Tuesday, 23 April 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਕਾਰੋਬਾਰੀਆਂ ਨੂੰ ਮਿਲਣ ਸ਼ਾਸਤਰੀ ਮਾਰਕੀਟ ਪੁੱਜੇ 'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ! ਬਾਸਰਕੇ ਭੈਣੀ ਤੋਂ ਅਕਾਲੀ ਦਲ ਨੂੰ ਝੱਟਕਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 07 ਸਕੂਲੀ ਵਾਹਨਾਂ ਦੇ ਕੱਟੇ ਚਲਾਨ ''ਇੰਜੀਨੀਅਰਿੰਗ ਜਲਦ ਹੀ ਕੁਆਂਟਮ ਬਣ ਜਾਏਗੀ'' : ਪ੍ਰੋ: ਅਰਵਿੰਦ, ਵੀਸੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 62 ਸਥਾਈ ਮੰਡੀਆਂ ਤੋਂ ਇਲਾਵਾ ਸਥਾਪਿਤ ਕੀਤੇ ਗਏ 24 ਆਰਜ਼ੀ ਖਰੀਦ ਕੇਂਦਰ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸ ਐਸ ਪੀ ਵੱਲੋਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਵੱਲੋਂ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 09 ਸਕੂਲੀ ਬੱਸਾਂ ਦੇ ਚਲਾਣ ਸ਼ੈਮਰਾਕ ਸਕੂਲ ਵਿਚ ਐਵਾਰਡ ਸੈਰਾਮਨੀ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿਚ 132596 ਮਿਟ੍ਰਿਕ ਟਨ ਕਣਕ ਦੀ ਖਰੀਦ ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ ਸ਼੍ਰੀ ਰਾਮ ਮੰਦਿਰ ਅੱਜ ਸਰੋਵਰ ਵਿਕਾਸ ਸਮਿਤੀ ਦੀ ਅਧਿਕਾਰਤ ਵੈੱਬਸਾਈਟ ਵੀ ਲਾਂਚ ਕੀਤੀ ਗਈ 26 ਅਪ੍ਰੈਲ ਤੱਕ ਮਨਾਇਆ ਜਾਵੇਗਾ "ਮਲੇਰੀਆ ਵਿਰੋਧੀ ਹਫਤਾ": ਸਿਵਲ ਸਰਜਨ ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ: ਜਨਤਕ ਜਥੇਬੰਦੀਆਂ ਸਵੀਪ ਗਤੀਵਿਧੀਆ ਤਹਿਤ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿੱਚ ਹੋਇਆ ਪ੍ਰਭਾਵਸ਼ਾਲੀ ਸਮਾਗਮ ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਡਾ. ਬਲਬੀਰ ਸਿੰਘ : ਐਨ ਕੇ ਸ਼ਰਮਾ

 

ਪੰਜਾਬ ਸਰਕਾਰ ਨੇ ਰਾਜ ਦੇ ਨੌਜਵਾਨਾਂ ਲਈ ਸਰਕਾਰੀ ਪੱਧਰ 'ਤੇ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕਰ ਕੇ ਦੇਸ਼ ਵਿੱਚ ਨਿਵੇਕਲੀ ਪਹਿਲ ਕਦਮੀ ਕੀਤੀ : ਚਰਨਜੀਤ ਸਿੰਘ ਚੰਨੀ

ਚਰਨਜੀਤ ਸਿੰਘ ਚੰਨੀ ਅਤੇ ਬਲਬੀਰ ਸਿੰਘ ਸਿੱਧੂ ਵੱਲੋਂ ਪੀ.ਟੀ.ਯੂ ਕੈਂਪਸ, ਮੋਹਾਲੀ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦਾ ਰਸਮੀ ਉਦਘਾਟਨ

Web Admin

Web Admin

5 Dariya News

ਐਸ.ਏ.ਐਸ.ਨਗਰ , 22 Feb 2018

ਪੰਜਾਬ ਸਰਕਾਰ ਨੇ ਰਾਜ ਦੇ ਨੌਜਵਾਨਾਂ ਲਈ ਸਰਕਾਰੀ ਪੱਧਰ 'ਤੇ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕਰ ਕੇ ਦੇਸ਼ ਵਿੱਚ ਨਿਵੇਕਲੀ ਪਹਿਲ ਕਦਮੀ ਕੀਤੀ ਅਤੇ ਰੁਜ਼ਗਾਰ ਮੇਲੇ ਰਾਜ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਬੇਹੱਦ ਸਹਾਈ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ,  ਚਰਨਜੀਤ ਸਿੰਘ ਚੰਨੀ ਨੇ ਪੀ.ਟੀ.ਯੂ. ਕੈਂਪਸ ਵਿਖੇ ਆਰੀਅਨਜ਼ ਗਰੁੱਪ ਆਫ ਇੰਸਟੀਚਿਊਸ਼ਨਜ਼, ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨਜ਼ ਅਤੇ ਆਦੇਸ਼ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਲਗਾਏ ਗਏ ਦੂਜੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦਾ ਰਸਮੀ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਚੋਣਾਂ ਦੌਰਾਨ ਆਪਣੇ ਘਰ ਘਰ ਰੁਜ਼ਗਾਰ ਮੁਹੱਈਆ ਕਰਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਦੀਆਂ ਨਾਮਵਰ ਕੰਪਨੀਆਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੀ ਦਿਲਚਸਪੀ ਦਿਖਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਪੋਰਟਲ 'ਤੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿਚ ਸ਼ਿਰਕਤ ਕਰਨ ਲਈ 1700 ਕੰਪਨੀਆਂ ਆਪਣੇ ਆਪ ਨੂੰ ਰਜਿਸ਼ਟਰ ਕਰਵਾ ਚੁੱਕੀਆਂ ਹਨ ਅਤੇ  ਕੰਪਨੀਆਂ ਵੱਲੋਂ 46 ਹਜ਼ਾਰ ਨੌਕਰੀਆਂ ਦੇਣ ਦੀ ਪੇਸ਼ਕਸ ਕੀਤੀ ਜਾ ਚੁੱਕੀ ਹੈ। ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਨੇ ਕਿਹਾ ਕਿ ਰਾਜ ਵਿਚ 04 ਲੱਖ ਉਮੀਦਵਾਰਾਂ ਨੇ ਪਹਿਲਾਂ ਅਪਲਾਈ ਕੀਤਾ ਸੀ ਅਤੇ ਹੁਣ 70 ਹਜ਼ਾਰ ਨੋਜਵਾਨਾਂ ਨੇ ਹੋਰ ਅਪਲਾਈ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 27 ਹਜ਼ਾਰ 500 ਨੋਜਵਾਨਾਂ ਨੂੰ ਨੌਕਰੀਆਂ ਮੁਹੱਈਆਂ ਕਰਵਾਈਆਂ ਗਈਆਂ ਸਨ ਜਦਕਿ ਇਸ ਸਾਲ 50 ਹਜ਼ਾਰ ਨੌਕਰੀਆਂ ਦੇਣ ਦਾ ਟੀਚਾ ਮਿੱਥੀਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਨੌਕਰੀ ਲਈ ਕੋਈ ਵੀ ਹੁਨਰਮੰਦ ਨੌਜਵਾਨ www.ghargharroghar.punjab.gov.in 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦਾ ਹੈ ਜੇ ਕਿਸੇ ਨੌਜਵਾਨ ਨੇ ਆਪਣਾ ਨਾਂ ਰਜਿਸਟਰ ਨਾ ਕਰਵਾਇਆ ਹੋਵੇ ਤਾਂ ਉਹ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਮੌਕੇ 'ਤੇ ਹੀ  ਆਪਣਾ ਨਾਂ ਰਜਿਸਟਰ ਕਰਵਾ ਸਕਦਾ ਹੈ।ਸ੍ਰ: ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਕੰਪਨੀਆਂ ਤੇ ਤਕਨੀਕੀ ਸੰਸਥਾਵਾਂ ਦਾ ਸਰਕਾਰੀ ਪੱਧਰ 'ਤੇ ਇੱਕ ਸਾਂਝਾ ਪਲੇਟਫਾਰਮ ਤਿਆਰ ਕੀਤਾ ਹੈ ਤਾਂ ਜੋ ਕੰਪਨੀਆਂ ਆਸਾਨੀ ਨਾਲ ਨੌਜਵਾਨਾਂ ਦੀ ਚੋਣ ਕਰ ਸਕਣ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੀਆਂ ਤਕਨੀਕੀ ਸੰਸਥਾਵਾਂ ਵਿਚ ਤਕਨੀਕੀ ਸਿੱਖਿਆ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਇਸ ਵਰ੍ਹੇ ਸਿਲੇਬਸ ਵਿਚ ਤਬਦੀਲੀ ਕਰਨ ਜਾ ਰਹੀ ਹੈ ਤਾਂ ਜੋ ਮਿਆਰੀ ਤਕਨੀਕੀ ਸਿੱÎਖਿਆ ਮੁਹੱਈਆ ਕਰਵਾਈ ਜਾ ਸਕੇ ਅਤੇ ਤਕਨੀਕੀ ਸਿੱਖਿਆ ਹਾਸਿਲ ਕਰਨ ਉਪਰੰਤ ਨੌਜਵਾਨ ਰੁਜ਼ਗਾਰ ਹਾਸਿਲ ਕਰ ਸਕਣ। ਉਨ੍ਹਾਂ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਕਿੱਤਾ ਮੁਖੀ ਸਿਖਲਾਈ ਨੂੰ ਉਤਸ਼ਾਹਤ ਕਰਨ ਲਈ ਵੱਡੇ ਪੱਧਰ 'ਤੇ ਯਤਨ ਕਰ ਰਹੀ ਹੈ ਅਤੇ ਚਮਕੌਰ ਸਾਹਿਬ ਵਿਖੇ ਸਕਿੱਲ ਡਵਿਲਪਮੈਂਟ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ।ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਕ ਵਿਧਾਇਕ ਸ੍ਰ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬੇਰੁਜ਼ਗਾਰੀ ਵਿਸ਼ਵ ਪੱਧਰ 'ਤੇ ਵੱਡੀ ਸਮੱਸਿਆ ਦਾ ਰੂਪ ਧਾਰਨ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਹਾਸਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸਿੱਖਿਆ ਰਾਹੀਂ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਾਪਤ ਹੋ ਸਕਦੇ ਹਨ। ਉਨ੍ਹਾਂ ਤਕਨੀਕੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਜ਼ੋਰ ਦੇ ਕੇ ਆਖਿਆ ਕਿ ਬੱਚਿਆਂ ਨੂੰ ਹੁਨਰ ਮੰਦ ਸਿਖਲਾਈ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ ਤਾਂ ਜੋ ਮੁਕਾਬਲੇ ਦੇ ਯੁੱਗ ਵਿਚ ਬੱਚੇ ਖਰੇ ਉਤਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਰੁਜ਼ਗਾਰ ਮੇਲੇ ਰਾਜ ਦੇ ਨੌਜਵਾਨਾਂ ਨੂੰ ਨਵੀਂ ਸੇਧ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨੌਕਰੀਆਂ ਮੁਹੱਈਆ ਕਰਾਉਣ ਵਿਚ ਵੀ ਸਹਾਈ ਹੋ ਰਹੇ ਹਨ। ਪੱਤਰਕਾਰਾਂ ਵੱਲੋਂ ਪ੍ਰਸਤਾਵਿਤ ਮੈਡੀਕਲ ਕਾਲਜ ਨੂੰ ਮੋਹਾਲੀ ਤੋਂ ਤਬਦੀਲ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਮੈਡੀਕਲ ਕਾਲਜ ਹਰ ਹਾਲਤ ਵਿੱਚ ਮੋਹਾਲੀ ਵਿਖੇ ਹੀ ਬਣੇਗਾ, ਜਿਸ ਸਬੰਧੀ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਨੇ ਵੀ ਭਰੋਸਾ ਦਿੱਤਾ ਹੈ।ਸਮਾਗਮ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਮੋਹਨਵੀਰ ਸਿੰਘ, ਚੀਫ ਕੋਆਰਡੀਨੇਟਰ ਪੀ.ਟੀ.ਯੂ ਸ੍ਰੀ ਐਮ.ਪੀ.ਸਿੰਘ, ਚੇਅਰਮੈਨ ਆਰੀਅਨਜ਼ ਗਰੁੱਪ ਆਫ ਕਾਲਜ਼ਿਜ ਸ੍ਰੀ ਆਸ਼ੂ ਕਟਾਰੀਆ, ਡਾ: ਗੁਰਪ੍ਰੀਤ ਸਿੰਘ ਚੇਅਰਮੈਨ ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨਜ਼, ਸ੍ਰੀ ਗੁਰਫਤਿਹ ਸਿੰਘ ਡਾਇਰੈਕਟਰ ਤਕਨੀਕੀ ਵਿੰਗ ਆਦੇਸ਼ ਗਰੁੱਪ ਇੰਸਟੀਚਿਊਸ਼ਨਜ਼ ਨੇ ਵੀ ਸੰਬੋਧਨ ਕੀਤਾ। ਇਸ ਸੂਬਾ ਪੱਧਰੀ ਦੂਜੇ ਰੁਜਗਾਰ ਮੇਲੇ ਵਿਚ 35 ਵੱਖ ਵੱਖ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਨੇ ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ।  ਇਸ ਮੌਕੇ ਸ੍ਰ: ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾਂ ਮੱਛਲੀ ਕਲਾਂ ਤੇ ਗੁਰਚਰਨ ਸਿੰਘ ਭਮਰਾ ਵੀ ਮੌਜੂਦ ਸਨ।

 

 

Tags: Charanjit Singh Channi , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD