Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਮਨਾਇਆ ਜਾਵੇਗਾ 251 ਨਵ-ਜੰਮੀਆਂ ਬੱਚੀਆਂ ਦਾ "ਜਨਮ ਮਹਾ-ਉਤਸਵ"- ਰਾਮਵੀਰ

ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਲੜਕੀਆਂ ਦਾ ਹੋਵੇਗਾ ਸਨਮਾਨ

Web Admin

Web Admin

5 Dariya News

ਫਿਰੋਜ਼ਪੁਰ , 23 Feb 2018

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 8 ਮਾਰਚ 2018 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ 251 ਨਵ-ਜੰਮੀਆਂ ਬੱਚੀਆਂ ਦਾ ਜਨਮ ਮਹਾ-ਉਤਸਵ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ ਨੇ ਦਿੱਤੀ।ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਹ ਜ਼ਿਲ੍ਹਾ ਪੱਧਰੀ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਮੌਕੇ ਬੇਟੀ ਬਚਾਓ ਬੇਟੀ ਪੜਾਓ ਪ੍ਰੋਗਰਾਮ ਦੇ ਸਬੰਧ ਵਿੱਚ ਵੱਖ-ਵੱਖ ਸਕੂਲਾਂ/ਕਾਲਜਾਂ ਦੀਆਂ ਲੜਕੀਆਂ ਵੱਲੋਂ ਆਈਟਮਾਂ, ਭੰਗੜਾ-ਗਿੱਧਾ, ਭਾਸ਼ਣ, ਨਾਟਕ, ਸਕਿੱਟਾਂ, ਕੋਰਿਓਗ੍ਰਾਫੀ ਆਦਿ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੇਟੀਆਂ ਦੀ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਨਾ ਖੱਟਣ ਵਾਲੀਆਂ  ਲੜਕੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਅਧਿਕਾਰੀਆਂ ਨੂੰ ਸਮੇਂ ਤੇ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ ਦੇ ਆਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਦੀ ਵੀ ਹਿਦਾਇਤ ਦਿਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਪਹਿਲਾਂ ਲੜਕੀਆਂ ਦਾ ਲਿੰਗ ਅਨੁਪਾਤ 1000 ਲੜਕਿਆਂ ਦੇ ਪਿੱਛੇ 854 ਸੀ ਜਦਕਿ ਸਾਲ 2017 ਵਿੱਚ ਸੁਧਾਰ ਆਇਆ ਹੈ ਅਤੇ ਹੁਣ 1000 ਲੜਕਿਆਂ ਪਿੱਛੇ ਲੜਕੀਆਂ ਦਾ ਲਿੰਗ ਅਨੁਪਾਤ 900 ਹੋ ਗਿਆ ਹੈ, ਜੋ ਕਿ ਖ਼ੁਸ਼ੀ ਵਾਲੀ ਗੱਲ ਹੈ। ਮੈਡਮ ਰਤਨਦੀਪ ਸੰਧੂ ਨੇ ਇਸ ਮੌਕੇ ਅਪੀਲ ਕੀਤੀ ਕਿ ਵੱਖ-ਵੱਖ ਖੇਤਰਾਂ ਵਿਚ ਨਾਮਨਾ ਖੱਟਣ ਵਾਲੀਆਂ ਲੜਕੀਆਂ ਦਾ ਇਸ ਸਮਾਗਮ ਵਿਚ ਸਨਮਾਨ ਕੀਤਾ ਜਾਣਾ ਹੈ ਇਸ ਲਈ ਉਹ ਆਪਣੀਆਂ ਅਰਜੀਆਂ/ਪ੍ਰਾਪਤੀਆਂ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵਿਖੇ ਜਮ੍ਹਾ ਕਰਵਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ, ਸ੍ਰ: ਸੁਖਵਿੰਦਰ ਸਿੰਘ ਡਿਪਟੀ ਡੀ.ਈ.ਓ(ਐਲੀ.), ਸ਼੍ਰੀ ਸ਼ਿਆਮ ਕੁਮਾਰ ਕਾਰਜਸਾਧਕ ਅਫ਼ਸਰ, ਸ੍ਰ: ਗੁਰਦੇਵ ਸਿੰਘ ਜੋਸਨ ਨਹਿਰੂ ਯੁਵਾ ਕੇਂਦਰ, ਮੈਡਮ ਸਪਨਾ, ਸ੍ਰ: ਤਜਿੰਦਰ ਸਿੰਘ, ਸ੍ਰ: ਸਤਨਾਮ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD