Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਮੁੱਖ ਮੰਤਰੀ ਦੇ ਸੁਪਨਮਈ ਪ੍ਰਾਜੈਕਟ ਨੂੰ ਮਿਲੀ ਉਡਾਣ, ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ਦੇ ਵਸਨੀਕਾਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ : ਨਵਜੋਤ ਸਿੰਘ ਸਿੱਧੂ

ਤਿੰਨ ਵੱਡੇ ਸ਼ਹਿਰਾਂ ਲਈ 3508.1 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਿਲੀ ਸਿਧਾਂਤਕ ਪ੍ਰਵਾਨਗੀ

Web Admin

Web Admin

5 Dariya News

ਚੰਡੀਗੜ੍ਹ , 19 May 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਯੋਗ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਸੁਫਨੇ ਨੂੰ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅਮਲੀ ਜਾਮਾ ਪਹਿਨਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਪੜਾਅ ਵਿੱਚ ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਪੀਣ ਲਈ ਮੁਹੱਈਆ ਕਰਵਾਉਣ ਲਈ 3508.1 ਕਰੋੜ ਦੇ ਰੁਪਏ ਦੇ ਪ੍ਰਾਜੈਕਟ ਨੂੰ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਸਿਧਾਂਤਕ ਪ੍ਰਵਾਨਗੀ ਮਿਲ ਗਈ ਹੈ। ਇਸ ਪ੍ਰਾਜੈਕਟ ਦਾ ਕੰਮ ਇਕ ਸਾਲ ਦੇ ਅੰਦਰ ਸ਼ੁਰੂ ਹੋ ਜਾਵੇਗਾ ਜੋ ਕਿ ਅਗਲੇ ਡੇਢ ਸਾਲ ਦੇ ਅੰਦਰ ਮੁਕੰਮਲ ਹੋ ਜਾਵੇਗਾ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਸ.ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਦੇ ਘਟਦੇ ਪੱਧਰ ਅਤੇ ਨਿਘਰਦੇ ਜਾ ਰਹੇ ਮਿਆਰ ਨੂੰ ਸੁਧਾਰਨ ਦੀ ਅਹਿਮੀਅਤ ਪਹਿਲਾਂ ਹੀ ਸਮਝ ਲਿਆ ਗਿਆ ਸੀ ਜਿਸ ਦੇ ਨਤੀਜੇ ਵਜੋਂ ਉਕਤ ਤਿੰਨ ਵੱਡੇ ਸ਼ਹਿਰਾਂ ਦੇ ਵਸਨੀਕਾਂ ਪੀਣ ਲਈ ਨਹਿਰੀ ਪਾਣੀ ਦੀ ਸਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੇ ਵੱਡੀ ਪੱਧਰ ਉਤੇ ਨਿਵੇਸ਼ ਦੀ ਜ਼ਰੂਰਤ ਨੂੰ ਵੇਖਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਕੇਂਦਰ ਸਰਕਾਰ ਕੋਲ ਪਹੁੰਚ ਕਰ ਕੇ ਵਿਸ਼ਵ ਬੈਂਕ ਅਤੇ ਏਸ਼ੀਅਨ ਡਿਵੈਲਪਮੈਂਟ ਬੈਂਕ ਤੋਂ ਵਿੱਤੀ ਮੱਦਦ ਲੈਣ ਲਈ ਵਿਸਥਾਰਤ ਪ੍ਰਾਜੈਕਟ ਰਿਪੋਰਟ ਤਿਆਰ ਕੀਤੀ। ਇਸ ਸਬੰਧੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ.ਵੇਣੂੰ ਪ੍ਰਸਾਦ ਅਤੇ ਪੰਜਾਬ ਮਿਉਂਸਪਲ ਇਨਫਰਾਸਟੱਕਚਰ ਡਿਵੈਲਪਮੈਂਟ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਅਜੋਏ ਸ਼ਰਮਾ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਨੇ ਬੀਤੇ ਦਿਨ ਕੇਂਦਰ ਦੇ ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਬਾਰੇ ਵਿਭਾਗ ਤੋਂ ਸਿਧਾਂਤਕ ਪ੍ਰਵਾਨਗੀ ਹਾਸਲ ਕੀਤੀ। ਇਸ ਤੋਂ ਪਹਿਲਾਂ ਕੇਂਦਰੀ ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਤੋਂ ਪਿਛਲੇ ਮਹੀਨੇ ਇਨ੍ਹਾਂ ਤਿੰਨ ਵੱਡੇ ਸ਼ਹਿਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਪ੍ਰਾਜੈਕਟ ਤੋਂ ਤਕਨੀਕੀ ਪ੍ਰਵਾਨਗੀ ਹਾਸਲ ਕੀਤੀ ਸੀ। ਹੁਣ ਪ੍ਰਵਾਨਗੀ ਦੀ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਇਹ ਪ੍ਰਾਜੈਕਟ ਉਡਾਣ ਭਰਨ ਲਈ ਤਿਆਰ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੇ ਪੜਾਅ ਵਿੱਚ ਜਲੰਧਰ ਸ਼ਹਿਰ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਪੀਣ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਸਬੰਧੀ ਅਧਿਐਨ ਰਿਪੋਰਟ ਪ੍ਰਗਤੀ ਅਧੀਨ ਹੈ।

ਸ.ਸਿੱਧੂ ਨੇ ਹੋਰ ਵੇਰਵੇ ਦਿੰਦੇ ਦੱਸਿਆ ਕਿ ਲੁਧਿਆਣਾ ਜਿਸ ਦੀ ਵਸੋਂ 16 ਲੱਖ ਹੈ, ਨੂੰ ਸਿੱਧਵਾਂ ਨਹਿਰ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਸ਼ਹਿਰ ਦੀ ਪ੍ਰਾਜੈਕਟ ਲਾਗਤ 1468.86 ਕਰੋੜ ਰੁਪਏ ਹੈ। ਇਸੇ ਤਰ੍ਹਾਂ 11.37 ਵਸੋਂ ਵਾਲੇ ਅੰਮ੍ਰਿਤਸਰ ਸ਼ਹਿਰ ਨੂੰ ਨਹਿਰ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਜਿਸ ਦੀ ਲਾਗਤ 1339.24 ਕਰੋੜ ਰੁਪਏ ਹੈ ਜਦੋਂ ਕਿ ਪਟਿਆਲਾ ਸ਼ਹਿਰ ਦੀ 4.45 ਲੱਖ ਵਸੋਂ ਲਈ ਭਾਖੜਾ ਨਹਿਰ ਤੋਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਪ੍ਰਾਜੈਕਟ ਦੀ ਲਾਗਤ 700 ਕਰੋੜ ਰੁਪਏ ਹੈ। ਇਸ ਤਰ੍ਹਾਂ ਤਿੰਨੇ ਵੱਡੇ ਸ਼ਹਿਰਾਂ ਦੇ ਪ੍ਰਾਜੈਕਟ ਦੀ ਕੁੱਲ ਲਾਗਤ 3508.1 ਕਰੋੜ ਰੁਪਏ ਹੈ। ਉਨ੍ਹਾਂ ਅਗਾਂਹ ਦੱਸਿਆ ਕਿ ਅੰਮ੍ਰਿਤਸਰ ਤੇ ਲੁਧਿਆਣਾ ਸ਼ਹਿਰ ਦੇ ਪ੍ਰਾਜੈਕਟ ਲਈ ਵਿੱਤੀ ਮੱਦਦ ਵਿਸ਼ਵ ਬੈਂਕ ਤੋਂ ਮਿਲੇਗੀ ਜਦੋਂ ਕਿ ਪਟਿਆਲਾ ਦੇ ਪ੍ਰਾਜੈਕਟ ਲਈ ਏਸ਼ੀਅਨ ਡਿਵੈਲਪਮੈਂਟ ਬੈਂਕ ਮੱਦਦ ਕਰੇਗਾ। ਉਨ੍ਹਾਂ ਦੱਸਿਆ ਕਿ ਸਿਧਾਂਤਕ ਪ੍ਰਵਾਨਗੀ ਤੋਂ ਬਾਅਦ ਹੁਣ ਭਾਰਤ ਸਰਕਾਰ ਇਸ ਪ੍ਰਾਜੈਕਟ ਦਾ ਕੇਸ ਉਕਤ ਦੋਵੇਂ ਬੈਂਕਾਂ ਕੋਲ ਭੇਜੇਗਾ ਜਿੱਥੋਂ ਕਰਜ਼ਾ ਮਨਜ਼ੂਰ ਹੋਣ ਤੋਂ ਬਾਅਦ ਠੇਕੇਦਾਰ ਦੀ ਚੋਣ ਕੀਤੀ ਜਾਵੇਗੀ। ਇਕ ਸਾਲ ਦੇ ਅੰਦਰ ਇਹ ਕੇਸ ਇਕ ਸਾਲ ਦੇ ਅੰਦਰ ਜ਼ਮੀਨੀ ਪੱਧਰ 'ਤੇ ਸ਼ੁਰੂ ਹੋ ਜਾਵੇਗਾ ਜੋ ਕਿ ਅਗਲੇ ਡੇਢ ਸਾਲ ਦੇ ਅੰਦਰ ਮੁਕੰਮਲ ਹੋਵੇਗਾ। ਸ.ਸਿੱਧੂ ਨੇ ਦੱਸਿਆ ਕਿ ਕੇਂਦਰੀ ਜ਼ਮੀਨੀ ਜਲ ਬੋਰਡ ਦੀਆਂ ਰਿਪੋਰਟਾਂ ਅਨੁਸਾਰ ਉਪਰੋਕਤ ਸ਼ਹਿਰਾਂ ਵਿੱਚ ਜ਼ਮੀਨੀ ਪੱਧਰ ਦੇ ਪਾਣੀ ਦੇ ਪੱਧਰ ਵਿੱਚ ਬੀਤੇ ਤਿੰਨ-ਚਾਰ ਵਰ੍ਹਿਆਂ ਵਿੱਚ ਬਹੁਤ ਨਿਘਾਰ ਆਇਆ ਹੈ ਅਤੇ ਜਿੱਥੇ ਪਾਣੀ ਦਾ ਪੱਧਰ ਨੀਵਾਂ ਹੋਇਆ ਹੈ ਉਥੇ ਪਾਣੀ ਦਾ ਮਿਆਰ ਵੀ ਘਟਿਆ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਹੋਰ ਨੀਵਾਂ ਜਾਣ ਕਾਰਨ ਡਾਰਕ ਜ਼ੋਨ ਬਣ ਗਿਆ ਹੈ ਅਤੇ ਧਰਤੀ ਹੇਠਲੇ ਪਾਣੀ ਵਿੱਚ ਆਰਸੈਨਿਕ, ਯੂਰੇਨੀਅਮ, ਭਾਰੀ ਤੱਤ, ਕਲੋਰਾਈਡ, ਬੈਕਟੀਰੀਆ ਆਦਿ ਤੱਤਾਂ ਦੀ ਬਹੁਤਾਤ ਪਾਈ ਜਾ ਰਹੀ ਹੈ ਜੋ ਕਿ ਸਿਹਤ ਲਈ ਬਹੁਤ ਹਾਨੀਕਾਰਕ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ਮੁਤਾਬਤ ਇਨ੍ਹਾਂ ਤਿੰਨ ਸ਼ਹਿਰਾਂ ਵਿੱਚ ਹਰ ਸਾਲ 8-10 ਫੀਸਦੀ ਟਿਊਬਵੈਲ ਬੰਦ ਕੰਮ ਕਰਨਾ ਬੰਦ ਕਰਹੇ ਹਨ। ਇਸ਼ ਤੋਂ ਇਲਾਵਾ ਪਾਣੀ ਦੀ ਸਪਲਾਈ ਦੀ ਵਿਵਸਥਾ ਵੀ ਬਹੁਤ ਮਾੜੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਪੀਣ ਲਈ ਮੁਹੱਈਆ ਕਰਵਾਉਣ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਪੀਣ ਨੂੰ ਮਿਲੇਗਾ ਉਥੇ ਧਰਤੀ ਹੇਠਲੇ ਪਾਣੀ ਨਾਲ ਸਬੰਧਤ ਉਕਤ ਸਮੱਸਿਆਵਾਂ ਦਾ ਵੀ ਹੱਲ ਹੋਵੇਗਾ।

 

Tags: Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD