Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਨਵੇਂ ਚੁਣੇ ਕੌਸਲਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਵਲੋਂ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ 100 ਕਰੋੜ ਰੁਪਏ ਦੇਣ ਦਾ ਐਲਾਨ

Web Admin

Web Admin

5 Dariya News

ਅੰਮ੍ਰਿਤਸਰ , 21 Feb 2018

ਅੰਮ੍ਰਿਤਸਰ ਸ਼ਹਿਰ ਦੇ ਨਵੇਂ ਚੁਣੇ ਗਏ ਕੌਸਲਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਸ਼ਹਿਰ ਦੇ ਲਈ ਵਿਕਾਸ ਦੇ ਵੱਖ-ਵੱਖ ਕੰਮ ਨੇਪਰੇ ਚੜਾਉਣ ਵਾਸਤੇ 100 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਕੰਮਾਂ ਵਾਸਤੇ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗਾ।ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਮੀਟਿੰਗ ਹਾਲ ਵਿਚ ਕੌਂਸਲਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਵੱਡੇ ਸ਼ਹਿਰਾਂ ਦਾ ਵਿਕਾਸ ਯੋਜਨਾਬੱਧਢੰਗ ਨਾਲ ਕਰਵਾਉਣਾ ਉਨਾਂ ਦੀ ਸਰਕਾਰ ਦਾ ਏਜੰਡਾ ਹੈ ਅਤੇ ਸਾਰੇ ਸ਼ਹਿਰਾਂ ਦੇ ਕੰਮ ਉਥੋਂ ਦੇ ਮੇਅਰ ਅਤੇ ਕਮਿਸ਼ਨਰਾਂ ਦੀ ਸਲਾਹ ਨਾਲ ਹੀ ਕੀਤੇ ਜਾਣਗੇ।ਬਤੌਰ ਮੁੱਖ ਮੰਤਰੀ ਅੰਮ੍ਰਿਤਸਰ ਦੇ ਕੌਸਲਰਾਂ ਨਾਲ ਗੱਲਬਾਤ ਕਰਨ ਉਨਾਂ ਦੇ ਦਫਤਰ ਪੁੱਜੇ ਪੰਜਾਬ ਦੇ ਪਲੇਠੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਹਿਰਾਂ ਦਾ ਸਮੁੱਚਾ ਵਿਕਾਸ ਸਰਕਾਰ ਦੀ ਤਰਜੀਹ ਹੈ ਅਤੇ ਇਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਸ ਭਰੋਸੇ ਅਤੇ ਆਸ ਨਾਲ ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ, ਸਰਕਾਰ ਉਨਾਂ ਉਮੀਦਾਂ 'ਤੇ ਖਰੀ ਉਤਰੇਗੀ।ਇਸ ਮੌਕੇ ਸੰਬੋਧਨ ਕਰਦੇ ਸਥਾਨਕ ਸਰਕਾਰਾ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਗੁਰੂ ਨਗਰੀ ਅੰਮ੍ਰਿਤਸਰ ਦਾ ਵਿਕਾਸ ਤਰਜੀਹ ਅਧਾਰ 'ਤੇ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਮੇਅਰ ਸ਼੍ਰੀ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਸਾਨੂੰ ਭਾਵੇਂ ਵਿਰਸੇ ਵਿੱਚ ਵੱਡਾ ਕਰਜ਼ਾ ਪਿਛਲੀ ਸਰਕਾਰ ਦੇ ਕਾਰਜ ਕਾਲ ਵਿਚੋਂ ਮਿਲਿਆ ਹੈ ਪਰ ਅਸੀਂ ਸ਼ਹਿਰ ਦੇ ਵਿਕਾਸ ਵਿਚ ਇਸ ਨੂੰ ਰੁਕਾਵਟ ਨਹੀਂ ਬਣਨ ਦਿਆਂਗੇ। ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸ੍ਰੀ ਓ ਪੀ ਸੋਨੀ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਡਾ: ਰਾਜਕੁਮਾਰ ਵੇਰਕਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD