Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਬਠਿੰਡਾ ਦੀਆਂ ਕੁੜੀਆਂ ਨੇ ਹੋਂਸਲੇ ਅਤੇ ਦ੍ਰਿੜਤਾ ਨਾਲ ਚੰਦਰਖਾਨੀ ਦਰ੍ਹੇ ਨੂੰ ਕੀਤਾ ਪਾਰ

ਕਾਲਜ ਵਿਦਿਆਰਥਣਾਂ ਬਣੀਆਂ ਜ਼ਿਲ੍ਹੇ ਦੇ ਨੌਜਵਾਨਾਂ ਲਈ ਰਾਹ ਦਸੇਰਾ, ਹਿਮਾਲਿਆ ਦੀਆਂ ਹੋਰ ਚੋਟੀਆਂ ਨੂੰ ਪਾਰ ਕਰਨ ਦਾ ਕੀਤਾ ਵਾਅਦਾ

Web Admin

Web Admin

5 Dariya News

ਬਠਿੰਡਾ , 18 Aug 2018

ਯੂਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਮਾਨਯੋਗ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਰਪ੍ਰਸਤੀ ਹੇਠ ਨੌਜਵਾਨ ਲੜਕੇ, ਲੜਕੀਆਂ ਨੂੰ ਪਹਾੜੀ ਇਲਾਕਿਆਂ ਮੁਤਾਬਿਕ ਮਾਨਸਿਕ ਅਤੇ ਜਿਸਮਾਨੀ ਤੌਰ ਤੇ ਤਿਆਰ ਕਰਨ ਲਈ ਹਿਮਾਚਲ ਪ੍ਰਦੇਸ਼ ਵਿਚ ਲਗਾਏ ਜਾ ਰਹੇ 10 ਦਿਨਾਂ ਹਾਈਕਿੰਗ ਟਰੈਕਿੰਗ ਕੈਂਪ ਵਿਚ ਜ਼ਿਲ੍ਹਾ ਬਠਿੰਡਾ ਦੀਆਂ 7 ਵਿਦਿਆਰਥਣਾਂ ਨੇ ਭਾਗ ਲਿਆ। ਜਿਨ੍ਹਾਂ ਵਿਚੋਂ ਰਮਨਦੀਪ ਕੌਰ ਪਿੰਡ ਕੋਟਫੱਤਾ, ਸੁਖਦੀਪ ਕੌਰ-ਚੱਠੇਵਾਲਾ, ਵੀਰਪਾਲ ਕੌਰ, ਨਵਜੋਤ ਕੌਰ- ਚਾਉਕੇ, ਰਾਜਪਾਲ ਕੌਰ ਖੋਖਰ, ਕਮਲਦੀਪ ਕੌਰ ਅਤੇ ਜਸਵੀਰ ਕੌਰ ਪਿੰਡ ਯਾਤਰੀ ਵਲੋਂ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲਿਆ ਗਿਆ। ਉਨ੍ਹਾਂ ਦੱਸਿਆ ਕਿ  ਪੰਜਾਬ ਭਰ ਵਿਚੋਂ 157 ਨੌਜਵਾਨ ਲੜਕੀਆਂ ਨੇ ਚੰਦਰਖਾਨੀਪਾਸ ਜਿਸ ਦੀ ਉਚਾਈ 3600 ਮੀਟਰ  ਹੈ, ਨੂੰ ਪਾਰ ਕਰਨ ਲਈ ਟਰੈਕਿੰਗ ਕੀਤੀ । ਜ਼ਿਲ੍ਹੇ ਦੀਆਂ ਲੜਕੀਆਂ ਵਲੋਂ ਸਭ ਤੋਂ ਪਹਿਲਾਂ ਚੋਟੀ ਪਾਰ ਕਰਦਿਆਂ ਹੋਰ ਸਾਥੀ ਟ੍ਰੈਕਰਜ ਨੂੰ ਵੀ ਇਸ ਨੂੰ ਪਾਰ ਕਰਨ ਵਿਚ ਸਹਾਇਤਾ ਕੀਤੀ।  ਉਨ੍ਹਾਂ ਦੱਸਿਆ ਕਿ ਇਹ ਬਠਿੰਡਾ ਜ਼ਿਲ੍ਹੇ ਦੀਆਂ ਪਹਿਲੀਆਂ ਕੁੜੀਆਂ ਹਨ ਜਿਨ੍ਹਾਂ ਨੇ ਇਸ ਦਰ੍ਹੇ  ਨੂੰ ਪਾਰ ਕਰਨ ਦਾ ਸਾਹਸ ਦਿਖਾਇਆ। ਰਸਤੇ 'ਚ ਸੇਬ, ਅਖਰੋਟ ਅਤੇ ਜਪਾਨੀ ਫਲਾਂ ਦੇ ਬਾਗਾਂ 'ਚੋਂ ਗੁਜਰਦਿਆਂ ਇਨ੍ਹਾਂ ਵਿਦਿਆਰਥਣਾਂ ਨੇ ਪੂਰੇ ਅਨੁਸ਼ਾਸਨ ਅਤੇ ਜਿੰਮੇਵਾਰੀ ਨਾਲ ਦਸ ਰੋਜ਼ਾ ਕੈਂਪ ਦੀ ਹਰ ਡਿਉਟੀ ਨੂੰ ਤਨਦੇਹੀ ਨਾਲ ਨਿਭਾਇਆ। 

ਖੇਡਾਂ ਦੇ ਸ਼ੈਸਨ ਵਿਚ ਰੱਸਾਕਸੀ ਅਤੇ ਰੁਮਾਲ ਚੁੱਕ ਦੇ ਜ਼ਿਲ੍ਹੇ ਵਾਰ ਮੁਕਾਬਲਿਆਂ 'ਚ ਮੋਹਰੀ ਸਥਾਨ ਹਾਸਲ ਕੀਤਾ। ਟਰੈਕਿੰਗ ਦੌਰਾਨ ਭਾਰੀ ਮੀਂਹ ਅਤੇ ਸਿੱਧੀ ਚੜ੍ਹਾਈ ਦੀ ਚੁਣੋਤੀ ਨੂੰ ਪਾਰ ਕਰਨ ਲਈ ਇਨ੍ਹਾਂ ਵਿਦਿਆਰਥਣਾਂ ਵਲੋਂ ਰਸਤੇ ਵਿਚ ਦੋ ਥਾਵਾਂ ਤੇ ਟੈਂਟ ਲਗਾਕੇ ਇਸ ਨੂੰ ਸਰ ਕੀਤਾ ਅਤੇ ਮੁਸਕਿਲ ਹਾਲਾਤਾਂ ਦਾ ਸਾਹਮਣਾ ਕਰਨ ਦੇ ਯੋਗ ਬਣਾਇਆ।  ਇਨ੍ਹਾਂ ਵਿਦਿਆਰਥਣਾਂ ਨੇ ਭਵਿੱਖ ਵਿਚ ਵੀ ਇਸ ਕੈਂਪ ਤੋਂ ਪ੍ਰੇਰਤ ਹੋ ਕੇ ਟਰੈਕਿੰਗ ਰਾਹੀਂ ਮਿਹਾਚਲ ਪ੍ਰਦੇਸ਼ ਦੇ ਹੋਰ ਦਰ੍ਹੇ ਅਤੇ ਸਾਹਸਕ ਗਤੀ-ਵਿੱਧੀਆਂ ਵਿਚ ਅੱਗੇ ਤੋਂ ਵੱਧ ਚੜ੍ਹਕੇ ਭਾਗ ਲੈਣ ਦਾ ਪ੍ਰਣ ਕੀਤਾ। ਕੈਂਪ ਤੋਂ ਸਫ਼ਲਤਾ ਪੂਰਵਕ ਵਾਪਸ ਪਰਤਨ 'ਤੇ ਐਸ.ਐਸ.ਪੀ. ਬਠਿੰਡਾ ਡਾ. ਨਾਨਕ ਸਿੰਘ ਵਲੋਂ ਇਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਸਮਾਜਿਕ ਖੇਤਰ 'ਚ ਵੱਧ ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਡਾਇਰੈਕਟਰ, ਯੂਵਕ ਸੇਵਾਵਾਂ, ਬਠਿੰਡਾ ਸ਼੍ਰੀ ਕੁਲਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਕਿਹਾ ਕਿ ਵਿਭਾਗ ਵਲੋਂ ਜ਼ਿਲ੍ਹੇ ਦੇ ਨੌਜਵਾਨ ਲੜਕੇ, ਲੜਕੀਆਂ ਨੂੰ ਪਹਾੜੀ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਦੀ ਜੀਵਨ ਪ੍ਰਣਾਲੀ ਬਾਰੇ ਜਾਣੂ ਕਰਵਾਉਂਣਾ ਆਤਮ ਵਿਸ਼ਵਾਸ਼, ਸਾਹਸੀ ਰੁਚੀਆਂ ਕੁਦਰਤੀ ਰੂਪ ਵਿਚ ਆਈ ਮੁਸਕਿਲਾਂ ਪ੍ਰਸਿਥਤੀਆਂ ਦਾ ਸਾਹਮਣਾ ਕਰਨ ਅਤੇ ਘੱਟੋ ਘੱਟ ਸਾਧਨਾਂ ਨਾਲ ਵੱਧ ਤੋਂ ਵੱਧ ਪ੍ਰਸੰਨਤਾ ਹਾਸਿਲ ਕਰਨ ਲਈ ਇਨ੍ਹਾਂ ਗਤੀਵਿਧੀਆਂ ਦਾ ਆਯੋਜਿਨ ਕੀਤਾ ਜਾਂਦਾ ਹੈ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD