Tuesday, 23 April 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ ਡੀ.ਸੀ. ਰਾਜੇਸ਼ ਧੀਮਾਨ ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

 

ਜ਼ੀਰਕਪੁਰ ਦੀ ਦੁਕਾਨ ਵਿਚੋਂ ਮਿਲੀਆਂ ਪਾਬੰਦੀਸ਼ੁਦਾ ਸਿਗਰਟਾਂ ਤੇ ਤੰਬਾਕੂ

ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਕੀਤੀ ਅਚਨਚੇਤ ਚੈਕਿੰਗ , ਤੰਬਾਕੂ ਵਿਰੋਧੀ ਮੁਹਿੰਮ ਤਹਿਤ ਕੀਤੇ ਸੱਤ ਚਲਾਨ; ਮੌਕੇ 'ਤੇ ਵਸੂਲਿਆ ਜੁਰਮਾਨਾ

Web Admin

Web Admin

5 Dariya News

ਜ਼ੀਰਕਪੁਰ , 22 Feb 2018

ਜ਼ਿਲ੍ਹੇ ਵਿਚ ਪਾਬੰਦੀਸ਼ੁਦਾ ਤੰਬਾਕੂ, ਸਿਗਰਟਾਂ ਆਦਿ ਦੀ ਵਿਕਰੀ ਅਤੇ ਵਰਤੋਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਅੱਜ ਸਵੇਰੇ ਜ਼ੀਰਕਪੁਰ ਵਿਚ ਅਚਨਚੇਤ ਜਾਂਚ-ਪੜਤਾਲ ਕੀਤੀ। ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦਸਿਆ ਕਿ ਚੈਕਿੰਗ ਦੌਰਾਨ ਓਸਵਾਲ ਬ੍ਰਦਰਜ਼ ਨਾਮੀ ਕਰਿਆਨੇ ਦੀ ਦੁਕਾਨ ਵਿਚ ਜਾਂਚ ਕੀਤੀ ਗਈ, ਜਿਸ ਦੌਰਾਨ ਪਾਬੰਦੀਸ਼ੁਦਾ ਖ਼ੁਸ਼ਬੂਦਾਰ ਤੰਬਾਕੂ, ਪਾਨ ਮਸਾਲਾ ਅਤੇ ਇੰਪੋਰਟਡ ਸਿਗਰਟਾਂ ਮਿਲੀਆਂ। ਟੀਮ ਨੇ ਪਾਬੰਦੀਸ਼ੁਦਾ ਸਾਮਾਨ ਨੂੰ ਤੁਰੰਤ ਕਬਜ਼ੇ ਵਿਚ ਲੈ ਕੇ ਇਸ ਦੇ ਸੈਂਪਲ ਲਏ ਅਤੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ। ਪਾਬੰਦੀਸ਼ੁਦਾ ਸਿਗਰਟਾਂ ਨੂੰ ਮੌਕੇ  'ਤੇ ਹੀ ਨਸ਼ਟ ਕਰਵਾ ਦਿਤਾ ਗਿਆ। ਉਨ੍ਹਾਂ ਦਸਿਆ ਕਿ ਪਾਬੰਦੀਸ਼ੁਦਾ ਸਾਮਾਨ ਦੇ ਸੈਂਪਲਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਰਿਪੋਰਟ ਆਉਣ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਕਤ ਸਾਮਾਨ ਦੀ ਵਿਕਰੀ ਫ਼ੂਡ ਐਂਡ ਸੇਫ਼ਟੀ ਸਟੈਂਡਰਜ਼ ਐਕਟ ਆਫ਼ ਇੰਡੀਆ ਦੀ ਉਲੰਘਣਾ ਹੈ। ਡਾ. ਰੀਟਾ ਭਾਰਦਵਾਜ ਮੁਤਾਬਕ ਜਾਂਚ-ਪੜਤਾਲ ਲਈ ਜ਼ਿਲ੍ਹਾ ਸਿਹਤ ਅਧਿਕਾਰੀ, ਡਿਪਟੀ ਮੈਡੀਕਲ ਕਮਿਸ਼ਨਰ, ਤੰਬਾਕੂ ਦੇ ਨੋਡਲ ਅਫ਼ਸਰ, ਡਰੱਗ ਇੰਸਪੈਕਟਰ ਆਦਿ ਅਧਿਕਾਰੀਆਂ ਦੀ ਸਾਂਝੀ ਟੀਮ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪਾਬੰਦੀਸ਼ੁਦਾ ਨਸ਼ੇ ਤੇ ਤੰਬਾਕੂ ਆਦਿ ਦੀ ਵਿਕਰੀ ਰੋਕਣ ਲਈ ਵਚਨਬੱਧ ਹੈ ਅਤੇ ਅਜਿਹਾ ਅਚਨਚੇਤੀ ਨਿਰੀਖਣ ਆਉਣ ਵਾਲੇ ਦਿਨਾਂ ਵਿਚ ਵੀ ਕੀਤਾ ਜਾਵੇਗਾ। ਨੋਡਲ ਅਫ਼ਸਰ ਡਾ. ਰਾਜਨ ਸ਼ਾਸਤਰੀ ਨੇ ਦਸਿਆ ਕਿ ਤੰਬਾਕੂ ਵਿਰੋਧੀ ਟੀਮ ਨੇ ਉਕਤ ਕਾਰਵਾਈ ਅਮਲ ਵਿਚ ਲਿਆਉਣ ਮਗਰੋਂ ਜ਼ੀਰਕੁਪਰ ਵਿਚ ਸੜਕਾਂ ਕੰਢੇ ਰੇਹੜੀਆਂ 'ਤੇ ਪਾਬੰਦੀਸ਼ੁਦਾ ਤੰਬਾਕੂ ਆਦਿ ਦੀ ਵਿਕਰੀ ਨੂੰ ਰੋਕਣ ਹਿੱਤ ਮੁਆਇਨਾ ਕੀਤਾ। ਚੈਕਿੰਗ ਦੌਰਾਨ ਸੜਕਾਂ ਕੰਢੇ ਰੇਹੜੀਆਂ ਆਦਿ 'ਤੇ ਪਾਬੰਦੀਸ਼ੁਦਾ ਸਿਗਰਟਾਂ, ਤੰਬਾਕੂ ਵੇਚਣ ਵਾਲਿਆਂ ਵਿਰੁਧ ਸਖ਼ਤੀ ਕਰਦਿਆਂ ਸੱਤ ਚਲਾਨ ਕੱਟੇ ਗਏ ਅਤੇ ਮੌਕੇ 'ਤੇ ਹੀ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ। ਕਈ ਵਿਕਰੇਤਾਵਾਂ ਕੋਲੋਂ ਇੰਪੋਰਟਿਡ ਸਿਗਰਟਾਂ ਮਿਲੀਆਂ ਜਿਨ੍ਹਾਂ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ ਗਿਆ। ਪੜਤਾਲੀਆ ਟੀਮ ਵਿਚ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜਵੀਰ ਸਿੰਘ ਕੰਗ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਕੇਸ਼ ਸਿੰਗਲਾ, ਡਰੱਗ ਇੰਸਪੈਕਟਰ ਅਮਿਤ ਲਖਣਪਾਲ, ਫ਼ੂਡ ਇੰਸਪੈਟਕਰ ਅਨਿਲ ਕੁਮਾਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਆਦਿ ਸ਼ਾਮਲ ਸਨ। 

MIX PUNJAB

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD