Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਮਿਸ਼ਨ 'ਤੰਦਰੁਸਤ ਪੰਜਾਬ': ਰਸੋਈ ਲਈ ਜ਼ਹਿਰ ਮੁਕਤ ਸਬਜੀਆਂ ਪੈਦਾ ਕਰਕੇ ਵੱਖਰੀ ਮਿਸਾਲ ਬਣ ਰਹੀ ਹੈ ਪਿੰਡ ਭੋਤਨਾ ਦੀ ਬੀਬੀ ਕਮਲਜੀਤ ਕੌਰ

ਵੱਖ-ਵੱਖ ਪਿੰਡਾਂ ਦੀਆਂ ਔਰਤਾਂ ਨੂੰ ਵਾਤਾਵਰਣ ਤੇ ਸਿਹਤ ਬਚਾਉਣ ਦਾ ਹੋਕਾ ਦੇ ਕੇ ਚਲਾ ਰਹੀ ਹੈ 2,000 ਤੋਂ ਵੱਧ ਆਰਗੈਨਿਕ ਕਿਚਨ ਗਾਰਡਨ

Web Admin

Web Admin

5 Dariya News

ਭੋਤਨਾ/ਬਰਨਾਲਾ , 19 Aug 2018

ਅੰਨ੍ਹੇਵਾਹ ਕੀਟਨਾਸ਼ਕਾਂ ਤੇ ਹੋਰਨਾ ਕੈਮੀਕਲਾਂ ਨੂੰ ਜ਼ਮੀਨ 'ਤੇ ਸੁੱਟ ਕੇ ਖੇਤੀਬਾੜੀ ਤੋਂ ਹੋਣ ਵਾਲੀ ਆਮਦਨ ਨੂੰ ਵਧਾਉਣ ਦੀ ਧਾਰਨਾ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ਦੀ ਰਹਿਣ ਵਾਲੀ ਬੀਬੀ ਕਮਲਜੀਤ ਕੌਰ ਨੇ ਸਫ਼ਲਤਾਪੂਰਵਕ ਤੋੜ ਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਜਦੋਂ ਕੀਟਨਾਸ਼ਕ ਦਵਾਈਆਂ ਦੀ ਬੇਲੋੜੀ ਵਰਤੋਂ ਨੇ ਵਾਤਾਵਰਣ ਗੰਧਲਾ ਕੀਤਾ ਹੋਇਆ ਹੈ ਤਾਂ ਇਸ ਕਿਸਾਨ ਬੀਬੀ ਨੇ ਕੁਦਰਤੀ ਖੇਤੀ ਜ਼ਰੀਏ ਘਰੇਲੂ ਬਗੀਚੀਆਂ ਦੀ ਮਦਦ ਨਾਲ ਕੈਮੀਕਲ ਰਹਿਤ ਸਬਜੀਆਂ ਪੈਦਾ ਕਰਕੇ ਕਈ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ। ਸਿਰਫ਼ ਆਪਣੀ ਆਰਗੈਨਿਕ ਬਗੀਚੀ ਤੋਂ ਸ਼ੁਰੂਆਤ ਕਰਨ ਵਾਲੀ ਬੀਬੀ ਕਮਲਜੀਤ ਕੌਰ ਦੀ ਦੇਖ-ਰੇਖ ਹੇਠ ਅੱਜ 2,000 ਦੇ ਕਰੀਬ ਕੀਟਨਾਸ਼ਕ ਰਹਿਤ ਬਗੀਚੀਆਂ ਚੱਲ ਰਹੀਆਂ ਹਨ।ਬੀਬੀ ਕਮਲਜੀਤ ਕੌਰ ਨੇ ਦੱਸਿਆ ਕਿ ਇੱਕ ਸਮਾਂ ਸੀ ਜਦੋਂ ਉਹ ਇੱਕ ਘਰੇਲੂ ਔੌਰਤ ਸੀ ਪਰ ਇੱਕ ਵਾਰ ਉਹ ਇੱਕ ਸੈਮੀਨਾਰ ਵਿੱਚ ਗਈ, ਜਿੱਥੇ ਕੁਝ ਬੋਲਾਂ ਨੇ ਉਸਦਾ ਹਿਰਦਾ ਹਲੂਣ ਕੇ ਰੱਖ ਦਿਤਾ ਕਿ ਅੱਜ ਅਣਜਾਣੇ ਵਿੱਚ ਹੀ ਉਹ ਆਪਣੇ ਬੱਚਿਆਂ ਦੀ ਥਾਲੀ ਵਿੱਚ ਜ਼ਹਿਰ ਪਰੋਸ ਰਹੀ ਹੈ। ਉਸਨੇ ਦੱਸਿਆ ਕਿ ਉੱਥੇ ਉਸਨੂੰ ਪਤਾ ਚੱਲਿਆ ਕਿ ਇਸ ਤੋਂ ਇਲਾਵਾ ਕੀਟਨਾਸ਼ਕਾਂ ਦੀ ਵਰਤੋਂ ਕਾਰਨ ਕੈਂਸਰ, ਬੱਚੇਦਾਨੀ ਦੀਆਂ ਰਸੌਲੀਆਂ ਤੇ ਹੋਰ ਬਿਮਾਰੀਆਂ ਲੱਗ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਸਨੇ ਖੁਦ ਸਬਜੀਆਂ ਦੀ ਕਾਸ਼ਤ ਸ਼ੁਰੂ ਕੀਤੀ ਤੇ ਹੋਰਨਾਂ ਬੀਬੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਨੂੰ ਵੀ ਆਪਣੇ ਘਰ ਲਈ ਲੋੜੀਂਦੀ ਸਬਜੀ ਘਰ ਵਿੱਚ ਹੀ ਪੈਦਾ ਕਰਨ ਲਈ ਉਤਸ਼ਾਹਤ ਕੀਤਾ। ਉਨ੍ਹਾਂ ਕਿਹਾ ਕਿ ਦੇਖਦੇ ਹੀ ਦੇਖਦੇ ਇਹ ਪਹਿਲਾਂ ਇੱਕ ਪਿੰਡ, ਫਿਰ ਦੂਸਰੇ ਪਿੰਡ ਤੇ ਹੁਣ ਲਗਭਗ 20 ਤੋਂ ਉੱਪਰ ਪਿੰਡਾਂ ਵਿੱਚ ਇੱਕ ਕੜੀ ਬਣ ਗਿਆ ਅਤੇ ਅੱਜ 2000 ਤੋਂ ਵਧੇਰੇ ਕਿਸਾਨ ਬੀਬੀਆਂ ਦੀਆਂ ਆਰਗੈਨਿਕ ਕਿਚਨ ਬਗੀਚੀਆਂ ਉਸ ਦੀ ਦੇਖ ਰੇਖ ਹੇਠ ਚੱਲ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਇਸ ਸਮੇਂ ਪਿੰਡ ਭੋਤਨਾ, ਚੁੱਘਾਂ, ਮੱਲ੍ਹੀਆਂ ਤੇ ਹੋਰ ਕਈ ਪਿੰਡਾਂ ਵਿੱਚ ਜ਼ਹਿਰ ਮੁਕਤ ਸਬਜੀਆਂ ਘਰੇਲੂ ਬਗੀਚੀਆਂ ਰਾਹੀਂ ਰਸੋਈ ਲਈ ਮੁਹੱਈਆ ਕਰਵਾ ਰਹੀ ਹੈ। ਬੀਬੀ ਕਮਲਜੀਤ ਕੌਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਆਤਮਾ ਸਕੀਮ ਤਹਿਤ ਤੇ ਖੇਤੀ ਵਿਰਾਸਤ ਮਿਸ਼ਨ ਵੱਲੋਂ ਦਿੱਤੀ ਜਾ ਰਹੀ ਸਿਖਲਾਈ 'ਚ ਖੁਦ ਵੀ ਸ਼ਿਰਕਤ ਕਰਦੀ ਹੈ ਤੇ ਹੋਰਨਾਂ ਬੀਬੀਆਂ ਨੂੰ ਵੀ ਇਸ ਲਈ ਪ੍ਰੇਰਤ ਕਰਦੀ ਹੈ। ਉਹਨਾਂ ਖੁਦ ਵੀ ਆਤਮਾ ਸਕੀਮ ਤਹਿਤ ਸਵੈ ਸਹਾਇਤਾ ਗਰੁੱਪ ਬਣਾਣਿਆ ਹੋਇਆ ਹੈ ਜੋ ਕਿ ਆਚਾਰ ਮੁਰੱਬੇ ਚਟਣੀਆਂ ਆਦਿ ਬਣਾ ਕੇ ਆਪਣੀ ਪਰਵਾਰਕ ਆਮਦਨ 'ਚ ਵਾਧਾ ਕਰਦੇ ਹਨ ਅਤੇ ਹੋਰਨਾ ਬੀਬੀਆਂ ਨੂੰ ਸਵੈ ਸਹਾਇਤਾ ਗਰੁੱਪ ਬਣਾਉਣ ਲਈ ਉਤਸਾਹਿਤ ਕਰਦੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੇਲੋੜ੍ਹੀਆਂ ਜ਼ਹਿਰਾਂ ਅਤੇ ਖਾਦਾਂ ਦੀ ਵਰਤੋਂ ਘਟਾ ਕੇ ਕੁਦਰਤੀ ਖੇਤੀ ਦੇ ਢੰਗ ਨੂੰ ਅਪਣਾਉਣ ਤਾਂ ਜੋ ਖੇਤੀ ਆਧਾਰਤ ਮਿਆਰੀ ਵਸਤਾਂ ਤਿਆਰ ਕੀਤੀਆਂ ਜਾ ਸਕਣ। ਸ੍ਰੀ ਗੁਪਤਾ ਨੇ ਇਹ ਵੀ ਕਿਹਾ ਕਿ ਬੀਬੀ ਕਮਲਜੀਤ ਕੌਰ ਤੋਂ ਸੇਧ ਲੈ ਕੇ ਬਰਨਾਲਾ ਵਾਸੀ ਆਰਗੈਨਿਕ ਕਿਚਨ ਗਾਰਡਨ ਦਾ ਮਾਡਲ ਜ਼ਰੂਰ ਅਪਣਾਉਣ ਤਾਂ ਜੋ ਘੱਟੋ-ਘੱਟ ਆਪਣੇ ਖਾਣ ਲਈ ਤਾਂ ਜ਼ਹਿਰ ਮੁਕਤ ਸਬਜੀ ਪੈਦਾ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਅਪੀਲ ਕੀਤੀ ਕਿ ਖੇਤੀ ਤੋਂ ਹੋਣ ਵਾਲੀ ਆਮਦਨ ਵਧਾਉਣ ਅਤੇ ਜ਼ਹਿਰਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਕਿਸਾਨਾਂ ਆਪਣੇ ਖੇਤਾਂ ਦੀ ਮਿੱਟੀ ਦੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਮੁਫ਼ਤ ਪਰਖ ਕਰਵਾ ਕੇ ਹੀ ਲੋੜੀਂਦੀ ਮਾਤਰਾ 'ਚ ਖਾਦਾਂ ਦੀ ਵਰਤੋਂ ਕਰਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD