Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਬਜਟ ਕਿਸਾਨ-ਵਿਰੋਧੀ, ਦਲਿਤ-ਵਿਰੋਧੀ, ਨੌਜਵਾਨ-ਵਿਰੋਧੀ ਅਤੇ ਕਰਮਚਾਰੀ-ਵਿਰੋਧੀ ਹੈ : ਸੁਖਬੀਰ ਸਿੰਘ ਬਾਦਲ

ਪੇਸ਼ ਕਰਨ ਤੋਂ ਪਹਿਲਾਂ ਬਜਟ ਲੀਕ ਕਰਕੇ ਸਿੱਧੂ ਅਤੇ ਮਨਪ੍ਰੀਤ ਨੇ ਫੌਜਦਾਰੀ ਜੁਰਮ ਕੀਤਾ, ਦੋਵੇਂ ਮੰਤਰੀਆਂ ਵਿਰੁੱਧ ਵਿਸੇਸ਼ ਅਧਿਕਾਰ ਮਤਾ ਲਿਆਂਦਾ ਜਾਵੇਗਾ

Web Admin

Web Admin

5 Dariya News

ਚੰਡੀਗੜ੍ਹ , 24 Mar 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਨੂੰ 'ਕਿਸਾਨ-ਵਿਰੋਧੀ, ਦਲਿਤ-ਵਿਰੋਧੀ, ਨੌਜਵਾਨ-ਵਿਰੋਧੀ ਅਤੇ ਕਰਮਚਾਰੀ-ਵਿਰੋਧੀ' ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ 9000 ਕਰੋੜ ਰੁਪਏ ਦੇ ਸਰੋਤ ਜੁਟਾਉਣ ਦੇ ਅੰਕੜੇ ਸਪੱਸ਼ਟ ਕਰਦੇ ਹਨ ਕਿ ਸਰਕਾਰ 9 ਹਜ਼ਾਰ ਕਰੋੜ ਰੁਪਏ ਦੇ ਨਵੇਂ ਟੈਕਸ ਲਗਾ ਕੇ ਪੰਜਾਬੀਆਂ ਦਾ ਲੱਕ ਤੋੜ ਦੇਵੇਗੀ।ਸਰਦਾਰ ਬਾਦਲ ਨੇ ਕਿਹਾ ਕਿ ਇਹ ਬਜਟ ਅੰਕੜਿਆਂ ਦਾ ਹੇਰਫੇਰ ਕਰਕੇ ਕੀਤੀ ਇਕ ਬਹੁਤ ਵੱਡੀ ਧੋਖਾਧੜੀ ਹੈ। ਇਹ ਬਜਟ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬੌਧਿਕ ਦੀਵਾਲੀਏਪਣ ਦੀ ਦੱਸ ਪਾਉਂਦਾ ਹੈ, ਜਿਸ ਨੇ ਮਨਘੜਤ ਅਤੇ ਝੂਠੇ ਅੰਕੜੇ ਤਿਆਰ ਕੀਤੇ ਹਨ।ਸਰਦਾਰ ਬਾਦਲ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਬਜਟ ਤੋਂ ਬਾਅਦ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਦੋਵੇਂ ਆਗੂਆਂ ਨੇ ਕਿਹਾ ਕਿ ਬਜਟ ਅਨੁਮਾਨ ਅਤੇ ਤਨਖਾਹਾਂ ਦੇ ਬਿਲ ਸਪੱਸ਼ਟ ਕਰਦੇ ਹਨ ਕਿ ਸਰਕਾਰ ਦਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਇਰਾਦਾ ਜਾਂ ਯੋਜਨਾ ਨਹੀਂ ਹੈ। ਇਸ ਤਰ੍ਹਾਂ ਉਹਨਾਂ ਦੇ ਘਰ ਘਰ ਨੌਕਰੀ ਵਾਲੇ ਵਾਅਦੇ ਦਾ ਧੋਖਾ ਵੀ ਨੰਗਾ ਹੋ  ਗਿਆ ਹੈ। ਉਹਨਾਂ ਨੇ ਇਸ ਨਾਅਰੇ ਨੂੰ ਘਰ ਘਰ ਹਰਿਆਲੀ ਵਿਚ ਤਬਦੀਲ ਕਰਕੇ ਇਸ ਦਾ ਹੋਰ ਮਜ਼ਾਕ ਬਣਾ ਦਿੱਤਾ ਹੈ। ਪੰਜਾਬ ਦੇ ਨੌਜਵਾਨਾਂ ਨਾਲ ਇਸ ਤੋਂ ਵੱਡਾ ਮਜ਼ਾਕ ਹੋਰ ਕੀ ਹੋ ਸਕਦਾ ਹੈ? ਉਹਨਾਂ ਕਿਹਾ ਕਿ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਦਾ ਪ੍ਰਬੰਧ ਕਰਨ ਦੀ ਥਾਂ ਸਰਕਾਰ ਨੇ ਰੁਜ਼ਗਾਰ ਕੇਂਦਰਾਂ ਦੀ ਇੱਕ ਸਕੀਮ ਸ਼ੁਰੂ ਕਰ ਦਿੱਤੀ ਹੈ, ਜਿਸ ਉੱਤੇ ਸਰਕਾਰ ਵੱਲੋਂ 20 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਕੋਲ ਡੀਏ ਦੇਣ ਵਾਸਤੇ ਪੈਸੇ ਨਹੀਂ ਹਨ,ਪਰ ਫਿਰ ਵੀ ਖਜ਼ਾਨੇ ਉੱਤੇ ਇਹ ਵਾਧੂ ਬੋਝ ਪਾ ਰਹੇ ਹਨ। ਸਰਦਾਰ ਬਾਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਉੱਤੇ ਸਦਨ ਵਿਚ ਪੇਸ਼ ਕਰਨ ਤੋਂ ਪਹਿਲਾਂ ਬਜਟ ਨੂੰ ਲੀਕ ਕਰਨ ਦਾ ਦੋਸ਼ ਲਾਇਆ। ਉਹਨਾਂ ਕਿਹਾ ਕਿ ਇਹ ਇੱਕ ਫੋਜਦਾਰੀ ਅਪਰਾਧ ਅਤੇ ਸਦਨ ਦੀ ਮਰਿਆਦਾ ਦੀ ਉਲੰਘਣਾ ਹੈ। ਇਹਨਾਂ ਦੋਵੇਂ ਮੰਤਰੀਆਂ ਨੂੰ ਤੁਰੰਤ  ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਇਸ ਦੇਸ਼  ਦੇ ਇਤਿਹਾਸ ਵਿਚ ਇਹ ਪਹਿਲਾਂ ਕਦੇ ਨਹੀਂ ਵਾਪਰਿਆ ਕਿ ਬਜਟ ਨੂੰ ਸਦਨ ਵਿਚ ਪੇਸ਼ ਕਰਨ ਤੋਂ ਪਹਿਲਾਂ ਲੀਕ ਕੀਤਾ ਗਿਆ ਹੋਵੇ।ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਵੱਲੋਂ ਇਹਨਾਂ ਦੋਵੇਂ ਮੰਤਰੀਆਂ ਖ਼ਿਲਾਫ ਵਿਸ਼ੇਸ਼-ਅਧਿਕਾਰ ਮਤਾ ਲਿਆਂਦਾ ਜਾਵੇਗਾ। 

ਉਹਨਾਂ ਕਿਹਾ ਕਿ ਇਹਨਾਂ ਦੋਵੇਂ ਮੰਤਰੀਆਂ ਖ਼ਿਲਾਫ ਉਹਨਾਂ ਦੇ ਫੌਜਦਾਰੀ ਅਪਰਾਧ ਵਾਸਤੇ ਕਾਰਵਾਈ ਕਰਨ ਲਈ ਕਾਨੂੰਨੀ ਪਹਿਲੂਆਂ ਨੂੰ ਵਿਚਾਰਿਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਅਣਜਾਣੇ ਵਿਚ ਹੀ ਸਰਕਾਰ ਨੇ ਆਪਣੇ ਪਿਛਲੇ ਸਾਲ ਦੀ ਮਾੜੀ ਕਾਰਗੁਜ਼ਾਰੀ ਅਤੇ ਵਿਸ਼ਵਾਸ਼ਘਾਤ ਵਾਲੇ ਕਾਲੇ ਕਾਰਨਾਮਿਆਂ ਉੱਤੇ ਵਾਈਟ ਪੇਪਰ ਜਾਰੀ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਬਜਟ ਇਸ ਸਰਕਾਰ ਵੱਲੋਂ ਪੰਜਾਬੀ ਸਮਾਜ ਦੇ ਹਰ ਵਰਗ ਖਾਸ ਕਰਕੇ ਕਿਸਾਨਾਂ, ਖੇਤ ਮਜ਼ਦੂਰਾਂ, ਦਲਿਤਾਂ, ਨੌਜਵਾਨਾਂ, ਕਰਮਚਾਰੀਆਂ, ਔਰਤਾਂ ਅਤੇ ਸੀਨੀਅਰ ਨਾਗਰਿਕਾਂ ਨਾਲ ਕੀਤੇ ਵਿਸ਼ਵਾਸ਼ਘਾਤ ਦਾ ਇੱਕ ਲਿਖਤੀ ਸਬੂਤ ਹੈ।ਇਹ ਬਜਟ ਇਸ ਗੱਲ ਨੂੰ ਤਸਦੀਕ ਕਰਦਾ ਹੈ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਇਸ ਨੇ ਕਿਸਾਨਾਂ ਦੀ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ-ਮੁਆਫੀ ਦੇ ਵਾਅਦੇ ਤੋਂ ਮੁਕਰ ਉਹਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਸਰਕਾਰ ਸ਼ਰੇਆਮ ਕਿਸਾਨਾਂ ਪ੍ਰਤੀ ਆਪਣੇ ਪ੍ਰਤੀਬੱਧਤਾ ਬਾਰੇ ਝੂਠ ਬੋਲਦੀ ਹੈ ਅਤੇ ਕਰਜ਼ਾ ਮੁਆਫੀ ਉੱਤੇ ਇਸ ਨੇ ਉਹਨਾਂ ਦੀ ਹੀ ਪਿੱਠ ਉੱਤੇ ਵਾਰ ਕੀਤਾ ਹੈ। ਇਸ ਨੇ ਬਜਟ ਵਿਚ ਹਰੀ ਕ੍ਰਾਂਤੀ ਦੀ ਮਾਂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੱਦਦ ਲਈ ਵੀ ਕੋਈ ਰਾਸ਼ੀ ਰਾਂਖਵੀ ਨਹੀਂ ਰੱਖੀ ਹੈ।ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਨੂੰ ਵੀ ਧੋਖਾ ਦਿੱਤਾ ਹੈ, ਕਿਉਂਕਿ ਬਜਟ ਵਿਚ ਤਨਖਾਹ ਕਮਿਸ਼ਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ। ਸਰਕਾਰ ਨੇ ਕਰਮਚਾਰੀਆਂ ਨੂੰ ਡੀਏ ਦੇਣ ਦੇ ਮਾਮਲੇ ਉੱਤੇ ਵੀ ਚੁੱਪ ਧਾਰੀ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਦਾਅਵਾ ਕਰਦੀ ਹੈ ਕਿ ਇਹ ਨਵੇਂ ਟੈਕਸ ਨਹੀਂ ਲਾਵੇਗੀ ਅਤੇ ਫਿਰ ਇਹ 9000 ਕਰੋੜ ਰੁਪਏ ਦੇ ਵਾਧੂ ਸਰੋਤ ਜੁਟਾਉਣ ਦੀ ਗੱਲ ਕਰਦੀ ਹੈ। ਇਸ ਤੋਂ ਸਾਫ ਸਬੂਤ ਮਿਲਦਾ ਹੈ ਕਿ ਇਹ ਬਾਅਦ ਵਿਚ ਪੰਜਾਬੀਆਂ ਉੱਤੇ ਟੈਕਸਾਂ ਦਾ ਬੋਝ ਪਾਏਗੀ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਜਟ ਆਪਾਵਿਰੋਧੀ ਗੱਲਾਂ ਨਾਲ ਭਰਿਆ ਹੈ। ਇਸ ਬਜਟ ਵਿਚ ਕੀਤੇ ਗਏ ਵਾਅਦਿਆਂ ਅਤੇ ਸਰਕਾਰ ਵੱਲੋਂ ਦੱਸੇ ਆਮਦਨ ਦੇ ਸਰੋਤਾਂ ਵਿਚਕਾਰ ਕਾਫੀ ਵੱਡਾ ਫਾਸਲਾ ਹੈ। ਮਿਸਾਲ ਵਜੋਂ ਸਰਕਾਰ ਨੇ ਆਮਦਨ ਦੇ ਅੰਕੜਿਆਂ ਨੂੰ ਘੱਟੋ ਘੱਟ 9 ਹਜ਼ਾਰ ਕਰੋੜ ਰੁਪਏ ਵਧਾ ਕੇ ਦੱਸਿਆ ਹੈ।ਇਸੇ ਤਰ੍ਹਾਂ ਸਰਕਾਰ ਨੇ ਤਨਖਾਹਾਂ,ਪੈਨਸ਼ਨਾਂ ਅਤੇ ਸੇਵਾ-ਮੁਕਤੀ ਦੇ ਲਾਭਾਂ ਬਾਰੇ ਆਪਣੇ ਖਰਚਿਆਂ ਨੂੰ ਘਟਾ ਕੇ ਵਿਖਾਇਆ ਹੈ। ਇਹ ਬਜਟ ਸਰਕਾਰ ਵੱਲੋਂ ਕਰਮਚਾਰੀਆਂ ਨਾਲ ਕੀਤੇ ਧੋਖੇ ਨੂੰ ਵੀ ਲਿਖ਼ਤੀ ਰੂਪ ਵਿਚ ਪੇਸ਼ ਕਰਦਾ ਹੈ, ਕਿਉਂਕਿ ਸਰਕਾਰ ਨੇ ਤਨਖਾਹ ਕਮਿਸ਼ਨ ਬਾਰੇ ਕੋਈ ਵੀ ਵਚਨਬੱਧਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ 10 ਫੀਸਦੀ ਵਾਧਾ ਕਰਨ ਤੋਂ ਵੀ ਮੁਕਰ ਗਈ ਹੈ, ਜਿਸ ਵਾਸਤੇ ਇਸ ਨੂੰ 2500 ਕਰੋੜ ਰੁਪਏ ਦੀ ਲੋੜ ਹੈ, ਪਰ ਇਸ ਵਾਸਤੇ ਬਜਟ ਵਿਚ ਸਿਰਫ 750 ਕਰੋੜ ਰੁਪਏ ਹੀ ਰੱਖੇ ਗਏ ਹਨ। ਇਸ ਤਰ੍ਹਾਂ ਇੱਕ ਮਾਮਲੇ ਵਿਚ ਹੀ 1750 ਕਰੋੜ ਰੁਪਏ ਦਾ ਵੱਡਾ ਪਾੜਾ ਹੈ। ਬਜਟ ਵਿਚ ਅਜਿਹੇ ਪਾੜਿਆਂ ਦੀ ਰਾਸ਼ੀ 5500 ਕਰੋੜ ਰੁਪਏ ਦੇ ਨੇੜੇ ਜਾ ਢੁੱਕਦੀ ਹੈ।ਸਰਕਾਰ ਦੇ ਦਲਿਤ-ਵਿਰੋਧੀ ਹੋਣ ਦਾ ਸਬੂਤ ਇਸ  ਝੂਠ ਵਿਚੋਂ ਮਿਲਦਾ ਹੈ ਕਿ ਇਸ ਨੇ ਸਵਰਗੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਮਾਧੀ ਲਈ 2 ਕਰੋੜ ਰੁਪਏ ਰਾਂਖਵੇ ਰੱਖੇ ਹਨ ਜਦਕਿ  ਖੁਰਾਲਗੜ੍ਹ (ਹੁਸ਼ਿਆਰਪੁਰ) ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੀ ਯਾਦਗਾਰਲ ਲਈ ਇੱਕ ਪੈਸਾ ਵੀ ਰਾਂਖਵਾ ਨਹੀਂ ਰੱਖਿਆ ਹੈ। ਦੂਜੇ ਪਾਸੇ ਅਕਾਲੀ-ਭਾਜਪਾ ਸਰਕਾਰ ਨੇ ਇਸ ਯਾਦਗਾਰ ਉੱਤੇ 100 ਕਰੋੜ ਰੁਪਏ ਖਰਚ ਕੀਤੇ ਸਨ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD