Wednesday, 24 April 2024

 

 

ਖ਼ਾਸ ਖਬਰਾਂ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

 

ਸ਼ਰਮ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਪੰਜਾਬ ਪਹਿਲੇ ਨੰਬਰ ਤੋਂ 20ਵੇਂ ਨੰਬਰ ਉੱਤੇ ਖਿਸਕ ਗਿਆ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਪੰਜਾਬ ਹੁਣ ਉਹਨਾਂ ਬਿਮਾਰੂ ਸੂਬਿਆਂ ਨਾਲ ਮੁਕਾਬਲਾ ਕਰ ਰਿਹਾ ਹੈ, ਜਿਹੜੇ ਇਸ ਨੂੰ ਆਪਣਾ ਰੋਲ ਮਾਡਲ ਮੰਨਦੇ ਸਨ

Web Admin

Web Admin

5 Dariya News

ਚੰਡੀਗੜ , 13 Jul 2018

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਥੱਲੇ ਪੰਜਾਬ ਪਹਿਲੇ ਨੰਬਰ ਤੋਂ ਖਿਸਕ ਕੇ 20ਵੇਂ ਨੰਬਰ ਉੱਤੇ ਪਹੁੰਚ ਗਿਆ ਹੈ ਅਤੇ ਹੁਣ ਇਸ ਦੀ ਦਰਜਾਬੰਦੀ ਬਿਹਾਰ ਅਤੇ ਝਾਰਖੰਡ ਵਰਗੇ ਬਿਮਾਰੂ ਸੂਬਿਆਂ ਤੋਂ ਵੀ ਥੱਲੇ ਹੋ ਰਹੀ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਰੋਬਾਰ ਕਰਨ ਦੀ ਸੌਖ ਬਾਰੇ ਵਿਸ਼ਵ ਬੈਂਕ ਦੀ ਤਾਜ਼ਾ ਰਿਪੋਰਟ ਵਿਚ ਪੰਜਾਬ ਨੂੰ 20ਵੇਂ ਨੰਬਰ ਉੱਤੇ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਇਸ ਦੇ ਬਿਲਕੁਲ ਉਲਟ 2015 ਵਿਚ ਕਾਰੋਬਾਰ ਸਥਾਪਤ ਕਰਨ ਦੀ ਸੌਖ ਵਾਲੀ ਕੈਟਾਗਰੀ ਵਿਚ ਸੂਬਾ ਪਹਿਲਾ ਨੰਬਰ ਉੱਤੇ ਸੀ ਅਤੇ 2016 ਵਿਚ ਸਿੰਗਲ ਵਿੰਡੋ ਸੁਧਾਰ ਵਿਚ ਵੀ ਪੰਜਾਬ ਪਹਿਲੇ ਨੰਬਰ ਉੱਤੇ ਸੀ। ਉਹਨਾਂ ਕਿਹਾ ਕਿ ਹੁਣ ਸਪੱਸ਼ਟ ਹੈ ਕਿ ਅਕਾਲੀ-ਭਾਜਪਾ ਸਰਕਾਰ 2013 ਵਿਚ ਨਵੀਂ ਉਦਯੋਗ ਨੀਤੀ ਬਣਾ ਕੇ ਪੰਜਾਬ ਨੂੰ ਪਹਿਲੇ ਸਥਾਨ ਉੱਤੇ ਲੈ ਆਈ ਸੀ ਜਦਕਿ ਤੁਸੀਂ (ਅਮਰਿੰਦਰ) ਨੇ ਡੇਢ ਸਾਲ ਵਿਚ ਹੀ ਇਸ ਨੂੰ 20ਵੇਂ ਨੰਬਰ ਉੱਤੇ ਸੁੱਟ ਦਿੱਤਾ ਹੈ। ਇਸ ਤੋਂ ਮਾੜਾ ਕੀ ਹੋ ਸਕਦਾ ਸੀ?ਇਹ ਟਿੱਪਣੀ ਕਰਦਿਆਂ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਕੀਤੇ ਸਾਰੇ ਚੰਗੇ ਕੰਮਾਂ ਨੂੰ ਲੀਹੋਂ ਲਾਹਿਆ ਜਾ ਰਿਹਾ ਹੈ, ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਨੂੰ ਤਬਾਹ ਕਰਕੇ ਪੰਜਾਬੀਆਂ ਨਾਲ ਦੁਸ਼ਮਣਾਂ ਵਰਗਾ ਵਿਵਹਾਰ ਕਰ ਰਹੀ ਹੈ। ਉਹਨਾਂ ਕੈਪਰਨ ਅਮਰਿੰਦਰ ਸਿੰਘ ਨੂੰ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਪੰਜਾਬ ਵਿਚ ਇੱਕੋ ਛੱਤ ਥੱਲੇ ਪ੍ਰਵਾਨਗੀਆਂ ਦੇਣ ਵਾਲਾ ਅਤੇ ਨਿਵੇਸ਼ ਨੂੰ ਵਧਾਉਣ ਵਾਲਾ ਸਿਸਟਮ ਤਿਆਰ ਕਰਨ ਵਾਲੇ ਨਿਵੇਸ਼ ਪੰਜਾਬ ਵਿਭਾਗ ਨੂੰ ਲਗਭਗ ਖਤਮ ਕਰ ਦਿੱਤਾ ਗਿਆ ਹੈ। ਸੁਧਾਰ ਕਮਿਸ਼ਨ ਨੂੰ ਖਤਮ ਕਰ ਦਿੱਤਾ ਗਿਆ ਹੈ। ਉਹਨਾਂ 12 ਹਜ਼ਾਰ ਸੇਵਾ ਕੇਂਦਰਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਹਨਾਂ ਨੇ  ਆਮ ਨਾਗਰਿਕਾਂ ਲਈ ਸੇਵਾਵਾਂ ਸ਼ੁਰੂ ਕਰਕੇ ਉਹਨਾਂ ਦੀ ਸਰਕਾਰੀ ਦਫਤਰਾਂ ਵਿਚ ਗੇੜੇ ਮਾਰਨ ਦੀ ਖੱਜਲਖੁਆਰੀ ਖ਼ਤਮ ਕਰ ਦਿੱਤੀ ਸੀ। ਇਹਨਾਂ ਸਾਰੀਆਂ ਗੱਲਾਂ ਕਰਕੇ ਹੀ ਪ੍ਰਧਾਨ ਮੰਤਰੀ ਨੂੰ ਵੀ ਮੁੱਖ ਮੰਤਰੀ ਨੂੰ 'ਜਾਗ ਪਓ' ਕਹਿਣਾ ਪਿਆ। ਹੁਣ ਬਹਾਨਿਆਂ ਅਤੇ ਦੂਸ਼ਣਬਾਜੀ ਵਾਲੀ ਖੇਡ ਮੁੱਕ ਗਈ ਹੈ। ਤੁਹਾਨੂੰ ਸੱਤਾ ਸੰਭਾਲਿਆਂ ਡੇਢ ਸਾਲ ਹੋ ਚੁੱਕਿਆ ਹੈ। ਇਸ ਲਈ ਹੁਣ ਕਾਰਗੁਜ਼ਾਰੀ ਦਿਖਾਉਣੀ ਪੈਣੀ ਹੈ ਜਾਂ ਫਿਰ ਕੁਰਸੀ ਛੱਡ ਦਿਓ।

ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਵਿਸ਼ਵ ਬੈਂਕ ਦੀ ਰਿਪੋਰਟ ਵਿਚ ਇੱਕ ਆਗੂ ਸੂਬਾ ਰਹਿਣ ਵਾਲੇ ਪੰਜਾਬ ਨੂੰ ਇੱਕ ਪਛੜਿਆ ਸੂਬਾ ਬਣਾਉਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਗੱਲ ਰਿਕਾਰਡ ਵਿਚ ਪਈ ਹੈ ਕਿ ਪੰਜਾਬ ਵੱਲੋਂ ਨਿਵੇਸ਼ਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਨਿਵੇਸ਼ ਪੰਜਾਬ ਵਿਭਾਗ ਅਤੇ ਸਿੰਗਲ ਵਿੰਡੋ ਕਲੀਅਰੈਸ ਦੇ ਮਾਡਲ ਨੂੰ ਹਰਿਆਣਾ, ਤੇਲਗਾਨਾ, ਉੱਤਰਾਖੰਡ, ਛੱਤੀਸਗੜ, ਆਂਧਰਾ ਪ੍ਰਦੇਸ਼ ਅਤੇ ਇੱਥੋਂ ਤਕ ਕਿ ਕੇਂਦਰੀ ਉਦਯੋਗ ਪਾਲਿਸੀ ਵਿਭਾਗ ਨੇ ਵੀ ਹੂਬਹੂ ਲਾਗੂ ਕੀਤਾ ਸੀ। ਅੱਜ ਸਾਥੋਂ ਅਗਵਾਈ ਲੈਣ ਵਾਲਾ ਹਰਿਆਣੇ ਵਰਗਾ ਸੂਬਾ ਕਾਰੋਬਾਰ ਕਰਨ ਦੀ ਸੌਖ ਕੈਟਾਗਰੀ ਵਿਚ ਤੀਜੇ ਨੰਬਰ ਉੱਤੇ ਪਹੁੰਚ ਗਿਆ ਹੈ। ਝਾਰਖੰਡ ਅਤੇ ਬਿਹਾਰ ਵਰਗੇ ਸੂਬੇ, ਜਿਹੜੇ ਪੰਜਾਬ ਨੂੰ ਇੱਕ ਮਾਡਲ ਸੂਬੇ ਵਜੋਂ ਵੇਖਦੇ ਹੁੰਦੇ ਸਨ, ਹੁਣ ਇਸ ਨੂੰ ਪਛਾੜਦੇ ਹੋਏ ਕ੍ਰਮਵਾਰ ਚੌਥੇ ਅਤੇ 18ਵੇਂ ਸਥਾਨ ਉਤੇ ਪਹੁੰਚ ਗਏ ਹਨ। ਇਹ ਟਿੱਪਣੀ ਕਰਦਿਆਂ ਕਿ  ਕਾਂਗਰਸ ਸਰਕਾਰ ਦੀ ਤਰਸਯੋਗ ਕਾਰਗੁਜ਼ਾਰੀ ਨੇ ਪੰਜਾਬੀਆਂ ਦੇ ਸਵੈਮਾਣ ਨੂੰ ਸੱਟ ਮਾਰੀ ਹੈ, ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀ ਆਗੂਆਂ ਵਜੋਂ ਜਾਣੇ ਜਾਂਦੇ ਸਨ, ਪਿਛਾੜੀਆਂ ਵਜੋਂ ਨਹੀਂ। ਉਹਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਛੋਟੀ ਸੋਚ ਨੇ ਪੰਜਾਬ ਨੂੰ ਵਿਕਾਸ ਦੀ ਪਟੜੀ ਤੋਂ ਥੱਲੇ ਲਾਹ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੌਰਾਨ ਵੱਧ ਟੈਕਸ ਰਿਆਇਤਾਂ ਵਾਲੇ ਸੂਬਿਆਂ ਵਿਚਾਲੇ ਘਿਰਿਆ ਹੋਣ ਦੇ ਬਾਵਜੂਦ ਪੰਜਾਬ ਅੰਦਰ 45 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਸੀ। ਇਹ ਟਿੱਪਣੀ ਕਰਦਿਆਂ ਕਿ ਸਥਿਤੀ ਅਜੇ ਹੋਰ ਬਦਤਰ ਹੋਣ ਦੀ ਸੰਭਾਵਨਾ ਹੈ, ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਦਯੋਗਾਂ ਨੂੰ  ਜਿਹੜੀਆਂ ਰਿਆਇਤਾਂ ਦਾ ਵਾਅਦਾ ਕੀਤਾ ਗਿਆ ਸੀ, ਉਹ ਦਿੱਤੀਆਂ ਨਹੀਂ ਜਾ ਰਹੀਆਂ। ਉੁਹਨਾਂ ਕਿਹਾ ਕਿ ਕੋਈ ਇੱਕ ਵੀ ਸੜਕ ਨਹੀਂ ਬਣਾਈ ਜਾ ਰਹੀ। ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਗਰੀਬ ਤਬਕਿਆਂ ਨੂੰ ਸਮਾਜ ਭਲਾਈ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਮੁੱਖ ਮੰਤਰੀ ਨੂੰ ਹੁਣ ਡੂੰਘੀ ਨੀਂਦ ਵਿਚੋਂ ਜਾਗ ਕੇ ਅਸਲੀਅਤ ਨੂੰ ਵੇਖਣਾ ਅਤੇ ਇਸ ਦਾ ਹੱਲ ਕੱਢਣਾ ਪਵੇਗਾ। ਉਹਨਾਂ ਕਿਹਾ ਕਿ ਘੱਟੋ ਘੱਟ ਸੂਬੇ ਦੇ ਉਹਨਾਂ ਲੋਕਾਂ ਲਈ ਇੰਨਾ ਤਾਂ ਤੁਸੀਂ (ਅਮਰਿੰਦਰ) ਕਰ ਹੀ ਸਕਦੇ ਹੋ, ਜਿਹਨਾਂ ਨੇ ਤੁਹਾਡੇ ਵਿਚ ਭਰੋਸਾ ਜਤਾਇਆ ਸੀ, ਚਾਹੇ ਉਹ ਫਰੇਬ ਅਤੇ ਝੂਠੇ ਵਾਅਦਿਆਂ ਨਾਲ ਠੱਗੇ ਹੀ ਗਏ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD