Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਸ਼੍ਰੋਮਣੀ ਅਕਾਲੀ ਦਲ 20 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗਾ, ਟਰੂਡੋ ਵੱਲੋਂ ਫੇਰੀ ਪਾਉਣ ਅਤੇ ਸਿੱਖਾਂ ਨੂੰ ਸਨਮਾਨ ਦੇਣ ਲਈ ਧੰਨਵਾਦੀ ਹਾਂ : ਅਕਾਲੀ ਦਲ

ਕੋਰ ਕਮੇਟੀ ਨੇ ਕਿਸਾਨੀ ਸੰਕਟ ਦਾ ਹੱਲ ਸੁਝਾਉਣ ਵਾਸਤੇ ਉੱਚ-ਪੱਧਰੀ ਕਮੇਟੀ ਬਣਾਈ, ਅਕਾਲੀ ਦਲ ਦਾ ਵਫਦ ਜੰਮੂ ਅਤੇ ਕਸ਼ਮੀਰ ਵਿਚ ਸਿੱਖ ਮੁੱਦਿਆਂ ਬਾਰੇ ਮਹਿਬੂਬਾ ਨਾਲ ਗੱਲਬਾਤ ਕਰੇਗਾ

Web Admin

Web Admin

5 Dariya News

ਚੰਡੀਗੜ , 14 Mar 2018

ਸ਼੍ਰੋਮਣੀ ਅਕਾਲੀ ਦਲ ਆ ਰਹੇ ਬਜਟ ਸੈਸ਼ਨ ਦੇ ਪਹਿਲੇ ਦਿਨ 20 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਮੁੱਦੇ ਉੱਤੇ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਧੋਖੇ ਵੱਲ ਧਿਆਨ ਦਿਵਾਉਣ ਲਈ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗਾ। ਸਰਕਾਰ ਦੀ ਇਸ ਵਾਅਦਾਖਿਲਾਫੀ ਕਰਕੇ ਸੂਬੇ ਦੇ ਕਿਸਾਨਾਂ ਅੰਦਰ ਨਿਰਾਸ਼ਾ ਦੀ ਭਾਵਨਾ ਵਧ ਰਹੀ ਹੈ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਗਰੀਬ ਅਤੇ ਮਾਸੂਮ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ।ਇਹ ਫੈਸਲਾ ਅੱਜ ਦੁਪਹਿਰੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਕੋਰ ਕਮੇਟੀ ਇਸ ਮੱਤ ਦੀ ਧਾਰਨੀ ਹੈ ਕਿ ਸੂਬਾ ਸਰਕਾਰ ਨੇ ਬੇਕਿਰਕ ਹੋ ਕੇ ਕਿਸਾਨਾਂ ਦੀ ਬੇਕਦਰੀ ਕੀਤੀ ਹੈ। ਕੋਰ ਕਮੇਟੀ ਵੱਲੋਂ ਪੇਸ਼ ਕੀਤੇ ਮਤੇ ਵਿਚ ਕਿਹਾ ਗਿਆ ਹੈ ਕਿ ਇਹ ਸਰਕਾਰ ਝੂਠੇ ਬਹਾਨੇ ਬਣਾ ਕੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਗਈ ਹੈ। ਪਹਿਲਾਂ ਉਹਨਾਂ ਕਿਹਾ ਕਿ ਜਦੋਂ ਉਹਨਾਂ ਵਾਅਦੇ ਕੀਤੇ ਸਨ, ਉਹਨਾਂ ਨੂੰ ਸੂਬੇ ਦੀ ਵਿੱਤੀ ਹਾਲਤ ਬਾਰੇ ਪਤਾ ਨਹੀਂ ਸੀ। ਜਦਕਿ ਚੋਣਾਂ ਤੋਂ ਪਹਿਲਾਂ ਉਹ ਸੂਬੇ ਦੀ ਵਿੱਤੀ ਹਾਲਤ ਉੱਤੇ ਵਾਈਟ ਪੇਪਰ ਜਾਰੀ ਕਰ ਰਹੇ ਸਨ। ਜੇਕਰ ਉਹਨਾਂ ਨੂੰ ਵਿੱਤੀ ਹਾਲਤ ਦਾ ਪਤਾ ਨਹੀਂ ਸੀ ਤਾਂ ਫਿਰ ਪਿਛਲੇ ਸਾਲ ਬਜਟ ਵਿਚ ਉਹ 1500 ਕਰੋੜ ਰੁਪਏ ਕਿਵੇਂ ਰਾਂਖਵੇ ਰੱਖ ਸਕਦੇ ਸਨ? ਹੁਣ ਉਹ ਸਿਰਫ 370 ਕਰੋੜ ਰੁਪਏ ਵੰਡਣ ਦਾ ਦਾਅਵੇ ਕਰ ਰਹੇ ਹਨ, ਜਿਹੜੇ ਕਿ ਉਹਨਾਂ ਦੀ ਨਾਲਾਇਕੀ ਕਰਕੇ ਕਾਗਜ਼ੀ ਕਾਰਵਾਈਆਂ ਵਿਚ ਫਸ ਗਏ ਹਨ। ਇਹ ਤਾਂ ਮਗਰਮੱਛ ਦੇ ਹੰਝੂ ਵਹਾਉਣ ਨਾਲੋਂ ਭੈੜੀ ਗੱਲ ਹੈ।ਇਸ ਦੌਰਾਨ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਾਬਕਾ ਮੰਤਰੀ ਸਰਦਾਰ ਅਜੀਤ ਸਿੰਘ ਕੋਹਾੜ ਨੂੰ ਸ਼ਰਧਾਂਜ਼ਲੀ ਦੇਣ ਲਈ ਕੋਰ ਕਮੇਟੀ ਵੱਲੋਂ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਜਥੇਦਾਰ ਕੋਹਾੜ ਵੱਲੋਂ ਅਕਾਲੀ ਦਲ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਵਾਸਤੇ ਨਿਭਾਈ ਗਈ ਸ਼ਾਨਦਾਰ ਭੂਮਿਕਾ ਨੂੰ ਵੀ ਰਿਕਾਰਡ ਵਿਚ ਰੱਖਿਆ ਗਿਆ।ਕੋਰ ਕਮੇਟੀ ਦੀ ਮੀਟਿੰਗ ਵਿਚ ਇੱਕ ਹੋਰ ਮਤੇ ਵਿਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ, ਜਿਹਨਾਂ ਵੱਲੋਂ ਪਿਛਲੇ ਮਹੀਨੇ ਸੂਬੇ ਦਾ ਜਜ਼ਬਾਤੀ ਦੌਰਾ ਕਰਦਿਆਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਪੰਜਾਬ ਦੇ ਲੋਕਾਂ, ਖਾਸ ਕਰਕੇ ਸਿੱਖਾਂ ਵਾਸਤੇ ਬੇਹੱਦ ਪਿਆਰ ਅਤੇ ਸਤਿਕਾਰ ਇਜ਼ਹਾਰ ਕੀਤਾ ਗਿਆ ਸੀ।

ਇਸ ਬਾਰੇ ਪੇਸ਼ ਕੀਤੇ ਮਤੇ ਵਿਚ ਕਿਹਾ ਗਿਆ ਕਿ ਪੰਜਾਬੀ ਅਤੇ ਖਾਸ ਕਰਕੇ ਸਿੱਖ  ਕੈਨੇਡਾ ਦੀ ਸਰਕਾਰ, ਉੱੋਥੋਂ ਦੇ ਲੋਕਾਂ ਅਤੇ ਪ੍ਰਧਾਨ ਮੰਤਰੀ ਟਰੂਡੋ ਦੇ ਸ਼ੁਕਰਗੁਜ਼ਾਰ ਹਨ, ਜਿਹਨਾਂ ਨੇ ਕੈਨੇਡਾ ਨੂੰ ਆਪਣੇ ਦੂਜੇ ਘਰ ਵਜੋਂ ਅਪਣਾ ਚੁੱਕੇ ਸਾਡੇ ਭਰਾਵਾਂ ਨੂੰ ਬਹੁਤ ਜ਼ਿਆਦਾ ਮਾਣ-ਸਨਮਾਨ ਦਿੱਤਾ ਹੈ। ਕੈਨੇਡਾ ਸਰਕਾਰ ਵੱਲੋਂ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਫੈਡਰਲ ਸਰਕਾਰ ਦੀ ਕੈਬਨਿਟ ਵਿਚ ਉੱਚੇ ਸਨਮਾਨਜਨਕ ਅਹੁਦਿਆਂ ਉੱਤੇ ਬਿਠਾ ਕੇ ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ ਨੇ ਸਾਡਾ ਦਿਲ ਜਿੱਤ ਲਿਆ ਹੈ। ਅਸੀਂ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਸਿੱਖਾਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸ਼ੁਕਰੀਆ ਦਾ ਅਦਾ ਕਰਦੇ ਹਾਂ, ਜਿਹਨਾਂ ਨੇ ਸਾਡੇ ਪੰਜਾਬੀ ਭਰਾਵਾਂ ਅਤੇ ਭੈਣਾਂ ਨੂੰ ਬਹੁਤ ਜ਼ਿਆਦਾ ਪਿਆਰ ਅਤੇ ਵਿਸਵਾਸ਼ ਦੇ ਪਾਤਰ ਸਮਝਿਆ ਹੈ।ਇਸ ਕੋਰ ਕਮੇਟੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਚਰਨਜੀਤ ਸਿੰਘ ਅਟਵਾਲ, ਸਰਦਾਰ ਨਿਰਮਲ ਸਿੰਘ ਕਾਹਲੋਂ, ਸਰਦਾਰ ਸੇਵਾ ਸਿੰਘ ਸੇਖਵਾਂ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਡਾਕਟਰ ਦਲਜੀਤ ਸਿੰਘ ਚੀਮਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ ਨੇ ਭਾਗ ਲਿਆ।ਮੀਟਿੰਗ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਤਰਜਮਾਨ ਹਰਚਰਨ ਬੈਂਸ ਨੇ ਦੱਸਿਆ ਕਿ ਕੋਰ ਕਮੇਟੀ ਨੇ ਇਸ ਗੱਲ ਉੱਤੇ ਅਫਸੋਸ ਪ੍ਰਗਟ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਟਰੂਡੋ ਦੇ ਫੇਰੀ ਦੇ ਸ਼ੁੱਭ ਮੌਕੇ ਉੱਤੇ ਕੁੱਝ ਅਜਿਹੇ ਬੇਸੁਆਦੇ ਮੁੱਦੇ ਉਠਾਏ, ਜਿਹੜੇ ਉਹਨਾਂ ਦੇ ਅਧਿਕਾਰ ਖੇਤਰ ਵਿਚ ਵੀ ਨਹੀਂ ਸਨ ਆਉਂਦੇ। ਅਜਿਹਾ ਕਰਦਿਆਂ ਉਹਨਾਂ ਨੇ ਕੈਨੇਡਾ ਵਿਚ ਵਸੇ ਪੰਜਾਬੀਆਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਅਤੇ ਆਪਸੀ ਪਿਆਰ ਵਧਾਉਣ ਦਾ ਇੱਕ ਵੱਡਾ ਮੌਕਾ ਗੁਆ ਦਿੱਤਾ।

ਇਸ ਦੇ ਨਾਲ ਹੀ ਕੋਰ ਕਮੇਟੀ ਨੇ ਸੂਬੇ ਅੰਦਰ ਕਿਸਾਨਾਂ ਦੀ ਮੰਦੀ ਹਾਲਤ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਲਗਾਤਾਰ ਡੂੰਘੇ ਹੁੰਦੇ ਜਾ ਰਹੇ ਕਿਸਾਨੀ ਸੰਕਟ ਉੱਤੇ ਫਿਕਰ ਜਤਾਇਆ। ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇੱਕ ਉੱਚ ਪੱਧਰੀ ਕਮੇਟੀ ਬਣਾਈ, ਜਿਹੜੀ ਇਸ ਗੰਭੀਰ ਕਿਸਾਨੀ ਸੰਕਟ ਸਦਕਾ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਪੜਚੋਲ ਕਰੇਗੀ। ਇਸ ਕਮੇਟੀ ਵਿਚ ਸਰਦਾਰ ਬਾਦਲ ਤੋਂ ਇਲਾਵਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਰਦਾਰ ਬਲਵਿੰਦਰ ਸਿੰਘ ਭੂੰਦੜ , ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਥੇਦਾਰ ਤੋਤਾ ਸਿੰਘ ਵੀ ਹੋਣਗੇ। ਇਹ ਕਮੇਟੀ ਕਿਸਾਨਾਂ ਦੀ ਬਿਹਤਰੀ ਲਈ ਸੁਝਾਅ ਦੇਵੇਗੀ ਅਤੇ ਖੇਤੀ ਨੂੰ ਇੱਕ ਲਾਹੇਵੰਦ ਧੰਦਾ ਬਣਾਉਣ ਵਾਸਤੇ ਆਪਣੀਆਂ ਸਿਫਾਰਿਸ਼ਾਂ ਪੇਸ਼ ਕਰੇਗੀ। ਮੌਜੂਦਾ ਸਮੇਂ ਕਿਸਾਨਾਂ ਦੇ ਖੇਤੀ ਉੱਤੇ ਆਉਣ ਵਾਲੇ ਮੁੱਢਲੇ ਖਰਚੇ ਵੀ ਪੂਰੇ ਨਹੀਂ ਹੁੰਦੇ, ਸਿੱਟੇ ਵਜੋਂ ਉਹ ਲਗਾਤਾਰ ਵਧ ਰਹੀ ਕਰਜ਼ੇ ਦੀ ਪੰਡ ਥੱਲੇ ਦਰੜੇ ਜਾ ਰਹੇ ਹਨ।ਇਕ ਹੋਰ ਅਹਿਮ ਫੈਸਲੇ ਵਿਚ ਅਕਾਲੀ ਦਲ ਨੇ ਜੰਮੂ ਅਤੇ ਕਸ਼ਮੀਰ ਵਿਚ ਸਿੱਖ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਮੁੱਖ ਮੰਤਰੀ ਬੀਬੀ ਮਹਿਬੂਬਾ ਮੁਫਤੀ ਨੂੰ ਮਿਲਣ ਦਾ ਫੈਸਲਾ ਕੀਤਾ ਹੈ। ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇੱਕ ਵਫਦ ਜੰਮੂ ਅਤੇ ਕਸ਼ਮੀਰ ਦੀ ਮੁੱਖ ਮੰਤਰੀ ਨੂੰ ਮਿਲੇਗਾ ਅਤੇ ਸਿੱਖ ਭਾਈਚਾਰੇ ਨੂੰ ਸੂਬੇ ਅੰਦਰ ਆ ਰਹੀਆਂ ਸਮੱਸਿਆਵਾਂ ਜਿਵੇਂ ਸਿੱਖਿਆ, ਘੱਟ ਗਿਣਤੀ ਸਟੇਟਸ ਨੂੰ ਮਾਨਤਾ ਅਤੇ ਉਹਨਾਂ ਦੀ ਯੋਗਤਾ ਅਤੇ ਮੈਰਿਟ ਦੇ ਮੁਤਾਬਿਕ ਰੁਜ਼ਗਾਰ ਦੇ ਮੌਕਿਆਂ ਦੀ ਲੋੜ ਆਦਿ ਮੱਦਿਆਂ ਨੂੰ ਉਠਾਏਗਾ।ਇਹ ਵਫ਼ਦ ਆਨੰਦ ਮੈਰਿਜ ਐਕਟ ਨੂੰ ਲਾਗੂ ਕੀਤੇ ਜਾਣ ਦੇ ਮੁੱਦੇ ਨੂੰ ਵੀ ਉਠਾਏਗਾ। ਅਕਾਲੀ ਦਲ ਦੇ ਪ੍ਰਧਾਨ ਦੀ ਅਗਵਾਈ ਵਿਚ ਜਾਣ ਵਾਲੇ ਇਸ ਵਫਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਰਦਾਰ ਬਲਵਿੰਦਰ ਸਿੰਘ ਭੂੰਦੜ ਅਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਸ਼ਾਮਿਲ ਹੋਣਗੇ।ਇਹ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਵੀ ਮਿਲੇਗਾ ਅਤੇ ਉਹਨਾਂ ਨੂੰ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਜੰਮੂ ਅਤੇ ਕਸ਼ਮੀਰ ਤੋਂ ਇਲਾਵਾ ਦੇਸ਼ ਦੇ ਦੂਜੇ ਹਿੱਸਿਆਂ ਵਿਚ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਏਗਾ ਅਤੇ ਉਹਨਾਂ ਨੂੰ ਅਪੀਲ ਕਰੇਗਾ ਕਿ ਉਹ ਆਨੰਦ ਮੈਰਿਜ ਐਕਟ ਨੂੰ ਪੂਰੇ ਦੇਸ਼ ਵਿਚ ਲਾਗੂ ਕਰਵਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਵਿਚ ਸਹਾਇਤਾ ਕਰਨ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD