Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਪੀ.ਪੀ.ਐਸ.ਸੀ ਮੈਂਬਰਾਂ ਅਤੇ ਸੂਚਨਾ ਕਮੀਸ਼ਨਰਾਂ ਲਈ ਰਾਜਪਾਲ ਨੂੰ ਨਾਵਾਂ ਦੀ ਪੇਸ਼ਕਸ਼

Web Admin

Web Admin

5 Dariya News

ਚੰਡੀਗੜ੍ਹ , 22 Feb 2018

ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਉੱਚ-ਪੱਧਰੀ ਕਮੇਟੀ ਵੱਲੋਂ ਅੱਜ ਪੰਜਾਬ ਲੋਕ ਸੇਵਾ ਕਮੀਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਦੀ ਨਿਯੁਕਤੀ ਲਈ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਛੇ ਨਾਂਵਾਂ ਦੀ ਪੇਸ਼ਕਸ਼ ਕੀਤੀ ਗਈ। ਕਮੇਟੀ ਵੱਲੋਂ ਪੰਜਾਬ ਰਾਜ ਸੂਚਨਾ ਕਮੀਸ਼ਨ ਵਿਚ ਸੂਚਨਾ ਕਮੀਸ਼ਨਰਾਂ ਦੀ ਨਿਯੁਕਤੀ ਲਈ ਵੀ ਦੋ ਨਾਵਾਂ ਦੀ ਪੇਸ਼ਕਸ਼ ਕੀਤੀ ਗਈ।ਇਹਨਾਂ ਨਾਵਾਂ ਵਿਚ ਸ੍ਰੀ ਅਮਰ ਪ੍ਰਤਾਪ ਸਿੰਘ ਵਿਰਕ (ਆਈ.ਏ.ਐਸ), ਸ੍ਰੀ ਗੁਰਪ੍ਰਤਾਪ ਸਿੰਘ ਮਾਨ, ਸ੍ਰੀਮਤੀ ਜਮੀਤ ਕੌਰ ਤੇਜੀ, ਸ੍ਰੀ ਲੋਕ ਨਾਥ ਅੰਗਰਾ ਅਤੇ ਪ੍ਰੋ. ਨੀਲਮ ਗਰੇਵਾਲ ਦੇ ਨਾਂਵਾਂ ਦੀ ਪੀ.ਪੀ.ਐਸ.ਸੀ. ਅਧਿਕਾਰਤ ਮੈਂਬਰਾਂ ਵਜੋਂ ਅਤੇ ਸ੍ਰੀ ਸੁਪ੍ਰੀਤ ਘੁੰਮਣ ਦਾ ਨਾਂ ਅਣ- ਅਧਿਕਾਰਤ ਮੈਂਬਰ ਵਜੋਂ ਸ਼ਾਮਲ ਹਨ। ਸੂਚਨਾ ਕਮੀਸ਼ਨਰਾਂ ਦੀ ਨਿਯੁਕਤੀ ਲਈ ਕਮੇਟੀ ਨੇ ਸ੍ਰੀ ਖੁਸ਼ਵੰਤ ਸਿੰਘ ਅਤੇ ਸ੍ਰੀ ਸੰਜੀਵ ਗਰਗ ਦੇ ਨਾਂ ਦੀ ਸ਼ਿਫਾਰਿਸ਼ ਕੀਤੀ ਗਈ ਹੈ।ਪੀ.ਪੀ.ਐਸ.ਸੀ. ਮੈਂਬਰਾਂ ਦੀ ਨਿਯੁਕਤੀ ਸਬੰਧੀ ਇਸ ਉੱਚ ਪੱਧਰੀ ਮੀਟਿੰਗ ਵਿਚ ਸ਼ਾਮਿਲ ਮੁੱਖ ਮੰਤਰੀ, ਪੰਜਾਬ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਸਿੰਘ ਖਹਿਰਾ ਨੇ ਖੋਜ ਕਮੇਟੀ ਵੱਲੋਂ ਦਿੱਤੇ ਨਾਵਾਂ ਦੀ ਤਜਵੀਜ਼ ਰਾਜਪਾਲ ਕੋਲ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ 'ਤੇ ਵਿਚਾਰ ਕੀਤਾ। ਵਿਚਾਰ ਵਿਟਾਂਦਰੇ ਦੌਰਾਨ ਸ੍ਰੀ ਖਹਿਰਾ ਨੇ ਸ੍ਰੀ ਲੋਕ ਨਾਥ ਅੰਗਰਾ ਨੂੰ ਸ਼ਾਮਿਲ ਕਰਨ 'ਤੇ ਇਤਰਾਜ ਜਤਾਇਆ ਅਤੇ ਕਿਹਾ ਕਿ ਇਸ ਪੋਸਟ ਲਈ ਚੋਣ ਕੀਤਾ ਗਿਆ ਦੂਸਰਾ ਉਮੀਦਵਾਰ ਬਹਿਤਰ ਹੈ। ਇਸ 'ਤੇ ਸ੍ਰੀ ਖਹਿਰਾ ਦਾ ਇਤਰਾਜ਼ ਦਰਜ਼ ਕਰ ਲਿਆ ਗਿਆ, ਜਦੋਂ ਕਿ ਇਸ ਮਾਮਲੇ ਵਿਚ ਮੁੱਖ ਮੰਤਰੀ ਅਤੇ ਸਪੀਕਰ ਨੇ ਸ੍ਰੀ ਲੋਕ ਨਾਥ ਅੰਗਰਾ ਨੂੰ ਸ਼ਾਮਿਲ ਕਰਨ ਲਈ ਸਹਿਮਤੀ ਪ੍ਰਗਟਾਈ ।ਸੂਚਨਾ ਕਮੀਸ਼ਨਰਾਂ ਦੀ ਨਿਯੁਕਤੀ ਲਈ ਗਠਿਤ ਉੱਚ ਪੱਧਰੀ ਕਮੇਟੀ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਮੁੱਖ ਮੰਤਰੀ ਅਤੇ ਸ੍ਰੀ ਸੁਖਪਾਲ ਸਿੰਘ ਖਹਿਰਾ ਸ਼ਾਮਲ ਸਨ ਜਿਨਾਂ ਨੇ ਖੋਜ ਕਮੇਟੀ ਵੱਲੋਂ ਚੋਣ ਕੀਤੇ ਨਾਂਵਾਂ 'ਤੇ ਵਿਚਾਰ ਕੀਤਾ।ਸ੍ਰੀ ਖਹਿਰਾ ਨੇ ਸ੍ਰੀ ਸੰਜੀਵ ਗਰਗ ਨੂੰ ਸ਼ਾਮਲ ਕਰਨ 'ਤੇ ਇਤਜਾਰ ਜਾਹਿਰ ਕੀਤਾ ਪਰ ਕਮੇਟੀ ਦਾ ਬਹੁਮਤ ਸੰਜੀਵ ਗਰਗ ਦੇ ਹੱਕ ਵਿਚ ਰਿਹਾ ਜਿਸ ਨਾਲ ਖੁਸ਼ਵੰਤ ਸਿੰਘ ਦੇ ਨਾਂ ਨਾਲ ਉਹਨਾਂ ਦੀ ਵੀ ਸ਼ਿਫਾਰਿਸ਼ ਕੀਤੀ ਗਈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD