Saturday, 20 April 2024

 

 

ਖ਼ਾਸ ਖਬਰਾਂ ਐਲਪੀਯੂ ਦੇ ਸਕੂਲ ਆਫ ਲਿਬਰਲ ਐਂਡ ਕ੍ਰਿਏਟਿਵ ਆਰਟਸ ਨੇ ‘ਵਨ ਇੰਡੀਆ-2024’ ਦੀ ਚੈਂਪੀਅਨਸ਼ਿਪ ਟਰਾਫੀ ਜਿੱਤੀ ਸਿਹਤ ਮੰਤਰੀ ਪੰਜਾਬ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਉਦਘਾਟਨ ਕੀਤਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ.ਕੇ. ਸ਼ਰਮਾ ਅਪਲਾਈਡ ਸਾਇੰਸਜ਼ ਵਿਭਾਗ ਸੀਜੀਸੀ ਲਾਂਡਰਾਂ ਵੱਲੋਂ ਵਰਕਸ਼ਾਪ ਦਾ ਆਯੋਜਨ ਪ੍ਰੀਤ ਕਲੋਨੀ ਰੂਪਨਗਰ ਵਿਖੇ ਇਮਾਰਤ ਡਿੱਗਣ ਸੰਬੰਧੀ ਬਚਾਅ ਓਪਰੇਸ਼ਨ ਹੋਇਆ ਪੂਰਾ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

 

ਸ੍ਰੀ ਗੁਰੂ ਰਵੀਦਾਸ ਜੀ, ਭਗਤ ਕਬੀਰ ਜੀ ਅਤੇ ਅੰਬੇਦਕਰ ਦੇ ਜਨਮ ਦਿਹਾੜੇ ਪਾਰਟੀ ਪੱਧਰ ਤੇ ਮਨਾਏ ਜਾਣਗੇ : ਅਕਾਲੀ ਦਲ

ਪਾਰਟੀ ਪ੍ਰਧਾਨ ਵੱਲੋਂ ਐਸ ਸੀ ਵਿੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕਰਨ ਦਾ ਨਿਰਦੇਸ਼

Web Admin

Web Admin

5 Dariya News

ਚੰਡੀਗੜ੍ਹ , 19 Jul 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ, ਮਹਾਂਰਿਸ਼ੀ ਬਾਲਮੀਕ ਜੀ, ਭਗਤ ਕਬੀਰ ਜੀ, ਬਾਬਾ ਜੀਵਨ ਸਿੰਘ ਜੀ ਅਤੇ ਡਾਕਟਰ ਬੀ ਆਰ ਅੰਬੇਦਕਰ ਜੀ ਦੇ ਜਨਮ ਦਿਹਾੜੇ ਆਪਣੇ ਪੱਧਰ ਉੱਤੇ ਮਨਾਏ ਜਾਣਗੇ। ਇਸ ਤੋਂ ਇਲਾਵਾ ਉਹਨਾਂ ਨੇ ਪਾਰਟੀ ਦੇ ਐਸ ਸੀ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕਰਨ ਅਤੇ ਜ਼ਿਲ੍ਹਾ ਪੱਧਰ ਉੱਤੇ ਵਰਕਿੰਗ ਕਮੇਟੀਆਂ ਬਣਾਉਣ ਦਾ ਨਿਰਦੇਸ਼ ਦਿੱਤਾ ਹੈ।ਬੀਤੇ ਦਿਨੀ ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਅਕਾਲੀ ਦਲ ਦੇ ਐਸ ਸੀ ਵਿੰਗ ਦੇ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਮੀਟਿੰਗ ਦੌਰਾਨ ਇਹ ਅਹਿਮ ਫੈਸਲੇ ਲਏ ਗਏ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਪਾਰਟੀ ਬੁਲਾਰੇ ਨੇ ਦੱਸਿਆ ਕਿ ਸਰਦਾਰ ਬਾਦਲ ਨੇ ਐਸ ਸੀ ਵਿੰਗ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੂੰ 15 ਅਗਸਤ 2018 ਤਕ ਆਪਣੇ ਅਧੀਨ ਸਾਰੇ ਸਰਕਲਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਧਾਨਾਂ ਨੂੰ ਆਪੋ ਆਪਣੇ ਜ਼ਿਲ੍ਹਿਆਂ ਦੀਆਂ 51 ਮੈਂਬਰੀ ਵਰਕਿੰਗ ਕਮੇਟੀਆਂ ਬਣਾਉਣ ਲਈ ਵੀ ਆਖਿਆ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਕਿਹਾ ਹੈ ਕਿ ਸਾਰੇ ਸਰਕਲ ਪ੍ਰਧਾਨ ਆਪੋ ਆਪਣੇ ਸਰਕਲ ਦੀ ਇੱਕ 31 ਮੈਂਬਰੀ ਵਰਕਿੰਗ ਕਮੇਟੀ ਵੀ ਬਣਾਉਣਗੇ। ਇਸ ਤੋਂ ਇਲਾਵਾ ਸਮੂਹ ਜ਼ਿਲ੍ਹਾ ਪ੍ਰਧਾਨ ਮਹੀਨੇ ਵਿਚ ਇੱਕ ਵਾਰ ਜ਼ਿਲ੍ਹਾ ਪੱਧਰ ਉੱਤੇ ਇੱਕ ਮੀਟਿੰਗ ਜਰੂਰ ਕਰਨਗੇ। 

ਉਹਨਾਂ ਕਿਹਾ ਕਿ ਹਰ ਮੀਟਿੰਗ ਵਿਚ ਸਮੂਹ ਪ੍ਰਧਾਨਾਂ ਅਤੇ ਵਰਕਿੰਗ ਕਮੇਟੀ ਮੈਂਬਰਾਂ ਦੀ ਕਾਰਵਾਈ ਰਜਿਸਟਰ ਉੱਤੇ ਦਰਜ ਕੀਤੀ ਜਾਵੇਗੀ, ਜਿਸ ਉੱਤੇ ਹਾਜ਼ਰ ਮੈਂਬਰਾਂ ਦੇ ਦਸਤਖ਼ਤ ਕਰਵਾਉਣੇ ਲਾਜ਼ਮੀ ਹੋਣਗੇ।ਬੁਲਾਰੇ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਇਹ ਵੀ ਕਿਹਾ ਹੈ ਕਿ ਉਹ ਅਕਾਲੀ ਦਲ ਦੀ ਜ਼ਿਲ੍ਹਾ ਪੱਧਰ ਉਤੇ ਹੋਣ ਵਾਲੀ ਮਹੀਨਾਵਾਰ ਮੀਟਿੰਗ ਵਿਚ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਸ਼ਾਮਲ ਕਰਨਾ ਯਕੀਨੀ ਬਣਾਉਣਗੇ। ਉਹਨਾਂ ਇਹ ਵੀ ਕਿਹਾ ਕਿ ਐਸ ਸੀ ਵਿੰਗ ਦੇ ਬੁੱਧੀਜੀਵੀ ਵਰਗ ਵਿਚੋਂ ਵੀ ਇੱਕ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਐਸ ਸੀ ਵਿੰਗ ਵਿਚੋਂ 5 ਵਧੀਆ ਬੁਲਾਰਿਆਂ ਦੀ ਨਿਯੁਕਤੀ ਕੀਤੀ ਜਾਵੇਗੀ, ਜਿਸ ਵਾਸਤੇ ਉਹਨਾਂ ਵਿੰਗ ਆਗੂਆਂ ਨੂੰ ਨਾਂ ਦੇਣ ਦੀ ਹਦਾਇਤ ਕੀਤੀ।ਪਾਰਟੀ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੂੰ ਸਿਖਲਾਈ ਦੇਣ ਲਈ ਪਾਰਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਤਲਵੰਡੀ ਸਾਬੋ (ਦਮਦਮਾ ਸਾਹਿਬ) ਅਤੇ ਸ੍ਰੀ ਅੰਮ੍ਰਿਤਸਾਰ ਸਾਹਿਬ ਵਿਖੇ ਟਰੇਨਿੰਗ ਕੈਂਪ ਲਗਾਏ ਜਾਣਗੇ। ਉਹਨਾਂ ਇਹ ਵੀ ਹਦਾਇਤ ਦਿੱਤੀ ਕਿ ਐਸ ਸੀ ਵਿੰਗ ਦੇ ਸਮੂਹ ਪ੍ਰਧਾਨ/ ਵਰਕਿੰਗ ਮੈਂਬਰ ਸੋਸ਼ਲ ਮੀਡੀਆ (ਫੇਸਬੁੱਕ) ਉਤੇ ਆਪਸੀ ਤਾਲਮੇਲ ਬਣਾ ਕੇ ਰੱਖਣਗੇ।ਬੁਲਾਰੇ ਨੇ ਦੱਸਿਆ ਕਿ  ਸਰਦਾਰ ਬਾਦਲ ਵੱਲੋਂ ਇਹ ਵੀ ਕਿਹਾ ਗਿਆ ਕਿ ਐਸ ਸੀ ਵਿੰਗ ਦੇ ਸਾਰੇ ਮੈਂਬਰਾਂ/ਅਹੁਦੇਦਾਰਾਂ ਦੇ ਸ਼ਨਾਖ਼ਤੀ ਕਾਰਡ ਬਣਾਏ ਜਾਣਗੇ।  ਉਹਨਾਂ ਇਹ ਵੀ ਕਿਹਾ ਕਿ ਐਸ ਸੀ ਵਿੰਗ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਚ ਇੱਕ ਦਫ਼ਤਰੀ ਕਮਰਾ ਅਲਾਟ ਕੀਤਾ ਜਾਵੇਗਾ ਅਤੇ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD