Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਫੂਡ ਸੇਫਟੀ ਟੀਮ ਵੱਲੋਂ ਸਮਰਾਲਾ ਵਿੱਚ ਭਾਰੀ ਮਾਤਰਾ ਵਿੱਚ ਨਕਲੀ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਜ਼ਬਤ

ਜਲੰਧਰ, ਪਟਿਆਲਾ ਅਤੇ ਮਾਨਸਾ ਵਿੱਚ ਛਾਪੇਮਾਰੀ ਦੌਰਾਨ ਵਿੱਚ ਵੱਡੀ ਮਾਤਰਾ ਵਿੱਚ ਹਲਕੇ ਦਰਜ਼ੇ ਦਾ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਬਰਾਮਦ ਕਰਨ ਵਿੱਚ ਮਿਲੀ ਸਫਲਤਾ

5 Dariya News

ਸਮਰਾਲਾ/ਜਲੰਧਰ/ਪਟਿਆਲਾ/ਮਾਨਸਾ , 17 Aug 2018

ਗੁਪਤ ਸੂਚਨਾ ਤੇ ਆਧਾਰ 'ਤੇ ਫੂਡ ਸੇਫਟੀ ਟੀਮ ਵੱਲੋਂ ਸਮਰਾਲਾ ਦੇ ਇੱਕ ਪਿੰਡ ਵਿੱਚ ਸਥਿਤ ਪਨੀਰ ਉਤਪਾਦਨ ਯੂਨਿਟ ਵਿੱਚ ਛਾਪਾ ਮਾਰ ਕੇ ਭਾਰੀ ਮਾਤਰਾ ਵਿੱਚ ਨਕਲੀ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਬਰਾਮਦ  ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਦੇ ਕਮਿਸ਼ਨਰ ਕੇ.ਐਸ. ਪੰਨੂੰ ਨੇ ਦੱਸਿਆ ਕਿ ਰਾਤ ਸਾਢੇ 9 ਵਜੇ ਸਾਨੂੰ ਸੂਚਨਾ ਮਿਲੀ ਸੀ ਕਿ ਭਾਰ ਮਾਤਰਾ ਵਿੱਚ ਨਕਲੀ ਪਨੀਰ ਸਮਰਾਲਾ ਦੇ ਇੱਕ ਯੂਨਿਟ ਵਿੱਚ ਤਿਆਰ ਕੀਤਾ ਜਾ ਰਿਹਾ ਹੈ ਜੋ ਕਿ ਦਿਨ ਚੜ੍ਹਦੇ ਸਾਰ ਮਾਰਕਿਟ ਵਿੱਚ ਪਹੁੰਚਾਇਆ ਜਾਣਾ ਹੈ। ਸੂਚਨਾ ਦੇ ਆਧਾਰ 'ਤੇ ਯਕਦਮ ਫੂਡ ਸੇਫਟੀ ਟੀਮ ਵੱਲੋਂ ਰਾਤ 10 ਵਜੇ ਸਬੰਧਤ ਯੂਨਿਟ ਵਿਖੇ ਛਾਪੇਮਾਰੀ ਕੀਤੀ ਗਈ। ਇਹ ਪਨੀਰ ਉਤਪਾਦਨ ਯੂਨਿਟ ਇੱਕ ਘਰ ਤੋਂ ਚਲਾਇਆ ਜਾ ਰਿਹਾ ਸੀ ਜਦੋਂ ਫੂਡ ਸੇਫਟੀ ਟੀਮ ਉੱਥੇ ਪਹੁੰਚੀ ਤਾਂ ਇਸ ਘਰ/ਫੈਕਟਰੀ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਸੀ ਪਰੰੰਤੂ ਇੱਥੇ ਕੰਮ ਕਰਨ ਵਾਲੇ ਬੰਦੇ ਅੰਦਰ ਕੰਮ ਕਰ ਰਹੇ ਸਨ। ਸਥਾਨਕ ਲੋਕਾਂ ਦੀ ਮਦਦ ਨਾਲ ਤਾਲਾ ਖੋਲਿਆ ਗਿਆ ਅਤੇ ਭਾਰੀ ਮਾਤਰਾ ਵਿੱਚ ਨਕਲੀ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਬਰਾਮਦ ਕੀਤੀਆਂ ਗਈਆਂ। ਇਹ ਸਾਰੀ ਕਾਰਵਾਈ 4 ਘੰਟੇ ਤੱਕ ਜਾਰੀ ਰਹੀ ਜਿਸ ਦੌਰਾਨ ਵੱਡੀ ਮਾਤਰਾ ਵਿੱਚ ਨਕਲੀ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਸਮੇਤ 3 ਕੁਇੰਟਲ ਪਨੀਰ, 90 ਲੀਟਰ ਪਾਮ ਆਇਲ, ਪੰਜ ਕਵਿੰਟਲ ਘੀ, 15-15 ਲੀਟਰ ਦੇ 39 ਖਾਲੀ ਪਾਮ ਆਇਲ ਦੇ ਟੀਨ, 15-15 ਲੀਟਰ ਦੇ ਪੰਜ ਸੀਲ ਬੰਦ ਪਾਮ ਆਇਲ ਦੇ ਟੀਨ, 25-25 ਕਿਲੋ ਦੇ ਵੇਰਕਾ ਦੇ 13 ਸੁੱਕੇ ਦੁੱਧ ਦੇ ਥੈਲੇ ਅਤੇ 25-25 ਕਿਲੋ ਦੇ ਚਾਰ ਹੋਰ ਸੁੱਕੇ ਦੁੱਧ ਦੇ ਥੈਲੇ ਬਰਾਮਦ ਕੀਤੇ ਗਏ।

ਇਸੇ ਤਰ੍ਹਾਂ ਅੱਜ ਸੁਵਖ਼ਤੇ ਜਲੰਧਰ ਵਿਖੇ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਦੋ ਕਵਿੰਟਲ ਦੇ ਕਰੀਬ ਦਹੀ ਅਤੇ ਅੱਠ ਕਵਿੰਟਲ ਨਕਲੀ ਦੇਸੀ ਘੀ ਬਰਾਮਦ ਕੀਤਾ ਗਿਆ। 35 ਪੈਕੇਟ ਸੁੱਕੇ ਦੁੱਧ ਦੇ ਮੌਕੇ ਤੋਂ ਬਰਾਮਦ ਕੀਤੇ ਗਏ। ਸਾਰੀਆਂ ਬਰਾਮਦ ਕੀਤੀਆਂ ਗਈਆਂ ਵਸਤਾਂ ਦੇ ਮੌਕੇ 'ਤੇ ਹੀ ਨਮੂਨੇ ਲਏ ਗਏ। ਮਾਨਸਾ ਵਿਖੇ ਕੀਤੀ ਗਈ ਛਾਪਾਮਾਰੀ ਦੌਰਾਨ 11 ਸੈਂਪਲ ਭਰੇ ਗਏ ਜਿਨ੍ਹਾਂ ਵਿੱਚ ਅੱਠ ਸੈਂਪਲ ਦੁੱਧ ਅਤੇ ਦੁੱਧ ਤੋਂ ਬਣਿਆਂ ਵਸਤਾਂ ਦੇ ਲਏ ਗਏ, ਤਿੰਨ ਦੁੱਧ ਦੇ, ਇਕ ਦਹੀ ਦਾ, ਦੋ ਖੋਆ ਅਤੇ ਦੋ ਪਨੀਰ ਦੇ ਲਏ ਗਏ। ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਅੱਜ ਦੀਆਂ ਸਾਰੇ ਛਾਪੇਮਾਰੀਆਂ ਦੌਰਾਨ ਬਰਾਮਦ ਵਸਤਾਂ ਦੇ ਨਮੂਨੇ ਜਾਂਚ ਲਈ ਲੈਬ ਵਿੱਚ ਭੇਜ ਦਿੱਤੇ ਗਏ ਹਨ। ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿੱਚ ਅੱਜ ਫੂਡ ਸੇਫਟੀ ਟੀਮ ਵੱਲੋਂ ਇਕ ਵਹੀਕਲ ਜੋ ਕਿ 160 ਕਿਲੋਗ੍ਰਾਮ ਪਨੀਰ ਨਰਵਾਣਾ ਤੋਂ ਲਿਆ ਰਿਹਾ ਸੀ ਨੂੰ ਫੜਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਪਨੀਰ ਦੀ ਸਪਲਾਈ ਰਾਜਪੁਰਾ ਦੀ ਟੀਚਰ ਕਲੋਨੀ ਵਿੱਚ ਸਥਿਤ ਸਤਿਗੁਰੂ ਡੇਅਰੀ ਵਿਖੇ ਪਹੁੰਚਾਈ ਜਾਣੀ ਸੀ। ਪਨੀਰ ਦੇ ਮਾਲਕ ਨਰਵਾਣਾ ਨਿਵਾਸੀ ਰਾਮ ਮਹਿਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਨਕਲੀ ਪਨੀਰ 160 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਉਕਤ ਡੇਅਰੀ ਨੂੰ ਵੇਚਦਾ ਸੀ। ਇਸ ਪਨੀਰ ਦੇ ਦੋ ਸੈਂਪਲ ਲਈ ਗਏ ਅਤੇ ਬਾਕੀ ਪਨੀਰ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਇੱਥੇ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਦੂਸਰੇ ਦਿਨ ਛਾਪੇਮਾਰੀ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਬੀਤੇ ਵੀਰਵਾਰ ਵੀ ਇਨ੍ਹਾਂ ਟੀਮਾਂ ਵੱਲੋਂ ਪਟਿਆਲਾ ਅਤੇ ਮੋਗਾ ਵਿੱਚ ਨਕਲੀ ਦੁੱਧ ਅਤੇ ਦੁੱਧ ਤੋਂ ਬਣਿਆਂ ਵਸਤਾਂ ਦੀ ਭਾਰੀ ਮਾਤਰਾ ਵਿੱਚ ਬਰਾਮਦਗੀ ਕੀਤੀ ਗਈ ਸੀ।

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD