Thursday, 18 April 2024

 

 

ਖ਼ਾਸ ਖਬਰਾਂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ

 

ਕੈਪਟਨ ਅਮਰਿੰਦਰ ਸਿੰਘ ਸਾਉਣੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿਚ ਕੀਤੇ ਇਤਿਹਾਸਕ ਵਾਧੇ ਉੱਤੇ ਸਿਆਸਤ ਨਾ ਕਰਨ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਹਲੀਮੀ ਵਿਖਾਉਂਦੇ ਹੋਏ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨ, ਕੈਪਟਨ ਨੂੰ ਦੱਸਿਆ ਕਿ ਡਾਕਟਰ ਸਵਾਮੀਨਾਥਨ ਨੇ ਵੀ ਇਸ ਬੇਮਿਸਾਲ ਵਾਧੇ ਦਾ ਸਵਾਗਤ ਕੀਤਾ ਹੈ

Web Admin

Web Admin

5 Dariya News

ਚੰਡੀਗੜ , 07 Jul 2018

ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਝੋਨੇ ਅਤੇ ਦੂਜੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਵਿਚ ਕੀਤੇ ਇਤਿਹਾਸਕ ਵਾਧੇ ਉੱਤੇ ਉਹ ਸਿਆਸਤ ਨਾ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਤੇ ਗਏ ਲਾਭ ਨੂੰ ਸਵੀਕਾਰ ਕਰਨ ਵਿਚ ਹਲੀਮੀ ਵਿਖਾਉਣ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇੱਕ ਮੁੱਖ ਮੰਤਰੀ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਆਪਣੇ ਸੂਬੇ ਦੇ ਕਿਸਾਨਾਂ ਨੂੰ ਦਿੱਤੇ ਗਏ ਲਾਭ ਤੋਂ ਮੁਨਕਰ ਹੋਣ। ਉਹਨਾਂ ਕਿਹਾ ਕਿ ਸੂਬੇ ਅੰਦਰ ਝੋਨਾ ਬੀਜਣ ਵਾਲੇ ਹਰ ਕਿਸਾਨ ਨੂੰ 200 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨਾਲ 6 ਹਜ਼ਾਰ ਰੁਪਏ ਪ੍ਰਤੀ ਏਕੜ ਦਾ  ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਸਮਰਥਨ ਮੁੱਥਥਲ ਕੀਤੇ ਗਏ ਵਾਧੇ ਸਦਕਾ ਕੱਲੇ ਇਸ ਸੀਜ਼ਨ ਦੌਰਾਨ ਹੀ ਕਿਸਾਨਾਂ ਨੂੰ 4500 ਰੁਪਏ ਪ੍ਰਤੀ ਏਕੜ ਦੀ ਵਾਧੂ ਆਮਦਨ ਹੋਵੇਗੀ। ਉਹਨਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਮਾਰਕੀਟਿੰਗ ਬੋਰਡ ਨੂੰ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਦੇ ਰੂਪ ਵਿਚ 200 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਉਹਨਾਂ ਕਿਹਾ ਕਿ ਆੜ•ਤੀਆਂ ਨੂੰ ਵੀ ਇਸ ਵਾਧੇ ਨਾਲ 100 ਕਰੋੜ ਦੀ ਕਮਾਈ ਹੋਵੇਗੀ। ਸਰਦਾਰ ਬਾਦਲ ਨੇ ਕਿਹਾ ਕਿ ਇਹ ਸਾਰੇ ਤੱਥਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਸਮਰਥਨ ਮੁੱਲ ਵਿਚ ਕੀਤਾ ਗਿਆ ਤਾਜ਼ਾ ਵਾਧਾ ਪੰਜਾਬ ਨੂੰ ਅਰਥ ਵਿਵਸਥਾ ਨੂੰ ਹੁਲਾਰਾ ਦੇਵੇਗਾ। ਉਹਨਾਂ ਕਿਹਾ ਕਿ ਝੋਨੇ ਤੋਂ ਇਲਾਵਾ ਕਪਾਹ ਬੀਜਣ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਵਾਧੂ ਲਾਭ ਹੋਵੇਗਾ। ਉਹਨਾਂ ਕਿਹਾ ਕਿ ਇਸ ਸਭ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਪੈਦਾਵਰ ਲਾਗਤਾਂ ਉੱਤੇ 50 ਫੀਸਦੀ ਮੁਨਾਫਾ ਯਕੀਨੀ ਬਣਾਉਣ ਲਈ ਹੈ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਡਾਕਟਰ ਸਵਾਮੀਨਾਥਨ, ਜਿਹਨਾਂ ਨੇ 2006 ਵਿਚ ਯੂਪੀਏ ਸਰਕਾਰ ਨੂੰ ਆਪਣੀ ਰਿਪੋਰਟ ਦਿੱਤੀ ਸੀ ਅਤੇ ਸਰਕਾਰ ਨੇ ਉਸ ਰਿਪੋਰਟ ਨੂੰ ਠੰਡੇ ਬਸਤੇ ਵਿਚ ਪਾ ਦਿੱਤਾ ਸੀ, ਨੇ ਵੀ ਐਨਡੀਏ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਨੇ ਇਸ ਮੁੱਦੇ ਉੱਤੇ ਇੱਕ ਵਾਰੀ ਫਿਰ ਕਿਸਾਨਾਂ ਦੀ ਮੂਰਖ ਬਣਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਵਾਧੇ ਦਾ ਮਜ਼ਾਕ ਉਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇੱਥੋਂ ਤਕ ਕਿਹਾ ਜਾ ਰਿਹਾ ਹੈ ਕਿ ਇਹ ਡਾਕਟਰ ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਨਹੀਂ ਹੈ ਜਦਕਿ ਮਸ਼ਹੂਰ ਖੇਤੀ ਵਿਗਿਆਨੀ ਨੇ ਇਸ ਵਾਧੇ ਦੀ ਤਾਰੀਫ ਕੀਤੀ ਹੈ। ਇਹ ਇੱਕ ਕਿਸਾਨ-ਵਿਰੋਧੀ ਸਿਆਸਤ ਖੇਡੀ ਜਾ ਰਹੀ ਹੈ ਜਦਕਿ ਕੈਪਟਨ ਅਮਰਿੰਦਰ ਅਤੇ ਕਾਂਗਰਸ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਵਾਸਤੇ ਕਦੇ ਕੋਸ਼ਿਸ਼ ਤਕ ਨਹੀਂ ਕੀਤੀ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਦਾ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਸਿਰਫ ਕਾਗਜ਼ਾਂ ਉੱਤੇ ਹੀ ਰਹਿ ਗਿਆ ਹੈ। ਉਹਨਾਂ ਕਿਹਾ ਕਿ ਚੰਗਾ ਹੋਵੇਗਾ ਜੇਕਰ ਕਾਂਗਰਸੀ ਮੁੱਖ ਮੰਤਰੀ ਆਪਣੀ ਕਾਰਗੁਜ਼ਾਰੀ ਸੁਧਾਰ ਲੈਣ ਅਤੇ ਹੱਥ ਵਿਚ ਪਵਿੱਤਰ ਗੁਟਕਾ ਲੈ ਕੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਨ।ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਪੈਦਾਵਰੀ ਲਾਗਤਾਂ, ਜਿਹਨਾਂ ਵਿਚ ਮਜ਼ਦੂਰੀ, ਮਸ਼ੀਨਰੀ, ਪਰਿਵਾਰ ਦੀ ਮਜ਼ਦੂਰੀ ਅਤੇ ਜ਼ਮੀਨ ਦਾ ਠੇਕਾ ਸ਼ਾਮਿਲ ਹਨ, ਉੱਤੇ 50 ਫੀਸਦੀ ਮੁਨਾਫਾ ਦੇਣ ਦੇ ਫਾਰਮੂਲੇ ਨਾਲ ਸਾਰੀਆਂ ਫਸਲਾਂ ਦੇ ਸਮਰਥਨ ਮੁੱਲ ਵਿਚ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਮਾਮਲੇ ਵਿਚ ਇਹ ਵਾਧਾ ਹੋਰ ਵੀ ਜ਼ਿਆਦਾ ਹੋਵੇਗਾ, ਕਿਉਂਕਿ ਸਰਦਾਰ ਪਰਕਾਸ਼ ਸਿੰਘ ਬਾਦਲ ਖੇਤੀ ਟਿਊਬਵੈਲਾਂ ਉੱਤੇ ਦਿੱਤੀ ਮੁਫ਼ਤ ਬਿਜਲੀ ਦੀ ਸਹੂਲਤ ਕਰਕੇ ਕਿਸਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਵਾਧੂ ਲਾਭ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਸ ਦੇ ਬਿਲਕੁੱਲ ਉਲਟ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਵਿਚ ਖੇਤੀਬਾੜੀ ਨੂੰ ਦਹਾਕਿਆਂ ਬੱਧੀ ਘਾਟੇ ਦਾ ਸ਼ਿਕਾਰ ਹੋਣਾ ਪਿਆ ਕਿਉਂਕਿ ਕਾਂਗਰਸੀ ਸਰਕਾਰਾਂ ਨੇ ਪੈਦਾਵਰੀ ਲਾਗਤਾਂ ਦੇ ਅਨੁਸਾਰ ਸਮਰਥਨ ਮੁੱਲ ਵਿਚ ਇਸ ਤਰ•ਾਂ ਵਾਧਾ ਨਹੀਂ ਕੀਤਾ, ਜਿਵੇਂ ਐਨਡੀਏ ਸਰਕਾਰ ਨੇ ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਵਿਚ ਖੇਤੀ ਸੰਕਟ ਪੈਦਾ ਹੋ ਗਿਆ। ਅਸੀਂ ਖੇਤੀ ਅਰਥ ਵਿਵਸਥਾ ਨੂੰ ਹੁਲਾਰਾ ਦੇਣ ਵਾਲੀ ਫੈਸਲਾਕੁਨ ਸਿਆਸਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਾਂ। ਕਿਉਂਕਿ ਸੂਬਾ ਸਰਕਾਰ ਕੋਈ ਵੀ ਕਿਸਾਨ ਪੱਖੀ ਫੈਸਲਾ ਲੈਣ ਵਾਸਤੇ ਸਿਆਸੀ ਇੱਛਾ ਸ਼ਕਤੀ ਨਹੀਂ ਵਿਖਾ ਰਹੀ ਹੈ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD