Friday, 10 May 2024

 

 

ਖ਼ਾਸ ਖਬਰਾਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਰਜ਼ਾ ਮੁਆਫੀ ਬਾਰੇ ਸੁਖਬੀਰ ਦਾ ਬਿਆਨ ਬੇਤੁਕਾ ਤੇ ਅਧਾਰਹੀਣ ਕਰਾਰ

ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਘਟਾ ਕੇ ਦੱਸਣ ਦੀ ਥਾਂ ਸੂਬਾ ਸਰਕਾਰ ਦੀ ਮਦਦ ਕਰਨ ਲਈ ਕੇਂਦਰ 'ਤੇ ਦਬਾਅ ਪਾਉਣ ਲਈ ਆਖਿਆ

Web Admin

Web Admin

5 Dariya News

ਚੰਡੀਗੜ੍ਹ , 19 May 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਰਜ਼ਿਆਂ ਬਾਰੇ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਅਧਾਰਹੀਣ ਅਤੇ ਬੇਤੁਕਾ ਦੱਸ ਕੇ ਰੱਦ ਕਰ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਉਹ ਸਾਰੇ ਦੋਸ਼ ਸੂਬਾ ਸਰਕਾਰ 'ਤੇ ਮੜ੍ਹ ਕੇ ਆਪਣੇ ਝੂਠੇ ਅਤੇ ਫਜ਼ੂਲ ਬਿਆਨਾਂ ਦੇ ਨਾਲ ਕਿਸਾਨਾਂ  ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸੁਖਬੀਰ ਦੇ ਦੋਸ਼ਾਂ 'ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਸ਼ਾਸਨ ਦੌਰਾਨ ਸੂਬੇ ਦੇ ਕਿਸਾਨੀ ਭਾਈਚਾਰੇ ਲਈ ਕੁਝ ਕੀਤਾ ਹੁੰਦਾ ਤਾਂ ਕਿਸਾਨੀ ਭਾਈਚਾਰਾ ਏਨੇ ਦਬਾਅ ਦੇ ਹੇਠ ਨਹੀਂ ਸੀ ਹੋਣਾ ਜਿਨਾ ਅੱਜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਹਰ ਕੋਸ਼ਿਸ਼ ਕਰ ਰਹੀ ਹੈ ਅਤੇ ਬਾਦਲਾਂ ਵੱਲੋਂ ਵਿਰਾਸਤ ਵਿੱਚ ਛੱਡੀ ਗਈ ਘੋਰ ਮਾੜੀ ਵਿੱਤੀ ਸਥਿਤੀ ਤੁਰੰਤ ਕਿਸਾਨਾਂ ਨੂੰ ਸਮੁੱਚੀ ਰਾਹਤ ਮੁਹਈਆ ਕਰਵਾਉਣ ਵਿੱਚ ਅੜਚਨ ਬਣ ਰਹੀ ਹੈ। ਇਸ ਕਰਕੇ ਕਿਸਾਨਾਂ ਨੂੰ ਤਰੁੰਤ ਸਮੁੱਚੀ ਰਾਹਤ ਦੇਣ ਲਈ ਕੇਂਦਰ ਦੇ ਦਖਲ ਦੀ ਜ਼ਰੂਰਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਕਿਸਾਨਾਂ ਦੇ ਯਕਮੁਸ਼ਤ ਕਰਜ਼ੇ ਮੁਆਫ ਕਰਨ ਲਈ ਕੇਂਦਰ ਦੇ ਦਖਲ ਅਤੇ ਸਮਰਥਨ ਦੀ ਮੰਗ ਕਰ ਰਹੇ ਹਨ ਪਰ ਫਿਰ ਵੀ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦਾ ਕਰਜ਼ੇ ਦਾ ਬੋਝ ਘਟਾਉਣ ਲਈ ਆਪਣੀਆਂ ਕੋਸ਼ਿਸ਼ਾਂ ਨਹੀਂ ਛੱਡੀਆਂ ਜਿਸ ਬੋਝ ਨੂੰ ਬਾਦਲਾਂ ਨੇ ਵਧਣ ਦੀ ਆਗਿਆ ਦਿੱਤੀ ਅਤੇ ਇਸ 'ਤੇ ਕੋਈ ਨਿਯੰਤਰਣ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਰਜ਼ਾ ਮੁਆਫੀ ਦੀ ਉਨ੍ਹਾਂ ਦੀ ਸਰਕਾਰ ਦੀ ਸਕੀਮ ਜਾਰੀ ਰਹੇਗੀ ਅਤੇ ਉਹ ਖੇਤੀ ਕਰਜ਼ਿਆਂ ਦੀ ਮੁਆਫੀ ਬਾਰੇ ਆਪਣੀ ਵਚਨਬੱਧਤਾ ਨੂੰ ਹਰ ਹਾਲ ਵਿੱਚ ਨਿਭਾਉਣਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਨੂੰ ਪਿਛਲੀ ਸਰਕਾਰ ਤੋਂ ਵਿਰਾਸਤ ਵਿੱਚ ਭਾਰੀ ਵਿੱਤੀ ਤਬਾਹੀ ਮਿਲੀ ਹੈ ਪਰ ਫਿਰ ਵੀ ਉਨ੍ਹਾਂ ਦੀ ਸਰਕਾਰ ਨੇ 2,02,186 ਕਿਸਾਨਾਂ ਦਾ 999.98 ਕਰੋੜ ਦਾ ਸਹਿਕਾਰੀ ਬੈਕਾਂ ਦਾ ਕਰਜ਼ਾ ਪਹਿਲਾਂ ਹੀ ਮੁਆਫ ਕਰ ਦਿੱਤਾ ਹੈ ਅਤੇ ਇਸ ਸ੍ਰ੍ਰੇਣੀ ਦੇ ਬਾਕੀ ਬਚਦੇ ਕਿਸਾਨਾਂ ਦਾ ਕਰਜ਼ਾ ਇਸ ਸਾਲ ਨਵੰਬਰ ਤੱਕ ਮੁਆਫ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਲਹਿਜੇ ਵਿੱਚ ਪੱਛਿਆ ਕਿ ਕੀ ਕੇਂਦਰੀ ਸਰਕਾਰ ਦੀ ਕਿਸਾਨਾਂ ਪ੍ਰਤੀ ਕੋਈ ਜ਼ਿਮੇਂਵਾਰੀ ਨਹੀਂ ਹੈ? ਉਨ੍ਹਾਂ ਅੱਗੇ ਫਿਰ ਪੁੱਛਿਆ ਉਹ ਕਿਸਾਨਾਂ ਪ੍ਰਤੀ ਆਪਣੀ ਇਸ ਜ਼ਿਮੇਂਵਾਰੀ ਤੋਂ ਕਿਵੇਂ ਪਾਸਾ ਵਟ ਸਕਦੀ ਹੈ ਜਦੋਂ ਖੇਤੀਬਾੜੀ ਦਾ ਦੀ ਸਮੱਸਿਆ ਇੱਕ ਰਾਸ਼ਟਰੀ ਸੰਕਟ ਬਣ ਗਈ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਸ੍ਰੋਮਣੀ ਅਕਾਲੀ ਦਲ ਅਤੇ ਨਾ ਹੀ ਭਾਜਪਾ ਨੇ ਕਦੀ ਕਿਸਾਨਾਂ ਦੀਆਂ ਮੁਸੀਬਤਾਂ ਪ੍ਰਤੀ ਰੱਤੀ ਭਰ ਵੀ ਚਿੰਤਾ ਦਿਖਾਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਦਾ ਹਾਲੀਆ ਬਿਆਨ ਇੱਕ ਵਾਰ ਫਿਰ ਇਹ ਪ੍ਰਗਟਾਵਾ ਕਰਦਾ ਹੈ ਕਿ ਉਹ ਕਿਸਾਨੀ ਭਾਈਚਾਰ ਦੇ ਸਬੰਧ ਵਿੱਚ ਕੀ ਖਿਚੜੀ ਪਕਾਉਂਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਆਪਣੀ ਭਾਈਵਾਲ ਭਾਜਪਾ ਅਤੇ ਉਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜਿਸ ਵਿੱਚ ਉਨ੍ਹਾਂ ਦੀ ਪਤਨੀ ਖੁਦ ਮੰਤਰੀ ਹੈ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮਾਂ ਵਿੱਚ ਮਦਦ ਕਰਨ ਲਈ ਆਖਣ ਦੀ ਥਾਂ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਘਟਾ ਦੇ ਪੇਸ਼ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਦਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਖਾਸਕਰ ਸੰਕਟ ਵਿਚ ਘਿਰੇ ਕਿਸਾਨ ਸੁਖਬੀਰ ਅਤੇ ਉਸ ਦੀ ਪਤਨੀ ਹਰਸਿਮਰਤ ਕੌਰ ਵੱਲ ਦੇਖ ਰਹੇ ਹਨ ਕਿ ਉਹ ਕਿਸਾਨ ਭਾਈਚਾਰੇ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਦਬਾਅ ਪਾਉਣ ਪਰ ਬਾਦਲ ਇਸ ਨਾਜ਼ੂਕ ਮੁੱਦੇ 'ਤੇ ਸੌੜੀ ਸਿਆਸਤ ਕਰ ਰਹੇ ਹਨ ਜੋ ਕਿ ਕਿਸਾਨਾਂ ਲਈ ਜੀਵਨ-ਮਰਨ ਦਾ ਸਵਾਲ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਪ੍ਰਤੀ ਸੁਖਬੀਰ ਸੰਵੇਦਨਹੀਣਤਾ ਵਿਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਵਿੱਚ ਕਦੀ ਵੀ ਦਿਲਚਸਪੀ ਨਹੀ ਵਿਖਾਈ ਅਤੇ ਉਹ ਕਰਜ਼ੇ ਹੇਠ ਦਬੇ ਕਿਸਾਨਾਂ ਨੂੰ ਲਗਾਤਾਰ ਪਿੱਠ ਵਿਖਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਦੀਆਂ ਲੜੀਵਾਰ ਹਾਰਾਂ ਤੋਂ ਬਾਦਲਾਂ ਨੇ ਕੋਈ ਸਬਕ ਨਹੀ ਸਿੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਆਪਣੇ ਵਾਅਦੇ ਦੇ ਮੁਤਾਬਕ ਕਿਸਾਨਾਂ ਦਾ ਕਰਜ਼ਾ ਮਾਫ ਕਰਨ ਲਈ ਲਗਾਤਾਰ ਢੰਗ-ਤਰੀਕੇ ਕੱਢ ਰਹੀ ਹੈ ਪਰ ਕਿਸਾਨੀ ਭਾਈਚਾਰੇ ਨੂੰ ਬਾਦਲਾਂ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਵਲੋਂ ਆਪਣਾਏ ਗਏ ਵਤੀਰੇ ਨੂੰ ਨਾ ਹੀ ਭੁੱਲਣਾ ਚਾਹੀਦਾ ਹੈ ਅਤੇ ਨਾ ਹੀ ਬਾਦਲਾਂ ਨੂੰ ਮੁਆਫ ਕਰਨਾ ਚਾਹੀਦਾ ਹੈ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD