Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮੰਗੀਆਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ

ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

Web Admin

Web Admin

5 Dariya News

ਚੰਡੀਗੜ , 17 Aug 2018

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ  ਦੀ ਮੰਗ ਕੀਤੀ ਗਈ ਹੈ। ਇਹ ਅਰਜ਼ੀਆਂ ਕੇਂਦਰੀ  ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਦੇ ਵਿਭਾਗ ਦੀਆਂ ਹਿਦਾਇਤਾਂ ਦੇ ਅਨੁਸਾਰ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਕ ਪ੍ਰੈਸ ਬਿਆਨ ਵਿੱਚ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਸਬੰਧਤ ਹਰ ਕਿਸਮ ਦੀਆਂ ਗਤਿਵਿਧੀਆਂ ਨੂੰ ਬੜੀ ਸੰਜੀਦਗੀ ਤੇ ਤਰਜੀਹ ਨਾਲ ਅਮਲ ਵਿੱਚ ਲਿਆ ਰਹੀ ਹੈ ਅਤੇ ਅਜਿਹੇ ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਨਾਉਣ ਲਈ ਵਚਨਬੱਧ ਹੈ। ਮੰਤਰੀ ਨੇ ਦੱਸਿਆ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ 9ਵੀਂ ਅਤੇ 10ਵੀਂ ਜਮਾਤ ਦੇ ਉਹਨਾਂ ਵਿਦਿਆਰਥੀਆਂ 'ਤੇ ਲਾਗੂ ਹੁੰਦੀ ਹੈ ਜਿੰਨ•ਾਂ ਦੀ ਸਾਲਾਨਾ ਪਰਿਵਾਰਕ ਆਮਦਨ 2.50 ਲੱਖ ਤੋਂ ਵੱਧ ਨਾ ਹੋਵੇ ਅਤੇ ਇਸ ਸਕਾਲਰਸ਼ਿਪ ਲਈ ਬਿਨੈ ਕਰਨ ਦੀ ਅੰਤਿਮ ਮਿਤੀ 30 ਸਤੰਬਰ ,2018 ਹੈ। ਜਦਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਫਾਇਦਾ 11ਵੀਂ ਜਮਾਤ ਤੋਂ ਲੈਕੇ ਮਾਸਟਰ ਡਿਗਰੀ/ਡਿਪਲੋਮਾ ਕਰਨ ਵਾਲੇ ਉਹ ਵਿਦਿਆਰਥੀ ਲੈ ਸਕਣਗੇ ਜਿੰਨਾਂ ਦੀ ਸਾਲਾਨਾ ਪਰਿਵਾਰਕ ਆਮਦਨ  2.50 ਲੱਖ ਤੋਂ ਵੱਧ ਨਹੀਂ ਹੈ। ਇਸ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ  31 ਅਕਤੂਬਰ ,2018 ਹੈ। ਸ੍ਰੀਮਤੀ ਚੌਧਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਅਗਲੀ ਭਲਾਈ  ਸਕੀਮ , ਸਰਵੋਤਮ ਸ੍ਰੇਣੀ ਵਿਦਿਆ , ਹੈ ਅਤੇ ਇਸ ਸਕੀਮ  ਦਾ  ਲਾਹਾ ਉਹ ਵਿਦਿਆਰਥੀ ਲੈ ਸਕਦੇ ਹਨ ਜਿੰਨਾਂ ਦੀ ਸਾਲਾਨਾ ਪਰਿਵਾਰਕ ਆਮਦਨ 6 ਲੱਖ ਰੁਪਏ ਤੋਂ ਵੱਧ ਨਹੀਂ ਹੈ। ਇਸ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਵੀ 31 ਅਕਤੂਬਰ , 2018 ਹੈ। ਇਹ ਸਕੀਮ ਇਨਸਟੀਟਿਊਸ਼ਨ ਆਫ਼ ਐਕਸੀਲੈਂਸ ਵਿੱਚ ਗਰੈਜੂਏਟ/ਪੋਸਟ ਗਰੈਜੂਏਟ ਡਿਗਰੀ/ਡਿਪਲੋਮਾ ਕੋਰਸ ਕਰਨ ਵਾਲੇ ਵਿਦਿਆਰਥੀਆਂ 'ਤੇ ਲਾਗੂ ਹੇਵੇਗੀ। ਉਕਤ ਤਿੰਨੇ ਕਿਸਮ ਦੀਆਂ ਸਕੀਮਾਂ ਦਾ ਫਾਇਦਾ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarships.gov.in  ਰਾਹੀਂ ਲਿਆ ਜਾ ਸਕਦਾ ਹੈ। ਇਨਾਂ ਤਿੰਨਾਂ ਸਕੀਮਾਂ ਸਬੰਧੀ ਅਰਜ਼ੀਆਂ ਸਿਰਫ ਆਨਲਾਈਨ ਹੀ ਅਪਲਾਈ ਕੀਤੀਆਂ ਜਾ ਸਕਣਗੀਆਂ।

ਸ੍ਰੀਮਤੀ ਚੌਧਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਮਾਸਟਰ ਡਿਗਰੀ ਜਾਂ ਡਾਕਟ੍ਰੇਟ  ਕਰ ਰਹੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਨੈਸ਼ਨਲ ਫੈਲੋਸ਼ਿਪ ਲੈਣ ਲਈ ਸਾਲਾਨਾ  ਪਰਿਵਾਰਕ ਆਮਦਨ 6 ਲੱਖ ਹੈ ਅਤੇ ਇਸ ਸਬੰਧੀ ਅਰਜ਼ੀਆਂ ਸਾਰਾ ਸਾਲ ਦਿੱਤੀਆਂ ਜਾ ਸਕਦੀਆਂ ਹਨ। ਇਸ ਸਕੀਮ ਤਹਿਤ ਅਪਲਾਈ ਕਰਨ ਲਈ ਪਰਫਾਰਮਾ ਪੋਰਟਲ www.disabilityaffairs.gov.in 'ਤੇ ਉਪਲਬਧ ਹੈ। ਇਸ ਪਰਫਾਰਮੇ ਵਿੱਚ ਦਿੱਤੀ ਅਰਜ਼ੀ ਨੂੰ ਅੰਡਰ ਸੈਕਟਰੀ (ਸਕਾਲਰਸ਼ਿਪ), ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਸ਼ਕਤੀਕਰਨ ਬਾਰੇ ਵਿਭਾਗ, ਕਮਰਾ ਨੰ:516, ਪੰਜਵੀਂ ਮੰਜ਼ਿਲ, ਪੰਡਿਤ ਦੀਨ ਦਿਆਲ ਅੰਨਤੋਦਿਆ ਭਵਨ, ਸੀ.ਜੀ.ਓ ਕੰਪਲੈਕਸ, ਲੋਧੀ ਰੋਡ, ਨਵੀਂ ਦਿੱਲੀ-110003 ਵਿਖੇ ਭੇਜੀਆਂ ਜਾ ਸਕਦੀਆਂ ਹਨ। ਭਾਰਤੀ ਯੂਨੀਵਰਸਿਟੀਆਂ ਵਿੱਚ ਐਮ.ਫਿਲ/ ਪੀ.ਐਚ.ਡੀ  ਕਰ ਰਹੇ ਅਜਿਹੇ ਵਿਦਿਆਰਥੀਆਂ ਲਈ ਸਾਲਾਨਾ ਪਰਿਵਾਰਕ ਆਮਦਨ ਦੀ ਕੋਈ ਸ਼ਰਤ ਨਹੀਂ ਹੈ ਅਤੇ ਅਜਿਹੇ ਵਿਦਿਆਰਥੀ ਆਪਣੀਆਂ ਅਰਜ਼ੀਆਂ (ਜਦੋਂ ਵੀ ਮੰਗੀਆਂ ਜਾਣ) ਯੂਨੀਵਰਸਿਟੀ ਗਰਾਂਟਜ਼ ਕਮਿਸ਼ਨ(ਯੂ.ਜੀ.ਸੀ) ਵਿੱਚ ਜਮਾਂ ਕਰਵਾ ਸਕਦੇ ਹਨ। ਸਰਕਾਰੀ ਜਾਂ ਗੈਰ-ਸਰਕਾਰੀ ਖੇਤਰਾਂ ਵਿੱਚ ਨੌਕਰੀ ਲੈਣ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਅਤੇ ਤਕਨੀਕੀ / ਕਿੱਤਾ ਮੁਖੀ ਕੋਰਸਾਂ ਵਿੱਚ ਦਾਖਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਨੂੰ ਮੁਫਤ ਸਿਖਲਾਈ ਲੈਣ ਲਈ ਉੁੱਚਤਮ ਸਾਲਾਨਾ ਆਮਦਨ ਸੀਮਾ 6 ਲੱਖ ਰੁਪਏ ਹੈ। ਸਿਖਲਾਈ ਦੀ ਫੀਸ ਵਿਭਾਗ ਵੱਲੋਂ ਚੁਣਕੇ ਸੂਚੀਬੱਧ ਕੀਤੇ ਅਦਾਰਿਆਂ ਨੂੰ ਜਮਾਂ ਕਰਵਾਉਣੀ ਹੋਵੇਗੀ। ਇਸ ਸਬੰਧੀ ਹੋਰ ਜਾਣਕਾਰੀ ਲਈ ਵਿਦਿਆਰਥੀ ਵਿਭਾਗ ਦੀ ਵੈਬਸਾਈਟ 'ਤੇ ਜਾਕੇ ਦਿੱਤੇ ਗਏ ਅਦਾਰਿਆਂ ਨਾਲ ਸੰਪਰਕ ਕਰ ਸਕਦੇ ਹਨ।ਮੰਤਰੀ ਨੇ ਦੱਸਿਆ ਕਿ ਇਹ ਸਾਰੇ ਸਕਾਲਰਸ਼ਿਪ 40 ਫੀਸਦ ਵਿਕਲਾਂਗਤਾ ਵਾਲੇ ਉਨਾਂ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਣਗੇ ਜਿੰਨਾਂ ਕੋਲ ਪ੍ਰਮਾਣਿਤ ਮੈਡੀਕਲ ਅਥਾਰਟੀ ਵੱਲੋਂ ਜਾਰੀ ਕੀਤਾ ਵਿਕਲਾਂਗਤਾ ਸਰਟੀਫਿਕੇਟ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ www.disabilityaffairs.gov.in  ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

 

Tags: Aruna Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD