Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਗਰਮੀ 'ਚ ਜ਼ਿਆਦਾ ਪਾਣੀ ਪੀਓ, ਬਾਹਰ ਘੱਟ ਨਿਕਲੋ : ਡਾ. ਰੀਟਾ ਭਾਰਦਵਾਜ

ਡਾ. ਰੀਟਾ ਭਾਰਦਵਾਜ ਵਲੋਂ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 May 2018

ਗਰਮੀ ਦੇ ਵਧ ਰਹੇ ਪ੍ਰਕੋਪ ਨੂੰ ਵੇਖਦਿਆਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਲੋੜੀਂਦੇ ਉਪਾਅ ਕਰਨ ਲਈ ਕਿਹਾ ਹੈ। ਡਾ. ਭਾਰਦਵਾਜ ਨੇ ਕਿਹਾ ਕਿ ਇਨ੍ਹੀਂ ਦਿਨੀਂ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਚੱਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ-ਤਿੰਨ ਮਹੀਨਿਆਂ ਦੌਰਾਨ ਮੌਸਮ ਆਮ ਤੌਰ 'ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਦਾ ਬਚਾਅ ਜ਼ਰੂਰੀ ਹੈ। ਡਾ. ਭਾਰਦਵਾਜ ਨੇ ਦਸਿਆ ਕਿ ਤਿੱਖੀ ਗਰਮੀ ਦੇ ਦਿਨਾਂ ਵਿਚ ਬੱਚਿਆਂ ਅਤੇ ਬਜ਼ੁਰਗਾਂ ਦੀ ਵਧੇਰੇ ਸੰਭਾਲ ਦੀ ਲੋੜ ਹੁੰਦੀ ਹੈ ਕਿਉਂਕਿ ਗਰਮੀ ਅਤੇ ਲੂ ਦਾ ਅਸਰ 65 ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਬੱਚਿਆਂ 'ਤੇ ਜ਼ਿਆਦਾ ਹੋ ਸਕਦਾ ਹੈ। ਡਾ. ਭਾਰਦਵਾਜ ਨੇ ਕਿਹਾ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਲੂ ਦੇ ਲੱਛਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਾ. ਭਾਰਦਵਾਜ ਨੇ ਦਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ  ਬੱਚਿਆਂ, ਬੁੱਢਿਆਂ ਤੇ ਗਰਭਵਤੀ ਔਰਤਾਂ ਨੂੰ ਲੂ ਲੱਗਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਸਿਵਲ ਸਰਜਨ ਨੇ ਦਸਿਆ ਕਿ ਜਿਨ੍ਹਾਂ ਲੋਕਾਂ 'ਤੇ ਗਰਮੀ ਜਾਂ ਲੂ ਦਾ ਅਸਰ ਜ਼ਿਆਦਾ ਹੋ ਸਕਦਾ ਹੈ, ਉਨ੍ਹਾਂ ਵਿਚ ਗਰਭਵਤੀ ਔਰਤਾਂ, ਮਜ਼ਦੂਰ, ਕਿਸਾਨ ਜਾਂ ਖੁਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਲੋਕ, ਬੇਘਰੇ, ਸੜਕਾਂ ਕੰਢੇ ਜਾਂ ਫ਼ੁਟਪਾਥਾਂ 'ਤੇ ਰਹਿਣ ਵਾਲੇ ਲੋਕ, ਗਰਮ ਵਾਤਾਵਰਣ ਵਿਚ ਸਖ਼ਤ ਮਿਹਨਤ ਕਰਨ ਵਾਲੇ ਲੋਕ ਜਾਂ ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀ ਸ਼ਾਮਲ ਹਨ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਜ਼ਿਆਦਾ ਪੀਓ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ। ਸਰੀਰ ਨੂੰ ਠੰਢਾ ਰੱਖੋ ਅਤੇ ਜ਼ਿਆਦਾ ਪਾਣੀ ਪੀਓ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ 'ਤੇ ਐਨਕ ਲਾਓ ਤੇ ਟੋਪੀ ਪਾਓ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ।

 

Tags: Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD