Saturday, 27 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਸਿੱਧਵਾਂ ਨਹਿਰ ਨੂੰ 'ਸੈਰ ਸਪਾਟਾ' ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ- ਭਾਰਤ ਭੂਸ਼ਣ ਆਸ਼ੂ

ਸ਼ਹਿਰ ਦਾ ਸਰਬਪੱਖੀ ਵਿਕਾਸ ਅਤੇ ਸੁੰਦਰਤਾ ਪ੍ਰਮੁੱਖ ਤਰਜੀਹ- ਰਵਨੀਤ ਸਿੰਘ ਬਿੱਟੂ

Web Admin

Web Admin

5 Dariya News

ਲੁਧਿਆਣਾ , 19 May 2018

ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ  ਭਾਰਤ ਭੂਸ਼ਣ ਆਸ਼ੂ ਨੇ ਸ਼ਹਿਰ ਦੀ 'ਸਾਹ ਰਗ' (ਲਾਈਫ਼ ਲਾਈਨ) ਵਜੋਂ ਜਾਣੀ ਜਾਂਦੀ ਸਿੱਧਵਾਂ ਨਹਿਰ ਨੂੰ 'ਸੈਰ ਸਪਾਟਾ' ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਸ਼ਹਿਰ ਵਾਸੀਆਂ ਦੇ ਸੁਝਾਅ ਲੈਣ ਲਈ  ਆਸ਼ੂ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸਥਾਨਕ ਕੋਚਰ ਮਾਰਕੀਟ ਵਿਖੇ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ (ਐੱਨ. ਜੀ. ਓਜ਼) ਨਾਲ ਮੀਟਿੰਗ ਕੀਤੀ ਅਤੇ ਇਸ ਲਈ ਬਕਾਇਦਾ ਪ੍ਰੋਜੈਕਟ ਤਿਆਰ ਕਰਨ ਦਾ ਫੈਸਲਾ ਹੋਇਆ। ਇਸ ਪ੍ਰੋਜੈਕਟ ਨੂੰ ਮੁਕੰਮਲ ਹੋਣ ਤੱਕ ਲਗਾਤਾਰ ਰਿਵਿਊ ਕੀਤਾ ਜਾਇਆ ਕਰੇਗਾ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਸ਼ਹਿਰ ਦੇ ਸਰਬਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਪ੍ਰਦੂਸ਼ਣ ਦੇ ਮਾਰ ਝੱਲ ਰਹੇ ਸ਼ਹਿਰ ਲੁਧਿਆਣਾ ਦੇ ਲੋਕਾਂ ਲਈ ਸਿੱਧਵਾਂ ਨਹਿਰ ਲਾਈਫ਼ਲਾਈਨ ਦਾ ਕੰਮ ਕਰਦੀ ਹੈ, ਜਿਸ ਨੂੰ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਲੋਕ ਇਸ ਸਥਾਨ 'ਤੇ ਆ ਕੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਹੋ ਸਕਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਹਿਰ ਦੀ ਕਾਇਆ ਕਲਪ ਕਰਨ ਲਈ ਆਪਣੇ ਕੀਮਤੀ ਸੁਝਾਅ ਨਗਰ ਨਿਗਮ ਜਾਂ ਜ਼ਿਲ੍ਹਾ ਪ੍ਰਸਾਸ਼ਨ ਜਾਂ ਉਨ੍ਹਾਂ (ਆਸ਼ੂ ਅਤੇ ਬਿੱਟੂ) ਤੱਕ ਪਹੁੰਚਾ ਸਕਦੇ ਹਨ। ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਮੁੱਢਲੇ ਗੇੜ ਦੌਰਾਨ ਨਹਿਰ ਦੇ ਬਾਹਰੀ ਹਿੱਸਿਆਂ ਦੀ ਸਫਾਈ ਕਰਵਾ ਕੇ ਉਥੇ ਭਾਂਤ-ਭਾਂਤ ਦੇ ਪੌਦੇ ਅਤੇ ਘਾਹ ਲਗਾਏ ਜਾਣਗੇ। ਲੈਂਡਸਕੇਪਿੰਗ ਨਾਲ ਇਸ ਦੀ ਸੁੰਦਰਤਾ ਵਿੱਚ ਵਾਧਾ ਕੀਤਾ ਜਾਵੇਗਾ। ਲੋਕਾਂ ਦੇ ਮਨੋਰੰਜਨ ਲਈ ਇਥੇ ਬੋਟਿੰਗ (ਕਿਸ਼ਤੀਬਾਜ਼ੀ), ਵਾਟਰ ਗੇਮਜ਼ (ਪਾਣੀ ਵਿੱਚ ਖੇਡੀਆਂ ਜਾਣ ਵਾਲੀਆਂ ਖੇਡਾਂ) ਅਤੇ ਫਲੋਟਿੰਗ ਰੈਸਟੋਰੈਂਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਐੱਲ. ਈ. ਡੀ. ਲਾਈਟਾਂ ਇਸ ਦੀ ਸੁੰਦਰਤਾ ਨੂੰ ਹੋਰ ਵਧਾਉਣਗੀਆਂ ਅਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨਗੀਆਂ। 

ਉਨ੍ਹਾਂ ਕਿਹਾ ਕਿ ਇਸ ਨਹਿਰ ਵਿੱਚ ਕੂੜਾ ਕਰਕਟ ਅਤੇ ਧਾਰਮਿਕ ਆਸਥਾ ਤਹਿਤ ਸੁੱਟੀ ਜਾਣ ਵਾਲੀ ਪੂਜਾ ਸਮੱਗਰੀ ਨੂੰ ਰੋਕਣ ਲਈ ਨਹਿਰ ਦੇ ਕਿਨਾਰਿਆਂ 'ਤੇ ਲੋਹੇ ਦੀਆਂ ਜਾਲੀਆਂ ਲਗਾਈਆਂ ਜਾਣਗੀਆਂ। ਇਸ ਦਿਸ਼ਾ ਵਿੱਚ ਪਿਛਲੇ ਦਿਨਾਂ ਦੌਰਾਨ ਪੁਜਾਰੀਆਂ ਨੂੰ ਮੀਟਿੰਗ ਦੌਰਾਨ ਜਾਗਰੂਕ ਵੀ ਕੀਤਾ ਗਿਆ ਸੀ। ਪੂਜਾ ਸਮੱਗਰੀ ਅਤੇ ਛੱਠ ਪੂਜਾ ਵਰਗੇ ਮੌਕਿਆਂ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖ ਕੇ ਨਹਿਰ ਦੇ ਵੱਖ-ਵੱਖ ਭਾਗਾਂ ਵਿੱਚ ਵਿਸ਼ੇਸ਼ 'ਘਾਟ' ਬਣਾਏ ਜਾਣਗੇ, ਜੋ ਕਿ ਫ਼ਿਲਟਰ ਦੀ ਸਹੂਲਤ ਵਾਲੇ ਹੋਣਗੇ। ਇਥੇ ਜਦੋਂ ਲੋਕ ਪੂਜਾ ਕਰਨਗੇ ਤਾਂ ਪੂਜਾ ਦਾ ਸਮਾਨ ਸਾਰੇ ਪਾਣੀ ਵਿੱਚ ਨਾ ਮਿਲਕੇ ਇੱਕ ਜਗ੍ਹਾ ਇਕੱਠਾ ਹੋ ਜਾਇਆ ਕਰੇਗਾ। ਪੱਖੋਵਾਲ ਸੜਕ ਸਥਿਤ ਮੱਛੀ ਬਾਜ਼ਾਰ ਅਤੇ ਸਬਜੀ ਮੰਡੀ ਦਾ ਕੂੜਾ ਵੀ ਇਸ ਨਹਿਰ ਵਿੱਚ ਪੈਣ ਤੋਂ ਰੋਕਿਆ ਜਾਵੇਗਾ। ਨਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਿਸ਼ੇਸ਼ ਐਕਟ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ਹਿਰ ਲੁਧਿਆਣਾ ਦਾ ਸਰਬਪੱਖੀ ਵਿਕਾਸ ਅਤੇ ਸੁੰਦਰਤਾ ਨੂੰ ਹਮੇਸ਼ਾਂ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਰਹੇਗੀ। ਉਨ੍ਹਾਂ ਦੱਸਿਆ ਪਿਛਲੀ ਸਰਕਾਰ ਦੌਰਾਨ ਵਿਕਾਸ ਪੱਖੋਂ ਕਾਫੀ ਪਿੱਛੇ ਚਲੇ ਗਏ ਸ਼ਹਿਰ ਨੂੰ ਹੁਣ ਸਹੀ ਮਾਅਨਿਆਂ ਵਿੱਚ ਸਮਾਰਟ ਸਿਟੀ ਵਜੋਂ ਵਿਕਸਤ ਕੀਤਾ ਜਾਵੇਗਾ। ਵਿਕਸਤ ਹੋਣ ਵਾਲੀਆਂ ਚਾਰ ਲੈਈਅਰ ਵੈਲੀਆਂ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਭਾਰੀ ਵਾਧਾ ਹੋਵੇਗਾ। ਪੂਰੇ ਸ਼ਹਿਰ ਵਿੱਚ ਸਮਾਰਟ ਕੂੜਾਦਾਨ ਲਗਾਏ ਜਾਣਗੇ। ਜਗਰਾਂਉ ਪੁੱਲ ਅਤੇ ਪੱਖੋਵਾਲ ਰੇਲਵੇ ਓਵਰਬ੍ਰਿਜ ਨਾਲ ਸ਼ਹਿਰ ਦੀ ਆਵਾਜਾਈ ਸਮੱਸਿਆ ਦਾ ਹੱਲ ਹੋਵੇਗਾ। ਮੀਟਿੰਗ ਦੌਰਾਨ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ 'ਤੇ ਵੀ ਚਰਚਾ ਹੋਈ। ਮੀਟਿੰਗ ਦੌਰਾਨ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਸ੍ਰੀਮਤੀ ਮਮਤਾ ਆਸ਼ੂ, ਸ੍ਰੀ ਸੰਨੀ ਭੱਲਾ, ਡਾ. ਹਰੀ ਸਿੰਘ, ਮਿਸ ਨੀਲਮ ਸ਼ਰਮਾ (ਸਾਰੇ ਕੌਂਸਲਰ), ਸ੍ਰ. ਹਰਜਿੰਦਰ ਸਿੰਘ ਢੀਂਡਸਾ ਨਿੱਜੀ ਸਹਾਇਕ ਸ੍ਰ. ਬਿੱਟੂ, ਸ੍ਰੀ ਪ੍ਰਦੀਪ ਢੱਲ ਅਤੇ ਵੱਖ-ਵੱਖ ਸੰਗਠਨਾਂ ਦੇ ਮੈਂਬਰ ਹਾਜ਼ਰ ਸਨ। 

 

Tags: Bharat Bhushan Ashu , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD