Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦੇ ਮਾਮਲੇ 'ਚ ਮਾਨਸਾ ਜੇਲ੍ਹ ਸੁਪਰਡੰਟ ਰੰਧਾਵਾ ਗ੍ਰਿਫਤਾਰ

ਚੌਥੇ ਭਗੌੜਾ ਦੋਸ਼ੀ ਡਿਪਟੀ ਜੇਲ੍ਹਰ ਗੁਰਜੀਤ ਸਿੰਘ ਬਰਾੜ ਦੀ ਭਾਲ ਜਾਰੀ

Web Admin

Web Admin

5 Dariya News

ਚੰਡੀਗੜ੍ਹ , 17 May 2018

ਪੰਜਾਬ ਵਿਜੀਲੈਂਸ ਬਿਓਰੋ ਨੇ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਮਿਲੀ ਭੁਗਤ ਪਾਏ ਜਾਣ ਤੇ ਅੱਜ ਸੁਪਰਡੈਂਟ ਜਿਲ੍ਹਾ ਜੇਲ੍ਹ ਮਾਨਸਾ ਦਵਿੰਦਰ ਸਿੰਘ ਰੰਧਾਵਾ ਨੂੰ ਜੇਲ ਤੋਂ ਹੀ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਰਿਸ਼ਵਤਖੋਰੀ ਦੇ ਕੇਸ ਵਿੱਚ ਵਿਜੀਲੈਂਸ ਵੱਲੋਂ ਜਿਲ੍ਹਾ ਜੇਲ ਮਾਨਸਾ ਵਿਖੇ ਤਾਇਨਾਤ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ, ਕੰਨਟੀਨ ਇੰਚਾਰਜ ਅਤੇ ਕੈਦੀ ਪਵਨ ਕੁਮਾਰ ਨੂੰ 50,000 ਰੁਪਏ ਦੀ ਰਿਸ਼ਵਤ ਅਤੇ 86,200 ਰੁਪਏ ਦੇ ਰਿਸ਼ਵਤੀ ਚੈਕ ਸਮੇਤ ਦਸੰਬਰ 2017 ਵਿੱਚ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਮੁਕੱਦਮੇਂ ਵਿੱਚ ਚੌਥਾ ਦੋਸ਼ੀ ਡਿਪਟੀ ਸੁਪਰਡੈਂਟ ਜੇਲ ਗੁਰਜੀਤ ਸਿੰਘ ਬਰਾੜ ਹਾਲੇ ਭਗੌੜਾ ਹੈ ਜਿਸ ਦੀ ਵਿਜੀਲੈਂਸ ਵੱਲੋਂ ਭਾਲ ਜਾਰੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਉਪਰੰਤ ਇਹ ਪਾਇਆ ਗਿਆ ਕਿ ਜਿਲ੍ਹਾ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਮਨ-ਮਰਜੀ ਦੇ ਸਾਥੀਆਂ ਨਾਲ ਸੈੱਲਾਂ/ਬੈਰਕਾਂ ਵਿੱਚ ਰੱਖੇ ਜਾਣ, ਜੇਲ੍ਹ ਅੰਦਰ ਮੋਬਾਇਲ ਰੱਖਣ, ਬੈਰਕਾਂ ਵਿੱਚ ਹੀਟਰ/ਗੱਦੇ ਦੀ ਸਹੂਲਤ ਦੇਣ, ਜੇਲ੍ਹ ਅੰਦਰ ਨਸ਼ਿਆਂ ਦੀ ਵਰਤੋਂ ਦੀ ਛੋਟ ਦੇਣ ਅਤੇ ਜੇਲ੍ਹ ਡਿਊਟੀ ਵਿੱਚ ਬਿਨ੍ਹਾਂ ਲਿਖੇ ਮੁਲਾਕਾਤਾਂ ਕਰਵਾਏ ਜਾਣ ਆਦਿ ਦੀਆਂ ਸਹੂਲਤਾਂ ਦੇਣ ਅਤੇ ਮਨਮਰਜੀ ਦੀ ਮਸ਼ੱਕਤ 'ਤੇ ਲਗਾਉਣ ਸਮੇਤ ਵੱਖ-ਵੱਖ ਕਿਸਮ ਦੀਆਂ ਸਹੂਲਤਾਂ ਬਦਲੇ ਪ੍ਰਤੀ ਸੈੱਲ/ਬੈਰਕ 10 ਹਜਾਰ ਰੁਪਏ ਤੋਂ 25 ਹਜਾਰ ਰੁਪਏ ਤੱਕ ਦੀ ਰਿਸ਼ਵਤ ਪ੍ਰਤੀ ਮਹੀਨਾ ਲਈ ਜਾਂਦੀ ਸੀ। ਉਨਾਂ ਦੱਸਿਆ ਕਿ ਦੋਸ਼ੀਆਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਰਿਸ਼ਵਤ ਦਾ ਹਿਸਾਬ-ਕਿਤਾਬ ਡਿਪਟੀ ਸੁਪਰਡੈਂਟ ਜੇਲ੍ਹ ਗੁਰਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਜੇਲ੍ਹ ਕੰਨਟੀਨ ਦੇ ਇੰਚਾਰਜ ਵਜੋਂ ਕੰਮ ਕਰਦੇ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ ਅਤੇ ਕੰਨਟੀਨ ਵਿੱਚ ਮੁਸ਼ੱਕਤ ਵਜੋਂ ਕੰਮ ਕਰਦੇ ਕੈਦੀ ਪਵਨ ਕੁਮਾਰ ਰਾਹੀਂ ਰੱਖਿਆ ਜਾਂਦਾ ਸੀ। 

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀ ਤਫਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਜੇਲ੍ਹ ਕੰਨਟੀਨ ਤੋਂ ਹਿਸਾਬ-ਕਿਤਾਬ ਵਾਲੇ 2 ਆਰਜੀ ਰਜਿਸਟਰਾਂ ਬਰਾਮਦ ਹੋਏ ਹਨ ਜਿਨਾਂ ਵਿੱਚ ਕੈਦੀਆਂ ਤੋਂ ਪ੍ਰਤੀ ਸੈਲ/ਬੈਰਕ 15 ਹਜਾਰ ਤੋਂ 25 ਹਜਾਰ ਰੁਪਏ ਲਈ ਜਾਂਦੀ ਰਿਸਵਤ ਦਾ ਹਿਸਾਬ-ਕਿਤਾਬ ਦਰਜ ਹੈ। ਇਨ੍ਹਾਂ ਰਜਿਸਟਰਾਂ ਵਿੱਚ ਜਿਆਦਾਤਰ ਲਿਖਤ ਕੈਦੀ ਪਵਨ ਕੁਮਾਰ ਦੀ ਹੈ। ਕੈਦੀ ਪਵਨ ਕੁਮਾਰ ਵੱਲੋ ਪੁੱਛਗਿੱਛ ਵਿੱਚ ਕੀਤੇ ਖੁਲਾਸੇ ਅਨੁਸਾਰ ਉਸ ਵੱਲੋਂ ਅੱਗੋ ਇਹ ਰਕਮ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਨੂੰ ਦਿੱਤੀ ਜਾਂਦੀ ਸੀ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਟਰੈਪ ਸਮੇਂ ਦੋਸ਼ੀ ਕੈਦੀ ਪਵਨ ਕੁਮਾਰ, ਜ਼ੋ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ ਨਾਲ ਜੇਲ੍ਹ ਹਦੂਦ ਤੋਂ ਬਾਹਰ ਰਿਸ਼ਵਤ ਦੀ ਰਕਮ ਅਤੇ ਰਿਸ਼ਵਤੀ ਚੈੱਕ ਹਾਸਲ ਕਰਨ ਲਈ ਆਇਆ ਸੀ, ਉਸ ਪਾਸੋਂ ਬਰਾਮਦ ਹੋਏ ਮੋਬਾਈਲ ਦੀ ਕਾਲ ਡਿਟੇਲ ਅਤੇ ਤਫਤੀਸ਼ ਦੌਰਾਨ ਪਤਾ ਲੱਗਾ ਸੀ ਕਿ ਇਹ ਮੋਬਾਈਲ ਲਗਾਤਾਰ ਜੇਲ੍ਹ ਵਿੱਚ ਵਰਤਿਆ ਜਾ ਰਿਹਾ ਸੀ ਅਤੇ ਇਸ ਕੈਦੀ ਦੇ ਰਿਸ਼ਵਤ ਲੈਣ ਲਈ ਜੇਲ੍ਹ ਤੋਂ ਬਾਹਰ ਆਉਣ ਤੋਂ ਤੁਰੰਤ ਪਹਿਲਾਂ ਦਵਿੰਦਰ ਸਿੰਘ ਰੰਧਾਵਾ ਸੁਪਰਡੈਂਟ ਜਿਲ੍ਹਾ ਜੇਲ੍ਹ ਮਾਨਸਾ ਦੇ ਮੋਬਾਇਲ 'ਤੇ ਵੀ ਗੱਲਬਾਤ ਹੋਈ ਸੀ ਜਿਸ ਕਰਕੇ ਸੁਪਰਡੈਂਟ ਵੱਲੋਂ ਦਰਬਾਨ ਨੂੰ ਦਿੱਤੇ ਹੁਕਮ ਅਨੁਸਾਰ ਹੀ ਉਹ ਜੇਲ ਤੋਂ ਬਾਹਰ ਆਇਆ ਸੀ।ਬੁਲਾਰੇ ਅਨੁਸਾਰ ਇਸ ਕੇਸ ਵਿੱਚ ਚੌਥੇ ਭਗੌੜੇ ਦੋਸ਼ੀ ਨੂੰ ਵੀ ਜਲਦ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਟੀਮਾਂ ਸਰਗਰਮ ਹਨ ਅਤੇ ਉਸ ਨੂੰ ਵੀ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD