Wednesday, 24 April 2024

 

 

ਖ਼ਾਸ ਖਬਰਾਂ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ

 

ਸਿੱਖਾਂ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਕਰਵਾਉਣ ਲਈ ਅਕਾਲੀ ਦਲ ਰਾਜਪਾਲ ਨੂੰ ਮਿਲੇਗਾ

Web Admin

Web Admin

5 Dariya News

ਚੰਡੀਗੜ੍ਹ , 18 Jul 2018

ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਜਲਦੀ ਹੀ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸਾਸ਼ਕ ਵੀਪੀ ਸਿੰਘ ਬਦਨੌਰ ਨੂੰ ਮਿਲੇਗਾ ਅਤੇ ਉਹਨਾਂ ਨੂੰ ਸੰਘੀ ਖੇਤਰ ਅੰਦਰ ਸਿੱਖ ਔਰਤਾਂ ਲਈ ਹੈਲਮਟ ਨੂੰ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਅਪੀਲ ਕਰੇਗਾ। ਅੱਜ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਵੱਲੋਂ ਇੱਥੇ ਇੱਕ ਮੀਟਿੰਗ ਦੌਰਾਨ ਸਿੱਖ ਰਹਿਤ ਮਰਿਆਦਾ ਅਤੇ ਸਿਧਾਂਤਾ ਦੀ ਰਾਖੀ ਲਈ ਕੀਤੀ ਪੁਰਜ਼ੋਰ ਅਪੀਲ ਮਗਰੋਂ ਇਹ ਫੈਸਲਾ ਲਿਆ ਗਿਆ।ਇਸ ਦੇ ਨਾਲ ਹੀ ਇਹ ਫੈਸਲਾ ਵੀ ਲਿਆ ਗਿਆ ਕਿ ਜੇਕਰ ਲੋੜ ਪਈ ਤਾਂ ਇਸ ਸੰਬੰਧ ਵਿਚ ਅਕਾਲੀ ਦਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਤਕ ਵੀ ਪਹੁੰਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਸਤਰੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਵਿੰਗ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਯੂਟੀ ਪ੍ਰਸਾਸ਼ਨ ਵੱਲੋਂ ਹੈਲਮਟ ਬਾਰੇ ਪਾਸ ਕੀਤੇ ਨਵੇਂ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁੱਦਾ ਸਿੱਖ ਔਰਤਾਂ ਦੀ ਪਛਾਣ ਦੇ ਸਤਿਕਾਰ ਕਰਨ ਨਾਲ ਜੁੜਿਆ ਹੋਇਆ ਹੈ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਅਦਾਲਤਾਂ ਨੇ ਵੀ ਸਿੱਖਾਂ ਨੂੰ ਹੈਲਮਟ ਪਾਉਣ ਤੋਂ ਛੋਟ ਦੇ ਦਿੱਤੀ ਹੈ। ਸਿੱਖ ਔਰਤਾਂ ਨੂੰ ਵੀ ਸਿੱਖਾਂ ਦੇ ਸਮਾਨ ਹੀ ਵੇਖਿਆ ਜਾਣਾ ਚਾਹੀਦਾ ਹੈ, ਉਹਨਾਂ ਤੋਂ ਵੱਖਰੇ ਕਰਕੇ ਨਹੀਂ। ਇਸ ਬਾਰੇ ਟਿੱਪਣੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮਸਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਪਾਰਟੀ ਇਸ ਨੂੰ ਹਰ ਪੱਧਰ ਉੱਤੇ ਉਠਾਏਗੀ। ਉਹਨਾਂ ਨੇ ਇਸਤਰੀ ਅਕਾਲੀ ਦਲ ਨੂੰ ਆਪਣਾ ਜਥੇਬੰਦਕ ਢਾਂਚਾ 15 ਅਗਸਤ ਤਕ ਮੁਕੰਮਲ ਕਰਨ ਲਈ ਆਖਿਆ। ਉਹਨਾਂ ਨੇ ਵਿੰਗ ਨੂੰ ਹਰ ਜ਼ਿਲ੍ਹੇ ਵਿਚ ਇੱਕ ਕੁਆਰਡੀਨੇਟਰ ਨਿਯੁਕਤ ਕਰਨ ਲਈ ਵੀ ਕਿਹਾ। ਬੀਬੀ ਜੰਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਵਿੰਗ ਵੱਲੋਂ ਬਹੁਤ ਸਾਰੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਹਨਾਂ ਵਿਚ ਕੇਂਦਰ ਵੱਲੋਂ ਸਪਾਂਸਰ ਕੀਤੀਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕਤਾ ਫੈਲਾਉਣਾ ਵੀ ਸ਼ਾਮਿਲ ਹੈ, ਤਾਂ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। 

ਉਹਨਾਂ ਇਹ ਵੀ ਦੱਸਿਆ ਕਿ ਵਿੰਗ ਵੱਲੋਂ ਇੱਕ ਦਰੱਖਤ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿੰਗ ਵੱਲੋਂ ਨਸ਼ਿਆਂ ਖਿਲਾਫ ਵੀ ਇੱਕ ਲਹਿਰ ਖੜ੍ਹੀ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਬੀਬੀ ਸਤਵੰਤ ਕੌਰ ਸੰਧੂ, ਬੀਬੀ ਮਹਿੰਦਰ ਕੌਰ ਜੋਸ਼, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਬੀਬੀ ਗੁਰਦੇਵ ਕੌਰ ਸੰਧੂ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਤੋਂ ਇਲਾਵਾ ਸੀਨੀਅਰ ਪਾਰਟੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਡਾਕਟਰ ਦਲਜੀਤ ਸਿੰਘ ਚੀਮਾ, ਬੀਬੀ ਸਤਵੰਤ ਕੌਰ ਸੰਧੂ, ਬੀਬੀ ਮਹਿੰਦਰ ਕੌਰ ਜੋਸ਼, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਬੀਬੀ ਗੁਰਦੇਵ ਕੌਰ ਸੰਧੂ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਪਰਮਜੀਤ ਕੌਰ ਲਾਂਡਰਾ, ਬੀਬੀ ਵੀਨਾ ਮੱਕੜ, ਬੀਬੀ ਹਰਪ੍ਰੀਤ ਕੌਰ ਬਰਨਾਲਾ, ਬੀਬੀ ਗੁਰਦਿਆਲ ਕੌਰ ਮੱਲਣ, ਬੀਬੀ ਹਰਜੀਤ ਕੌਰ ਸਿੱਧੂ, ਬੀਬੀ ਪੁਸ਼ਪਿੰਦਰ ਕੌਰ ਮਜਬੂਰ, ਬੀਬੀ ਪਰਮਿੰਦਰ ਕੌਰ ਪੰਨੂ, ਬੀਬੀ ਕੁਲਦੀਪ ਕੌਰ ਕੰਗ, ਬੀਬੀ ਗੁਰਮਿੰਦਰਪਾਲ ਕੌਰ ਢਿੱਲੋਂ ਬਠਿੰਡਾ, ਬੀਬੀ ਰਵਿੰਦਰ ਕੌਰ ਹਰਿਆਣਾ, ਬੀਬੀ ਰਾਜਵਿੰਦਰ ਕੌਰ ਅੰਮ੍ਰਿਤਸਰ, ਬੀਬੀ ਵਜਿੰਦਰ ਕੌਰ ਵੇਰਕਾ, ਬੀਬੀ ਪਰਮਿੰਦਰ ਕੌਰ ਰੰਧਾਵਾ, ਬੀਬੀ ਜਸਵਿੰਦਰ ਕੌਰ ਠੁੱਲੇਵਾਲ, ਬੀਬੀ ਪੂਨਮ ਅਰੋੜਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਪ੍ਰੋ. ਕਮਲਜੀਤ ਕੌਰ, ਬੀਬੀ ਸ਼ਰਨਜੀਤ ਕੌਰ ਜੀਂਦੜ, ਬੀਬੀ ਸੁਖਦੇਵ ਕੌਰ ਸੱਲਾਂ, ਬੀਬੀ ਸਿਮਰਜੀਤ ਕੌਰ ਜਲੰਧਰ, ਬੀਬੀ ਬਲਜਿੰਦਰ ਕੌਰ ਕਾਲੜਾ, ਬੀਬੀ ਸਿਰੰਦਰ ਕੌਰ ਦਿਆਲ, ਬੀਬੀ ਦਲਜੀਤ ਕੌਰ ਪਵਾ, ਬੀਬੀ ਗੁਰਦੀਪ ਕੌਰ ਬਰਾੜ, ਬੀਬੀ ਨਿਰਮਲ ਕੌਰ ਸੇਖੋਂ, ਬੀਬੀ ਦਰਸ਼ਨ ਕੌਰ ਰਿਟਾ ਡੀ.ਪੀ.ਆਈ,  ਪ੍ਰਿੰਸੀਪਲ ਵੀਨਾ ਦਾਦਾ, ਬੀਬੀ ਗੁਰਮੀਤ ਕੌਰ ਮੋਹਾਲੀ, ਬੀਬੀ ਮਨਦੀਪ ਕੌਰ ਸੰਧੂ, ਬੀਬੀ ਮਨਵਿੰਦਰ ਕੌਰ ਮੀਨੂੰ, ਬੀਬੀ ਬਲਵੀਰ ਕੌਰ, ਬੀਬੀ ਸਿਮਰਜੀਤ ਕੌਰ, ਬੀਬੀ ਮਨਦੀਪ ਕੌਰ ਖੰਭੇ, ਬੀਬੀ ਬਲਜਿੰਦਰ ਕੌਰ ਸੈਦਪੂਰਾ, ਬੀਬੀ ਪਰਮਜੀਤ ਕੌਰ ਬਰਾੜ, ਬੀਬੀ ਸੀਸ ਕੌਰ ਬੀਕਾ, ਬੀਬੀ ਸਤਿੰਦਰ ਕੌਰ ਬੀਸਲਾ, ਬੀਬੀ ਗੁਰਮੀਤ ਕੌਰ ਬਰਾੜ, ਬੀਬੀ ਬਲਵਿੰਦਰ ਕੌਰ ਚੀਮਾ, ਬੀਬੀ ਕਿਰਨ ਸ਼ਰਮਾ, ਬੀਬੀ ਕੁਲਵਿੰਦਰ ਕੌਰ ਰੋਪੜ, ਬੀਬੀ ਸੁਨੀਤਾ ਸ਼ਰਮਾ, ਬੀਬੀ ਪਰਮਜੀਤ ਕੌਰ ਵਿਰਕ, ਬੀਬੀ ਕੁਲਵੰਤ ਕੌਰ ਜਹਾਂਗੀਰ, ਵੀ ਹਾਜ਼ਿਰ ਸਨ।

 

Tags: Sukhbir Singh Badal , Dr Daljit Singh Cheema , Bikram Singh Majithia , Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD