Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਸੁਖਬੀਰ ਬਾਦਲ ਵੱਲੋਂ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਅਤੇ ਸਿੱਖ ਕੌਮ ਵਿਚ ਵੰਡੀਆਂ ਪਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼

ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ ਗਰਮਖ਼ਿਆਲੀਆਂ ਨੂੰ ਹੱਲਾਸ਼ੇਰੀ ਦੇ ਰਹੇ ਹਨ, ਸਗੋਂ ਉਹਨਾਂ ਨਾਲ ਰਲੇ ਹੋਏ ਵੀ ਹਨ

Web Admin

Web Admin

5 Dariya News

ਚੰਡੀਗੜ੍ਹ , 27 Aug 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਅਤੇ ਸਿੱਖ ਕੌਮ ਵਿਚ ਵੰਡੀਆਂ ਪਾਉਣ ਲਈ ਰਚੀ ਗਈ ਇੱਕ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਅਜਿਹੀਆਂ ਫੋਨ ਕਾਲਾਂ ਦੇ ਵੇਰਵੇ ਨਸ਼ਰ ਕੀਤੇ, ਜੋ ਸਾਬਿਤ ਕਰਦੇ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਹਨਾਂ ਦੇ ਮੰਤਰੀ ਅਤੇ ਸੇਵਾਮੁਕਤ ਜੱਜ ਰਣਜੀਤ ਸਿੰਘ ਸਾਰੇ ਜਣੇ ਰਣਜੀਤ ਸਿੰਘ ਰਿਪੋਰਟ ਦੀ ਸਮੀਖਿਆ ਕਰਨ ਵਾਸਤੇ ਲਗਾਤਾਰ ਗਰਮਖ਼ਿਆਲੀ ਸਰਕਾਰੀ ਜਥੇਦਾਰਾਂ ਦੇ  ਸੰਪਰਕ ਵਿਚ ਸਨ। ਉਹਨਾਂ ਨੇ ਲੰਘੀ ਦੇਰ ਰਾਤ ਮੁੱਖ ਮੰਤਰੀ ਦੀ ਰਿਹਾਇਸ਼ ਉੱਤੇ ਹੋਈ ਮੀਟਿੰਗ ਦੇ ਵੀ ਸਬੂਤ ਜਾਰੀ ਕੀਤੇ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਿੱਲੀ ਥੈਲੇ ਵਿਚੋਂ ਬਾਹਰ ਆ ਗਈ ਹੈ। ਸਿੱਖਾਂ ਵਿਰੁੱਧ ਕੀਤੇ ਪਾਪਾਂ ਨੂੰ ਧੋਣ ਵਿਚ ਕਾਂਗਰਸ ਦੀ ਮੱਦਦ ਕਰਨ ਲਈ ਤਿਆਰ ਹੋਇਆ ਕਾਂਗਰਸ, ਆਪ ਅਤੇ ਆਈਐਸਆਈ ਵੱਲੋਂ ਖੜ੍ਹੇ ਕੀਤੀਆਂ ਗਰਮਖਿਆਲੀ ਜਥੇਬੰਦੀਆਂ ਦਾ ਨਾਪਾਕ ਗਠਜੋੜ ਹੁਣ ਸਾਹਮਣੇ ਆ ਗਿਆ ਹੈ। ਉਹਨਾਂ ਕਿਹਾ ਕਿ ਸਾਡੇ ਕੋਲ ਠੋਸ ਸਬੂਤ ਹਨ ਕਿ ਮੁੱਖ ਮੰਤਰੀ ਨਾ ਸਿਰਫ ਗਰਮਖ਼ਿਆਲੀਆਂ ਨੂੰ ਹੱਲਾਸ਼ੇਰੀ ਦੇ ਰਿਹਾ ਹੈ, ਸਗੋਂ ਉਹਨਾਂ ਨਾਲ ਰਲਿਆ ਹੋਇਆ ਵੀ ਹੈ। ਇਹ ਨਵੇਂ ਸਬੂਤ ਸਾਬਿਤ ਕਰਦੇ ਹਨ ਕਿ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦੀ ਮੁੱਲਾਂਪੁਰ ਗਰੀਬਦਾਸ ਵਿਖੇ ਗਰਮਖ਼ਿਆਲੀ ਆਗੂ ਚੰਨਣ ਸਿੰਘ ਸਿੱਧੂ ਦੇ ਫਾਰਮ ਹਾਊਸ ਉੱਤੇ ਸਮੀਖਿਆ ਕੀਤੀ ਗਈ ਸੀ। 15 ਜੂਨ ਨੂੰ ਸੁਖਪਾਲ ਖਹਿਰਾ, ਰਣਜੀਤ ਸਿੰਘ ਅਤੇ ਕਮਿਸ਼ਨ ਰਜਿਸਟਰਾਰ ਜੇ ਐਸ ਮਹਿਮੀ ਫਾਰਮ ਹਾਊਸ ਉੱਤੇ ਗਏ ਸਨ ਅਤੇ ਉਹ ਸਵੇਰੇ 6 ਵਜੇ ਤੋਂ ਲੈ ਕੇ ਰਾਤ ਦੇ 10 ਵਜੇ ਤਕ ਉੱੱਥੇ ਇਕੱਠੇ ਰਹੇ ਸਨ।ਉਹਨਾਂ ਕਿਹਾ ਕਿ ਖਹਿਰਾ ਅਤੇ ਰਣਜੀਤ ਸਿੰਘ 17 ਜੂਨ ਨੂੰ ਦੁਬਾਰਾ  ਵੱਡੇ ਤੜਕੇ ਤੋਂ ਲੈ ਕੇ ਸ਼ਾਮ ਤਕ ਸਿੱਧੂ ਦੇ ਫਾਰਮ ਵਿਚ ਰਹੇ ਸਨ, ਜਿੱਥੇ ਉਹਨਾਂ ਨਾਲ ਕਾਂਗਰਸੀ ਆਗੂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਸੀ। ਉਹਨਾਂ ਕਿਹਾ ਕਿ ਤ੍ਰਿਪਤ ਬਾਜਵਾ ਦੀ ਭੂਮਿਕਾ ਅਹਿਮ ਸੀ , ਕਿਉਂਕਿ  ਉਹ ਬਰਗਾੜੀ ਵਿਚ ਧਰਨੇ ਵਾਲੀ ਥਾਂ ਉੱਤੇ ਗਿਆ ਸੀ ਅਤੇ ਉਸ ਤੋਂ ਬਾਅਦ ਪਾਕਿਸਤਾਨੀ ਏਜੰਸੀ ਵੱਲੋਂ ਖੜ੍ਹੀ ਕੀਤੀ ਸੰਸਥਾ ਸਿੱਖਸ ਫਾਰ ਜਸਟਿਸ ਨਾਲ ਮੀਟਿੰਗਾਂ ਕਰਨ ਲਈ ਲੰਡਨ ਵੀ ਗਿਆ ਸੀ। 

ਉਹਨਾਂ ਇਹ ਵੀ ਖੁਲਾਸਾ ਕੀਤਾ ਕਿ ਸਿੱਧੂ ਦੇ ਫਾਰਮ ਹਾਊਸ ਉੱਤੇ ਤੀਜੀ ਮੀਟਿੰਗ 18 ਜੁਲਾਈ ਨੂੰ ਹੋਈ ਸੀ, ਜਿਸ ਵਿਚ ਸਰਕਾਰੀ ਜਥੇਦਾਰ ਧਿਆਨ ਸਿੰਘ ਮੰਡ, ਗਰਮਖ਼ਿਆਲੀ ਆਗੂ ਗੁਰਦੀਪ ਸਿੰਘ ਬਠਿੰਡਾ ਅਤੇ ਰਣਜੀਤ ਸਿੰਘ ਤੋਂ ਇਲਾਵਾ ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਭਾਗ ਲਿਆ ਸੀ। ਉਹਨਾਂ ਕਿਹਾ ਕਿ ਰੰਧਾਵਾ ਦੀ ਮੌਜੂਦਗੀ ਇਹਨਾਂ ਦੋਸ਼ਾਂ ਨੂੰ ਸਾਬਿਤ ਕਰਦੀ ਹੈ ਕਿ ਰਣਜੀਤ ਸਿੰਘ ਰਿਪੋਰਟ ਵਿਚ ਝੂਠੀਆਂ ਗਵਾਹੀਆਂ ਸ਼ਾਮਿਲ ਕਰਵਾਉਣ ਵਿਚ ਉਸ ਦੀ ਅਹਿਮ ਭੂਮਿਕਾ ਸੀ।ਸਰਦਾਰ ਬਾਦਲ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ। ਮੁੱਖ ਮੰਤਰੀ ਨੇ ਵੀ ਲੰਘੀ ਰਾਤ ਚੁੱਪ ਚੁਪੀਤੇ ਬਲਜੀਤ ਸਿੰਘ ਦਾਦੂਵਾਲ ਨੂੰ ਆਪਣੀ ਰਿਹਾਇਸ਼ ਉੱਤੇ ਮਿਲਣਾ ਜਰੂਰੀ ਸਮਝਿਆ ਸੀ। ਉਹਨਾਂ ਕਿਹਾ ਕਿ ਬੇਸ਼ੱਕ ਦਾਦੂਵਾਲ ਨੇ ਦਾਅਵਾ ਕੀਤਾ ਹੈ ਕਿ ਉਹ ਬਠਿੰਡਾ ਵਿਚ ਸੀ, ਪਰ ਅਕਾਲੀ ਦਲ ਕੋਲ ਉਸ ਦੇ ਬਨੂੜ ਟੋਲ ਪਲਾਜ਼ਾ ਰਾਹੀਂ ਚੰਡੀਗੜ੍ਹ ਵਿਚ ਹੋਏ ਦਾਖ਼ਲੇ ਦਾ ਸਬੂਤ ਹੈ। ਸਰਦਾਰ ਬਾਦਲ ਨੇ ਕਿਹਾ ਕਿ ਮੀਟਿੰਗ ਤੋਂ ਬਾਅਦ ਦਾਦੂਵਾਲ ਨੂੰ ਕਾਰ ਵਿਚ ਬਿਠਾ ਕੇ ਕਾਂਗਰਸ ਮੰਤਰੀ ਸੁਖਜਿੰਦਰ ਰੰਧਾਵਾ ਦੀ ਰਿਹਾਇਸ਼ ਉੱਤੇ ਛੱਡਿਆ ਗਿਆ ਸੀ। ਉਹਨਾਂ ਕਿਹਾ ਕਿ ਦਾਦੂਵਾਲ ਨੇ ਪੁੱਛਣ ਤੇ ਖੁਦ ਮੀਟਿੰਗ ਬਾਰੇ ਮੰਨਦਿਆਂ ਕਿਹਾ ਕਿ ਉਸ ਦੀ ਕਾਰ ਮੁੱਖ ਮੰਤਰੀ ਦੀ ਰਿਹਾਇਸ਼ ਉੱਤੇ ਗਈ ਸੀ, ਪਰ ਉਹ ਨਹੀਂ ਸੀ ਗਿਆ। ਕਾਂਗਰਸ ਨੂੰ ਇਹ ਪੁੱਛਦਿਆਂ ਕਿ ਉਹ ਕਿਸ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ  ਰਹੀ ਹੈ, ਸਰਦਾਰ ਬਾਦਲ ਨੇ ਦਾਦੂਵਾਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਇਕੱਠਿਆਂ ਦੀ ਖਿੱਚੀ ਗਈ ਫੋਟੋ ਵੀ ਜਾਰੀ ਕੀਤੀ। ਉਹਨਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਕਦੇ ਦੀ ਦਾਦੂਵਾਲ ਨਾਲ ਮਿਲਣ ਜਾਂ ਉਸ ਦਾ ਚਿਹਰਾ ਤਕ ਪਹਿਚਾਨਣ ਤੋਂ ਇਨਕਾਰ ਕਰ ਰਿਹਾ ਹੈ, ਜਦਕਿ ਉਹ ਲਗਾਤਾਰ ਉਸ ਨਾਲ ਗੁਪਤ ਮੀਟਿੰਗਾਂ ਕਰ ਰਿਹਾ ਹੈ।ਇੱਕ ਹੋਰ ਵੱਡਾ ਖੁਲਾਸਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਬਲਜੀਤ ਸਿੰਘ ਦਾਦੂਵਾਲ ਦੇ 6 ਬੈਂਕ ਖਾਤਿਆਂ ਦੇ ਵੇਰਵੇ  ਵੀ ਜਾਰੀ ਕੀਤੇ। ਉਹਨਾਂ ਕਿਹਾ ਕਿ ਇਹਨਾਂ ਖਾਤਿਆਂ ਵਿਚ ਪਿਛਲੇ 10 ਸਾਲਾਂ ਦੌਰਾਨ 16ਥ70 ਕਰੋੜ ਰੁਪਏ ਆਏ ਹਨ। ਇਹ ਪੈਸਾ ਵੈਸਟਰਨ ਯੂਨੀਅਨ ਅਤੇ ਮਨੀ ਗਰਾਮ ਰਾਹੀਂ ਹਾਸਿਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਾਦੂਵਾਲ ਦੀ ਕੋਈ ਫੈਕਟਰੀ ਤਾਂ ਹੈ ਨਹੀਂ ਹੈ, ਇਸ ਲਈ ਸਾਬਿਤ ਹੁੰਦਾ ਹੈ ਕਿ ਉਸ ਨੂੰ ਪਾਕਿਸਤਾਨੀ ਆਈਐਸਆਈ ਵੱਲੋਂ ਪੈਸਾ ਭੇਜਿਆ ਜਾ ਰਿਹਾ ਹੈ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD