Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਸੂਬੇ 'ਚ ਹਰੇਕ ਉਦਯੋਗ ਦੀ ਲੋੜ੍ਹ ਅਨੁਸਾਰ ਸਕਿੱਲ ਸੈਂਟਰ ਖੋਲ੍ਹੇ ਜਾਣਗੇ-ਚਰਨਜੀਤ ਸਿੰਘ ਚੰਨੀ

ਉਦਯੋਗਾਂ ਦੀ ਲੋੜ ਮੁਤਾਬਿਕ ਆਈ.ਟੀ.ਆਈਜ਼ ਦੇ ਸਿਲੇਬਸ ਨੂੰ ਅਪਗ੍ਰੇਡ ਕੀਤਾ ਜਾਵੇਗਾ-ਚਰਨਜੀਤ ਸਿੰਘ ਚੰਨੀ

Web Admin

Web Admin

5 Dariya News

ਲੁਧਿਆਣਾ , 15 May 2018

ਤਕਨੀਕੀ ਸਿੱਖਿਆ ਅਤੇ ਸਨਅਤੀ ਸਿਖ਼ਲਾਈ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਮਾਹਿਰ ਅਤੇ ਪੂਰੀ ਤਰ੍ਹਾਂ ਸਕਿੱਲਡ ਕਾਮੇ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਲਦੀ ਹੀ ਹਰੇਕ ਉਦਯੋਗ ਦੀ ਲੋੜ੍ਹ ਅਨੁਸਾਰ ਨਵੇਂ ਸਕਿੱਲ ਡਿਵੈੱਲਪਮੈਂਟ ਸੈਂਟਰ ਖੋਲ੍ਹੇ ਜਾਣਗੇ ਤਾਂ ਜੋ ਉਦਯੋਗਾਂ ਲਈ ਕਾਮਿਆਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਚੰਗੇ ਤਨਖਾਹ ਪੈਕੇਜ਼ ਮਿਲ ਸਕਣ। ਸ੍ਰੀ ਚੰਨੀ ਨੇ ਅੱਜ ਇੱਥੇ ਮੈਗਾ ਜਾਬ ਫੇਅਰ ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕੀਤਾ। ਇਸ ਰੋਜ਼ਗਾਰ ਮੇਲੇ ਵਿੱਚ 73 ਨਾਮੀਂ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ 3800 ਤੋਂ ਵੱਧ ਨੌਜਵਾਨਾਂ ਨੇ ਆਪਣੇ ਆਪ ਨੂੰ ਰਜਿਸਟਰਡ ਕੀਤਾ, ਜਿਨ੍ਹਾਂ ਵਿੱਚੋਂ 1680 ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਟਰੇਡਾਂ ਵਿੱਚ ਨਿਯੁਕਤੀ ਪੱਤਰ ਦਿੱਤੇ ਗਏ। ਇਹਨਾਂ ਵਿੱਚ ਵੈਲਡਰ, ਫਿੱਟਰ, ਇਲੈਕਟ੍ਰੀਸ਼ੀਅਨ, ਕੰਪਿਊਟਰ ਓਪਰੇਟਰ, ਸੇਲਜ਼ ਐਸੋਸੀਏਟ, ਟਰਨਰ, ਅਕਾਊਟਸ ਅਤੇ ਹੋਰ ਦੂਸਰੇ ਟਰੇਡ ਸ਼ਾਮਿਲ ਸਨ। ਸ੍ਰੀ ਚੰਨੀ ਨੇ ਦੱਸਿਆ ਕਿ ਨਵੇਂ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਵਿੱਚ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮਾਹਿਰ ਬਣਾਉਣ ਲਈ ਵੱਖ-ਵੱਖ ਟਰੇਡਜ਼ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਟਰੇਨਿੰਗ ਉਪਰੰਤ ਨੌਜਵਾਨਾਂ ਨੂੰ ਜਿੱਥੇ ਵਧੀਆ ਤਨਖਾਹ ਪੈਕੇਜ਼ ਮਿਲੇਗਾ, ਉਥੇ ਕੰਪਨੀਆਂ ਨੂੰ ਪੂਰੀ ਤਰ੍ਹਾਂ ਨਿਪੁੰਨ ਕਾਮਾ ਮਿਲ ਸਕੇਗਾ। ਜਲਦੀ ਹੀ ਸੂਬੇ ਦੀਆਂ ਆਈ.ਟੀ.ਆਈਜ਼ ਦੇ ਸਿਲੇਬਸ ਨੂੰ ਉਦਯੋਗਾਂ ਦੀ ਲੋੜ੍ਹ ਮੁਤਾਬਿਕ ਅਪਗ੍ਰੇਡ ਕੀਤਾ ਜਾਵੇਗਾ। ਸ੍ਰੀ ਚੰਨੀ ਨੇ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ 'ਤੇ ਚੋਟ ਕਰਦਿਆਂ ਕਿਹਾ ਕਿ ਉਹਨਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਨੌਕਰੀਆਂ ਪੈਦਾ ਕਰਨ ਲਈ ਕੋਈ ਯਤਨ ਨਹੀਂ ਕੀਤਾ ਗਿਆ ਅਤੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾਂਦੇ ਰਹੇ ਹਨ। ਪ੍ਰੰਤੂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਪਿਛਲੇ ਸਾਲ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ 1.62 ਲੱਖ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਸ੍ਰ. ਚੰਨੀ ਨੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਐਸੋਸੀਏਸ਼ਨਾਂ ਨੂੰ ਵੀ ਅਜਿਹੇ ਰੋਜਗਾਰ ਮੇਲੇ ਆਯੋਜਿਤ ਕਰਨੇ ਚਾਹੀਦੇ ਹਨ ਤਾਂ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾ ਸਕੇ। ਇਸ ਮੌਕੇ ਮੰਤਰੀ ਵੱਲੋਂ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਸੀਸੂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਸੀਸੂ ਦੀ ਸਮੂਹ ਕਾਰਜਕਰਨੀ ਵੱਲੋਂ ਸ੍ਰੀ ਚੰਨੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਐਮ.ਪੀ. ਸਿੰਘ ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਇੰਡਸਟਰੀਅਲ ਟ੍ਰੇਨਿੰਗ, ਸ੍ਰੀਮਤੀ ਦਲਜੀਤ ਕੌਰ ਵਧੀਕ ਡਾਇਰੈਕਟਰ, ਸ੍ਰੀ ਓਪਕਾਰ ਸਿੰਘ ਆਹੂਜਾ ਪ੍ਰਧਾਨ ਸੀਸੂ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ, ਉਹਨਾਂ ਨਾਲ ਮੈਡਮ ਦਮਨਦੀਪ ਕੌਰ ਡਿਪਟੀ ਡਾਇਰੈਕਟਰ ਵੀ ਹਾਜ਼ਰ ਸਨ। 

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD