Thursday, 18 April 2024

 

 

ਖ਼ਾਸ ਖਬਰਾਂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ

 

ਸ਼ਾਹਕੋਟ ਵਿਚ ਵੰਡੀ ਜਾ ਰਹੀ ਗੈਰ-ਕਾਨੂੰਨੀ ਸ਼ਰਾਬ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਚੋਣ ਕਮਿਸ਼ਨ : ਸੁਖਬੀਰ ਸਿੰਘ ਬਾਦਲ

ਚੋਣ ਕਮਿਸ਼ਨ ਨੂੰ ਦੱਸਿਆ ਕਿ ਰਾਣਾ ਗੁਰਜੀਤ ਦੀ ਫੈਕਟਰੀ ਵਿਚੋਂ ਨਿਕਲੇ ਗੈਰ-ਕਾਨੂੰਨੀ ਸ਼ਰਾਬ ਦੇ ਟਰੱਕ ਨੂੰ ਫੜ ਕੇ ਲੋਕਾਂ ਨੇ ਅਕਾਲੀ ਦਲ ਵੱਲੋਂ ਲਾਏ ਦੋਸ਼ ਦਾ ਸਬੂਤ ਦੇ ਦਿੱਤਾ ਹੈ

Web Admin

Web Admin

5 Dariya News

ਚੰਡੀਗੜ੍ਹ , 27 May 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਕਾਂਗਰਸ ਪਾਰਟੀ ਵੱਲੋਂ ਸ਼ਾਹਕੋਟ ਵਿਚ ਵੱਡੇ ਪੱਧਰ ਉੱਤੇ ਵੰਡੀ ਜਾ ਰਹੀ ਗੈਰਕਾਨੂੰਨੀ ਸ਼ਰਾਬ ਨੂੰ ਰੋਕਣ ਲਈ ਤੁਰੰਤ ਠੋਸ ਕਦਮ ਚੁੱਕਣ ਲਈ ਕਿਹਾ ਹੈ। ਉਹਨਾਂ ਨੇ ਚੋਣ ਕਮਿਸ਼ਨ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਵਾਸਤੇ ਕਾਂਗਰਸੀ ਗੁੰਡਿਆਂ ਨੂੰ ਵੋਟਰਾਂ ਨੂੰ ਡਰਾਉਣ ਤੋਂ ਰੋਕਣ ਵਾਸਤੇ ਵੀ ਕਿਹਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਸਾਡੀ ਪਾਰਟੀ ਨੇ ਸ਼ਾਹਕੋਟ ਵਿਚ ਕਾਂਗਰਸ ਪਾਰਟੀ ਵੱਲੋਂ ਵੰਡੀ ਜਾ ਰਹੀ ਗੈਰਕਾਨੂੰਨੀ ਸ਼ਰਾਬ ਦੀਆਂ ਬੋਤਲਾਂ ਦੀਆਂ ਤਸਵੀਰਾਂ ਪੇਸ਼ ਕੀਤੀਆਂ ਸਨ। ਕੱਲ੍ਹ ਰਾਤੀਂ  ਉਸੇ ਸ਼ਰਾਬ ਦੀਆਂ ਬੋਤਲਾਂ ਲੈ ਕੇ ਸ਼ਾਹਕੋਟ ਨੂੰ ਜਾ ਰਿਹਾ ਇੱਕ ਟਰੱਕ ਬਾਘਾਪੁਰਾਣਾ ਵਿਖੇ ਫੜਿਆ ਗਿਆ ਹੈ।  ਉਹਨਾਂ ਕਿਹਾ ਕਿ ਇਹ ਫਸਟ ਚੁਆਇਸ ਨਾਂ ਦੀ ਉਹੀ ਸ਼ਰਾਬ ਸੀ, ਜਿਹੜੀ ਕਿ ਸਾਬਕਾ ਕਾਂਗਰਸੀ ਮੰਤਰੀ ਰਾਣਾ ਗੁਰਜੀਤ ਦੀ ਡਿਸਟਿੱਲਰੀ ਵਲੋਂ ਬਣਾਈ ਗਈ ਸੀ ਅਤੇ ਇਸ ਬਾਰੇ ਚੋਣ ਕਮਿਸ਼ਨ ਨੂੰ ਪਹਿਲਾਂ ਇੱਕ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਲਾਏ ਦੋਸ਼ ਨੂੰ ਸਾਬਿਤ ਨਹੀਂ ਕੀਤਾ ਜਾ ਸਕਿਆ ਹੈ। ਹੁਣ ਲੋਕਾਂ ਨੇ ਸ਼ਰਾਬ ਦੇ ਇਸ ਟਰੱਕ ਨੂੰ ਫੜ ਕੇ ਸਬੂਤ ਪੇਸ਼ ਕਰ ਦਿੱਤਾ ਹੈ। ਇਸ ਲਈ ਹੁਣ ਇਸ ਮਾਮਲੇ ਵਿਚ ਚੋਣ ਕਮਿਸ਼ਨ ਵਾਸਤੇ ਕਾਰਵਾਈ ਕਰਨ ਅਤੇ ਕਾਂਗਰਸੀ ਗੁੰਡਿਆਂ ਨੂੰ ਸ਼ਰਾਬ ਵੰਡਣ ਤੋਂ ਰੋਕਣ ਦਾ ਸਹੀ ਸਮਾਂ ਹੈ। ਇਹ ਸ਼ਰਾਬ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖਤਰੇ ਵਿਚ ਪਾ ਸਕਦੀ ਹੈ,ਕਿਉਂਕਿ ਇਸ ਦਾ ਕੋਈ ਐਕਸਾਈਜ਼ ਪਰਮਿਟ ਨਹੀਂ ਹੈ। 

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਖੁਲਾਸਾ ਕੀਤਾ ਕਿ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਆਪਣੀ ਡਿਊਟੀ ਨਹੀਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸ਼ਾਹਕੋਟ ਲਿਜਾਈ ਜਾ ਰਹੀ ਸ਼ਰਾਬ ਦੀ ਅਗਵਾਈ ਇਕ ਐਸਕੋਰਟ ਵਾਹਨ ਕਰ ਰਿਹਾ ਸੀ।  ਉਹਨਾਂ ਕਿਹਾ ਕਿ ਸ਼ਾਹਕੋਟ ਵਿਚ ਟਰੱਕਾਂ ਦੇ ਟਰੱਕ ਲਿਆਂਦੀ ਜਾ ਰਹੀ ਸ਼ਰਾਬ ਤੋਂ ਅੱਕੇ ਲੋਕਾਂ ਨੇ ਇਸ ਟਰੱਕ ਨੂੰ ਕਾਬੂ ਕਰ ਲਿਆ, ਪਰ ਕਾਂਗਰਸ ਪਾਰਟੀ ਦੇ ਦਬਾਅ ਕਾਰਣ ਪੁਲਿਸ ਅਜੇ ਵੀ ਇਸ ਮਾਮਲੇ ਵਿਚ ਕੋਈ ਕਾਰਵਾਈ ਕਰਨ ਤੋਂ ਝਿਜਕ ਰਹੀ ਹੈ। ਉਹਨਾਂ ਕਿਹਾ ਕਿ ਸ਼ਾਹਕੋਟ ਵਿਚ ਕਾਂਗਰਸ ਪਾਰਟੀ ਵੱਲੋਂ ਲਿਆਂਦੇ ਜਾ ਰਹੇ ਕਾਲੇ ਧਨ ਨੂੰ ਰੋਕਣ ਲਈ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।ਸਰਦਾਰ ਬਾਦਲ ਨੇ ਕਿਹਾ ਕਿ ਸਿਰਫ ਇਹੀ ਨਹੀਂ ਹੈ। ਸ਼ਾਹਕੋਟ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਗਿਆ ਹੈ। ਸਰਪੰਚਾਂ, ਪੰਚਾਇਤ ਮੈਂਬਰਾਂ, ਮਿਉਂਸੀਪਲ ਕੌਂਸਲਰਾਂ ਅਤੇ ਵਪਾਰੀਆਂ ਦੇ ਘਰਾਂ ਵਿਚ ਪੁਲਿਸ ਅਧਿਕਾਰੀਆਂ ਨੂ ਭੇਜਿਆ ਜਾ ਰਿਹਾ ਹੈ, ਜਿਹੜੇ ਉਹਨਾਂ ਨੂੰ ਕਾਂਗਰਸ ਪਾਰਟੀ ਦੇ ਬਦਮਾਸ਼ ਉਮੀਦਵਾਰ ਹਰਦੇਵ ਸਿੰਘ ਲਾਡੀ ਦਾ ਸਮਰਥਨ ਕਰਨ ਵਾਸਤੇ ਧਮਕਾ ਰਹੇ ਹਨ।  ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਇਹਨਾਂ ਹਾਲਾਤਾਂ ਨੂੰ ਸੁਧਾਰਨ ਵਾਸਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ, ਨਹੀ ਤਾਂ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਦਾ ਉਦੇਸ਼ ਹੀ ਖ਼ਤਮ ਹੋ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ  ਇਸ ਤੋਂ ਪਹਿਲਾਂ ਵੀ ਕਾਂਗਰਸੀ ਉਮੀਦਵਾਰ ਹਰਦੇਵ ਲਾਡੀ ਖ਼ਿਲਾਫ ਫਿਰੌਤੀ ਅਤੇ ਗੈਰਕਾਨੂੰਨੀ ਮਾਈਨਿੰਗ ਕਰਨ ਲਈੇ ਇੱਕ ਅਪਰਾਧਿਕ ਮਾਮਲਾ ਦਰਜ ਹੋਣ ਦੇ ਬਾਵਜੂਦ ਉਸ ਖ਼ਿਲਾਫ ਕੋਈ ਕਾਰਵਾਈ ਨਹੀ ਸੀ ਕੀਤੀ ਗਈ। ਉਹਨਾਂ ਕਿਹਾ ਕਿ ਇਸ ਦੀ ਥਾਂ ਲਾਡੀ ਖ਼ਿਲਾਫ ਪਰਚਾ ਦਰਜ ਕਰਨ ਵਾਲੇ ਬਹਾਦਰ ਐਸਐਸਓ, ਜਿਸ ਨੂੰ ਪਹਿਲਾਂ ਸ਼ਾਨਦਾਰ ਪੁਲਿਸ ਸੇਵਾ ਨਿਭਾਉਣ ਵਾਸਤੇ ਸਨਮਾਨ ਪੱਤਰ ਦਿੱਤਾ ਜਾ ਚੁੱਕਿਆ ਸੀ, ਨੂੰ ਪਾਗਲ ਕਰਾਰ ਦੇ ਕੇ ਉੱਥੋਂ ਤਬਦੀਲ ਕਰ ਦਿੱਤਾ ਗਿਆ। ਸਮੁੱਚੀ ਚੋਣ ਮੁਹਿੰਮ ਦੌਰਾਨ ਅਕਾਲੀ ਦਲ ਅਤੇ ਇਸ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦਾ ਸ਼ਾਨਦਾਰ ਸਮਰਥਨ ਕਰਨ ਅਤੇ ਕੱਲ੍ਹ ਪਾਰਟੀ ਦੇ ਰੋਡ ਸ਼ੋਅ ਦਾ ਜ਼ੋਰਦਾਰ ਸਵਾਗਤ ਕਰਨ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਸਰਦਾਰ ਬਾਦਲ ਨੇ ਅਪੀਲ ਕੀਤੀ ਕਿ ਜਮਹੂਰੀਅਤ ਦੀ ਰਾਖੀ ਉਹ ਡਟੇ ਰਹਿਣ। ਉਹਨਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕਾਂਗਰਸ ਦੇ ਦਾਗੀ ਉਮੀਦਵਾਰ ਅਤੇ ਪਿਛਲੇ ਇੱਕ ਸਾਲ ਤੋਂ ਵੱਧ ਦੇ ਸਾਸ਼ਨ ਦੌਰਾਨ ਸਮਾਜ ਦੇ ਹਰ ਵਰਗ ਨਾਲ ਧੋਖਾ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ ਵਾਸਤੇ ਸਾਰੇ ਇੱਕਜੁੱਟ ਹੋ ਜਾਣ। ਉਹਨਾਂ ਸ਼ਾਹਕੋਟ ਹਲਕੇ ਦੀਆਂ ਮਹਿਲਾ ਵੋਟਰਾਂ ਨੂੰ ਵਿਸੇਥਸ਼ ਅਪੀਲ ਕਰਦਿਆਂ ਕਿਹਾ ਕਿ  ਉਹਨਾਂ ਦੀਆਂ ਵੋਟਾਂ ਖਰੀਦਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਨੂੰ ਹਰਾਉਣ ਵਾਸਤੇ ਉਹ ਵੱਡੀ ਗਿਣਤੀ ਵਿਚ ਜਾ ਕੇ ਵੋਟਾਂ ਪਾਉਣ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD