Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਦਮਦਮੀ ਟਕਸਾਲ ਵਲੋਂ ਸ਼ਹੀਦੀ ਗੈਲਰੀ ਵੈਬ ਸਾਈਟ ਲਾਂਚ। ਹਿਸਾਰ ਹਮਲੇ ਦੀ ਨਿਖੇਧੀ

ਹਿਸਾਰ 'ਚ ਸਿਖ ਪਰਿਵਾਰ 'ਤੇ ਜਾਨ ਲੇਵਾ ਹਮਲਾ ਸਰਕਾਰਾਂ ਦਾ ਸਿਖਾਂ ਦੀ ਸੁਰੱਖਿਆ ਪ੍ਰਤੀ ਪਰਵਾਹ ਨਾ ਹੋਣ ਦਾ ਸਬੂਤ : ਬਾਬਾ ਹਰਨਾਮ ਸਿੰਘ ਖ਼ਾਲਸਾ

Web Admin

Web Admin

5 Dariya News

ਮਹਿਤਾ ਚੌਕ / ਅੰਮ੍ਰਿਤਸਰ , 18 Aug 2018

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼ਹੀਦੀ ਗੈਲਰੀ ਡਾਉਟ ਕਾਮ ਵੈਬ ਸਾਈਟ ਲਾਂਚ ਕੀਤੀ ਹੈ। ਇਹ ਵੈਬ ਸਾਈਟ ਸ਼ਹੀਦੀ ਗੈਲਰੀ ਸੰਬੰਧੀ ਸੰਗਤ ਨੂੰ ਵਧੇਰੇ ਜਾਣਕਾਰੀ ਦੇਣ ਦੇ ਮਕਸਦ ਨਾਲ ਬਣਾਈ ਗਈ ਹੈ। ਸ਼ਹੀਦੀ ਗੈਲਰੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ '84 ਦੌਰਾਨ ਭਾਰਤੀ ਫ਼ੌਜ ਦੇ ਹਮਲੇ ਦਾ ਮੁਕਾਬਲਾ ਕਰਦਿਆਂ ਸ਼ਹੀਦੀਆਂ ਪਾ ਗਏ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਸਾਥੀ ਸਿੰਘਾਂ ਦੀ ਯਾਦ 'ਚ ਉਸਾਰੇ ਗਏ ਗੁਰਦਵਾਰਾ ਯਾਦਗਾਰ ਸ਼ਹੀਦਾਂ ਦੀ ਜ਼ਮੀਨਦੋਜ਼ ਹਾਲ ਵਿਖੇ ਬਣਾਈ ਜਾ ਰਹੀ  । ਇਸ ਵੈਬ ਸਾਈਟ 'ਚ ਦਮਦਮੀ ਟਕਸਾਲ ਦੀਆਂ ਪ੍ਰਚਾਰ ਸਰਗਰਮੀਆਂ ਨੂੰ ਵੀ ਜਗਾ ਦਿਤੀ ਗਈ ਹੈ। ਅਤੇ ਜੂਨ '84 ਦੇ ਹਮਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ 'ਚ ਸ਼ਹੀਦ ਹੋਏ 894 ਨਾਵਾਂ ਦੀ ਪ੍ਰਾਪਤ ਸੂਚੀ ਤੋਂ ਇਲਾਵਾ ਹੁਣ ਤਕ ਪ੍ਰਾਪਤ 300 ਦੇ ਕਰੀਬ ਸ਼ਹੀਦਾਂ ਦੀਆਂ ਤਸਵੀਰਾਂ ਸ਼ਾਮਿਲ ਕੀਤੀਆਂ ਗਈਆਂ ਹਨ। ਉਨ੍ਹਾਂ ਦਸਿਆ ਕਿ ਬਾਕੀ ਸ਼ਹੀਦਾਂ ਦੀਆਂ ਤਸਵੀਰਾਂ ਇਕੱਤਰ ਕਰਨ ਦਾ ਕਾਰਜ ਤੇਜ਼ੀ ਜਾਰੀ ਹੈ। ਇਸ ਸੰਬੰਧੀ ਵੱਖ ਵੱਖ ਸਿੰਘ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਉਨ੍ਹਾਂ ਦਸਿਆ ਕਿ ਰਵਾਇਤੀ ਅਤੇ ਆਧੁਨਿਕਤਾ ਦੇ ਸੁਮੇਲ ਵਾਲੀ ਸ਼ਹੀਦੀ ਗੈਲਰੀ ਦਾ ਨਿਰਮਾਣ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਦਮਦਮੀ ਟਕਸਾਲ ਮੁਖੀ ਨੇ ਹਰਿਆਣਾ ਦੇ ਹਿਸਾਰ ਵਿਖੇ ਸਿਖ ਪਰਿਵਾਰ 'ਤੇ ਗੁੰਡਿਆਂ ਵਲੋਂ ਕੀਤਾ ਗਿਆ ਜਾਨ ਲੇਵਾ ਹਮਲਾ ਅਤੇ ਨੰਗੇ ਨਾਚ ਦੀ ਸਖ਼ਤ ਨਿਖੇਧੀ ਕੀਤੀ ਹੈ। 

ਉਨ੍ਹਾਂ ਪੀੜਤਾਂ ਖ਼ਿਲਾਫ਼ ਹੀ ਪਰਚਾ ਕਰਦਿਆਂ ਮੁਲਜ਼ਮਾਂ ਨੂੰ ਬਚਾਉਣ 'ਚ ਲਗੇ ਪੁਲੀਸ ਪ੍ਰਸ਼ਾਸਨ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਿਖ ਪਰਿਵਾਰ ਦੀ ਮਾਰਕੁਟਾਈ ਕਰਨ ਵਾਲਿਆਂ ਵਲੋਂ ਗਰਭਵਤੀ ਸਿਖ ਔਰਤ ਦੀ ਮਾਰ ਕੁਟ ਰਾਹੀਂ ਕਰੂਰ ਵਰਤਾਰੇ ਨੂੰ ਅੰਜਾਮ ਦੇਣਾ ਅਣਮਨੁੱਖੀ ਕਾਰਾ ਹੈ। ਉਨ੍ਹਾਂ ਕਿਹਾ ਕਿ ਸਿਖ ਪਰਿਵਾਰ 'ਤੇ ਗੁੰਡਿਆਂ ਵਲੋਂ ਕੀਤਾ ਗਿਆ ਜਾਨ ਲੇਵਾ ਹਮਲਾ ਅਤੇ ਕਕਾਰਾਂ ਦੀ ਬੇਅਦਬੀ ਨੂੰ ਲੈ ਕੇ ਸਿਖ ਕੌਮ 'ਚ ਭਾਰੀ ਰੋਸ ਹੈ।  ਉਹਨਾ ਹਰਿਆਣਾ ਸਰਕਾਰ ਨੂੰ ਪੀੜਤ ਪਰਿਵਾਰ ਨੂੰ ਹਰ ਹਾਲ 'ਚ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ।  ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਵਿਚ ਸਿਖ ਕਿਤੇ ਵੀ ਸੁਰੱਖਿਅਤ ਨਹੀਂ ਰਿਹਾ ਹੈ, ਸਿਲਾਂਗ ਹੋਵੇ ਜਾਂ ਹਿਸਾਰ ਜਾਂ ਫਿਰ ਖਾਜੂਵਾਲਾ ਬੀਕਾਨੇਰ ਰਾਜਸਥਾਨ ਥਾਂ ਥਾਂ ਸਿਖਾਂ ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਰਤ ਵਿਚ ਨਿਤ ਸਿਖਾਂ ਨਾਲ ਦੂਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਰਤਾਰਾ  ਹੋ ਰਿਹਾ ਹੈ, ਜਿਸ ਲਈ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਸਿਖਾਂ 'ਤੇ ਹੋ ਰਹੇ ਹਮਲਿਆਂ ਨੂੰ ਠਲ ਪਾਉਣ ਲਈ ਪੰਥ ਨੂੰ ਇਕ ਮੁੱਠ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਜਸਪਾਲ ਸਿੰਘ ਸਿੱਧੂ ਮੁੰਬਈ, ਜਥੇ: ਸੁਖਦੇਵ ਸਿੰਘ ਅਨੰਦਪੁਰ, ਭਾਈ ਚਮਕੌਰ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ। 

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD