Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਆਰੰਭ ਹੋਏ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ‘ਸੇਫ ਸਕੂਲ ਵਾਹਨ ਪਾਲਿਸੀ’- ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਤਹਿਤ ਸਬ ਡਵੀਜਨ ਤਪਾ ਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਕੀਤੀ ਗਈ ਚੈਕਿੰਗ ਐਲਪੀਯੂ ਦੇ ਸਾਲਾਨਾ 'ਵਨ ਇੰਡੀਆ-2024' ਕਲਚਰਲ ਫੈਸਟ 'ਚ ਭਾਰਤੀ ਸੱਭਿਆਚਾਰ ਦਾ ਸ਼ਾਨਦਾਰ ਪ੍ਰਦਰਸ਼ਨ ਵਿਛੜੇ ਇਨਕਲਾਬੀ ਸਾਥੀਆਂ ਦੀ ਯਾਦ 'ਚ ਸਮਾਗਮ 21 ਅਪਰੈਲ ਨੂੰ ਸਬ ਜੇਲ੍ਹ ਪੱਟੀ ਬਣਿਆ ਈਟ ਰਾਈਟ ਕੈੱਪਸ ਰਵਨੀਤ ਬਿੱਟੂ ਦੇ ਉਲਟ, ਕਾਂਗਰਸ ਨੇ ਹਮੇਸ਼ਾ ਬੇਅੰਤ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਕੀਤਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਕੁੰਵਰ ਵਿਜੇ ਪ੍ਰਤਾਪ ਦੇ ਭਾਸ਼ਣ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਹੋਣੀ ਚਾਹੀਦੀ ਹੈ: ਬਾਜਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ ਮੁੱਖ ਮੰਤਰੀ ਭਗਵੰਤ ਮਾਨ ' ਨੇ 'ਆਪ' ਦਾ ਮਿਸ਼ਨ 13-0 ਨਾਮ ਦੇ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਆਪਣੇ ਸਾਰੇ 13 ਲੋਕ ਸਭਾ ਉਮੀਦਵਾਰਾਂ ਨੂੰ ਕਰਵਾਇਆ ਜਾਣੂ ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ

 

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਬਿਜਲੀ ਨਿਗਮ ਦਾ ਜੇ.ਈ ਅਤੇ ਇਕ ਪ੍ਰਾਈਵੇਟ ਵਿਅਕਤੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Web Admin

Web Admin

5 Dariya News

ਚੰਡੀਗੜ੍ਹ , 19 May 2018

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਗ੍ਰਿਡ, ਪਿੰਡ ਰੋਹੜ ਜਗੀਰ, ਜਿਲਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਜੂਨੀਅਰ ਇੰਜੀਨੀਅਰ ਅਤੇ ਖੰਨਾ ਨਿਵਾਸੀ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਸੁਖਜਿੰਦਰ ਗਿੱਰ ਨੂੰ ਸ਼ਿਕਾਇਤਕਰਤਾ ਰਣਜੀਤ ਸਿੰਘ ਵਾਸੀ ਪਿੰਡ ਪਠਾਨ ਮਾਜਰਾ, ਜਿਲਾ ਪਟਿਆਲਾ ਦੀ ਸ਼ਿਕਾਇਤ 'ਤੇ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਵਾਹੀਯੋਗ ਜਮੀਨ 'ਤੇ ਲੱਗੇ ਬਿਜਲੀ ਦੇ ਖਰਾਬ ਟਰਾਂਸਫਾਰਮਰ ਨੂੰ ਬਦਲਣ ਬਦਲੇ ਜੇ.ਈ 2,000 ਰੁਪਏ ਦੀ ਮੰਗ ਕਰ ਰਿਹਾ ਹੈ। ਦੱਸਣਯੋਗ ਹੈ ਕਿ ਦੋਸ਼ੀ ਜੇ.ਈ ਉਕਤ ਟਰਾਂਸਫਾਰਮਰ ਦੀ ਮੁਰੰਮਤ ਬਦਲੇ ਪਹਿਲਾਂ ਵੀ 3000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਕ ਹੋਰ ਭ੍ਰਿਸ਼ਟਾਚਾਰ ਦੇ ਕੇਸ ਵਿਚ ਖੰਨਾ ਨਿਵਾਸੀ ਰਮਨਦੀਪ ਸਿੰਘ ਆਹਲੂਵਾਲੀਆ ਨੂੰ ਨਗਰ ਕੌਂਸਲ ਖੰਨਾ ਦੇ ਠੇਕੇਦਾਰ ਅੰਬਿਕਾ ਪੰਡਿਤ ਦੀ ਸ਼ਿਕਾਇਤ 'ਤੇ 50,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਦੋਸ਼ੀ ਰਮਨਦੀਤ ਸਿੰਘ ਆਹਲੂਵਾਲੀਆ ਵਲੋਂ ਉਸ ਨੂੰ ਨਗਰ ਕੌਂਸਲ ਵਲੋਂ ਅਲਾਟ ਕੀਤੇ ਕੰਮਾਂ ਸਬੰਧੀ ਵਿਜੀਲੈਂਸ ਬਿਓਰੋ ਤੋਂ ਜਾਂਚ ਕਰਾਉਣ ਦਾ ਡਰਾਵਾ ਦੇ ਕੇ  ਕੁਲ ਠੇਕੇ ਦੇ ਕੰਮਾਂ ਦਾ 1ਫੀਸਦੀ ਦੇ ਹਿਸਾਬ ਨਾਲ 1,10,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਦੱਸਣਯੋਗ ਹੈ ਕਿ ਠੇਕੇਦਾਰ ਵਲੋਂ  ਉਕਤ ਦੋਸ਼ੀ ਰਮਨਦੀਪ ਸਿੰਘ ਨੂੰ ਪਹਿਲਾਂ ਹੀ 10,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੇ ਹਨ। ਵਿਜੀਲੈਂਸ ਦੇ ਉਡਣ ਦੱਸਤੇ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰਮਨਦੀਪ ਸਿੰਘ ਨੂੰ ਅੱਜ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਅਤੇ ਉਡਣ ਦੱਸਤਾ ਮੋਹਾਲੀ ਸਥਿਤ ਵਿਜੀਲੈਂਸ ਬਿਓਰੋ ਦੇ ਥਾਣਿਆਂ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD