ਪੰਜਾਬ ਸਰਕਾਰ ਵੱਲੋਂ ਚਲਾਏ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਬਲਾਕ ਖੂਈਆਂ ਸਰਵਰ ਦੇ ਪਿੰਡ ਬਾਰੇਕੇ ਦੇ ਜਲਘਰ ਦੀ ਮਗਨਰੇਗਾਂ ਮਜ਼ਦੂਰਾਂ ਵੱਲੋਂ ਸਫਾਈ ਕੀਤੀ ਗਈ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਣੀ ਇਕ ਅਮੁੱਲ ਦਾਤ ਹੈ। ਇਸ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਕਦੇ ਵੀ ਦੁਰਵਰਤੋਂ ਨਾ ਕੀਤੀ ਜਾਵੇ ਅਤੇ ਲੋੜ ਅਨੁਸਾਰ ਹੀ ਪਾਣੀ ਵਰਤਿਆਂ ਜਾਵੇ।