Tuesday, 14 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ

 

ਵਾਤਾਵਰਣ ਪ੍ਰੇਮੀਆਂ ਵੱਲੋਂ ਪੰਜਾਬ ਦੇ ਪਾਣੀਆਂ ਬਾਰੇ ਵਾਇ੍ਹਟ ਪੇਪਰ ਜਾਰੀ ਕਰਨ ਦੀ ਮੰਗ

ਮੱਛੀਆਂ ਦੀਆਂ ਕੁਰਬਾਨੀਆਂ ਨੂੰ ਅਜਾਈ ਨਹੀਂ ਜਾਣ ਦਿੱਤਾ ਜਾਵੇਗਾ-ਸੰਤ ਬਲਬੀਰ ਸਿੰਘ ਸੀਚੇਵਾਲ

Web Admin

Web Admin

5 Dariya News (ਕੁਲਜੀਤ ਸਿੰਘ)

ਸੁਲਤਾਨਪੁਰ ਲੋਧੀ , 21 May 2018

ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸੰਤਾਂ ਮਹਾਂਪੁਰਸ਼ਾਂ, ਵਾਤਾਵਰਣ ਪ੍ਰੇਮੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਬਾਰੇ ਵਾਇ੍ਹਟ ਪੇਪਰ ਜਾਰੀ ਕੀਤਾ ਜਾਵੇ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਵਿਚ ਸੀਰਾ ਘੁਲਣ ਨਾਲ ਵੱਡੇ ਪੱਧਰ 'ਤੇ ਮੱਛੀਆਂ ਤੇ ਹੋਰ ਜਲਚਰ ਜੀਵਾਂ ਦੀ ਮੌਤ ਹੋਈ ਹੈ। ਜਿਥੇ ਉਨ੍ਹਾਂ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ ਉਥੇ ਪੰਜਾਬ ਦੇ ਸਾਰੇ ਦਰਿਆਵਾਂ, ਨਦੀਆਂ ਅਤੇ ਡਰੇਨਾਂ 'ਚ ਪੈ ਰਹੇ ਗੰਦੇ ਤੇ ਜ਼ਹਿਰੀਲੇ ਪਾਣੀਆਂ ਬਾਰੇ ਵਾਇ੍ਹਟ ਪੇਪਰ ਜਾਰੀ ਕਰਕੇ ਸਰਕਾਰ ਲੋਕਾਂ ਸਾਹਮਣੇ ਸੱਚ ਲਿਆਵੇ ਕਿ ਪਾਣੀਆਂ ਦੇ ਇਨ੍ਹਾਂ ਕੁਦਰਤੀ ਸਰੋਤਾਂ ਵਿਚ ਜ਼ਹਿਰਾਂ ਪਾਉਣ ਲਈ ਕਿਹੜੀਆਂ ਧਿਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸ਼ਰ੍ਹੇਆਮ ੧੯੭੪ ਦੇ ਵਾਟਰ ਐਕਟ ਦੀ ਉਲੰਘਣਾ ਹੋ ਰਹੀ ਹੈ ਪਰ ਕਿਸੇ ਵਿਰੁੱਧ ਵੀ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਵਿਚ ਸੀਰਾ ਘੁਲਣ ਦੀ ਘਟਨਾ ਨੇ ਸਮੁੱਚੇ ਪੰਜਾਬ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ ਪਰ ਸਤਲੁਜ ਦਰਿਆ ਵਿਚ ਤਾਂ ਅਜਿਹਾ ਵਰਤਾਰਾ ਰੋਜ਼ ਵਾਪਰ ਰਿਹਾ ਹੈ। ਉਥੇ ਹੁਣ ਮੱਛੀਆਂ ਨਹੀਂ ਮਰ ਰਹੀਆਂ ਕਿਉਂਕਿ ਸਤਲੁਜ ਦਰਿਆ ਵਿਚ ਜਲਚਰ ਜੀਵਾਂ ਦੀਆਂ ਸਾਰੀਆਂ ਪਰਜਾਤੀਆਂ ਲਗਭਗ ਸਮਾਪਤ ਹੋ ਗਈਆਂ ਹਨ। ਸੰਤ ਸੀਚੇਵਾਲ ਨੇ ਸੱਦਾ ਦਿੱਤਾ ਕਿ ਜਾਗਦੀ ਜ਼ਮੀਰ ਵਾਲੇ ਲੋਕ ਇਨ੍ਹਾਂ ਜਲਚਰ ਜੀਵਾਂ ਦੀ ਮੌਤ ਲਈ ਹਾਅ ਦਾ ਨਾਅਰਾ ਮਾਰਨ ਲਈ ਅੱਗੇ ਆਉਣ। ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਤੇ ਸਤਲੁਜ ਦਰਿਆ ਇਨ੍ਹਾਂ ਗੰਦੇ ਪਾਣੀਆਂ ਨੂੰ ਰੋਕਣ ਲਈ ਕਿਹੜੇ ਸਰਕਾਰੀ ਅਦਾਰਿਆਂ ਨੇ ਲਾਪ੍ਰਵਾਹੀ ਵਰਤੀ ਹੈ, ਇਸ ਬਾਰੇ ਕੌਣ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇ। ਇਨ੍ਹਾਂ ਗੰਦੇ ਤੇ ਜ਼ਹਿਰੀਲੇ ਪਾਣੀਆਂ ਕਾਰਨ ਪੀੜਤ ਹੋਏ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਦਰਿਆਵਾ, ਨਦੀਆਂ ਤੇ ਡਰੇਨਾਂ ਦਾ ਨਵੇਂ ਸਿਰੇ ਤੋਂ ਸਰਵੇ ਕਰਵਾਇਆ ਜਾਵੇ ਕਿ ਇਨ੍ਹਾਂ ਸਰੋਤਾਂ ਵਿਚ ਕਿਹੜੇ ਕਿਹੜੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਦੇ ਗੰਦੇ ਪਾਣੀ ਪਾਏ ਜਾ ਰਹੇ ਹਨ ਤੇ ਉਨ੍ਹਾਂ ਨੂੰ ਪਾਉਣ ਲਈ ਕਿਹੜੀਆਂ ਧਿਰਾਂ ਜ਼ਿੰਮੇਵਾਰ ਹਨ, ਉਨ੍ਹਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ। 

ਲੁਧਿਆਣਾ ਦੀ ਨਗਰ ਨਿਗਮ ਅਤੇ ਉਥੋਂ ਦੀਆਂ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਲਗਾਤਾਰ ਸਤਲੁਜ ਵਿਚ ਪੈ ਰਿਹਾ ਹੈ। ਇਹ ਬੁੱਢਾ ਨਾਲਾ ਸਤਲੁਜ ਦਰਿਆ ਵਿਚ ਬਲੀਪੁਰ ਕਲਾਂ ਨੇੜੇ ਆ ਕੇ ਮਿਲਦਾ ਹੈ। ਇਸ ਪਿੰਡ ਵਿਚ ਇਨ੍ਹਾਂ ਗੰਦੇ ਪਾਣੀਆਂ ਕਾਰਨ ਕੈਂਸਰ ਨਾਲ ਕਈ ਮੌਤਾਂ ਹੋ ਚੁੱਕੀਆਂ ਹਨ। ਇਸੇ ਤਰ੍ਹਾਂ ਸਤਲੁਜ ਦਰਿਆ ਵਿਚ ਸ਼ਾਹਕੋਟ ਦੇ ਹਲਕੇ 'ਚ ਚਿੱਟੀ ਵੇਈਂ ਸਤਲੁਜ ਵਿਚ ਆ ਕੇ ਰਲਦੀ ਹੈ। ਇਸ ਚਿੱਟੀ ਵੇਈਂ ਵਿਚ ਕਾਲਾ ਸੰਘਿਆਂ ਡਰੇਨ, ਜਮਸ਼ੇਰ ਡਰੇਨ ਤੇ ਫਗਵਾੜਾ ਡਰੇਨ ਦਾ ਜ਼ਹਿਰੀਲਾ ਪਾਣੀ ਪੈ ਰਿਹਾ ਹੈ। ਸਤਲੁਜ ਦਰਿਆ ਵਿਚ ਪੈ ਰਹੀਆਂ ਜ਼ਹਿਰਾਂ ਕਾਰਨ ਮਾਲਵਾ ਇਲਾਕੇ ਵਿਚ ਵੱਡੀ ਪੱਧਰ 'ਤੇ ਕੈਂਸਰ ਤੇ ਕਾਲਾ ਪੀਲੀਆ ਨਾਲ ਲੋਕ ਪੀੜਤ ਹਨ। ਉਨ੍ਹਾਂ ਕਿਹਾ ਕਿ ਲੁਧਿਆਣੇ ਤੇ ਜਲੰਧਰ ਵਿਚ ਲੱਗੇ ਟਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ ਤਸੱਲੀਬਖਸ਼ ਨਹੀਂ ਹੈ।ਸ਼ਾਹਕੋਟ 'ਚ ਹੋ ਰਹੀ ਉਪ ਚੋਣ ਦਾ ਜ਼ਿਕਰ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਹਲਕੇ ਨੂੰ ਸਤਲੁਜ, ਚਿੱਟੀ ਵੇਈਂ, ਕਾਲਾ ਸੰਘਿਆਂ ਡਰੇਨ ਦੇ ਜ਼ਹਿਰੀਲੇ ਪਾਣੀਆਂ ਦੀ ਮਾਰ ਪੈ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸੇ ਪਾਰਟੀ ਦੇ ਉਮੀਦਵਾਰ ਦੀ ਹਮਾਇਤ ਕਰਨ ਜਿਹੜੇ ਇਸ ਹਲਕੇ 'ਚੋਂ ਲੰਘਦੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਸਾਫ ਸੁਥਰਾ ਕਰਨ ਦੀ ਪੂਰੀ ਤਸੱਲੀ ਦੇਣ।ਹਰੀਕੇ ਪੱਤਣ, ਜਿਥੇ ਸਤਲੁਜ ਤੇ ਬਿਆਸ ਦਰਿਆ ਦਾ ਸੰਗਮ ਹੁੰਦਾ ਹੈ, ਉਥੋਂ ਦੋ ਨਹਿਰਾਂ ਨਿਕਲਦੀਆਂ ਹਨ। ਇਕ ਰਾਜਸਥਾਨ ਨੂੰ ਜਾਂਦੀ ਹੈ ਤੇ ਦੂਜੀ ਮਾਲਵੇ ਨੂੰ ਜਾਂਦੀ ਹੈ। ਰਾਜਸਥਾਨ ਨੂੰ ਜਾਣ ਵਾਲੀ ਇਕ ਹਜ਼ਾਰ ਕਿਲੋਮੀਟਰ ਲੰਬੀ ਨਹਿਰ ਵਿਚ ਵੀ ਇਹ ਜ਼ਹਿਰੀਲਾ ਤੇ ਗੰਦਾ ਪਾਣੀ ਜਾ ਰਿਹਾ ਹੈ ਤੇ ਉਥੋਂ ਦੇ ੮ ਜ਼ਿਲਿਆਂ ਦੇ ਲੋਕ ਇਸ ਪਾਣੀ ਨੂੰ ਸਿੱਧੇ ਰੂਪ ਵਿਚ ਪੀ ਰਹੇ ਹਨ। ਸਾਲ ੨੦੦੯ ਵਿਚ ਸਤਲੁਜ, ਕਾਲਾ ਸੰਘਿਆਂ ਡਰੇਨ, ਚਿੱਟੀ ਵੇਈਂ ਤੋਂ ਚੇਤਨਾ ਮਾਰਚ ਕੀਤਾ ਸੀ ਜਿਹੜਾ ਰਾਜਸਥਾਨ ਦੇ ਬੀਕਾਨੇਰ ਇਲਾਕੇ ਤੱਕ ਗਿਆ ਸੀ। ਉਧਰ ਕਿਤੇ ਵੀ ਟਰੀਟਮੈਂਟ ਪਲਾਂਟ ਨਹੀਂ ਲੱਗਾ ਹੋਇਆ। ਲੋਕ ਇਸ ਨਹਿਰੀ ਪਾਣੀ ਨੂੰ ਹੀ ਪੀਣ ਲਈ ਵਰਤਦੇ ਹਨ, ਜਿਹੜਾ ਕਿ ਬਿਮਾਰੀਆਂ ਦਾ ਘਰ ਹੈ। ਇਸ ਮੌਕੇ ਗੁਰਦੁਆਰਾ ਟਾਹਲੀ ਸਾਹਿਬ ਤੋਂ ਸੰਤ ਦਇਆ ਸਿੰਘ, ਗੁਰਦੁਆਰਾ ਸੈਦਰਾਣਾ ਸਾਹਿਬ ਤੋਂ ਸੰਤ ਗੁਰਮੇਜ ਸਿੰਘ, ਨਿਰਮਲ ਕੁਟੀਆ ਲੋਹੀਆਂ ਤੋਂ ਸੰਤ ਪਾਲ ਸਿੰਘ, ਸੰਤ ਸੁਖਜੀਤ ਸਿੰਘ ਸੀਚੇਵਾਲ, ਚੌਗਿਰਦਾ ਬਚਾਓ ਕਮੇਟੀ ਦੇ ਆਗੂ ਕੈਪਟਨ ਸਰਬਜੀਤ ਸਿੰਘ ਢਿੱਲੋਂ, ਰਾਮ ਸਿੰਘ ਇਨਸਾਫ, ਬਹਾਦਰ ਸਿੰਘ ਸੰਧੂ, ਅਮਰੀਕ ਸਿੰਘ ਸੰਧੂ, ਗੁਰਵਿੰਦਰ ਸਿੰਘ ਬੋਪਾਰਾਏ, ਗੁਰਦੇਵ ਸਿੰਘ ਫੌਜੀ, ਜਸਵੀਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD