Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਕੇਰਲਾ ਹੜ੍ਹ ਸਥਿਤੀ-ਪੰਜਾਬ ਸਰਕਾਰ ਵੱਲੋਂ ਖਾਧ ਪਦਾਰਥਾਂ ਦੇ ਇੱਕ ਲੱਖ ਪੈਕੇਟਾਂ ਦੀ ਖੇਪ ਰਵਾਨਾ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਦਿਖਾਈ ਝੰਡੀ, ਹੰਗਾਮੀ ਸਥਿਤੀ ਵਿੱਚ ਪੰਜਾਬ ਸਰਕਾਰ ਕੇਰਲਾ ਦੇ ਲੋਕਾਂ ਨਾਲ ਖੜ੍ਹੀ-ਭਾਰਤ ਭੂਸ਼ਣ ਆਸ਼ੂ

Web Admin

Web Admin

5 Dariya News

ਲੁਧਿਆਣਾ , 18 Aug 2018

ਕੇਰਲਾ ਵਿੱਚ ਹੜ੍ਹ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਖਾਧ ਪਦਾਰਥਾਂ ਦੀ ਇੱਕ ਖੇਪ ਅੱਜ ਲੁਧਿਆਣਾ ਤੋਂ ਰਵਾਨਾ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਖਾਧ ਪਦਾਰਥਾਂ ਦੇ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇਸ ਖੇਪ ਨੂੰ ਅੱਜ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ  ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ  ਰਵਨੀਤ ਸਿੰਘ ਬਿੱਟੂ ਨੇ ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ ਰਵਾਨਾ ਕੀਤਾ।ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂ ਅਤੇ ਸ੍ਰ. ਬਿੱਟੂ ਨੇ ਦੱਸਿਆ ਕਿ ਅੱਜ ਰਵਾਨਾ ਕੀਤੀ ਗਈ ਖੇਪ ਵਿੱਚ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇੱਕ ਪੈਕੇਟ ਵਿੱਚ ਖੰਡ, ਚਾਹ ਪੱਤੀ, ਰਸ, ਬਿਸਕੁਟ, ਸੁੱਕਾ ਦੁੱਧ, ਪਾਣੀ ਦੀ ਬੋਤਲ ਸ਼ਾਮਿਲ ਹੈ। ਇਹ ਰਾਹਤ ਸਮੱਗਰੀ ਤੁਰੰਤ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਹਲਵਾਰਾ ਹਵਾਈ ਅੱਡੇ ਤੋਂ ਹਵਾਈ ਰਸਤੇ ਭੇਜੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਹੰਗਾਮੀ ਸਥਿਤੀ ਵਿੱਚ ਪੰਜਾਬ ਸਰਕਾਰ ਕੇਰਲਾ ਸਰਕਾਰ ਅਤੇ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ। ਅੱਜ ਲੁਧਿਆਣਾ ਤੋਂ ਇਹ ਸਮੱਗਰੀ ਭੇਜੀ ਜਾ ਰਹੀ ਹੈ। ਅਗਲੇ ਦਿਨਾਂ ਦੌਰਾਨ ਬਾਕੀ ਜ਼ਿਲ੍ਹਿਆਂ ਤੋਂ ਵੀ ਅਜਿਹੀ ਸਮੱਗਰੀ ਭੇਜੀ ਜਾਵੇਗੀ।ਦੱਸਣਯੋਗ ਹੈ ਕਿ ਬੇਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੈਦਾ ਹੋਈ ਇਸ ਸਥਿਤੀ ਵਿੱਚ ਕੇਰਲਾ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਦਾ ਭਰੋਸਾ ਦਿੰਦਿਆਂ ਫੌਰੀ ਤੌਰ 'ਤੇ 10 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਸੀ। ਜਿਸ ਵਿੱਚੋਂ 5 ਕਰੋੜ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚ ਅਤੇ ਬਾਕੀ ਰਾਸ਼ੀ ਦੀ ਰਾਹਤ ਸਮੱਗਰੀ ਭੇਜੀ ਜਾਣੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਡਾਬਰ, ਸ੍ਰੀ ਸੰਜੇ ਤਲਵਾੜ (ਦੋਵੇਂ ਵਿਧਾਇਕ), ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਜੇ ਸੂਦ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਸਮੂਹ ਐੱਸ. ਡੀ. ਐੱਮ. ਸਾਹਿਬਾਨ, ਕੌਂਸਲਰ ਸ੍ਰ. ਹਰਕਰਨਦੀਪ ਸਿੰਘ ਵੈਦ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: Bharat Bhushan Ashu , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD