Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

14 ਕਰੋੜ 98 ਲੱਖ ਰੁਪਏ ਨਾਲ ਬਣ ਰਿਹਾ ਵਾਟਰ ਟਰੀਟਮੈਂਟ ਪਲਾਂਟ 31 ਅਕਤੂਬਰ 2018 ਤੱਕ ਹੋਵੇਗਾ ਮੁਕੰਮਲ - ਪਰਮਿੰਦਰ ਸਿੰਘ ਪਿੰਕੀ

ਟਰੀਟਮੈਂਟ ਦਾ ਸੋਧਿਆ ਹੋਇਆ ਪਾਣੀ ਕਿਸਾਨ ਖੇਤੀਬਾੜੀ ਲਈ ਵਰਤਣਗੇ ਅਤੇ ਸਾਲਿਡ ਵੈਸਟ ਤੋਂ ਦੇਸੀ ਖਾਦ ਤਿਆਰ ਕੀਤੀ ਜਾਵੇਗੀ- ਪਰਮਿੰਦਰ ਸਿੰਘ ਪਿੰਕੀ

Web Admin

Web Admin

5 Dariya News

ਫ਼ਿਰੋਜ਼ਪੁਰ , 20 May 2018

ਫ਼ਿਰੋਜ਼ਪੁਰ ਸ਼ਹਿਰ ਦੇ ਕੁੰਡੇ ਰੋਡ ਤੇ ਕਰੀਬ ਸਵਾ ਤਿੰਨ ਏਕੜ ਵਿਚ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਮੁੜ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਇਸ ਪ੍ਰਾਜੈਕਟ ਲਈ ਪੰਜਾਬ ਸਰਕਾਰ ਤੋਂ 1 ਕਰੋੜ 74 ਲੱਖ ਰੁਪਏ ਦੀ ਹੋਰ ਰਾਸ਼ੀ ਲਿਆਂਦੀ ਗਈ ਹੈ। ਇਹ ਜਾਣਕਾਰੀ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਵਾਟਰ ਟਰੀਟਮੈਂਟ ਪਲਾਂਟ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ 14 ਕਰੋੜ 98 ਲੱਖ ਰੁਪਏ ਦੀ ਰਾਸ਼ੀ ਨਾਲ ਬਣਾਏ ਜਾ ਰਹੇ ਇਸ ਟਰੀਟਮੈਂਟ ਪਲਾਂਟ ਨਾਲ ਪੂਰੇ ਸ਼ਹਿਰ ਦੇ ਵਾਟਰ ਨੂੰ ਟਰੀਟ ਕਰਕੇ ਖੇਤੀ ਦੀ ਸਿੰਚਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਸਮੁੱਚੇ ਸ਼ਹਿਰ ਦੇ ਸੀਵਰੇਜ ਦਾ ਪਾਣੀ ਸਿੱਧਾ ਦਰਿਆ ਸਤਲੁਜ ਵਿਚ ਪੈਂਦਾ ਸੀ, ਜਿਸ ਕਾਰਨ ਵਾਤਾਵਰਨ ਸਬੰਧੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਇਹ ਟਰੀਟਮੈਂਟ ਪਲਾਂਟ 31 ਅਕਤੂਬਰ 2018 ਤੱਕ ਮੁਕੰਮਲ ਹੋ ਜਾਵੇਗਾ ਤੇ ਕੰਪਨੀ 5 ਸਾਲ ਤੱਕ ਇਸ ਪਲਾਂਟ ਦੀ ਦੇਖਰੇਖ ਕਰੇਗੀ ਅਤੇ ਇਸ ਨੂੰ ਚਲਾਏਗੀ। ਉਨ੍ਹਾਂ ਕਿਹਾ ਕਿ 5 ਸਾਲ ਦੇ ਰੱਖ ਰਖਾਵ ਲਈ ਨਗਰ ਕੌਂਸਲ ਵੱਲੋਂ ਕੰਪਨੀ ਨੂੰ 24 ਲੱਖ ਰੁਪਏ ਅਲੱਗ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਰੋਜ਼ਾਨਾ 18 ਮਿਲੀ. ਲੀਟਰ (ਐਮ.ਐਲ.ਡੀ) ਪਾਣੀ ਦੀ ਸਫ਼ਾਈ ਕਰੇਗਾ ਅਤੇ ਬਿਜਲੀ ਨਾ ਹੋਣ ਦੀ ਸੂਰਤ ਵਿਚ 650 ਕਿੱਲੋ ਵਾਟ ਦਾ ਆਟੋਮੈਟਿਕ ਜਨਰੇਟਰ ਵੀ ਲਗਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਅੱਗੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਸੀਵਰੇਜ ਸਮੱਸਿਆ ਦੇ ਪੱਕੇ ਹੱਲ ਅਤੇ ਸੜਕਾਂ ਲਈ 20 ਕਰੋੜ 42 ਲੱਖ ਰੁਪਏ ਖ਼ਰਚੇ ਜਾ ਰਹੇ ਹਨ, ਜਿਸ ਤਹਿਤ 15 ਕਰੋੜ 70 ਲੱਖ ਰੁਪਏ ਖ਼ਰਚ ਕੇ ਸੀਵਰੇਜ ਦਾ ਕੰਮ ਪੂਰਾ ਹੋ ਚੁੱਕਾ ਹੈ ਤੇ ਉਨ੍ਹਾਂ ਥਾਵਾਂ ਤੇ ਸੜਕਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਸਤੀ ਟੈਂਕਾ ਵਾਲੀ ਏਰੀਏ ਵਿਚ ਵੀ 1 ਐਮ.ਐਲ.ਡੀ ਦਾ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ ਅਤੇ ਇਸ ਲਈ ਜਲਦੀ ਹੀ 6 ਕਨਾਲ ਜਗ੍ਹਾ ਖ਼ਰੀਦੀ ਜਾਵੇਗੀ। ਇਸ ਉਪਰੰਤ ਸਮੁੱਚੇ ਫ਼ਿਰੋਜ਼ਪੁਰ ਸ਼ਹਿਰ ਦੇ ਇਲਾਕਿਆਂ ਵਿਚ ਸੀਵਰੇਜ ਸਮੱਸਿਆ ਦਾ ਪੱਕੇ ਤੌਰ ਤੇ ਹੱਲ ਹੋ ਜਾਵੇਗਾ, ਜਦਕਿ ਪਹਿਲਾਂ ਸ਼ਹਿਰ ਦੀਆਂ ਗਲੀਆਂ, ਬਾਜ਼ਾਰਾਂ ਵਿਚ ਬਰਸਾਤ ਮਗਰੋਂ ਪਾਣੀ ਖੜ੍ਹ ਜਾਂਦਾ ਸੀ। ਸ੍ਰ: ਪਿੰਕੀ ਨੇ ਕਿਹਾ ਕਿ ਉਹ ਚੋਣਾਂ ਦੌਰਾਨ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰਨਗੇ ਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਵੇਗੀ। ਇਸ ਮੌਕੇ ਸ਼੍ਰੀ ਲਖਪਤ ਰਾਇ ਸਚਦੇਵਾ ਐਸ.ਡੀ.ਓ, ਕਾਂਗਰਸੀ ਆਗੂ ਸ਼੍ਰੀ ਬਿੱਟੂ ਸਾਂਘਾ, ਸ਼੍ਰੀ ਬਲਵੀਰ ਬਾਠ, ਸ੍ਰ: ਸੁਖਵਿੰਦਰ ਸਿੰਘ ਅਟਾਰੀ, ਸ਼੍ਰੀ ਰਿੰਕੂ ਗਰੋਵਰ, ਸ੍ਰ: ਦਲਜੀਤ ਸਿੰਘ ਦੁਲਚੀ ਕੇ, ਸ਼੍ਰੀ ਪ੍ਰਿੰਸ ਭਾਊ, ਸ਼੍ਰੀ ਲਾਲੋ ਹਾਂਡਾ ਪ੍ਰਧਾਨ ਵਪਾਰ ਮੰਡਲ, ਸ੍ਰ: ਬੋਹੜ ਸਿੰਘ ਸਾਬਕਾ ਐਮ.ਸੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ। 

 

Tags: Parminder Singh Pinky

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD