Saturday, 20 April 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

 

ਸਿਹਤ ਮੰਤਰੀ ਵੱਲੋਂ ਖਾਧ-ਪਦਾਰਥਾਂ ਦੀ ਮਿਲਾਵਟਖ਼ੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

Web Admin

Web Admin

5 Dariya News

ਚੰਡੀਗੜ੍ਹ , 19 Aug 2018

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸੂਬੇ ਵਿੱਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੇ ਉਤਪਾਦਨ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ। ਉਨ੍ਹਾਂ ਸੂਬੇ ਦੇ ਜ਼ਿਲ੍ਹਾ ਸਿਹਤ ਅਫ਼ਸਰਾਂ ਅਤੇ ਅਸਿਸਟੈਂਟ ਫੂਡ ਕਮਿਸ਼ਨਰਾਂ ਨੂੰ ਅਜਿਹੇ ਕਾਲੇ ਕਾਰੋਬਾਰ ਨਾਲ ਸਬੰਧਤ ਵਿਅਕਤੀਆਂ ਵਿਰੁੱਧ ਫੂਡ ਸੇਫਟੀ ਤੇ ਸਡੈਂਡਰਡਜ਼ ਐਕਟ 2006 ਤਹਿਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਮਿਲਾਵਟੀ ਤੇ ਘਟੀਆ ਦਰਜੇ ਦੀਆਂ ਵਸਤਾਂ ਦੇ ਉਤਪਾਦਨ ਅਤੇ ਵਿਕਰੀ 'ਤੇ ਰੋਕ ਲਗਾਈ ਜਾ ਸਕੇ। ਇਥੋਂ ਜਾਰੀ ਇੱਕ ਪ੍ਰੈਸ ਬਿਆਨ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਪਿਛਲੇ 10 ਦਿਨਾਂ ਦੌਰਾਨ ਫੂਡ ਸੇਫਟੀ ਵਿੰਗ ਅਤੇ ਹੋਰ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਸੂਬੇ ਵਿੱਚ 650 ਥਾਵਾਂ ਜਿੰਨ੍ਹਾਂ ਵਿੱਚ ਪਟਿਆਲਾ, ਬਠਿੰਡਾ, ਬਾਘਾਪੁਰਾਣਾ, ਮੋਗਾ, ਸਮਰਾਲਾ ਅਤੇ ਕਪੂਰਥਲਾ ਸ਼ਾਮਲ ਹਨ, 'ਤੇ ਛਾਪੇਮਾਰੀ ਕੀਤੀ  ਗਈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਡੇਅਰੀ ਵਿਕਾਸ ਵਿਭਾਗ, ਪੁਲਿਸ ਵਿਭਾਗ, ਸਹਿਕਾਰੀ ਵਿਭਾਗ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਮੋਢੇ ਨਾਲ ਮੋਢੇ ਜੋੜਕੇ ਕੰਮ ਕਰਨ ਦੀ ਲੋੜ ਹੈ। ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਲੈਬ ਸਟਾਫ਼ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਚੰਗੇ ਦਰਜੇ ਦੇ, ਸੁਰੱਖਿਅਤ ਤੇ  ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਕੁਤਾਹੀ ਤੇ ਬੇਨਿਯਮੀ ਕਿਸੇ ਵੀ ਪੱਧਰ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਨੁੱਖਤਾ ਦੇ ਸਰੋਕਰਾਂ ਨੂੰ ਛਿੱਕੇ ਟੰਗਕੇ ਖਾਧ-ਪਦਾਰਥਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲਿਆਂ ਖ਼ਿਲਾਫ ਸੰਭਵ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਮਹਿੰਦਰਾ ਨੇ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ 'ਤੰਦਰੁਸਤ ਪੰਜਾਬ' ਤਹਿਤ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਤੇ  ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਚੰਗੇ ਦਰਜੇ ਦੇ ਖਾਧ-ਪਦਾਰਥ ਪ੍ਰਦਾਨ ਕਰਨ ਲਈ ਸਰਕਾਰ ਦੇ ਸਾਰੇ ਸਬੰਧਤ ਵਿਭਾਗਾਂ ਵੱਲੋਂ ਸਾਂਝੇ ਰੂਪ ਵਿੱਚ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਅਜਿਹੀਆਂ ਮੰਦਭਾਵਨਾਵਾਂ ਨਾਲ ਕੰਮ ਕਰਨ ਵਾਲੀ ਹਰ ਕਾਲੀ ਭੇਡ ਨੂੰ ਫੂਡ ਸੇਫਟੀ ਤੇ ਸਡੈਂਡਰਡ ਐਕਟ 2006 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ।

 

Tags: Brahm Mohindra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD