ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫਿਰੋਜ਼ਪੁਰ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਨੂੰ ਵੱਡੀ ਗਿਣਤੀ ਵਿੱਚ ਵੱਖ ਵੱਖ ਕੰਪਨੀਆਂ ਅਤੇ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਵੱਲੋਂ ਭਰਵਾ ਹੁੰਗਾਰਾ ਦਿੱਤਾ ਗਿਆ। ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ. ਟੀ ਐੱਸ ਸਿੱਧ ਨੇ ਦਿੱਤੀ। ਇਸ ਮੌਕੇ ਡਾ. ਟੀ ਐੱਸ ਸਿੱਧੂ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦਾ ਮੁੱਖ ਮਕਸਦ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ 14 ઠਕੰਪਨੀਆਂ ਅਤੇ 350 ਰੋਜ਼ਗਾਰ ਦੇ ਚਾਹਵਾਨ ਵਿਦਿਆਰਥੀ ਇਸ ਸੰਸਥਾ ਵਿੱਚ ਪਹੁੰਚੇ ਅਤੇ ਸੰਸਥਾ ਵੱਲੋਂ ਇਸ ਮੇਲੇ ਨੂੰ ਸਾਰਥਿਕ ਬਣਾਉਣ ਲਈ ਵਿਆਪਕ ਪੱਧਰ ਤੇ ਪ੍ਰਬੰਧ ਕੀਤੇ ਗਏ ਤਾਂ ਜੋ ਰੋਜ਼ਗਾਰ ਦੇ ਚਾਹਵਾਨ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ ਏ ਐੱਸ ਵੱਲੋਂ ਇਸ ਰੋਜ਼ਗਾਰ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਨੇ ਹਰ ਕੰਪਨੀ ਦੇ ਨੁਮਾਇੰਦਿਆਂ ਦੁਆਰਾ ਅਪਣਾਈ ਜਾ ਰਹੀ ਚੋਣ ਵਿਧੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਉਮੀਦਵਾਰਾਂ ਨੂੰ ਆਈ ਹਰ ਕੰਪਨੀ ਤੱਕ ਪਹੁੰਚ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਉਨ੍ਹਾਂ ਦੀਆਂ ਰੋਜ਼ਗਾਰ ਪ੍ਰਾਪਤੀ ਦੀਆਂ ਸੰਭਾਵਨਾਵਾਂ ਵਧ ਸਕਣ।ਸੰਸਥਾ ਦੇ ਟਰੇਨਿੰਗ ਅਤੇ ਪਲੇਸਮੈਂਟ ਸੈਲ ਦੇ ਮੁਖੀ ਡਾ. ਵਿਸ਼ਾਲ ਸ਼ਰਮਾ ਨੇ ਕਿਹਾ ਕਿ 8 ਮਾਰਚ ਤੱਕ ਚੱਲਣ ਵਾਲੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਨੌਕਰੀ ਦੇ ਚਾਹਵਾਨ ਵਿਦਿਆਰਥੀ ਰੋਜ਼ਗਾਰ ਪ੍ਰਾਪਤ ਕਰ ਕੇ ਇਸ ਮੁਹਿੰਮ ਨੂੰ ਸਫਲ ਬਣਾਉਣਗੇ।