Saturday, 20 April 2024

 

 

ਖ਼ਾਸ ਖਬਰਾਂ ਪੰਜਾਬ ਨੂੰ ਭਾਜਪਾ ਦੇ ਜ਼ੁਲਮ ਵਿਰੁੱਧ ਇੱਕਜੁੱਟ ਹੋਣਾ ਪਵੇਗਾ: ਰਾਜਾ ਵੜਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਜੀਤ ਔਜਲਾ ਨੇ ਗੁਰਦੁਆਰਾ ਬਾਬਾ ਛੱਜੋ ਜੀ ਵਿਖੇ ਨਤਮਸਤਕ ਹੋ ਕੇ ਕੀਤਾ ਆਪਣੀ ਚੋਣ ਮੁਹਿੰਮ ਦਾ ਆਰੰਭ ਸਰਕਾਰ ਨਿੱਜੀ ਲਾਭ ਲਈ ਕਣਕ ਦੀ ਬਰਬਾਦੀ ਕਰ ਰਹੀ ਹੈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾਣਾ ਮੰਡੀ ਦਾ ਦੌਰਾ-ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਐਲਪੀਯੂ ਦੇ ਸਕੂਲ ਆਫ ਲਿਬਰਲ ਐਂਡ ਕ੍ਰਿਏਟਿਵ ਆਰਟਸ ਨੇ ‘ਵਨ ਇੰਡੀਆ-2024’ ਦੀ ਚੈਂਪੀਅਨਸ਼ਿਪ ਟਰਾਫੀ ਜਿੱਤੀ ਸਿਹਤ ਮੰਤਰੀ ਪੰਜਾਬ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਉਦਘਾਟਨ ਕੀਤਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ.ਕੇ. ਸ਼ਰਮਾ ਅਪਲਾਈਡ ਸਾਇੰਸਜ਼ ਵਿਭਾਗ ਸੀਜੀਸੀ ਲਾਂਡਰਾਂ ਵੱਲੋਂ ਵਰਕਸ਼ਾਪ ਦਾ ਆਯੋਜਨ ਪ੍ਰੀਤ ਕਲੋਨੀ ਰੂਪਨਗਰ ਵਿਖੇ ਇਮਾਰਤ ਡਿੱਗਣ ਸੰਬੰਧੀ ਬਚਾਅ ਓਪਰੇਸ਼ਨ ਹੋਇਆ ਪੂਰਾ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ"

 

ਅੰਨੇ ਕਤਲ ਕੇਸ ਦੀ ਪੁਲਿਸ ਨੇ ਸੁਲਝਾਈ ਗੁੱਥੀ, ਮ੍ਰਿਤਕਾ ਦਾ ਪਤੀ ਹੀ ਨਿਕਲਿਆ ਕਤਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 18 May 2018

ਪਿੰਡ ਮਟੌਰ ਦੇ ਮਕਾਨ ਨੰ.63 ਸੈਕਟਰ-70 ਗਰਾਉਂਡ ਫਲੌਰ ਵਿੱਚ ਰੂਪਾ ਦੇਵੀ ਦੀ ਲਾਸ਼ ਬ੍ਰਾਮਦ ਹੋਈ ਸੀ ਜੋ ਕਿ ਅੰਨਾ ਕਤਲ ਸੀ। ਇਸ ਅੰਨੇ ਕਤਲ ਕੇਸ ਸਬੰਧੀ ਮੁਕੱਦਮਾ ਨੰ.88 ਮਿਤੀ 05-05-18 ਅ/ਧ 302 ਆਈ.ਪੀ.ਸੀ ਥਾਣਾ ਮਟੋਰ ਨਾ-ਮਲੂਮ ਦੋਸ਼ੀ ਦੇ ਦਰਜ ਰਜਿਸਟਰ ਹੋਇਆ ਸੀ। ਇਸ ਕਤਲ ਅੰਨੇ ਕੇਸ ਨੂੰ ਟ੍ਰੇਸ ਕਰਨ ਲਈ ਜਿਲ੍ਹਾ ਪੁਲਿਸ ਮੁੱਖੀ ਸ੍ਰੀ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਅਨੁਸਾਰ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਅਤੇ ਐਸ.ਆਈ ਰਜੀਵ ਕੁਮਾਰ ਮੁੱਖ ਅਫਸਰ ਥਾਣਾ ਮਟੋਰ ਦੀ ਸਾਂਝੀ ਟੀਮ ਵੱਲੋਂ ਵੱਖ-ਵੱਖ ਥਿਉਰੀਆਂ ਪਰ ਤਫਤੀਸ਼ ਕਰਦਿਆਂ ਅਤੇ ਵਾਰਦਾਤ ਦੇ ਮੌਕਾ ਵਕੂਆ ਤੋ ਮਿਲੇ ਸਬੂਤਾ ਮੁਤਾਬਿਕ ਕੜੀ ਨਾਲ ਕੜੀ ਜੋੜਦਿਆਂ ਉਕਤ ਕਤਲ ਕੇਸ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਰਮੇਸ਼ ਯਾਦਵ ਪੁੱਤਰ ਮਹਿੰਦਰ ਯਾਦਵ ਵਾਸੀ ਪਿੰਡ ਅਤੇ ਡਾਕਖਾਨਾ ਕੁਮਾਰਖੰਡ ਜ਼ਿਲ੍ਹਾ ਮਧੇਪੁਰਾ (ਬਿਹਾਰ) ਹਾਲ ਵਾਸੀ ਮਕਾਨ ਨੰ. 63 ਸੈਕਟਰ-70 ਮਟੋਰ ਉਮਰ ਕਰੀਬ 32 ਸਾਲ ਨੂੰ ਗ੍ਰਿਫਤਾਰ ਕਰਕੇ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਕਪਤਾਨ ਪੁਲਿਸ (ਜਾਂਚ) ਸ੍ਰੀ ਹਰਬੀਰ ਸਿੰਘ ਅਟਵਾਲ ਅਤੇ ਉਪ ਕਪਤਾਨ ਪੁਲਿਸ (ਜਾਂਚ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਰਮੇਸ਼ ਯਾਦਵ ਪਾਸੋਂ ਡੂੰਘਾਈ ਨਾਲ ਤਫਤੀਸ਼ ਕਰਨ ਤੋ ਪਤਾ ਲੱਗਾ ਹੈ ਕਿ ਉਸਦੀ ਘਰਵਾਲੀ ਰੂਪਾ ਦੇਵੀ ਕਰੀਬ 01 ਸਾਲ 6 ਮਹੀਨੇ ਤੋਂ ਘਰੋਂ ਕਿਸੇ ਹੋਰ ਵਿਅਕਤੀ ਨਾਲ ਭੱਜੀ ਹੋਈ ਸੀ, ਜਿਸਦੇ ਹੋਰ ਤਿੰਨ ਬੱਚੇ ਵੀ ਸਨ। ਦੋਸ਼ੀ ਰਮੇਸ਼ ਯਾਦਵ ਨੇ ਰੂਪਾ ਦਾ ਚਾਲ-ਚਲਣ ਠੀਕ ਨਾ ਹੋਣ ਕਾਰਨ ਮਿਤੀ 02-05-18 ਰਾਤ ਵਕਤ ਕਰੀਬ 8:15 ਵੱਜੇ ਰੂਪਾ ਦੇਵੀ ਦਾ ਕਤਲ ਕਰ ਦਿੱਤਾ ਸੀ। ਦੋਸ਼ੀ ਰਮੇਸ਼ ਯਾਦਵ ਵਾਰਦਾਤ ਕਰਨ ਉਪਰੰਤ ਫਰਾਰ ਚਲਿਆ ਆ ਰਿਹਾ ਸੀ। ਤਫਤੀਸ਼ ਦੌਰਾਨ ਦੋਸ਼ੀ ਨੇ ਇਸ ਕਤਲ ਬਾਰੇ ਮੰਨਿਆ ਹੈ ਕਿ ਉਸ ਨੇ ਆਪਣੀ ਘਰਵਾਲੀ ਰੂਪਾ ਦੇਵੀ ਦਾ ਕਤਲ ਉਸਦਾ ਗਲਾ ਘੁੱਟ ਕੇ ਉਸ ਦੇ ਹੱਥ ਚੁੰਨੀ ਨਾਲ ਬੰਨ ਕੇ ਕੀਤਾ ਸੀ। ਦੋਸ਼ੀ ਪਾਸੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD