Friday, 26 April 2024

 

 

ਖ਼ਾਸ ਖਬਰਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ डिप्टी कमिश्नर कोमल मित्तल ने गेहूं की खरीद व लिफ्टिंग में तेजी लाने संबंधी अधिकारियों व खरीद एजेंसियों को दी हिदायत ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਰਾਜੇਸ਼ ਧੀਮਾਨ ਆਰ.ਟੀ.ਓ ਨੇ ਸੈਂਟ ਕਾਰਮਲ ਤੇ ਸਤਲੁਜ ਪਬਲਿਕ ਸਕੂਲ ਦੀਆਂ 6 ਬੱਸਾਂ ਦੇ ਚਲਾਨ ਕੀਤੇ ਤੇ 2 ਨੂੰ ਕੀਤਾ ਇੰਪਾਉਂਡ ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਸਕੂਲ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ ਸਿਹਤ ਵਿਭਾਗ ਵੱਲੋਂ 22 ਤੋਂ 26 ਤੱਕ ਮਨਾਇਆ ਜਾਵੇਗਾ ਮਲੇਰੀਆ ਵਿਰੋਧੀ ਹਫਤਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜ ਸਾਲ ਦੀ ਉਮਰ 'ਚ ਮਾਊਂਟ ਐਵਰੈਸਟ ਬੇਸ ਕੈਂਪ ਸਰ ਕਰਨ ਵਾਲੇ ਬੱਚੇ ਨੂੰ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕਾਦੀਆਂ ਦਾਣਾ ਮੰਡੀ ਦਾ ਦੌਰਾ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ

 

ਅਗਲੇ 24 ਘੰਟਿਆਂ ਵਿੱਚ ਸਾਰੀਆਂ ਨਹਿਰਾਂ ਦਾ ਟੇਲਾਂ ਤੱਕ ਪਾਣੀ ਹੋ ਜਾਵੇਗਾ ਸਾਫ਼ : ਓ.ਪੀ. ਸੋਨੀ

ਜਾਂਚ ਕਮੇਟੀ ਮੰਗਲਵਾਰ ਤੱਕ ਸੌਂਪ ਦੇਵੇਗੀ ਆਪਣੀ ਰਿਪੋਰਟ, ਦੋਸ਼ੀ ਬਖਸ਼ੇ ਨਹੀਂ ਜਾਣਗੇ

Web Admin

Web Admin

5 Dariya News

ਚੰਡੀਗੜ , 20 May 2018

ਵਾਤਾਵਰਣ ਮੰਤਰੀ ਪੰਜਾਬ  ਓ.ਪੀ. ਸੋਨੀ ਨੇ ਕਿਹਾ ਕਿ ਬਿਆਸ ਦਰਿਆ ਵਿੱਚ ਕੀੜੀ ਅਫਗਾਨਾਂ ਦੀ ਖੰਡ ਮਿੱਲ ਤੋਂ ਸੀਰਾ ਲੀਕ ਹੋਣ ਕਾਰਨ ਪੈਦਾ ਹੋਈ ਸਥਿਤੀ ਉਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਦ ਕੰਟਰੋਲ ਬੋਰਡ ਅਤੇ ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਜ਼ਿਲਿਆਂ ਵਿੱਚ ਤਾਇਨਾਤ ਡਿਪਟੀ ਕਮਿਸ਼ਨਰਾਂ ਲਗਾਤਾਰ ਸਥਿਤੀ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈ ਰਹੇ ਹਨ ਅਤੇ ਅਗਲੇ 24 ਘੰਟਿਆਂ ਤੱਕ ਨਹਿਰਾਂ ਦੀਆਂ ਟੇਲਾਂ ਤੱਕ ਪਾਣੀ ਸਾਫ ਹੋ ਜਾਵੇਗਾ।  ਇਸਤੋਂ ਇਲਾਵਾ ਲੋਕਾਂ ਨੂੰ ਇਨਾਂ ਨਹਿਰਾਂ ਤੋਂ ਪੀਣ ਵਾਲੇ ਪਾਣੀ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਰਾ ਲੀਕ ਹੋਣ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਅਤੇ ਪਾਣੀ ਵਿਚਲੇ ਜੀਵਾਂ ਨੂੰ ਬਚਾਉਣ ਦੇ ਮਕਸਦ ਨਾਲ ਰਣਜੀਤ ਸਾਗਰ ਡੈਮ ਤੋਂ 2000 ਕਿਊਸਿਕ ਪਾਣੀ ਬਿਆਸ ਦਰਿਆ ਵਿੱਚ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ, ਜਿਸ ਨਾਲ ਸਥਿਤੀ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਮਹਿਕਮੇ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ ਇੰਜੀਨਿਅਰ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਮੰਗਲਵਾਰ ਤੱਕ ਜਾਂਚ ਰਿਪੋਰਟ ਅਤੇ ਭਵਿੱਖ ਵਿੱਚ ਇਸ ਤਰਾਂ ਦੀਆਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਣ ਲਈ ਆਪਣੀਆਂ ਸਿਫਾਰਸ਼ਾਂ ਵੀ ਪੇਸ਼ ਕਰੇਗੀ। ਸ੍ਰੀ ਸੋਨੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵਾਤਾਵਰਣ ਸਬੰਧੀ ਮਾਮਲਿਆਂ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਵਿਚਾਰਿਆ ਗਿਆ ਜਿਸ ਕਾਰਨ ਮਿੱਲਾਂ ਅਤੇ ਫੈਕਟਰੀਆਂ ਵੱਲੋਂ ਦਰਿਆਵਾਂ ਅਤੇ ਨਦੀਆਂ ਨਾਲਿਆਂ ਵਿੱਚ ਰਹਿੰਦ ਖੂੰਦ ਅਤੇ ਰਸਾਇਣਕ ਪਦਾਰਥ ਵਹਾਏ ਜਾਂਦੇ ਰਹੇ ਅਤੇ ਇਨਾਂ ਉੱਤੇ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। 

ਪ੍ਰੰਤੂ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਵਾਤਾਵਰਣ ਅਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪੂਰੀ ਤਰਾਂ ਵਚਨਬੱਧ ਅਤੇ ਗੰਭੀਰ ਹੈ। ਉਨ੍ਹਾਂ ਕਿਹਾ ਕਿ ਬਿਆਸ ਕਾਂਡ ਲਈ ਜੋ ਵੀ ਜੁੰਮੇਵਾਰ ਹੋਵੇਗਾ ਉਸਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕੀੜੀ ਅਫਗਾਨਾਂ ਸਥਿਤ ਚੱਢਾ ਸ਼ੂਗਰ ਮਿੱਲ ਪਹਿਲਾਂ ਹੀ ਸੀਲ ਕੀਤੀ ਜਾ ਚੁੱਕੀ ਹੈ ਅਤੇ ਇਸ ਮਿੱਲ ਦੀ 25 ਲੱਖ ਦੀ ਜਮਾਨਤ ਰਾਸ਼ੀ ਵੀ ਜਬਤ ਕਰ ਲਈ ਗਈ ਹੈ। ਸ੍ਰੀ ਸੋਨੀ ਨੇ ਕਿਹਾ ਕਿ ਵਾਤਾਵਰਣ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਪੰਜਾਬ ਦੇ ਦਰਿਆਵਾਂ ਅਤੇ ਨਦੀਆਂ ਨਾਲਿਆਂ ਵਿੱਚ ਗੰਦਾ ਪਾਣੀ ਅਤੇ ਫੈਕਟਰੀਆਂ ਦਾ ਰਹਿੰਦ ਖੂੰਦ ਸੁੱਟਣ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਅਮਲ ਵਿੱਚ ਲਿਆਉਣ। ਇਸੇ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਦੀਆਂ ਸਮੂਹ ਖੰਡ ਮਿੱਲਾਂ ਅਤੇ ਸ਼ਰਾਬ ਫੈਕਟਰੀਆਂ ਵਿੱਚ ਪਏ ਸੀਰੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਸ ਤਰਾਂ ਦੇ ਹਾਦਸੇ ਭਵਿੱਖ ਵਿੱਚ ਨਾ ਵਾਪਰਣ।

 

Tags: O P Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD