਆਣਪ ਦੀ ਸ਼ਲਾਘਾ ਕਰਦਿਆਂ ਸ੍ਰੀ ਡੇਵਿਡ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਕੁਝ ਕੁ ਸਿਆਸਤਦਾਨਾਂ ਵਿੱਚੋਂ ਹਨ ਜਿਨ੍ਹਾਂ ਨੇ ਗਲਤ ਹਵਾਲੇ ਬਾਰੇ ਕਦੇ ਵੀ ਪੱਤਰਕਾਰ ਕੋਲ ਸ਼ਿਕਾਇਤ ਨਹੀਂ ਕੀਤੀ।ਇਸ ਮੌਕੇ ਜੀ.ਬੀ.ਪੀ. ਗਰੁੱਪ ਦੇ ਡਾਇਰੈਕਟਰ ਅਨੁਪਮ ਗੁਪਤਾ ਨੇ ਕਿਹਾ ਕਿ ਵਿਸ਼ਵ ਪੱਧਰੀ ਤਕਨਾਲੋਜੀ ਧੁਰੇ ਵਜੋਂ ਉਭਰਨ ਲਈ ਮੋਹਾਲੀ ਸਾਰੇ ਪੱਖਾਂ 'ਤੇ ਖਰਾ ਉਤਰਦਾ ਹੈ ਜਿੱਥੇ ਹਵਾਈ ਸੰਪਰਕ ਸਮੇਤ ਸਾਰੀਆਂ ਸਹੂਲਤਾਂ ਮੌਜੂਦ ਹਨ। ਮੋਹਾਲੀ ਅਤੇ ਆਲੇ-ਦੁਆਲੇ ਵਿੱਚ ਹਾਲ ਹੀ 'ਚ ਰੀਅਲ ਅਸਟੇਟ ਕਾਰੋਬਾਰ ਵਿੱਚ ਤੇਜ਼ੀ ਆਉਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਮਹੀਨੇ 500 ਕਰੋੜ ਰੁਪਏ ਦਾ ਕਾਰੋਬਾਰ ਹੁੰਦਾ ਜੋ ਆਪਣੇ ਆਪ ਵਿੱਚ ਅਸਚਰਜਨਕ ਹੈ।ਇਨਫੋਸਿਸ ਦੇ ਵਿਕਾਸ ਕੇਂਦਰ ਦੇ ਮੁਖੀ ਸਮੀਰ ਗੋਇਲ ਨੇ ਕਿਹਾ ਕਿ ਖੇਤਰ ਦੇ ਵਿਕਾਸ ਲਈ ਕੰਪਨੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹੁਨਰਮੰਦ ਰੁਜ਼ਗਾਰ ਬਾਰੇ ਕੰਪਨੀ ਦਾ ਤਜਰਬਾ ਬਹੁਤ ਸ਼ਾਨਦਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਚੰਡੀਗੜ੍ਹ ਯੂਨਿਟ ਵਿੱਚ 7000 ਤੋਂ ਵੱਧ ਮੁਲਾਜ਼ਮ ਹਨ ਅਤੇ ਮੁਹਾਲੀ ਵਿੱਚ ਸਥਾਪਤ ਕੀਤੇ ਨਵੇਂ ਯੂਨਿਟ ਵਿੱਚ ਇਕ ਹਜ਼ਾਰ ਇੰਜਨੀਅਰਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਅਗਲੇ ਸਾਲ ਜਾਂ ਉਸ ਤੋਂ ਬਾਅਦ ਇਹ ਗਿਣਤੀ ਦੁੱਗਣੀ ਕਰਨ ਦੀ ਯੋਜਨਾ ਹੈ।ਐਸ.ਟੀ.ਪੀ.ਆਈ. ਮੋਹਾਲੀ ਦੇ ਡਾਇਰੈਕਟਰ ਓਂਕਾਰ ਰਾਏ ਨੇ ਦੱਸਿਆ ਕਿ ਮੋਹਾਲੀ ਹੁਣ ਤੱਕ ਦਾ ਸਭ ਤੋਂ ਵੱਧ ਨਿਵੇਸ਼ ਵਾਲਾ ਸ਼ਹਿਰ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਉਨ੍ਹਾਂ ਨੇ ਵੱਖ-ਵੱਖ ਕੰਪਨੀਆਂ ਅਤੇ ਅਕਾਦਮਿਕ ਲੋਕਾਂ ਨਾਲ ਮਿਲਵਰਤਣ ਕੀਤਾ ਕੀਤਾ ਹੈ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਨਵੇਂ ਉੱਦਮੀਆਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੋਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ, ਸਕੱਤਰ ਸਨਅਤ ਅਤੇ ਵਪਾਰ ਰਾਕੇਸ਼ ਵਰਮਾ ਤੋਂ ਇਲਾਵਾ ਐਸ.ਟੀ.ਪੀ.ਆਈ. ਡਾ. ਓਂਕਾਰ ਰਾਏ, ਇਨਫੋਸਿਸ ਮੋਹਾਲੀ ਦੇ ਮੁਖੀ ਡਾ. ਸਮੀਰ ਗੋਇਲ, ਸੈਲੂਲਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਪੰਕਜ ਮਹਿੰਦਰੂ ਅਤੇ ਡਾਇਰੈਕਟਰ ਜੀ.ਬੀ.ਪੀ. ਗਰੁੱਪ ਅਨੁਪਮ ਗੁਪਤਾ ਹਾਜ਼ਰ ਸਨ।  

 

Tags: Amarinder Singh , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD