Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਤੀਜੇ ਮੁਫ਼ਤ ਸੰਜੀਵਨੀ, ਮੈਡੀਕਲ ਕੈਂਪ ਦਾ 300 ਤੋਂ ਵੱਧ ਲੋੜਵੰਦਾਂ ਨੇ ਲਾਭ ਉਠਾਇਆ

ਐਲੋਪੈਥੀ, ਹੋਮਿਓਪੈਥੀ ਤੇ ਆਯੁਰਵੈਦਿਕ ਡਾਕਟਰਾਂ ਵੱਲੋਂ ਇਕੋ ਛੱਤ ਹੇਠਾਂ ਇਲਾਜ, ਸੰਜੀਵਨੀ ਕੈਂਪ ਲੋੜਵੰਦਾਂ ਲਈ ਵਰਦਾਨ ਸਾਬਤ ਹੋਣਗੇ : ਪਵਿੱਤਰ ਸਿੰਘ

Web Admin

Web Admin

5 Dariya News

ਸੰਗਰੂਰ , 19 Aug 2018

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਧ ਤੋਂ ਵੱਧ ਲੋੜਵੰਦਾਂ ਤੱਕ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੰਗਰੂਰ ਸ਼ਾਖਾ ਦੇ ਸਹਿਯੋਗ ਨਾਲ ਅੱਜ ਤੀਜਾ ਸੰਜੀਵਨੀ ਮੁਫ਼ਤ ਮੈਡੀਕਲ ਕੈਂਪ ਹਰੀਪੁਰਾ ਬਸਤੀ ਵਿਖੇ ਲਗਾਇਆ ਗਿਆ ਜਿਸ ਦੇ ਨੋਡਲ ਅਧਿਕਾਰੀ ਕਾਰਜਕਾਰੀ ਮੈਜਿਸਟਰੇਟ ਪਵਿੱਤਰ ਸਿੰਘ ਸਨ। ਇਸ ਕੈਂਪ ਦੌਰਾਨ ਤਿੰਨ ਸੌ ਤੋਂ ਵਧੇਰੇ ਮਰੀਜ਼ਾਂ ਨੇ ਮੁਫ਼ਤ ਵਿੱਚ ਡਾਕਟਰੀ ਸੇਵਾਵਾਂ ਦਾ ਲਾਭ ਹਾਸਲ ਕੀਤਾ ਅਤੇ ਮੌਕੇ 'ਤੇ ਹੀ ਮੁਫ਼ਤ ਦਵਾਈਆਂ ਵੀ ਪ੍ਰਾਪਤ ਕੀਤੀਆਂ। ਸੰਗਰੂਰ ਸਬ-ਡਵੀਜ਼ਨ ਦੇ ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਦੀ ਤਰਫੋ ਕਾਰਜਕਾਰੀ ਮੈਜਿਸਟਰੇਟ ਪਵਿੱਤਰ ਸਿੰਘ ਨੇ ਕੈਂਪ ਦਾ ਜਾਇਜ਼ਾ ਲਿਆ ਅਤੇ ਡਾਕਟਰਾਂ ਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਸਿਹਤ ਵਿਭਾਗ ਦੀ ਤਰਫੋਂ ਮੋਬਾਇਲ ਮੈਡੀਕਲ ਬੱਸ ਦੇ ਰਾਹੀਂ ਲੋੜਵੰਦਾਂ ਦੇ ਵੱਖ ਵੱਖ ਲੋੜੀਂਦੇ ਟੈਸਟ ਵੀ ਮੌਕੇ 'ਤੇ ਹੀ ਕੀਤੇ ਗਏ।ਕਾਰਜਕਾਰੀ ਮੈਜਿਸਟਰੇਟ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਦੇ ਉਪਰਾਲਿਆ ਸਦਕਾ ਇਹ ਕੈਂਪ ਸਬ ਡਵੀਜ਼ਨਾਂ ਵਿੱਚ ਲਗਾਤਾਰ ਜਾਰੀ ਰੱਖੇ ਜਾਣਗੇ ਅਤੇ ਵੱਧ ਤੋਂ ਵੱਧ ਲੋੜਵੰਦਾਂ ਲਈ ਇਹ ਕੈਂਪ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਲੋਕਾਂ ਨੂੰ ਇਨ੍ਹਾਂ ਕੈਂਪਾ ਦੇ ਦਾਇਰੇ ਹੇਠ ਲਿਆਉਣ ਲਈ ਲਗਾਤਾਰ ਯਤਨ ਜਾਰੀ ਰੱਖੇ ਜਾਂਦੇ ਹਨ ਅਤੇ ਵੱਖ-ਵੱਖ ਰੋਗਾਂ ਦੇ ਨਾਮੀ ਮਾਹਿਰਾਂ ਨੂੰ ਇਨ੍ਹਾਂ ਕੈਂਪਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਹੋਮਿਊਪੈਥਿਕ ਮਾਹਿਰ ਡਾ. ਏ.ਐਸ ਮਾਨ, ਡਾ. ਜੇ.ਐਸ ਸੋਮਲ, ਡਾ. ਰਵਿੰਦਰ ਸਿੰਘ, ਡਾ ਕਮਲ ਮਾਨ,ਈ.ਐਨ.ਟੀ ਮਾਹਿਰ ਡਾ. ਪ੍ਰਭਾਤ, ਡਾ. ਵਿਕਾਸ ਧੀਰ ਐਮ.ਡੀ ਮੈਡੀਸਨ, ਡਾ. ਵਿਨੋਦ ਕੁਮਾਰ ਐਮ.ਐਸ ਸਰਜਨ, ਡਾ. ਜੂਹੀ ਗੋਇਲ ਐਮ.ਡੀ ਗਾਇਨੀਕੋਲੋਜਿਸਟ, ਡਾ. ਦੀਪਿੰਦਰ ਪੁਨੀਆ ਐਮ.ਡੀ, ਅੱਖ ਰੋਗਾਂ ਦੇ ਮਾਹਿਰ, ਡਾ. ਅਰਪਿੰਦਰ ਕੌਰ ਅਤੇ ਡਾ. ਰਜਨੀ ਆਯੁਰਵੈਦਿਕ ਡਾਕਟਰਾਂ ਵੱਲੋਂ ਗਰੀਬ ਤੇ ਲੋੜਵੰਦਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਰੈਡ ਕਰਾਸ ਦੀ ਤਰਫੋਂ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD