Saturday, 20 April 2024

 

 

ਖ਼ਾਸ ਖਬਰਾਂ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ

 

ਬਡਾਲੀ ਆਲਾ ਸਿੰਘ ਪੁਲਿਸ ਨੇ 11 ਨਸ਼ੀਲੇ ਟੀਕਿਆਂ ਤੇ 7 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇੱਕ ਕਥਿਤ ਦੋਸ਼ੀ ਕੀਤਾ ਕਾਬੂ

ਅਮਲੋਹ ਪੁਲਿਸ ਨੇ 48 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇੱਕ ਕਥਿਤ ਦੋਸ਼ੀ ਕੀਤਾ ਕਾਬੂ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 Aug 2018

ਜ਼ਿਲ੍ਹਾ ਪੁਲਿਸ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ 11 ਨਸ਼ੀਲੇ ਟੀਕਿਆਂ ਅਤੇ 7 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਪੀ. (ਜਾਂਚ) ਸ. ਹਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਬਡਾਲੀ ਆਲਾ ਸਿੰਘ ਦੀ ਐਸ.ਆਈ. ਸੰਦੀਪ ਕੌਰ ਸਮੇਤ ਪੁਲਿਸ ਪਾਰਟੀ ਨਾਲ ਕਾਲੇਮਾਜਰਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਉਨ੍ਰਾਂ ਦੱਸਿਆ ਕਿ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਘੇਲ ਸਾਈਡ ਤੋਂ ਪੈਦਲ ਆ ਰਿਹਾ ਸੀ, ਜਿਸ ਦਾ ਸੱਜਾ ਹੱਥ ਕੱਟਿਆ ਹੋਇਆ ਸੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਥਿਤ ਦੋਸ਼ੀ ਮਨਵਿੰਦਰ ਸਿੰਘ ਉਰਫ ਮੋਨੂੰ ਪੁੱਤਰ ਦਲਜੀਤ ਸਿੰਘ ਵਾਸੀ ਕਮਾਲੀ ਥਾਣਾ ਬਡਾਲੀ ਆਲਾ ਸਿੰਘ ਕੋਲੋਂ 11 ਨਸ਼ੀਲੇ ਟੀਕੇ ਬਿਪਰੋਨੋਰਫਿਨ ਤੇ 7 ਨਸ਼ੀਲੀਆਂ ਸ਼ੀਸ਼ੀਆਂ ਏਵਲ ਬਰਾਮਦ ਹੋਈਆਂ।ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਬਡਾਲੀ ਆਲਾ ਸਿੰਘ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22 ਅਧੀਨ ਮੁਕੱਦਮਾ ਨੰ: 60 ਮਿਤੀ 18818 ਨੂੰ ਦਰਜ਼ ਕੀਤਾ ਗਿਆ ਹੈ।ਐਸ.ਪੀ. (ਜਾਂਚ) ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਥਾਣਾ ਅਮਲੋਹ ਦੇ ਇੰਚਾਰਜ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਪਿੰਡ ਮਾਜਰੀ ਅਰਾਈਆਂ ਵਿਖੇ ਸਮੇਤ ਪੁਲਿਸ ਪਾਰਟੀ ਮੌਜੂਦ ਸਨ ਤਾਂ ਇੱਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਬਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਮਾਜਰੀ ਅਰਾਈਆਂ ਆਪਣੇ ਘਰ ਵਿੱਚ ਚੰਡੀਗੜ੍ਹ ਦੇਸੀ ਸ਼ਰਾਬ ਤੋਂ ਸਸਤੇ ਭਾਅ ਤੇ ਲਿਆ ਕੇ ਮਹਿੰਗੇ ਭਾਅ ਤੇ ਵੇਚਦਾ ਹੈ।ਮੁਖਬਰ ਨੇ ਦੱਸਿਆ ਕਿ ਜੇਕਰ ਕਥਿਤ ਦੋਸ਼ੀ ਦੇ ਘਰ ਹੁਣ ਹੀ ਰੇਡ ਕੀਤੀ ਜਾਵੇ ਤਾਂ ਕਾਫੀ ਮਾਤਰਾ ਵਿੱਚ ਸ਼ਰਾਬ ਬਰਾਮਦ ਹੋ ਸਕਦੀ ਹੈ। ਜਿਸ ਤੇ ਪੁਲਿਸ ਟੀਮ ਨੇ ਮੁਖ਼ਬਰ ਦੀ ਇਤਲਾਹ ਤੇ ਮੁਕੱਦਮਾ ਦਰਜ਼ ਕਰਕੇ ਕਥਿਤ ਦੋਸ਼ੀ ਦੇ ਘਰ ਰੇਡ ਕੀਤੀ ਗਈ ਤਾਂ ਉਸ ਦੇ ਘਰ ਵਿੱਚੋਂ ਦੇਸੀ ਸ਼ਰਾਬ ਟੈਗੋ ਸੰਤਰਾ ਦੀਆਂ 48 ਬੋਤਲਾਂ ਬਰਾਮਦ ਹੋਈਆਂ।ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਿਰੁੱਧ ਥਾਣਾ ਅਮਲੋਹ ਵਿਖੇ ਮੁਕੱਦਮਾ ਨੰ: 95 ਮਿਤੀ 1882018 ਨੂੰ ਆਬਕਾਰੀ ਐਕਟ ਦੀ ਧਾਰਾ 61.1.14 ਅਧੀਨ ਦਰਜ਼ ਕੀਤਾ ਗਿਆ ਹੈ।

 

Tags: Anti Drug Mission , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD