ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਸ਼ੁੱਧ ਅਤੇ ਆਲਾ ਦੁਆਲਾ ਹਰਾ-ਭਰਾ ਕਰਨ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੀਸ ਪਬਲਿਕ ਸਕੂਲ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਸਕੂਲ ਦੇ ਸਮੂਹ ਵਿਦਿਆਰਥੀਆਂ, ਸਟਾਫ਼ ਅਤੇ ਪੁਰਾਣੇ ਵਿਦਿਆਰਥੀਆਂ ਨੇ ਫਿਰੋਜ਼ਪੁਰ ਸੜਕ ਦੇ ਵਿਚਕਾਰ ਅਤੇ ਪਾਸਿਆਂ 'ਤੇ ਪੌਦੇ ਲਗਾਏ। ਇਹ ਪੌਦੇ ਨਗਰ ਕੌਂਸਲ ਮੁੱਲਾਂਪੁਰ ਦੀ ਕੌਂਸਲਰ ਰੁਪਾਲੀ ਜੈਨ ਦੇ ਪਰਿਵਾਰ ਵੱਲੋਂ ਮੁਹੱਈਆ ਕਰਵਾਏ ਗਏ ਅਤੇ ਪੌਦੇ ਲਗਾਉਣ ਵਿੱਚ ਪੂਰੇ ਪਰਿਵਾਰ ਨੇ ਸਹਿਯੋਗ ਦਿੱਤਾ। ਇਸ ਮੁਹਿੰਮ ਦੌਰਾਨ ਗੈਰ ਸਰਕਾਰੀ ਸੰਸਥਾ ਸੰਭਵ ਵੱਲੋਂ ਵੀ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਮਾਹੌਲ ਨੂੰ ਖੁਸ਼ਗਵਾਰ ਬਣਾਉਂਦਿਆਂ ਗੀਤ ਸੰਗੀਤ ਵੀ ਕਰਵਾਇਆ ਗਿਆ, ਜਿਸ ਵਿੱਚ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਅਤੇ ਮਨੁੱਖੀ ਜੀਵਨ ਨੂੰ ਤੰਦਰੁਸਤ ਰੱਖਣ ਲਈ ਸੁਨੇਹਾ ਦਿੱਤਾ ਗਿਆ।