Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਡੇਂਗੂ ਦੇ ਖਾਤਮੇ ਲਈ ਹਰ ਸ਼ੁੱਕਰਵਾਰ ਰਹੇਗਾ 'ਡਰਾਈ ਡੇਅ'

ਡਿਪਟੀ ਕਮਿਸ਼ਨਰ ਨੇ ਡੇਂਗੂ ਵਿਰੋਧੀ ਰੈਲੀ ਨੂੰ ਝੰਡੀ ਦਿਖਾ ਕੀਤਾ ਰਵਾਨਾ

5 Dariya News

ਲੁਧਿਆਣਾ , 16 May 2018

ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਅੱਜ ਡੇਂਗੂ  ਵਿਰੋਧੀ ਰੈਲੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਮੱਛਰਾਂ ਦੇ ਖਾਤਮੇ ਲਈ ਸਿਹਤ ਵਿਭਾਗ ਨੇ ਸ਼ੁੱਕਰਵਾਰ ਦਾ ਦਿਨ 'ਡਰਾਈ ਡੇਅ' ਦੇ ਤੌਰ 'ਤੇ ਮਿਥਿਆ ਹੈ, ਇਸ ਦਿਨ ਘਰਾਂ ਦੇ ਕੂਲਰਾਂ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਖਾਲੀ ਕਰਾਇਆ ਜਾਇਆ ਕਰੇਗਾ। ਇਸ ਤੋਂ ਇਲਾਵਾ ਹੁਣ ਵਿਭਾਗ ਦੇ ਕਰਮਚਾਰੀ ਮੱਛਰਾਂ ਦੇ ਪੂਰੀ ਤਰ੍ਹਾਂ ਖਾਤਮੇ ਲਈ ਲਾਰਵਾ ਅਤੇ ਮੱਛਰਾਂ ਦੇ ਟਿਕਾਣਿਆ 'ਤੇ ਸਪਰੇਅ ਅਤੇ ਹੋਰ ਲੋੜੀਦੇ ਉਪਚਾਰ ਕਰਨਗੇ। ਇਸ ਸਬੰਧੀ ਵਿਭਾਗ ਵੱਲੋਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵਿਭਾਗ ਵੱਲੋਂ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਉਨ੍ਹਾਂ ਨੂੰ ਇਲਾਕੇ ਅਲਾਟ ਕਰ ਦਿੱਤੇ  ਗਏ ਹਨ, ਜਿੱਥੇ ਇਹ ਟੀਮਾਂ ਡੇਂਗੂ  ਦੇ ਲਾਰਵੇ ਦੀ ਭਾਲ ਕਰਕੇ ਉਸ ਨੂੰ ਨਸ਼ਟ ਕਰਨਗੀਆਂ ਅਤੇ ਇਸ ਦੇ ਨਾਲ ਹੀ ਡੇਂਗੂ  ਦੇ ਲਾਰਵੇ ਨੂੰ ਫੈਲਾਉਣ ਵਿੱਚ ਮਦਦ ਕਰਨ ਵਾਲੇ ਅਦਾਰਿਆਂ, ਦੁਕਾਨਾਂ ਅਤੇ ਘਰਾਂ 'ਤੇ ਵੀ ਸ਼ਿਕੰਜਾ ਕਸਿਆ ਜਾਵੇਗਾ ਅਤੇ ਨਗਰ ਨਿਗਮ ਦੀ ਮਦਦ ਨਾਲ ਚਲਾਨ ਕੱਟਣਗੀਆਂ। ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱੌਧੂ ਨੇ ਕਿਹਾ ਕਿ ਵਿਭਾਗ ਵੱਲੋ ਹਰ ਹਫਤੇ ਦੇ ਸ਼ੁੱਕਰਵਾਰ ਨੂੰ 'ਡਰਾਈ ਡੇਅ' ਦੇ ਤੌਰ 'ਤੇ ਚੁਣਿਆ ਗਿਆ ਹੈ, ਇਸ ਦਿਨ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਆਪਣੇ ਘਰਾਂ ਦੇ ਕੂਲਰਾਂ ਨੂੰ ਖਾਲੀ ਕਰਕੇ ਚੰਗੀ ਤਰਾਂ ਸਾਫ ਕਰਨ ਤਾਂ ਜੋ ਉਨ੍ਹਾਂ ਵਿਚ ਮੱਛਰਾਂ ਦਾ ਲਾਰਵਾ ਨਾ ਪੈਦਾ ਹੋ ਸਕੇ। ਇਸ ਸਬੰਧੀ ਵਿਚ ਵਿਭਾਗ ਦੀਆਂ ਟੀਮਾਂ ਵੱਲੋਂ ਜਿੱਥੇ ਲਾਰਵਾ ਪਾਇਆ ਗਿਆ ਉਸ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਜਾਵੇਗਾ। ਰੈਲੀ ਵਿਚ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ ਅਤੇ ਇਸ ਸਬੰਧੀ ਛਪੀ ਹੋਈ ਪ੍ਰਿੰਟ ਸਮੱਗਰੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਵੰਡੀ ਗਈ। ਇਸ ਮੌਕੇ ਮਾਸ ਮੀਡੀਆ ਵਿੰਗ ਵੱਲੋਂ ਡੇਂਗੂ  ਨੂੰ ਦਰਸਾਂਉਦੀ ਹੋਈ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਦੀ ਡਿਪਟੀ ਕਮਿਸ਼ਨਰ ਵੱਲੋਂ ਸ਼ਲਾਘਾ ਕੀਤੀ ਗਈ।

 

Tags: DC LUDHIANA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD