Friday, 26 April 2024

 

 

ਖ਼ਾਸ ਖਬਰਾਂ ਏ ਆਈ ਐਮ ਐਸ ਮੋਹਾਲੀ ਨੇ ਡੀ ਐਨ ਏ ਦਿਵਸ ਮਨਾਇਆ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਆਰ.ਟੀ.ਓ ਨੇ ਸੇਫ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲੀਆਂ 23 ਸਕੂਲੀ ਬੱਸਾਂ ਦੇ ਕੱਟੇ ਚਲਾਨ ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਰਜ ਕਰੇਗੀ- ਹਰਭਜਨ ਸਿੰਘ ਈ ਟੀ ਓ ਇਕ ਦਿਨ ਵਿਚ ਹੋਈ 28708 ਮਿਟ੍ਰਿਕ ਟਨ ਲਿਫਟਿੰਗ, ਕਣਕ ਦੀ ਖਰੀਦ ਤੇਜੀ ਨਾਲ ਜਾਰੀ ਮਲੇਰੀਆ ਬੁਖ਼ਾਰ ਬਾਰੇ ਜਾਣਕਾਰੀ ਰੱਖਣਾ ਜ਼ਰੂਰੀ : ਡਾ. ਦਵਿੰਦਰ ਕੁਮਾਰ ਪੁਰੀ ਕਾਂਗਰਸ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂ 'ਤੇ ਵੰਡਣ ਦਾ ਕੰਮ ਕਰ ਰਹੀ ਹੈ : ਡਾ: ਸੁਭਾਸ਼ ਸ਼ਰਮਾ ਰੂਪਨਗਰ ਪੁਲਿਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ ਮਾਮਲੇ ‘ਚ ਸ਼ਾਮਿਲ ਹਮਲਾਵਰਾਂ ਦਾ ਇੱਕ ਸਾਥੀ ਗ੍ਰਿਫ਼ਤਾਰ ਕੀਤਾ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਦਾ ਕੰਮ ਇਸ ਹਫ਼ਤੇ 'ਚ ਕਰ ਲਿਆ ਜਾਵੇ ਮੁਕੰਮਲ : ਸਾਕਸ਼ੀ ਸਾਹਨੀ ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੌਦਾ ਲਗਾ ਕੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ ਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ ਮਾਨਵ ਏਕਤਾ ਦਿਵਸ' ਮੌਕੇ ਨਿਰੰਕਾਰੀ ਮਿਸ਼ਨ ਵੱਲੋਂ 296 ਯੂਨਿਟ ਖ਼ੂਨਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ

 

ਵਿਜੀਲੈਂਸ ਵਲੋਂ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Web Admin

Web Admin

5 Dariya News

ਚੰਡੀਗੜ੍ਹ , 21 Feb 2018

ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਲੁਧਿਆਣਾ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਲੁਧਿਆਣਾ ਵਿਖੇ ਤਾਇਨਾਤ ਪਰਮਿੰਦਰ ਸਿੰਘ ਕਲਰਕ ਨੂੰ ਸ਼ਿਕਾਇਤਕਰਤਾ ਅਮਰੀਕ ਸਿੰਘ ਪ੍ਰਧਾਨ ਸਹਿਕਾਰੀ ਖੇਤੀ ਸੇਵਾ ਸਭਾ, ਪਿੰਡ ਜੜਤੋਲੀ ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਕਲਰਕ ਵਲੋਂ ਜੜਤੋਲੀ ਕੋਆਰਪਰੇਟਿਵ ਸੁਸਾਇਟੀ ਵਿਖੇ ਉਚ ਅਧਿਕਾਰੀਆਂ ਤੋਂ ਮੰਜੂਰੀ ਲੈਣ ਉਪਰੰਤ ਸੇਲਸਮੈਨ ਨਿਯੁਕਤ ਕਰਨ ਬਦਲੇ 50 ਹਜਾਰ ਰੁਪਏ ਦੀ ਮੰਗ ਕਰ ਰਿਹਾ ਹੈ ਤੇ ਸੌਦਾ  35 ਹਜਾਰ ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਵਜੋਂ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD