Wednesday, 24 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਸੁਖਬੀਰ ਵੱਲੋਂ ਕਿਸਾਨਾਂ ਨਾਲ ਮੁਕੰਮਲ ਕਰਜ਼ਾ ਮੁਆਫੀ ਦਾ ਵਾਅਦਾ ਕਰਕੇ ਮੁੱਕਰੀ ਕਾਂਗਰਸ ਸਰਕਾਰ ਖ਼ਿਲਾਫ ਇਤਿਹਾਸਕ ਪ੍ਰਦਰਸ਼ਨ ਲਈ ਪੰਜਾਬੀਆਂ ਦਾ ਧੰਨਵਾਦ

ਭੋਲੇ ਭਾਲੇ ਪ੍ਰਦਰਸ਼ਨਕਾਰੀਆਂ ਉੱਤੇ ਲਾਠੀਚਾਰਜ ਦੀ ਕੀਤੀ ਨਿਖੇਧੀ

Web Admin

Web Admin

5 Dariya News

ਚੰਡੀਗੜ੍ਹ , 20 Mar 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਦੁਆਰਾ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਨਾ ਕਰਨ ਖਿਲਾਫ ਵਿਧਾਨ ਸਭਾ ਦਾ ਘਿਰਾਓ ਕਰਨ ਵਾਸਤੇ ਭਾਰੀ ਇਤਿਹਾਸਕ ਇੱਕਠ ਲਈ ਪੰਜਾਬ ਦੇ ਲੋਕਾਂ ਖਾਸ ਕਰਕੇ ਕਿਸਾਨਾਂ, ਖੇਤ ਮਜ਼ਦੂਰਾਂ, ਦਲਿਤਾਂ, ਨੌਜਵਾਨਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਠਾਠਾਂ ਮਾਰਦਾ ਇਕੱਠ ਕਾਂਗਰਸ ਸਰਕਾਰ ਖ਼ਿਲਾਫ ਪੰਜਾਬੀਆਂ ਅੰਦਰ ਉਪਜੇ ਗੁੱਸੇ ਦੀ ਗਵਾਹੀ ਭਰਦਾ ਹੈ ਅਤੇ ਆਪਣੇ ਸਾਰੇ ਚੋਣ-ਵਾਅਦਿਆਂ ਤੋਂ ਮੁਕਰ ਕੇ ਪੰਜਾਬੀ ਸਮਾਜ ਦੇ ਹਰ ਵਰਗ ਨੂੰ ਧੋਖਾ ਦੇਣ ਵਾਲੀ ਸਰਕਾਰ ਨੂੰ ਕਟਿਹਰੇ ਵਿਚ ਖੜ੍ਹੀ ਕਰਦਾ ਹੈ।ਸਰਦਾਰ ਬਾਦਲ ਨੇ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਰੋਸ ਪ੍ਰਗਟ ਕਰ ਰਹੇ ਵਰਕਰਾਂ ਉੱਤੇ ਪੁਲਿਸ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪੁਲਿਸ ਨੇ ਬਿਨਾਂ ਕਿਸੇ ਭੜਕਾਹਟ ਤੋਂ ਲੋਕਾਂ ਉੱਤੇ ਲਾਠੀਚਾਰਜ ਕੀਤਾ।ਕਾਂਗਰਸ ਸਰਕਾਰ ਤਕ ਲੋਕਾਂ ਦੀ ਆਵਾਜ਼ ਪਹੁੰਚਾਉਣ ਲਈ ਦਿਖਾਈ ਗਈ ਦ੍ਰਿੜਤਾ ਲਈ ਅਕਾਲੀ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਇਹ ਇੰਨਾ ਜਬਰਦਸਤ ਪ੍ਰਦਰਸ਼ਨ ਸੀ ਕਿ ਪਾਣੀ ਦੀ ਬੁਛਾੜਾਂ ਮਾਰਨ ਵਾਲੇ ਟੈਂਕ ਖਾਲੀ ਹੋ ਗਏ, ਪਰ ਅਕਾਲੀ ਆਪਣੀ ਜਗ੍ਹਾ ਤੋਂ ਨਹੀਂ ਹਿੱਲੇ। ਉਹਨਾਂ ਕਿਹਾ ਕਿ ਪਾਰਟੀ ਦੇ ਸੱਦੇ ਉੱਤੇ ਇੱਥੇ ਪਹੁੰਚੇ ਸਾਰੇ ਕਿਸਾਨਾਂ, ਦਲਿਤਾਂ, ਪਛੜੇ ਵਰਗਾਂ ਦੇ ਨੁੰਮਾਇਦਿਆਂ, ਆਂਗਣਵਾੜੀ ਵਰਕਰਾਂ, ਥਰਮਲ ਪਲਾਂਟ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦਾ ਮੈਂ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ। ਪਾਰਟੀ ਦੇ ਵਰਕਰਾਂ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਵਾਸਤੇ ਵਿਖਾਈ ਗਈ ਪ੍ਰਤੀਬੱਧਤਾ ਲਈ ਸ਼ੁਕਰੀਆ ਕਰਨ ਵਾਸਤੇ ਮੇਰੇ ਕੋਲ ਸ਼ਬਦ ਨਹੀਂ ਹਨ।ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਧੱਕੇਸ਼ਾਹੀ ਅਤੇ ਅੱਤਿਆਚਾਰਾਂ ਖ਼ਿਲਾਫ ਲੜਾਈ ਜਾਰੀ ਰਹੇਗੀ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਸਾਰੇ ਰਾਸ਼ਟਰੀ/ਸਹਿਕਾਰੀ ਬੈਂਕਾਂ ਅਤੇ ਆੜ੍ਹਤੀਆਂ ਤੋਂ ਲਏ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦੀ ਮੰਗ ਕਰਦੇ ਹਾਂ। ਇਸ ਕਰਜ਼ਾ ਮੁਆਫੀ ਸਕੀਮ ਦੇ ਘੇਰੇ ਵਿਚ ਖੇਤ ਮਜ਼ਦੂਰਾਂ ਅਤੇ ਦਲਿਤਾਂ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਕਾਂਗਰਸ ਸਰਕਾਰ ਨੂੰ ਖੇਤੀ ਟਿਊਬਵੈਲਾਂ ਉੱਤੇ ਬਿਜਲੀ  ਦੇ ਬਿਲ ਨਹੀਂ ਲਗਾਉਣ ਦੇਵੇਗੀ। ਉਹਨਾਂ ਕਿਹਾ ਕਿ ਅਸੀਂ ਇਸ ਵਾਸਤੇ ਜੀਅ-ਜਾਨ ਨਾਲ ਲੜਾਂਗੇ ਅਤੇ ਸਰਕਾਰ ਦੇ ਖੇਤੀਬਾੜੀ ਸੈਕਟਰ ਉੱਤੇ ਬਿਜਲੀ ਦੇ ਬਿਲ ਲਗਾਉਣ ਦੇ ਕੋਝੇ ਯਤਨਾਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।

ਇਸ ਤੋਂ ਪਹਿਲਾਂ ਸਵੇਰੇ ਇੱਕ ਲੱਖ ਪੰਜਾਬੀਆਂ ਦਾ ਇਕੱਠ  25 ਸੈਕਟਰ ਦੇ ਮੈਦਾਨ ਅਤੇ ਨੇੜਲੇ ਇਲਾਕਿਆਂ ਵਿਚ ਜਮ੍ਹਾਂ ਹੋ ਗਿਆ ਸੀ। ਜਿਸ ਦੌਰਾਨ ਅਕਾਲੀ ਵਰਕਰ 'ਕਿਸਾਨੀ ਕਰਜ਼ਾ ਮੁਆਫ ਕਰੋ' 'ਖੇਤ-ਮਜ਼ਦੂਰ ਦਾ ਕਰਜ਼ਾ ਮੁਆਫ ਕਰੋ' 'ਨਾ ਕਰਜ਼ਾ ਖਤਮ ਨਾ ਕੁਰਕੀ ਖ਼ਤਮ-ਕਾਂਗਰਸੀਆਂ ਦੀ ਖੁਸ਼ਕੀ ਖ਼ਤਮ' ਜਿਹੇ ਨਾਅਰੇ ਲਗਾਉਂਦੇ ਹੋਏ ਪਹਿਲਾ ਮੈਦਾਨ ਵਿਚ ਇੱਕਠੇ ਹੋਏ ਅਤੇ ਫਿਰ ਵਿਧਾਨ ਸਭਾ ਵੱਲ ਵਧੇ।ਇੱਥੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੇ ਆਪਣੀ ਜ਼ਿੰਦਗੀ ਵਿਚ ਇੰਨਾ ਵੱਡਾ ਇਕੱਠ ਪਹਿਲਾਂ ਕਦੇ ਨਹੀਂ ਵੇਖਿਆ। ਸਰਦਾਰ ਬਾਦਲ ਨੇ ਬੇਹੱਦ ਜਜ਼ਬਾਤੀ ਤਕਰੀਰ ਕਰਦਿਆਂ ਕਿਹਾ ਕਿ  ਉਹ ਪੰਜਾਬ ਦੇ ਹਿੱਤਾਂ ਲਈ ਕੋਈ ਵੀ ਕੁਰਬਾਨੀ ਕਰਨ ਨੂੰ ਤਿਆਰ ਹਨ। ਉਹ ਆਪਣੀ ਜਾਨ ਤਕ ਦੇ ਸਕਦੇ ਹਨ। ਉਹਨਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਨੇ ਲੋਕਾਂ ਨਾਲ ਅਜਿਹਾ ਵਿਸ਼ਵਾਸ਼ਘਾਤ ਕਰਨ ਵਾਲੀ ਸਰਕਾਰ ਪਹਿਲਾਂ ਕਦੇ ਨਹੀਂ ਵੇਖੀ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਸਰਕਾਰਾਂ ਨੇ ਕਰਜ਼ਾ ਮੁਆਫੀ ਸਕੀਮਾਂ ਲਾਗੂ ਕੀਤੀਆਂ ਹਨ। ਕਾਂਗਰਸ ਸਰਕਾਰ ਵੀ ਅਜਿਹਾ ਕਰ ਸਕਦੀ ਹੈ।  ਅਸੀਂ ਟਿਊਬਵੈਲਾਂ ਦੇ ਬਿਲ ਸੂਬੇ ਦੇ ਬਿਜਲੀ ਅਦਾਰੇ ਨੂੰ ਤਾਰ ਕੇ ਕਿਸਾਨਾਂ ਨੂੰ 60 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਸੀ।ਸਾਬਕਾ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਆਪਣੇ ਕਰਜ਼ੇ ਨਾ ਮੋੜਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤੁਹਾਨੂੰ ਦਸਤਖ਼ਤ ਕਰਕੇ ਹਲਫੀਆ ਬਿਆਨ ਦਿੱਤੇ ਹਨ ਕਿ ਉਹਨਾਂ ਤੁਹਾਡੇ ਕਰਜ਼ੇ ਚੁਕਾਏਗਾ। ਹੁਣ ਉਸ ਨੂੰ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ।ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਿਰਫ ਕਿਸਾਨਾਂ ਦਾ ਹੀ ਨਹੀਂ, ਸਗੋਂ ਦਲਿਤਾਂ ਦਾ ਵੀ ਸੋਸ਼ਣ ਕੀਤਾ ਹੈ। ਉਹਨਾਂ ਕਿਹਾ ਕਿ ਇੰਨੀ ਮਾੜੀ ਹਾਲਤ ਹੈ ਕਿ ਸਰਕਾਰੀ ਸਕੂਲਾਂ ਵਿਚ ਦੁਪਹਿਰ ਦਾ ਖਾਣਾ ਵੀ ਨਹੀਂ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ ਵੀ ਨਹੀਂ ਦਿੱਤੇ ਜਾ ਰਹੇ ਹਨ।ਇਸੇ ਦੌਰਾਨ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਦੇ ਸੀਨੀਅਰ ਆਗੂਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ, ਬਿਕਰਮ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸ਼ਰਨਜੀਤ ਸਿੰਘ ਢਿੱਲੋਂ, ਡਾਕਟਰ ਦਲਜੀਤ ਚੀਮਾ, ਅਨਿਲ ਜੋਸ਼ੀ, ਕੇਡੀ ਭੰਡਾਰੀ, ਐਨ ਕੇ ਸ਼ਰਮਾ, ਪਵਨ ਕੁਮਾਰ ਟੀਨੂ, ਮੰਤਰ ਬਰਾੜ, ਇਕਬਾਲ ਝੂੰਦਾਂ, ਬਲਦੇਵ ਖਾਰਾ, ਡਾਕਟਰ ਐਸਕੇ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਦਰਬਾਰਾ ਸਿੰਘ ਗੁਰੂ, ਹਰਿੰਦਰ ਚੰਦੂਮਾਜਰਾ, ਗੁਰਪ੍ਰਤਾਪ ਵਡਾਲਾ, ਪਰਮਬੰਸ ਰੋਮਾਣਾ ਅਤੇ ਜਗਦੀਪ ਨਕਈ ਨੂੰ ਵਿਧਾਨ ਸਭਾ ਵੱਲ ਮਾਰਚ ਕਰਦੇ ਸਮੇਂ ਚੰਡੀਗੜ੍ਹ ਪੁਲਿਸ ਨੇ ਗਿਰਫਤਾਰ ਕਰ ਲਿਆ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD